Sri Guru Granth Sahib › Raag Malar

Ang 1281

Ang 1280–1281Raag Malar · ਮਲਾਰ › VAAR OF MALAAR, FIRST MEHL, SUNG TO THE TUNE OF RANA KAILAASH AND MALDA

SHALOK, THIRD MEHL

Guru Amar Das, Guru Nanak Dev · vaar: saloks and pauri

ਸਲੋਕ ਮਃ ੩ ॥ ਊਂਨਵਿ ਊਂਨਵਿ ਆਇਆ ਵਰਸੈ ਲਾਇ ਝੜੀ ॥ ਨਾਨਕ ਭਾਣੈ ਚਲੈ ਕੰਤ ਕੈ ਸੁ ਮਾਣੇ ਸਦਾ ਰਲੀ ॥੧॥ ਮਃ ੩ ॥ ਕਿਆ ਉਠਿ ਉਠਿ ਦੇਖਹੁ ਬਪੁੜੇਂ ਇਸੁ ਮੇਘੈ ਹਥਿ ਕਿਛੁ ਨਾਹਿ ॥ ਜਿਨਿ ਏਹੁ ਮੇਘੁ ਪਠਾਇਆ ਤਿਸੁ ਰਾਖਹੁ ਮਨ ਮਾਂਹਿ ॥ ਤਿਸ ਨੋ ਮੰਨਿ ਵਸਾਇਸੀ ਜਾ ਕਉ ਨਦਰਿ ਕਰੇਇ ॥ ਨਾਨਕ ਨਦਰੀ ਬਾਹਰੀ ਸਭ ਕਰਣ ਪਲਾਹ ਕਰੇਇ ॥੨॥ ਪਉੜੀ ॥ ਸੋ ਹਰਿ ਸਦਾ ਸਰੇਵੀਐ ਜਿਸੁ ਕਰਤ ਨ ਲਾਗੈ ਵਾਰ ॥ ਆਡਾਣੇ ਆਕਾਸ ਕਰਿ ਖਿਨ ਮਹਿ ਢਾਹਿ ਉਸਾਰਣਹਾਰ ॥ ਆਪੇ ਜਗਤੁ ਉਪਾਇ ਕੈ ਕੁਦਰਤਿ ਕਰੇ ਵੀਚਾਰ ॥ ਮਨਮੁਖ ਅਗੈ ਲੇਖਾ ਮੰਗੀਐ ਬਹੁਤੀ ਹੋਵੈ ਮਾਰ ॥ ਗੁਰਮੁਖਿ ਪਤਿ ਸਿਉ ਲੇਖਾ ਨਿਬੜੈ ਬਖਸੇ ਸਿਫਤਿ ਭੰਡਾਰ ॥ ਓਥੈ ਹਥੁ ਨ ਅਪੜੈ ਕੂਕ ਨ ਸੁਣੀਐ ਪੁਕਾਰ ॥ ਓਥੈ ਸਤਿਗੁਰੁ ਬੇਲੀ ਹੋਵੈ ਕਢਿ ਲਏ ਅੰਤੀ ਵਾਰ ॥ ਏਨਾ ਜੰਤਾ ਨੋ ਹੋਰ ਸੇਵਾ ਨਹੀ ਸਤਿਗੁਰੁ ਸਿਰਿ ਕਰਤਾਰ ॥੬॥

