Sri Guru Granth Sahib › Raag Malar

Ang 1283

Ang 1282–1283Raag Malar · ਮਲਾਰ › VAAR OF MALAAR, FIRST MEHL, SUNG TO THE TUNE OF RANA KAILAASH AND MALDA

SHALOK, THIRD MEHL

Guru Amar Das, Guru Nanak Dev · vaar: saloks and pauri

ਸਲੋਕ ਮਃ ੩ ॥ ਇਹੁ ਜਲੁ ਸਭ ਤੈ ਵਰਸਦਾ ਵਰਸੈ ਭਾਇ ਸੁਭਾਇ ॥ ਸੇ ਬਿਰਖਾ ਹਰੀਆਵਲੇ ਜੋ ਗੁਰਮੁਖਿ ਰਹੇ ਸਮਾਇ ॥ ਨਾਨਕ ਨਦਰੀ ਸੁਖੁ ਹੋਇ ਏਨਾ ਜੰਤਾ ਕਾ ਦੁਖੁ ਜਾਇ ॥੧॥ ਮਃ ੩ ॥ ਭਿੰਨੀ ਰੈਣਿ ਚਮਕਿਆ ਵੁਠਾ ਛਹਬਰ ਲਾਇ ॥ ਜਿਤੁ ਵੁਠੈ ਅਨੁ ਧਨੁ ਬਹੁਤੁ ਊਪਜੈ ਜਾਂ ਸਹੁ ਕਰੇ ਰਜਾਇ ॥ ਜਿਤੁ ਖਾਧੈ ਮਨੁ ਤ੍ਰਿਪਤੀਐ ਜੀਆਂ ਜੁਗਤਿ ਸਮਾਇ ॥ ਇਹੁ ਧਨੁ ਕਰਤੇ ਕਾ ਖੇਲੁ ਹੈ ਕਦੇ ਆਵੈ ਕਦੇ ਜਾਇ ॥ ਗਿਆਨੀਆ ਕਾ ਧਨੁ ਨਾਮੁ ਹੈ ਸਦ ਹੀ ਰਹੈ ਸਮਾਇ ॥ ਨਾਨਕ ਜਿਨ ਕਉ ਨਦਰਿ ਕਰੇ ਤਾਂ ਇਹੁ ਧਨੁ ਪਲੈ ਪਾਇ ॥੨॥ ਪਉੜੀ ॥ ਆਪਿ ਕਰਾਏ ਕਰੇ ਆਪਿ ਹਉ ਕੈ ਸਿਉ ਕਰੀ ਪੁਕਾਰ ॥ ਆਪੇ ਲੇਖਾ ਮੰਗਸੀ ਆਪਿ ਕਰਾਏ ਕਾਰ ॥ ਜੋ ਤਿਸੁ ਭਾਵੈ ਸੋ ਥੀਐ ਹੁਕਮੁ ਕਰੇ ਗਾਵਾਰੁ ॥ ਆਪਿ ਛਡਾਏ ਛੁਟੀਐ ਆਪੇ ਬਖਸਣਹਾਰੁ ॥ ਆਪੇ ਵੇਖੈ ਸੁਣੇ ਆਪਿ ਸਭਸੈ ਦੇ ਆਧਾਰੁ ॥ ਸਭ ਮਹਿ ਏਕੁ ਵਰਤਦਾ ਸਿਰਿ ਸਿਰਿ ਕਰੇ ਬੀਚਾਰੁ ॥ ਗੁਰਮੁਖਿ ਆਪੁ ਵੀਚਾਰੀਐ ਲਗੈ ਸਚਿ ਪਿਆਰੁ ॥ ਨਾਨਕ ਕਿਸ ਨੋ ਆਖੀਐ ਆਪੇ ਦੇਵਣਹਾਰੁ ॥੧੦॥

