SHALOK, THIRD MEHL
ਸਲੋਕ ਮਃ ੩ ॥ ਬਾਬੀਹੈ ਹੁਕਮੁ ਪਛਾਣਿਆ ਗੁਰ ਕੈ ਸਹਜਿ ਸੁਭਾਇ ॥ ਮੇਘੁ ਵਰਸੈ ਦਇਆ ਕਰਿ ਗੂੜੀ ਛਹਬਰ ਲਾਇ ॥ ਬਾਬੀਹੇ ਕੂਕ ਪੁਕਾਰ ਰਹਿ ਗਈ ਸੁਖੁ ਵਸਿਆ ਮਨਿ ਆਇ ॥ ਨਾਨਕ ਸੋ ਸਾਲਾਹੀਐ ਜਿ ਦੇਂਦਾ ਸਭਨਾਂ ਜੀਆ ਰਿਜਕੁ ਸਮਾਇ ॥੧॥ ਮਃ ੩ ॥ ਚਾਤ੍ਰਿਕ ਤੂ ਨ ਜਾਣਹੀ ਕਿਆ ਤੁਧੁ ਵਿਚਿ ਤਿਖਾ ਹੈ ਕਿਤੁ ਪੀਤੈ ਤਿਖ ਜਾਇ ॥ ਦੂਜੈ ਭਾਇ ਭਰੰਮਿਆ ਅੰਮ੍ਰਿਤ ਜਲੁ ਪਲੈ ਨ ਪਾਇ ॥ ਨਦਰਿ ਕਰੇ ਜੇ ਆਪਣੀ ਤਾਂ ਸਤਿਗੁਰੁ ਮਿਲੈ ਸੁਭਾਇ ॥ ਨਾਨਕ ਸਤਿਗੁਰ ਤੇ ਅੰਮ੍ਰਿਤ ਜਲੁ ਪਾਇਆ ਸਹਜੇ ਰਹਿਆ ਸਮਾਇ ॥੨॥ ਪਉੜੀ ॥ ਇਕਿ ਵਣ ਖੰਡਿ ਬੈਸਹਿ ਜਾਇ ਸਦੁ ਨ ਦੇਵਹੀ ॥ ਇਕਿ ਪਾਲਾ ਕਕਰੁ ਭੰਨਿ ਸੀਤਲੁ ਜਲੁ ਹੇਂਵਹੀ ॥ ਇਕਿ ਭਸਮ ਚੜ੍ਹਾਵਹਿ ਅੰਗਿ ਮੈਲੁ ਨ ਧੋਵਹੀ ॥ ਇਕਿ ਜਟਾ ਬਿਕਟ ਬਿਕਰਾਲ ਕੁਲੁ ਘਰੁ ਖੋਵਹੀ ॥ ਇਕਿ ਨਗਨ ਫਿਰਹਿ ਦਿਨੁ ਰਾਤਿ ਨੀਂਦ ਨ ਸੋਵਹੀ ॥ ਇਕਿ ਅਗਨਿ ਜਲਾਵਹਿ ਅੰਗੁ ਆਪੁ ਵਿਗੋਵਹੀ ॥ ਵਿਣੁ ਨਾਵੈ ਤਨੁ ਛਾਰੁ ਕਿਆ ਕਹਿ ਰੋਵਹੀ ॥ ਸੋਹਨਿ ਖਸਮ ਦੁਆਰਿ ਜਿ ਸਤਿਗੁਰੁ ਸੇਵਹੀ ॥੧੫॥