Sri Guru Granth Sahib › Raag Majh

Ang 128

Ang 127–128Raag Majh · ਮਾਝ › RAAG MAAJH, ASHTAPADEES

MAAJH, THIRD MEHL

Guru Amar Das · ashtpadi

ਮਾਝ ਮਹਲਾ ੩ ॥ ਊਤਮ ਜਨਮੁ ਸੁਥਾਨਿ ਹੈ ਵਾਸਾ ॥ ਸਤਿਗੁਰੁ ਸੇਵਹਿ ਘਰ ਮਾਹਿ ਉਦਾਸਾ ॥ ਹਰਿ ਰੰਗਿ ਰਹਹਿ ਸਦਾ ਰੰਗਿ ਰਾਤੇ ਹਰਿ ਰਸਿ ਮਨੁ ਤ੍ਰਿਪਤਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਪੜਿ ਬੁਝਿ ਮੰਨਿ ਵਸਾਵਣਿਆ ॥ ਗੁਰਮੁਖਿ ਪੜਹਿ ਹਰਿ ਨਾਮੁ ਸਲਾਹਹਿ ਦ��ਿ ਸਚੈ ਸੋਭਾ ਪਾਵਣਿਆ ॥੧॥ ਰਹਾਉ ॥ ਅਲਖ ਅਭੇਉ ਹਰਿ ਰਹਿਆ ਸਮਾਏ ॥ ਉਪਾਇ ਨ ਕਿਤੀ ਪਾਇਆ ਜਾਏ ॥ ਕਿਰਪਾ ਕਰੇ ਤਾ ਸਤਿਗੁਰੁ ਭੇਟੈ ਨਦਰੀ ਮੇਲਿ ਮਿਲਾਵਣਿਆ ॥੨॥ ਦੂਜੈ ਭਾਇ ਪੜੈ ਨਹੀ ਬੂਝੈ ॥ ਤ੍ਰਿਬਿਧਿ ਮਾਇਆ ਕਾਰਣਿ ਲੂਝੈ ॥ ਤ੍ਰਿਬਿਧਿ ਬੰਧਨ ਤੂਟਹਿ ਗੁਰ ਸਬਦੀ ਗੁਰ ਸਬਦੀ ਮੁਕਤਿ ਕਰਾਵਣਿਆ ॥੩॥ ਇਹੁ ਮਨੁ ਚੰਚਲੁ ਵਸਿ ਨ ਆਵੈ ॥ ਦੁਬਿਧਾ ਲਾਗੈ ਦਹ ਦਿਸਿ ਧਾਵੈ ॥ ਬਿਖੁ ਕਾ ਕੀੜਾ ਬਿਖੁ ਮਹਿ ਰਾਤਾ ਬਿਖੁ ਹੀ ਮਾਹਿ ਪਚਾਵਣਿਆ ॥੪॥ ਹਉ ਹਉ ਕਰੇ ਤੈ ਆਪੁ ਜਣਾਏ ॥ ਬਹੁ ਕਰਮ ਕਰੈ ਕਿਛੁ ਥਾਇ ਨ ਪਾਏ ॥ ਤੁਝ ਤੇ ਬਾਹਰਿ ਕਿਛੂ ਨ ਹੋਵੈ ਬਖਸੇ ਸਬਦਿ ਸੁਹਾਵਣਿਆ ॥੫॥ ਉਪਜੈ ਪਚੈ ਹਰਿ ਬੂਝੈ ਨਾਹੀ ॥ ਅਨਦਿਨੁ ਦੂਜੈ ਭਾਇ ਫਿਰਾਹੀ ॥ ਮਨਮੁਖ ਜਨਮੁ ਗਇਆ ਹੈ ਬਿਰਥਾ ਅੰਤਿ ਗਇਆ ਪਛੁਤਾਵਣਿਆ ॥੬॥ ਪਿਰੁ ਪਰਦੇਸਿ ਸਿਗਾਰੁ ਬਣਾਏ ॥ ਮਨਮੁਖ ਅੰਧੁ ਐਸੇ ਕਰਮ ਕਮਾਏ ॥ ਹਲਤਿ ਨ ਸੋਭਾ ਪਲਤਿ ਨ ਢੋਈ ਬਿਰਥਾ ਜਨਮੁ ਗਵਾਵਣਿਆ ॥੭॥ ਹਰਿ ਕਾ ਨਾਮੁ ਕਿਨੈ ਵਿਰਲੈ ਜਾਤਾ ॥ ਪੂਰੇ ਗੁਰ ਕੈ ਸਬਦਿ ਪਛਾਤਾ ॥ ਅਨਦਿਨੁ ਭਗਤਿ ਕਰੇ ਦਿਨੁ ਰਾਤੀ ਸਹਜੇ ਹੀ ਸੁਖੁ ਪਾਵਣਿਆ ॥੮॥ ਸਭ ਮਹਿ ਵਰਤੈ ਏਕੋ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਨਾਨਕ ਨਾਮਿ ਰਤੇ ਜਨ ਸੋਹਹਿ ਕਰਿ ਕਿਰਪਾ ਆਪਿ ਮਿਲਾਵਣਿਆ ॥੯॥੨੯॥੩੦॥