Ang 1283Raag Malar · ਮਲਾਰ › VAAR OF MALAAR, FIRST MEHL, SUNG TO THE TUNE OF RANA KAILAASH AND MALDA

SHALOK, THIRD MEHL

Guru Amar Das, Guru Nanak Dev · vaar: saloks and pauri

ਸਲੋਕ ਮਃ ੩ ॥ ਬਾਬੀਹਾ ਏਹੁ ਜਗਤੁ ਹੈ ਮਤ ਕੋ ਭਰਮਿ ਭੁਲਾਇ ॥ ਇਹੁ ਬਾਬੀਂਹਾ ਪਸੂ ਹੈ ਇਸ ਨੋ ਬੂਝਣੁ ਨਾਹਿ ॥ ਅੰਮ੍ਰਿਤੁ ਹਰਿ ਕਾ ਨਾਮੁ ਹੈ ਜਿਤੁ ਪੀਤੈ ਤਿਖ ਜਾਇ ॥ ਨਾਨਕ ਗੁਰਮੁਖਿ ਜਿਨ੍ਹ ਪੀਆ ਤਿਨ੍ਹ ਬਹੁੜਿ ਨ ਲਾਗੀ ਆਇ ॥੧॥ ਮਃ ੩ ॥ ਮਲਾਰੁ ਸੀਤਲ ਰਾਗੁ ਹੈ ਹਰਿ ਧਿਆਇਐ ਸਾਂਤਿ ਹੋਇ ॥ ਹਰਿ ਜੀਉ ਅਪਣੀ ਕ੍ਰਿਪਾ ਕਰੇ ਤਾਂ ਵਰਤੈ ਸਭ ਲੋਇ ॥ ਵੁਠੈ ਜੀਆ ਜੁਗਤਿ ਹੋਇ ਧਰਣੀ ਨੋ ਸੀਗਾਰੁ ਹੋਇ ॥ ਨਾਨਕ ਇਹੁ ਜਗਤੁ ਸਭੁ ਜਲੁ ਹੈ ਜਲ ਹੀ ਤੇ ਸਭ ਕੋਇ ॥ ਗੁਰ ਪਰਸਾਦੀ ਕੋ ਵਿਰਲਾ ਬੂਝੈ ਸੋ ਜਨੁ ਮੁਕਤੁ ਸਦਾ ਹੋਇ ॥੨॥ ਪਉੜੀ ॥ ਸਚਾ ਵੇਪਰਵਾਹੁ ਇਕੋ ਤੂ ਧਣੀ ॥ ਤੂ ਸਭੁ ਕਿਛੁ ਆਪੇ ਆਪਿ ਦੂਜੇ ਕਿਸੁ ਗਣੀ ॥ ਮਾਣਸ ਕੂੜਾ ਗਰਬੁ ਸਚੀ ਤੁਧੁ ਮਣੀ ॥ ਆਵਾ ਗਉਣੁ ਰਚਾਇ ਉਪਾਈ ਮੇਦਨੀ ॥ ਸਤਿਗੁਰੁ ਸੇਵੇ ਆਪਣਾ ਆਇਆ ਤਿਸੁ ਗਣੀ ॥ ਜੇ ਹਉਮੈ ਵਿਚਹੁ ਜਾਇ ਤ ਕੇਹੀ ਗਣਤ ਗਣੀ ॥ ਮਨਮੁਖ ਮੋਹਿ ਗੁਬਾਰਿ ਜਿਉ ਭੁਲਾ ਮੰਝਿ ਵਣੀ ॥ ਕਟੇ ਪਾਪ ਅਸੰਖ ਨਾਵੈ ਇਕ ਕਣੀ ॥੧੧॥

Ang 1283Raag Malar · ਮਲਾਰ › VAAR OF MALAAR, FIRST MEHL, SUNG TO THE TUNE OF RANA KAILAASH AND MALDA

SHALOK, THIRD MEHL

Guru Amar Das, Guru Nanak Dev · vaar: saloks and pauri

ਸਲੋਕ ਮਃ ੩ ॥ ਬਾਬੀਹਾ ਖਸਮੈ ਕਾ ਮਹਲੁ ਨ ਜਾਣਹੀ ਮਹਲੁ ਦੇਖਿ ਅਰਦਾਸਿ ਪਾਇ ॥ ਆਪਣੈ ਭਾਣੈ ਬਹੁਤਾ ਬੋਲਹਿ ਬੋਲਿਆ ਥਾਇ ਨ ਪਾਇ ॥ ਖਸਮੁ ਵਡਾ ਦਾਤਾਰੁ ਹੈ ਜੋ ਇਛੇ ਸੋ ਫਲ ਪਾਇ ॥ ਬਾਬੀਹਾ ਕਿਆ ਬਪੁੜਾ ਜਗਤੈ ਕੀ ਤਿਖ ਜਾਇ ॥੧॥ ਮਃ ੩ ॥ ਬਾਬੀਹਾ ਭਿੰਨੀ ਰੈਣਿ ਬੋਲਿਆ ਸਹਜੇ ਸਚਿ ਸੁਭਾਇ ॥ ਇਹੁ ਜਲੁ ਮੇਰਾ ਜੀਉ ਹੈ ਜਲ ਬਿਨੁ ਰਹਣੁ ਨ ਜਾਇ ॥ ਗੁਰ ਸਬਦੀ ਜਲੁ ਪਾਈਐ ਵਿਚਹੁ ਆਪੁ ਗਵਾਇ ॥ ਨਾਨਕ ਜਿਸੁ ਬਿਨੁ ਚਸਾ ਨ ਜੀਵਦੀ ਸੋ ਸਤਿਗੁਰਿ ਦੀਆ ਮਿਲਾਇ ॥੨॥ ਪਉੜੀ ॥ ਖੰਡ ਪਤਾਲ ਅਸੰਖ ਮੈ ਗਣਤ ਨ ਹੋਈ ॥ ਤੂ ਕਰਤਾ ਗੋਵਿੰਦੁ ਤੁਧੁ ਸਿਰਜੀ ਤੁਧੈ ਗੋਈ ॥ ਲਖ ਚਉਰਾਸੀਹ ਮੇਦਨੀ ਤੁਝ ਹੀ ਤੇ ਹੋਈ ॥ ਇਕਿ ਰਾਜੇ ਖਾਨ ਮਲੂਕ ਕਹਹਿ ਕਹਾਵਹਿ ਕੋਈ ॥ ਇਕਿ ਸਾਹ ਸਦਾਵਹਿ ਸੰਚਿ ਧਨੁ ਦੂਜੈ ਪਤਿ ਖੋਈ ॥ ਇਕਿ ਦਾਤੇ ਇਕ ਮੰਗਤੇ ਸਭਨਾ ਸਿਰਿ ਸੋਈ ॥ ਵਿਣੁ ਨਾਵੈ ਬਾਜਾਰੀਆ ਭੀਹਾਵਲਿ ਹੋਈ ॥ ਕੂੜ ਨਿਖੁਟੇ ਨਾਨਕਾ ਸਚੁ ਕਰੇ ਸੁ ਹੋਈ ॥੧੨॥