Ang 1281Raag Malar · ਮਲਾਰ › VAAR OF MALAAR, FIRST MEHL, SUNG TO THE TUNE OF RANA KAILAASH AND MALDA

SHALOK, THIRD MEHL

Guru Amar Das, Guru Nanak Dev · vaar: saloks and pauri

ਸਲੋਕ ਮਃ ੩ ॥ ਬਾਬੀਹਾ ਜਿਸ ਨੋ ਤੂ ਪੂਕਾਰਦਾ ਤਿਸ ਨੋ ਲੋਚੈ ਸਭੁ ਕੋਇ ॥ ਅਪਣੀ ਕਿਰਪਾ ਕਰਿ ਕੈ ਵਸਸੀ ਵਣੁ ਤ੍ਰਿਣੁ ਹਰਿਆ ਹੋਇ ॥ ਗੁਰ ਪਰਸਾਦੀ ਪਾਈਐ ਵਿਰਲਾ ਬੂਝੈ ਕੋਇ ॥ ਬਹਦਿਆ ਉਠਦਿਆ ਨਿਤ ਧਿਆਈਐ ਸਦਾ ਸਦਾ ਸੁਖੁ ਹੋਇ ॥ ਨਾਨਕ ਅੰਮ੍ਰਿਤੁ ਸਦ ਹੀ ਵਰਸਦਾ ਗੁਰਮੁਖਿ ਦੇਵੈ ਹਰਿ ਸੋਇ ॥੧॥ ਮਃ ੩ ॥ ਕਲਮਲਿ ਹੋਈ ਮੇਦਨੀ ਅਰਦਾਸਿ ਕਰੇ ਲਿਵ ਲਾਇ ॥ ਸਚੈ ਸੁਣਿਆ ਕੰਨੁ ਦੇ ਧੀਰਕ ਦੇਵੈ ਸਹਜਿ ਸੁਭਾਇ ॥ ਇੰਦ੍ਰੈ ਨੋ ਫੁਰਮਾਇਆ ਵੁਠਾ ਛਹਬਰ ਲਾਇ ॥ ਅਨੁ ਧਨੁ ਉਪਜੈ ਬਹੁ ਘਣਾ ਕੀਮਤਿ ਕਹਣੁ ਨ ਜਾਇ ॥ ਨਾਨਕ ਨਾਮੁ ਸਲਾਹਿ ਤੂ ਸਭਨਾ ਜੀਆ ਦੇਦਾ ਰਿਜਕੁ ਸੰਬਾਹਿ ॥ ਜਿਤੁ ਖਾਧੈ ਸੁਖੁ ਊਪਜੈ ਫਿਰਿ ਦੂਖੁ ਨ ਲਾਗੈ ਆਇ ॥੨॥ ਪਉੜੀ ॥ ਹਰਿ ਜੀਉ ਸਚਾ ਸਚੁ ਤੂ ਸਚੇ ਲੈਹਿ ਮਿਲਾਇ ॥ ਦੂਜੈ ਦੂਜੀ ਤਰਫ ਹੈ ਕੂੜਿ ਮਿਲੈ ਨ ਮਿਲਿਆ ਜਾਇ ॥ ਆਪੇ ਜੋੜਿ ਵਿਛੋੜਿਐ ਆਪੇ ਕੁਦਰਤਿ ਦੇਇ ਦਿਖਾਇ ॥ ਮੋਹੁ ਸੋਗੁ ਵਿਜੋਗੁ ਹੈ ਪੂਰਬਿ ਲਿਖਿਆ ਕਮਾਇ ॥ ਹਉ ਬਲਿਹਾਰੀ ਤਿਨ ਕਉ ਜੋ ਹਰਿ ਚਰਣੀ ਰਹੈ ਲਿਵ ਲਾਇ ॥ ਜਿਉ ਜਲ ਮਹਿ ਕਮਲੁ ਅਲਿਪਤੁ ਹੈ ਐਸੀ ਬਣਤ ਬਣਾਇ ॥ ਸੇ ਸੁਖੀਏ ਸਦਾ ਸੋਹਣੇ ਜਿਨ੍ਹ ਵਿਚਹੁ ਆਪੁ ਗਵਾਇ ॥ ਤਿਨ੍ਹ ਸੋਗੁ ਵਿਜੋਗੁ ਕਦੇ ਨਹੀ ਜੋ ਹਰਿ ਕੈ ਅੰਕਿ ਸਮਾਇ ॥੭॥