Ang 128Raag Majh · ਮਾਝ › RAAG MAAJH, ASHTAPADEES

MAAJH, THIRD MEHL

Guru Amar Das · ashtpadi

ਮਾਝ ਮਹਲਾ ੩ ॥ ਮਨਮੁਖ ਪੜਹਿ ਪੰਡਿਤ ਕਹਾਵਹਿ ॥ ਦੂਜੈ ਭਾਇ ਮਹਾ ਦੁਖੁ ਪਾਵਹਿ ॥ ਬਿਖਿਆ ਮਾਤੇ ਕਿਛੁ ਸੂਝੈ ਨਾਹੀ ਫਿਰਿ ਫਿਰਿ ਜੂਨੀ ਆਵਣਿਆ ॥੧॥ ਹਉ ਵਾਰੀ ਜੀਉ ਵਾਰੀ ਹਉਮੈ ਮਾਰਿ ਮਿਲਾਵਣਿਆ ॥ ਗੁਰ ਸੇਵਾ ਤੇ ਹਰਿ ਮਨਿ ਵਸਿਆ ਹਰਿ ਰਸੁ ਸਹਜਿ ਪੀਆਵਣਿਆ ॥੧॥ ਰਹਾਉ ॥ ਵੇਦੁ ਪੜਹਿ ਹਰਿ ਰਸੁ ਨਹੀ ਆਇਆ ॥ ਵਾਦੁ ਵਖਾਣਹਿ ਮੋਹੇ ਮਾਇਆ ॥ ਅਗਿਆਨਮਤੀ ਸਦਾ ਅੰਧਿਆਰਾ ਗੁਰਮੁਖਿ ਬੂਝਿ ਹਰਿ ਗਾਵਣਿਆ ॥੨॥ ਅਕਥੋ ਕਥੀਐ ਸਬਦਿ ਸੁਹਾਵੈ ॥ ਗੁਰਮਤੀ ਮਨਿ ਸਚੋ ਭਾਵੈ ॥ ਸਚੋ ਸਚੁ ਰਵਹਿ ਦਿਨੁ ਰਾਤੀ ਇਹੁ ਮਨੁ ਸਚਿ ਰੰਗਾਵਣਿਆ ॥੩॥ ਜੋ ਸਚਿ ਰਤੇ ਤਿਨ ਸਚੋ ਭਾਵੈ ॥ ਆਪੇ ਦੇਇ ਨ ਪਛੋਤਾਵੈ ॥ ਗੁਰ ਕੈ ਸਬਦਿ ਸਦਾ ਸਚੁ ਜਾਤਾ ਮਿਲਿ ਸਚੇ ਸੁਖੁ ਪਾਵਣਿਆ ॥੪॥ ਕੂੜੁ ਕੁਸਤੁ ਤਿਨਾ ਮੈਲੁ ਨ ਲਾਗੈ ॥ ਗੁਰ ਪਰਸਾਦੀ ਅਨਦਿਨੁ ਜਾਗੈ ॥ ਨਿਰਮਲ ਨਾਮੁ ਵਸੈ ਘਟ ਭੀਤਰਿ ਜੋਤੀ ਜੋਤਿ ਮਿਲਾਵਣਿਆ ॥੫॥ ਤ੍ਰੈ ਗੁਣ ਪੜਹਿ ਹਰਿ ਤਤੁ ਨ ਜਾਣਹਿ ॥ ਮੂਲਹੁ ਭੁਲੇ ਗੁਰ ਸਬਦੁ ਨ ਪਛਾਣਹਿ ॥ ਮੋਹ ਬਿਆਪੇ ਕਿਛੁ ਸੂਝੈ ਨਾਹੀ ਗੁਰ ਸਬਦੀ ਹਰਿ ਪਾਵਣਿਆ ॥੬॥ ਵੇਦੁ ਪੁਕਾਰੈ ਤ੍ਰਿਬਿਧਿ ਮਾਇਆ ॥ ਮਨਮੁਖ ਨ ਬੂਝਹਿ ਦੂਜੈ ਭਾਇਆ ॥ ਤ੍ਰੈ ਗੁਣ ਪੜਹਿ ਹਰਿ ਏਕੁ ਨ ਜਾਣਹਿ ਬਿਨੁ ਬੂਝੇ ਦੁਖੁ ਪਾਵਣਿਆ ॥੭॥ ਜਾ ਤਿਸੁ ਭਾਵੈ ਤਾ ਆਪਿ ਮਿਲਾਏ ॥ ਗੁਰ ਸਬਦੀ ਸਹਸਾ ਦੂਖੁ ਚੁਕਾਏ ॥ ਨਾਨਕ ਨਾਵੈ ਕੀ ਸਚੀ ਵਡਿਆਈ ਨਾਮੋ ਮੰਨਿ ਸੁਖੁ ਪਾਵਣਿਆ ॥੮॥੩੦॥੩੧॥

