SHALOK, THIRD MEHL
ਸਲੋਕ ਮਃ ੩ ॥ ਨਾਨਕ ਸੋ ਸਾਲਾਹੀਐ ਜਿਸੁ ਵਸਿ ਸਭੁ ਕਿਛੁ ਹੋਇ ॥ ਤਿਸੈ ਸਰੇਵਿਹੁ ਪ੍ਰਾਣੀਹੋ ਤਿਸੁ ਬਿਨੁ ਅਵਰੁ ਨ ਕੋਇ ॥ ਗੁਰਮੁਖਿ ਹਰਿ ਪ੍ਰਭੁ ਮਨਿ ਵਸੈ ਤਾਂ ਸਦਾ ਸਦਾ ਸੁਖੁ ਹੋਇ ॥ ਸਹਸਾ ਮੂਲਿ ਨ ਹੋਵਈ ਸਭ ਚਿੰਤਾ ਵਿਚਹੁ ਜਾਇ ॥ ਜੋ ਕਿਛੁ ਹੋਇ ਸੁ ਸਹਜੇ ਹੋਇ ਕਹਣਾ ਕਿਛੂ ਨ ਜਾਇ ॥ ਸਚਾ ਸਾਹਿਬੁ ਮਨਿ ਵਸੈ ਤਾਂ ਮਨਿ ਚਿੰਦਿਆ ਫਲੁ ਪਾਇ ॥ ਨਾਨਕ ਤਿਨ ਕਾ ਆਖਿਆ ਆਪਿ ਸੁਣੇ ਜਿ ਲਇਅਨੁ ਪੰਨੈ ਪਾਇ ॥੧॥ ਮਃ ੩ ॥ ਅੰਮ੍ਰਿਤੁ ਸਦਾ ਵਰਸਦਾ ਬੂਝਨਿ ਬੂਝਣਹਾਰ ॥ ਗੁਰਮੁਖਿ ਜਿਨ੍ਹੀ ਬੁਝਿਆ ਹਰਿ ਅੰਮ੍ਰਿਤੁ ਰਖਿਆ ਉਰਿ ਧਾਰਿ ॥ ਹਰਿ ਅੰਮ੍ਰਿਤੁ ਪੀਵਹਿ ਸਦਾ ਰੰਗਿ ਰਾਤੇ ਹਉਮੈ ਤ੍ਰਿਸਨਾ ਮਾਰਿ ॥ ਅੰਮ੍ਰਿਤੁ ਹਰਿ ਕਾ ਨਾਮੁ ਹੈ ਵਰਸੈ ਕਿਰਪਾ ਧਾਰਿ ॥ ਨਾਨਕ ਗੁਰਮੁਖਿ ਨਦਰੀ ਆਇਆ ਹਰਿ ਆਤਮ ਰਾਮੁ ਮੁਰਾਰਿ ॥੨॥ ਪਉੜੀ ॥ ਅਤੁਲੁ ਕਿਉ ਤੋਲੀਐ ਵਿਣੁ ਤੋਲੇ ਪਾਇਆ ਨ ਜਾਇ ॥ ਗੁਰ ਕੈ ਸਬਦਿ ਵੀਚਾਰੀਐ ਗੁਣ ਮਹਿ ਰਹੈ ਸਮਾਇ ॥ ਅਪਣਾ ਆਪੁ ਆਪਿ ਤੋਲਸੀ ਆਪੇ ਮਿਲੈ ਮਿਲਾਇ ॥ ਤਿਸ ਕੀ ਕੀਮਤਿ ਨਾ ਪਵੈ ਕਹਣਾ ਕਿਛੂ ਨ ਜਾਇ ॥ ਹਉ ਬਲਿਹਾਰੀ ਗੁਰ ਆਪਣੇ ਜਿਨਿ ਸਚੀ ਬੂਝ ਦਿਤੀ ਬੁਝਾਇ ॥ ਜਗਤੁ ਮੁਸੈ ਅੰਮ੍ਰਿਤੁ ਲੁਟੀਐ ਮਨਮੁਖ ਬੂਝ ਨ ਪਾਇ ॥ ਵਿਣੁ ਨਾਵੈ ਨਾਲਿ ਨ ਚਲਸੀ ਜਾਸੀ ਜਨਮੁ ਗਵਾਇ ॥ ਗੁਰਮਤੀ ਜਾਗੇ ਤਿਨ੍ਹੀ ਘਰੁ ਰਖਿਆ ਦੂਤਾ ਕਾ ਕਿਛੁ ਨ ਵਸਾਇ ॥੮॥