SHALOK, THIRD MEHL
ਸਲੋਕ ਮਃ ੩ ॥ ਗੁਰਮੁਖਿ ਮਲਾਰ ਰਾਗੁ ਜੋ ਕਰਹਿ ਤਿਨ ਮਨੁ ਤਨੁ ਸੀਤਲੁ ਹੋਇ ॥ ਗੁਰ ਸਬਦੀ ਏਕੁ ਪਛਾਣਿਆ ਏਕੋ ਸਚਾ ਸੋਇ ॥ ਮਨੁ ਤਨੁ ਸਚਾ ਸਚੁ ਮਨਿ ਸਚੇ ਸਚੀ ਸੋਇ ॥ ਅੰਦਰਿ ਸਚੀ ਭਗਤਿ ਹੈ ਸਹਜੇ ਹੀ ਪਤਿ ਹੋਇ ॥ ਕਲਿਜੁਗ ਮਹਿ ਘੋਰ ਅੰਧਾਰੁ ਹੈ ਮਨਮੁਖ ਰਾਹੁ ਨ ਕੋਇ ॥ ਸੇ ਵਡਭਾਗੀ ਨਾਨਕਾ ਜਿਨ ਗੁਰਮੁਖਿ ਪਰਗਟੁ ਹੋਇ ॥੧॥ ਮਃ ੩ ॥ ਇੰਦੁ ਵਰਸੈ ਕਰਿ ਦਇਆ ਲੋਕਾਂ ਮਨਿ ਉਪਜੈ ਚਾਉ ॥ ਜਿਸ ਕੈ ਹੁਕਮਿ ਇੰਦੁ ਵਰਸਦਾ ਤਿਸ ਕੈ ਸਦ ਬਲਿਹਾਰੈ ਜਾਂਉ ॥ ਗੁਰਮੁਖਿ ਸਬਦੁ ਸਮ੍ਹਾਲੀਐ ਸਚੇ ਕੇ ਗੁਣ ਗਾਉ ॥ ਨਾਨਕ ਨਾਮਿ ਰਤੇ ਜਨ ਨਿਰਮਲੇ ਸਹਜੇ ਸਚਿ ਸਮਾਉ ॥੨॥ ਪਉੜੀ ॥ ਪੂਰਾ ਸਤਿਗੁਰੁ ਸੇਵਿ ਪੂਰਾ ਪਾਇਆ ॥ ਪੂਰੈ ਕਰਮਿ ਧਿਆਇ ਪੂਰਾ ਸਬਦੁ ਮੰਨਿ ਵਸਾਇਆ ॥ ਪੂਰੈ ਗਿਆਨਿ ਧਿਆਨਿ ਮੈਲੁ ਚੁਕਾਇਆ ॥ ਹਰਿ ਸਰਿ ਤੀਰਥਿ ਜਾਣਿ ਮਨੂਆ ਨਾਇਆ ॥ ਸਬਦਿ ਮਰੈ ਮਨੁ ਮਾਰਿ ਧੰਨੁ ਜਣੇਦੀ ਮਾਇਆ ॥ ਦਰਿ ਸਚੈ ਸਚਿਆਰੁ ਸਚਾ ਆਇਆ ॥ ਪੁਛਿ ਨ ਸਕੈ ਕੋਇ ਜਾਂ ਖਸਮੈ ਭਾਇਆ ॥ ਨਾਨਕ ਸਚੁ ਸਲਾਹਿ ਲਿਖਿਆ ਪਾਇਆ ॥੧੮॥