Sri Guru Granth Sahib › Raag Malar

Ang 1284

Ang 1283–1284Raag Malar · ਮਲਾਰ › VAAR OF MALAAR, FIRST MEHL, SUNG TO THE TUNE OF RANA KAILAASH AND MALDA

SHALOK, THIRD MEHL

Guru Amar Das, Guru Nanak Dev · vaar: saloks and pauri

ਸਲੋਕ ਮਃ ੩ ॥ ਬਾਬੀਹਾ ਗੁਣਵੰਤੀ ਮਹਲੁ ਪਾਇਆ ਅਉਗਣਵੰਤੀ ਦੂਰਿ ॥ ਅੰਤਰਿ ਤੇਰੈ ਹਰਿ ਵਸੈ ਗੁਰਮੁਖਿ ਸਦਾ ਹਜੂਰਿ ॥ ਕੂਕ ਪੁਕਾਰ ਨ ਹੋਵਈ ਨਦਰੀ ਨਦਰਿ ਨਿਹਾਲ ॥ ਨਾਨਕ ਨਾਮਿ ਰਤੇ ਸਹਜੇ ਮਿਲੇ ਸਬਦਿ ਗੁਰੂ ਕੈ ਘਾਲ ॥੧॥ ਮਃ ੩ ॥ ਬਾਬੀਹਾ ਬੇਨਤੀ ਕਰੇ ਕਰਿ ਕਿਰਪਾ ਦੇਹੁ ਜੀਅ ਦਾਨ ॥ ਜਲ ਬਿਨੁ ਪਿਆਸ ਨ ਊਤਰੈ ਛੁਟਕਿ ਜਾਂਹਿ ਮੇਰੇ ਪ੍ਰਾਨ ॥ ਤੂ ਸੁਖਦਾਤਾ ਬੇਅੰਤੁ ਹੈ ਗੁਣਦਾਤਾ ਨੇਧਾਨੁ ॥ ਨਾਨਕ ਗੁਰਮੁਖਿ ਬਖਸਿ ਲਏ ਅੰਤਿ ਬੇਲੀ ਹੋਇ ਭਗਵਾਨੁ ॥੨॥ ਪਉੜੀ ॥ ਆਪੇ ਜਗਤੁ ਉਪਾਇ ਕੈ ਗੁਣ ਅਉਗਣ ਕਰੇ ਬੀਚਾਰੁ ॥ ਤ੍ਰੈ ਗੁਣ ਸਰਬ ਜੰਜਾਲੁ ਹੈ ਨਾਮਿ ਨ ਧਰੇ ਪਿਆਰੁ ॥ ਗੁਣ ਛੋਡਿ ਅਉਗਣ ਕਮਾਵਦੇ ਦਰਗਹ ਹੋਹਿ ਖੁਆਰੁ ॥ ਜੂਐ ਜਨਮੁ ਤਿਨੀ ਹਾਰਿਆ ਕਿਤੁ ਆਏ ਸੰਸਾਰਿ ॥ ਸਚੈ ਸਬਦਿ ਮਨੁ ਮਾਰਿਆ ਅਹਿਨਿਸਿ ਨਾਮਿ ਪਿਆਰਿ ॥ ਜਿਨੀ ਪੁਰਖੀ ਉਰਿ ਧਾਰਿਆ ਸਚਾ ਅਲਖ ਅਪਾਰੁ ॥ ਤੂ ਗੁਣਦਾਤਾ ਨਿਧਾਨੁ ਹਹਿ ਅਸੀ ਅਵਗਣਿਆਰ ॥ ਜਿਸੁ ਬਖਸੇ ਸੋ ਪਾਇਸੀ ਗੁਰ ਸਬਦੀ ਵੀਚਾਰੁ ॥੧੩॥