Ang 1281–1282Raag Malar · ਮਲਾਰ › VAAR OF MALAAR, FIRST MEHL, SUNG TO THE TUNE OF RANA KAILAASH AND MALDA

SHALOK, THIRD MEHL

Guru Amar Das, Guru Nanak Dev · vaar: saloks and pauri

ਸਲੋਕ ਮਃ ੩ ॥ ਨਾਨਕ ਸੋ ਸਾਲਾਹੀਐ ਜਿਸੁ ਵਸਿ ਸਭੁ ਕਿਛੁ ਹੋਇ ॥ ਤਿਸੈ ਸਰੇਵਿਹੁ ਪ੍ਰਾਣੀਹੋ ਤਿਸੁ ਬਿਨੁ ਅਵਰੁ ਨ ਕੋਇ ॥ ਗੁਰਮੁਖਿ ਹਰਿ ਪ੍ਰਭੁ ਮਨਿ ਵਸੈ ਤਾਂ ਸਦਾ ਸਦਾ ਸੁਖੁ ਹੋਇ ॥ ਸਹਸਾ ਮੂਲਿ ਨ ਹੋਵਈ ਸਭ ਚਿੰਤਾ ਵਿਚਹੁ ਜਾਇ ॥ ਜੋ ਕਿਛੁ ਹੋਇ ਸੁ ਸਹਜੇ ਹੋਇ ਕਹਣਾ ਕਿਛੂ ਨ ਜਾਇ ॥ ਸਚਾ ਸਾਹਿਬੁ ਮਨਿ ਵਸੈ ਤਾਂ ਮਨਿ ਚਿੰਦਿਆ ਫਲੁ ਪਾਇ ॥ ਨਾਨਕ ਤਿਨ ਕਾ ਆਖਿਆ ਆਪਿ ਸੁਣੇ ਜਿ ਲਇਅਨੁ ਪੰਨੈ ਪਾਇ ॥੧॥ ਮਃ ੩ ॥ ਅੰਮ੍ਰਿਤੁ ਸਦਾ ਵਰਸਦਾ ਬੂਝਨਿ ਬੂਝਣਹਾਰ ॥ ਗੁਰਮੁਖਿ ਜਿਨ੍ਹੀ ਬੁਝਿਆ ਹਰਿ ਅੰਮ੍ਰਿਤੁ ਰਖਿਆ ਉਰਿ ਧਾਰਿ ॥ ਹਰਿ ਅੰਮ੍ਰਿਤੁ ਪੀਵਹਿ ਸਦਾ ਰੰਗਿ ਰਾਤੇ ਹਉਮੈ ਤ੍ਰਿਸਨਾ ਮਾਰਿ ॥ ਅੰਮ੍ਰਿਤੁ ਹਰਿ ਕਾ ਨਾਮੁ ਹੈ ਵਰਸੈ ਕਿਰਪਾ ਧਾਰਿ ॥ ਨਾਨਕ ਗੁਰਮੁਖਿ ਨਦਰੀ ਆਇਆ ਹਰਿ ਆਤਮ ਰਾਮੁ ਮੁਰਾਰਿ ॥੨॥ ਪਉੜੀ ॥ ਅਤੁਲੁ ਕਿਉ ਤੋਲੀਐ ਵਿਣੁ ਤੋਲੇ ਪਾਇਆ ਨ ਜਾਇ ॥ ਗੁਰ ਕੈ ਸਬਦਿ ਵੀਚਾਰੀਐ ਗੁਣ ਮਹਿ ਰਹੈ ਸਮਾਇ ॥ ਅਪਣਾ ਆਪੁ ਆਪਿ ਤੋਲਸੀ ਆਪੇ ਮਿਲੈ ਮਿਲਾਇ ॥ ਤਿਸ ਕੀ ਕੀਮਤਿ ਨਾ ਪਵੈ ਕਹਣਾ ਕਿਛੂ ਨ ਜਾਇ ॥ ਹਉ ਬਲਿਹਾਰੀ ਗੁਰ ਆਪਣੇ ਜਿਨਿ ਸਚੀ ਬੂਝ ਦਿਤੀ ਬੁਝਾਇ ॥ ਜਗਤੁ ਮੁਸੈ ਅੰਮ੍ਰਿਤੁ ਲੁਟੀਐ ਮਨਮੁਖ ਬੂਝ ਨ ਪਾਇ ॥ ਵਿਣੁ ਨਾਵੈ ਨਾਲਿ ਨ ਚਲਸੀ ਜਾਸੀ ਜਨਮੁ ਗਵਾਇ ॥ ਗੁਰਮਤੀ ਜਾਗੇ ਤਿਨ੍ਹੀ ਘਰੁ ਰਖਿਆ ਦੂਤਾ ਕਾ ਕਿਛੁ ਨ ਵਸਾਇ ॥੮॥

Text: Gurmukhi with English translation (Kulbir S Thind; English by Dr. Sant Singh Khalsa).