Sri Guru Granth Sahib › Raag Malar

Ang 1288

Ang 1287–1288Raag Malar · ਮਲਾਰ › VAAR OF MALAAR, FIRST MEHL, SUNG TO THE TUNE OF RANA KAILAASH AND MALDA

SHALOK, FIRST MEHL

Guru Nanak Dev · vaar: saloks and pauri

ਸਲੋਕ ਮਃ ੧ ॥ ਸਰਮੁ ਧਰਮੁ ਦੁਇ ਨਾਨਕਾ ਜੇ ਧਨੁ ਪਲੈ ਪਾਇ ॥ ਸੋ ਧਨੁ ਮਿਤ੍ਰੁ ਨ ਕਾਂਢੀਐ ਜਿਤੁ ਸਿਰਿ ਚੋਟਾਂ ਖਾਇ ॥ ਜਿਨ ਕੈ ਪਲੈ ਧਨੁ ਵਸੈ ਤਿਨ ਕਾ ਨਾਉ ਫਕੀਰ ॥ ਜਿਨ੍ਹ ਕੈ ਹਿਰਦੈ ਤੂ ਵਸਹਿ ਤੇ ਨਰ ਗੁਣੀ ਗਹੀਰ ॥੧॥ ਮਃ ੧ ॥ ਦੁਖੀ ਦੁਨੀ ਸਹੇੜੀਐ ਜਾਇ ਤ ਲਗਹਿ ਦੁਖ ॥ ਨਾਨਕ ਸਚੇ ਨਾਮ ਬਿਨੁ ਕਿਸੈ ਨ ਲਥੀ ਭੁਖ ॥ ਰੂਪੀ ਭੁਖ ਨ ਉਤਰੈ ਜਾਂ ਦੇਖਾਂ ਤਾਂ ਭੁਖ ॥ ਜੇਤੇ ਰਸ ਸਰੀਰ ਕੇ ਤੇਤੇ ਲਗਹਿ ਦੁਖ ॥੨॥ ਮਃ ੧ ॥ ਅੰਧੀ ਕੰਮੀ ਅੰਧੁ ਮਨੁ ਮਨਿ ਅੰਧੈ ਤਨੁ ਅੰਧੁ ॥ ਚਿਕੜਿ ਲਾਇਐ ਕਿਆ ਥੀਐ ਜਾਂ ਤੁਟੈ ਪਥਰ ਬੰਧੁ ॥ ਬੰਧੁ ਤੁਟਾ ਬੇੜੀ ਨਹੀ ਨਾ ਤੁਲਹਾ ਨਾ ਹਾਥ ॥ ਨਾਨਕ ਸਚੇ ਨਾਮ ਵਿਣੁ ਕੇਤੇ ਡੁਬੇ ਸਾਥ ॥੩॥ ਮਃ ੧ ॥ ਲਖ ਮਣ ਸੁਇਨਾ ਲਖ ਮਣ ਰੁਪਾ ਲਖ ਸਾਹਾ ਸਿਰਿ ਸਾਹ ॥ ਲਖ ਲਸਕਰ ਲਖ ਵਾਜੇ ਨੇਜੇ ਲਖੀ ਘੋੜੀ ਪਾਤਿਸਾਹ ॥ ਜਿਥੈ ਸਾਇਰੁ ਲੰਘਣਾ ਅਗਨਿ ਪਾਣੀ ਅਸਗਾਹ ॥ ਕੰਧੀ ਦਿਸਿ ਨ ਆਵਈ ਧਾਹੀ ਪਵੈ ਕਹਾਹ ॥ ਨਾਨਕ ਓਥੈ ਜਾਣੀਅਹਿ ਸਾਹ ਕੇਈ ਪਾਤਿਸਾਹ ॥੪॥ ਪਉੜੀ ॥ ਇਕਨ੍ਹਾ ਗਲੀਂ ਜੰਜੀਰ ਬੰਦਿ ਰਬਾਣੀਐ ॥ ਬਧੇ ਛੁਟਹਿ ਸਚਿ ਸਚੁ ਪਛਾਣੀਐ ॥ ਲਿਖਿਆ ਪਲੈ ਪਾਇ ਸੋ ਸਚੁ ਜਾਣੀਐ ॥ ਹੁਕਮੀ ਹੋਇ ਨਿਬੇੜੁ ਗਇਆ ਜਾਣੀਐ ॥ ਭਉਜਲ ਤਾਰਣਹਾਰੁ ਸਬਦਿ ਪਛਾਣੀਐ ॥ ਚੋਰ ਜਾਰ ਜੂਆਰ ਪੀੜੇ ਘਾਣੀਐ ॥ ਨਿੰਦਕ ਲਾਇਤਬਾਰ ਮਿਲੇ ਹੜ੍ਹਵਾਣੀਐ ॥ ਗੁਰਮੁਖਿ ਸਚਿ ਸਮਾਇ ਸੁ ਦਰਗਹ ਜਾਣੀਐ ॥੨੧॥

