SHALOK, FIRST MEHL
ਸਲੋਕ ਮਃ ੧ ॥ ਪਉਣੈ ਪਾਣੀ ਅਗਨੀ ਜੀਉ ਤਿਨ ਕਿਆ ਖੁਸੀਆ ਕਿਆ ਪੀੜ ॥ ਧਰਤੀ ਪਾਤਾਲੀ ਆਕਾਸੀ ਇਕਿ ਦਰਿ ਰਹਨਿ ਵਜੀਰ ॥ ਇਕਨਾ ਵਡੀ ਆਰਜਾ ਇਕਿ ਮਰਿ ਹੋਹਿ ਜਹੀਰ ॥ ਇਕਿ ਦੇ ਖਾਹਿ ਨਿਖੁਟੈ ਨਾਹੀ ਇਕਿ ਸਦਾ ਫਿਰਹਿ ਫਕੀਰ ॥ ਹੁਕਮੀ ਸਾਜੇ ਹੁਕਮੀ ਢਾਹੇ ਏਕ ਚਸੇ ਮਹਿ ਲਖ ॥ ਸਭੁ ਕੋ ਨਥੈ ਨਥਿਆ ਬਖਸੇ ਤੋੜੇ ਨਥ ॥ ਵਰਨਾ ਚਿਹਨਾ ਬਾਹਰਾ ਲੇਖੇ ਬਾਝੁ ਅਲਖੁ ॥ ਕਿਉ ਕਥੀਐ ਕਿਉ ਆਖੀਐ ਜਾਪੈ ਸਚੋ ਸਚੁ ॥ ਕਰਣਾ ਕਥਨਾ ਕਾਰ ਸਭ ਨਾਨਕ ਆਪਿ ਅਕਥੁ ॥ ਅਕਥ ਕੀ ਕਥਾ ਸੁਣੇਇ ॥ ਰਿਧਿ ਬੁਧਿ ਸਿਧਿ ਗਿਆਨੁ ਸਦਾ ਸੁਖੁ ਹੋਇ ॥੧॥ ਮਃ ੧ ॥ ਅਜਰੁ ਜਰੈ ਤ ਨਉ ਕੁਲ ਬੰਧੁ ॥ ਪੂਜੈ ਪ੍ਰਾਣ ਹੋਵੈ ਥਿਰੁ ਕੰਧੁ ॥ ਕਹਾਂ ਤੇ ਆਇਆ ਕਹਾਂ ਏਹੁ ਜਾਣੁ ॥ ਜੀਵਤ ਮਰਤ ਰਹੈ ਪਰਵਾਣੁ ॥ ਹੁਕਮੈ ਬੂਝੈ ਤਤੁ ਪਛਾਣੈ ॥ ਇਹੁ ਪਰਸਾਦੁ ਗੁਰੂ ਤੇ ਜਾਣੈ ॥ ਹੋਂਦਾ ਫੜੀਅਗੁ ਨਾਨਕ ਜਾਣੁ ॥ ਨਾ ਹਉ ਨਾ ਮੈ ਜੂਨੀ ਪਾਣੁ ॥੨॥ ਪਉੜੀ ॥ ਪੜ੍ਹੀਐ ਨਾਮੁ ਸਾਲਾਹ ਹੋਰਿ ਬੁਧੀਂ ਮਿਥਿਆ ॥ ਬਿਨੁ ਸਚੇ ਵਾਪਾਰ ਜਨਮੁ ਬਿਰਥਿਆ ॥ ਅੰਤੁ ਨ ਪਾਰਾਵਾਰੁ ਨ ਕਿਨ ਹੀ ਪਾਇਆ ॥ ਸਭੁ ਜਗੁ ਗਰਬਿ ਗੁਬਾਰੁ ਤਿਨ ਸਚੁ ਨ ਭਾਇਆ ॥ ਚਲੇ ਨਾਮੁ ਵਿਸਾਰਿ ਤਾਵਣਿ ਤਤਿਆ ॥ ਬਲਦੀ ਅੰਦਰਿ ਤੇਲੁ ਦੁਬਿਧਾ ਘਤਿਆ ॥ ਆਇਆ ਉਠੀ ਖੇਲੁ ਫਿਰੈ ਉਵਤਿਆ ॥ ਨਾਨਕ ਸਚੈ ਮੇਲੁ ਸਚੈ ਰਤਿਆ ॥੨੪॥