Ang 1283–1284Raag Malar · ਮਲਾਰ › VAAR OF MALAAR, FIRST MEHL, SUNG TO THE TUNE OF RANA KAILAASH AND MALDA

SHALOK, THIRD MEHL

Guru Amar Das, Guru Nanak Dev · vaar: saloks and pauri

ਸਲੋਕ ਮਃ ੩ ॥ ਬਾਬੀਹਾ ਗੁਣਵੰਤੀ ਮਹਲੁ ਪਾਇਆ ਅਉਗਣਵੰਤੀ ਦੂਰਿ ॥ ਅੰਤਰਿ ਤੇਰੈ ਹਰਿ ਵਸੈ ਗੁਰਮੁਖਿ ਸਦਾ ਹਜੂਰਿ ॥ ਕੂਕ ਪੁਕਾਰ ਨ ਹੋਵਈ ਨਦਰੀ ਨਦਰਿ ਨਿਹਾਲ ॥ ਨਾਨਕ ਨਾਮਿ ਰਤੇ ਸਹਜੇ ਮਿਲੇ ਸਬਦਿ ਗੁਰੂ ਕੈ ਘਾਲ ॥੧॥ ਮਃ ੩ ॥ ਬਾਬੀਹਾ ਬੇਨਤੀ ਕਰੇ ਕਰਿ ਕਿਰਪਾ ਦੇਹੁ ਜੀਅ ਦਾਨ ॥ ਜਲ ਬਿਨੁ ਪਿਆਸ ਨ ਊਤਰੈ ਛੁਟਕਿ ਜਾਂਹਿ ਮੇਰੇ ਪ੍ਰਾਨ ॥ ਤੂ ਸੁਖਦਾਤਾ ਬੇਅੰਤੁ ਹੈ ਗੁਣਦਾਤਾ ਨੇਧਾਨੁ ॥ ਨਾਨਕ ਗੁਰਮੁਖਿ ਬਖਸਿ ਲਏ ਅੰਤਿ ਬੇਲੀ ਹੋਇ ਭਗਵਾਨੁ ॥੨॥ ਪਉੜੀ ॥ ਆਪੇ ਜਗਤੁ ਉਪਾਇ ਕੈ ਗੁਣ ਅਉਗਣ ਕਰੇ ਬੀਚਾਰੁ ॥ ਤ੍ਰੈ ਗੁਣ ਸਰਬ ਜੰਜਾਲੁ ਹੈ ਨਾਮਿ ਨ ਧਰੇ ਪਿਆਰੁ ॥ ਗੁਣ ਛੋਡਿ ਅਉਗਣ ਕਮਾਵਦੇ ਦਰਗਹ ਹੋਹਿ ਖੁਆਰੁ ॥ ਜੂਐ ਜਨਮੁ ਤਿਨੀ ਹਾਰਿਆ ਕਿਤੁ ਆਏ ਸੰਸਾਰਿ ॥ ਸਚੈ ਸਬਦਿ ਮਨੁ ਮਾਰਿਆ ਅਹਿਨਿਸਿ ਨਾਮਿ ਪਿਆਰਿ ॥ ਜਿਨੀ ਪੁਰਖੀ ਉਰਿ ਧਾਰਿਆ ਸਚਾ ਅਲਖ ਅਪਾਰੁ ॥ ਤੂ ਗੁਣਦਾਤਾ ਨਿਧਾਨੁ ਹਹਿ ਅਸੀ ਅਵਗਣਿਆਰ ॥ ਜਿਸੁ ਬਖਸੇ ਸੋ ਪਾਇਸੀ ਗੁਰ ਸਬਦੀ ਵੀਚਾਰੁ ॥੧੩॥

Text: Gurmukhi with English translation (Kulbir S Thind; English by Dr. Sant Singh Khalsa).