Ang 1288Raag Malar · ਮਲਾਰ › VAAR OF MALAAR, FIRST MEHL, SUNG TO THE TUNE OF RANA KAILAASH AND MALDA

SHALOK, SECOND MEHL

Guru Angad Dev, Guru Nanak Dev · vaar: saloks and pauri

ਸਲੋਕ ਮਃ ੨ ॥ ਨਾਉ ਫਕੀਰੈ ਪਾਤਿਸਾਹੁ ਮੂਰਖ ਪੰਡਿਤੁ ਨਾਉ ॥ ਅੰਧੇ ਕਾ ਨਾਉ ਪਾਰਖੂ ਏਵੈ ਕਰੇ ਗੁਆਉ ॥ ਇਲਤਿ ਕਾ ਨਾਉ ਚਉਧਰੀ ਕੂੜੀ ਪੂਰੇ ਥਾਉ ॥ ਨਾਨਕ ਗੁਰਮੁਖਿ ਜਾਣੀਐ ਕਲਿ ਕਾ ਏਹੁ ਨਿਆਉ ॥੧॥ ਮਃ ੧ ॥ ਹਰਣਾਂ ਬਾਜਾਂ ਤੈ ਸਿਕਦਾਰਾਂ ਏਨ੍ਹਾ ਪੜ੍ਹਿਆ ਨਾਉ ॥ ਫਾਂਧੀ ਲਗੀ ਜਾਤਿ ਫਹਾਇਨਿ ਅਗੈ ਨਾਹੀ ਥਾਉ ॥ ਸੋ ਪੜਿਆ ਸੋ ਪੰਡਿਤੁ ਬੀਨਾ ਜਿਨ੍ਹੀ ਕਮਾਣਾ ਨਾਉ ॥ ਪਹਿਲੋ ਦੇ ਜੜ ਅੰਦਰਿ ਜੰਮੈ ਤਾ ਉਪਰਿ ਹੋਵੈ ਛਾਂਉ ॥ ਰਾਜੇ ਸੀਹ ਮੁਕਦਮ ਕੁਤੇ ॥ ਜਾਇ ਜਗਾਇਨ੍ਹਿ ਬੈਠੇ ਸੁਤੇ ॥ ਚਾਕਰ ਨਹਦਾ ਪਾਇਨ੍ਹਿ ਘਾਉ ॥ ਰਤੁ ਪਿਤੁ ਕੁਤਿਹੋ ਚਟਿ ਜਾਹੁ ॥ ਜਿਥੈ ਜੀਆਂ ਹੋਸੀ ਸਾਰ ॥ ਨਕੀਂ ਵਢੀਂ ਲਾਇਤਬਾਰ ॥੨॥ ਪਉੜੀ ॥ ਆਪਿ ਉਪਾਏ ਮੇਦਨੀ ਆਪੇ ਕਰਦਾ ਸਾਰ ॥ ਭੈ ਬਿਨੁ ਭਰਮੁ ਨ ਕਟੀਐ ਨਾਮਿ ਨ ਲਗੈ ਪਿਆਰੁ ॥ ਸਤਿਗੁਰ ਤੇ ਭਉ ਊਪਜੈ ਪਾਈਐ ਮੋਖ ਦੁਆਰ ॥ ਭੈ ਤੇ ਸਹਜੁ ਪਾਈਐ ਮਿਲਿ ਜੋਤੀ ਜੋਤਿ ਅਪਾਰ ॥ ਭੈ ਤੇ ਭੈਜਲੁ ਲੰਘੀਐ ਗੁਰਮਤੀ ਵੀਚਾਰੁ ॥ ਭੈ ਤੇ ਨਿਰਭਉ ਪਾਈਐ ਜਿਸ ਦਾ ਅੰਤੁ ਨ ਪਾਰਾਵਾਰੁ ॥ ਮਨਮੁਖ ਭੈ ਕੀ ਸਾਰ ਨ ਜਾਣਨੀ ਤ੍ਰਿਸਨਾ ਜਲਤੇ ਕਰਹਿ ਪੁਕਾਰ ॥ ਨਾਨਕ ਨਾਵੈ ਹੀ ਤੇ ਸੁਖੁ ਪਾਇਆ ਗੁਰਮਤੀ ਉਰਿ ਧਾਰ ॥੨੨॥