Ang 1284Raag Malar · ਮਲਾਰ › VAAR OF MALAAR, FIRST MEHL, SUNG TO THE TUNE OF RANA KAILAASH AND MALDA

SHALOK, FIFTH MEHL

Guru Arjan Dev, Guru Nanak Dev · vaar: saloks and pauri

ਸਲੋਕ ਮਃ ੫ ॥ ਰਾਤਿ ਨ ਵਿਹਾਵੀ ਸਾਕਤਾਂ ਜਿਨ੍ਹਾ ਵਿਸਰੈ ਨਾਉ ॥ ਰਾਤੀ ਦਿਨਸ ਸੁਹੇਲੀਆ ਨਾਨਕ ਹਰਿ ਗੁਣ ਗਾਂਉ ॥੧॥ ਮਃ ੫ ॥ ਰਤਨ ਜਵੇਹਰ ਮਾਣਕਾ ਹਭੇ ਮਣੀ ਮਥੰਨਿ ॥ ਨਾਨਕ ਜੋ ਪ੍ਰਭਿ ਭਾਣਿਆ ਸਚੈ ਦਰਿ ਸੋਹੰਨਿ ॥੨॥ ਪਉੜੀ ॥ ਸਚਾ ਸਤਿਗੁਰੁ ਸੇਵਿ ਸਚੁ ਸਮ੍ਹਾਲਿਆ ॥ ਅੰਤਿ ਖਲੋਆ ਆਇ ਜਿ ਸਤਿਗੁਰ ਅਗੈ ਘਾਲਿਆ ॥ ਪੋਹਿ ਨ ਸਕੈ ਜਮਕਾਲੁ ਸਚਾ ਰਖਵਾਲਿਆ ॥ ਗੁਰ ਸਾਖੀ ਜੋਤਿ ਜਗਾਇ ਦੀਵਾ ਬਾਲਿਆ ॥ ਮਨਮੁਖ ਵਿਣੁ ਨਾਵੈ ਕੂੜਿਆਰ ਫਿਰਹਿ ਬੇਤਾਲਿਆ ॥ ਪਸੂ ਮਾਣਸ ਚੰਮਿ ਪਲੇਟੇ ਅੰਦਰਹੁ ਕਾਲਿਆ ॥ ਸਭੋ ਵਰਤੈ ਸਚੁ ਸਚੈ ਸਬਦਿ ਨਿਹਾਲਿਆ ॥ ਨਾਨਕ ਨਾਮੁ ਨਿਧਾਨੁ ਹੈ ਪੂਰੈ ਗੁਰਿ ਦੇਖਾਲਿਆ ॥੧੪॥

Ang 1284–1285Raag Malar · ਮਲਾਰ › VAAR OF MALAAR, FIRST MEHL, SUNG TO THE TUNE OF RANA KAILAASH AND MALDA

SHALOK, THIRD MEHL

Guru Amar Das, Guru Nanak Dev · vaar: saloks and pauri

ਸਲੋਕ ਮਃ ੩ ॥ ਬਾਬੀਹੈ ਹੁਕਮੁ ਪਛਾਣਿਆ ਗੁਰ ਕੈ ਸਹਜਿ ਸੁਭਾਇ ॥ ਮੇਘੁ ਵਰਸੈ ਦਇਆ ਕਰਿ ਗੂੜੀ ਛਹਬਰ ਲਾਇ ॥ ਬਾਬੀਹੇ ਕੂਕ ਪੁਕਾਰ ਰਹਿ ਗਈ ਸੁਖੁ ਵਸਿਆ ਮਨਿ ਆਇ ॥ ਨਾਨਕ ਸੋ ਸਾਲਾਹੀਐ ਜਿ ਦੇਂਦਾ ਸਭਨਾਂ ਜੀਆ ਰਿਜਕੁ ਸਮਾਇ ॥੧॥ ਮਃ ੩ ॥ ਚਾਤ੍ਰਿਕ ਤੂ ਨ ਜਾਣਹੀ ਕਿਆ ਤੁਧੁ ਵਿਚਿ ਤਿਖਾ ਹੈ ਕਿਤੁ ਪੀਤੈ ਤਿਖ ਜਾਇ ॥ ਦੂਜੈ ਭਾਇ ਭਰੰਮਿਆ ਅੰਮ੍ਰਿਤ ਜਲੁ ਪਲੈ ਨ ਪਾਇ ॥ ਨਦਰਿ ਕਰੇ ਜੇ ਆਪਣੀ ਤਾਂ ਸਤਿਗੁਰੁ ਮਿਲੈ ਸੁਭਾਇ ॥ ਨਾਨਕ ਸਤਿਗੁਰ ਤੇ ਅੰਮ੍ਰਿਤ ਜਲੁ ਪਾਇਆ ਸਹਜੇ ਰਹਿਆ ਸਮਾਇ ॥੨॥ ਪਉੜੀ ॥ ਇਕਿ ਵਣ ਖੰਡਿ ਬੈਸਹਿ ਜਾਇ ਸਦੁ ਨ ਦੇਵਹੀ ॥ ਇਕਿ ਪਾਲਾ ਕਕਰੁ ਭੰਨਿ ਸੀਤਲੁ ਜਲੁ ਹੇਂਵਹੀ ॥ ਇਕਿ ਭਸਮ ਚੜ੍ਹਾਵਹਿ ਅੰਗਿ ਮੈਲੁ ਨ ਧੋਵਹੀ ॥ ਇਕਿ ਜਟਾ ਬਿਕਟ ਬਿਕਰਾਲ ਕੁਲੁ ਘਰੁ ਖੋਵਹੀ ॥ ਇਕਿ ਨਗਨ ਫਿਰਹਿ ਦਿਨੁ ਰਾਤਿ ਨੀਂਦ ਨ ਸੋਵਹੀ ॥ ਇਕਿ ਅਗਨਿ ਜਲਾਵਹਿ ਅੰਗੁ ਆਪੁ ਵਿਗੋਵਹੀ ॥ ਵਿਣੁ ਨਾਵੈ ਤਨੁ ਛਾਰੁ ਕਿਆ ਕਹਿ ਰੋਵਹੀ ॥ ਸੋਹਨਿ ਖਸਮ ਦੁਆਰਿ ਜਿ ਸਤਿਗੁਰੁ ਸੇਵਹੀ ॥੧੫॥

Text: Gurmukhi with English translation (Kulbir S Thind; English by Dr. Sant Singh Khalsa).