Ang 1288Raag Malar · ਮਲਾਰ › VAAR OF MALAAR, FIRST MEHL, SUNG TO THE TUNE OF RANA KAILAASH AND MALDA

SHALOK, FIRST MEHL

Guru Nanak Dev · vaar: saloks and pauri

ਸਲੋਕ ਮਃ ੧ ॥ ਰੂਪੈ ਕਾਮੈ ਦੋਸਤੀ ਭੁਖੈ ਸਾਦੈ ਗੰਢੁ ॥ ਲਬੈ ਮਾਲੈ ਘੁਲਿ ਮਿਲਿ ਮਿਚਲਿ ਊਂਘੈ ਸਉੜਿ ਪਲੰਘੁ ॥ ਭੰਉਕੈ ਕੋਪੁ ਖੁਆਰੁ ਹੋਇ ਫਕੜੁ ਪਿਟੇ ਅੰਧੁ ॥ ਚੁਪੈ ਚੰਗਾ ਨਾਨਕਾ ਵਿਣੁ ਨਾਵੈ ਮੁਹਿ ਗੰਧੁ ॥੧॥ ਮਃ ੧ ॥ ਰਾਜੁ ਮਾਲੁ ਰੂਪੁ ਜਾਤਿ ਜੋਬਨੁ ਪੰਜੇ ਠਗ ॥ ਏਨੀ ਠਗੀਂ ਜਗੁ ਠਗਿਆ ਕਿਨੈ ਨ ਰਖੀ ਲਜ ॥ ਏਨਾ ਠਗਨ੍ਹਿ ਠਗ ਸੇ ਜਿ ਗੁਰ ਕੀ ਪੈਰੀ ਪਾਹਿ ॥ ਨਾਨਕ ਕਰਮਾ ਬਾਹਰੇ ਹੋਰਿ ਕੇਤੇ ਮੁਠੇ ਜਾਹਿ ॥੨॥ ਪਉੜੀ ॥ ਪੜਿਆ ਲੇਖੇਦਾਰੁ ਲੇਖਾ ਮੰਗੀਐ ॥ ਵਿਣੁ ਨਾਵੈ ਕੂੜਿਆਰੁ ਅਉਖਾ ਤੰਗੀਐ ॥ ਅਉਘਟ ਰੁਧੇ ਰਾਹ ਗਲੀਆਂ ਰੋਕੀਆਂ ॥ ਸਚਾ ਵੇਪਰਵਾਹੁ ਸਬਦਿ ਸੰਤੋਖੀਆਂ ॥ ਗਹਿਰ ਗਭੀਰ ਅਥਾਹੁ ਹਾਥ ਨ ਲਭਈ ॥ ਮੁਹੇ ਮੁਹਿ ਚੋਟਾ ਖਾਹੁ ਵਿਣੁ ਗੁਰ ਕੋਇ ਨ ਛੁਟਸੀ ॥ ਪਤਿ ਸੇਤੀ ਘਰਿ ਜਾਹੁ ਨਾਮੁ ਵਖਾਣੀਐ ॥ ਹੁਕਮੀ ਸਾਹ ਗਿਰਾਹ ਦੇਂਦਾ ਜਾਣੀਐ ॥੨੩॥

Text: Gurmukhi with English translation (Kulbir S Thind; English by Dr. Sant Singh Khalsa).