Ang 128–129Raag Majh · ਮਾਝ › RAAG MAAJH, ASHTAPADEES

MAAJH, THIRD MEHL

Guru Amar Das · ashtpadi

ਮਾਝ ਮਹਲਾ ੩ ॥ ਨਿਰਗੁਣੁ ਸਰਗੁਣੁ ਆਪੇ ਸੋਈ ॥ ਤਤੁ ਪਛਾਣੈ ਸੋ ਪੰਡਿਤੁ ਹੋਈ ॥ ਆਪਿ ਤਰੈ ਸਗਲੇ ਕੁਲ ਤਾਰੈ ਹਰਿ ਨਾਮੁ ਮੰਨਿ ਵਸਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਹਰਿ ਰਸੁ ਚਖਿ ਸਾਦੁ ਪਾਵਣਿਆ ॥ ਹਰਿ ਰਸੁ ਚਾਖਹਿ ਸੇ ਜਨ ਨਿਰਮਲ ਨਿਰਮਲ ਨਾਮੁ ਧਿਆਵਣਿਆ ॥੧॥ ਰਹਾਉ ॥ ਸੋ ਨਿਹਕਰਮੀ ਜੋ ਸਬਦੁ ਬੀਚਾਰੇ ॥ ਅੰਤਰਿ ਤਤੁ ਗਿਆਨਿ ਹਉਮੈ ਮਾਰੇ ॥ ਨਾਮੁ ਪਦਾਰਥੁ ਨਉ ਨਿਧਿ ਪਾਏ ਤ੍ਰੈ ਗੁਣ ਮੇਟਿ ਸਮਾਵਣਿਆ ॥੨॥ ਹਉਮੈ ਕਰੈ ਨਿਹਕਰਮੀ ਨ ਹੋਵੈ ॥ ਗੁਰ ਪਰਸਾਦੀ ਹਉਮੈ ਖੋਵੈ ॥ ਅੰਤਰਿ ਬਿਬੇਕੁ ਸਦਾ ਆਪੁ ਵੀਚਾਰੇ ਗੁਰ ਸਬਦੀ ਗੁਣ ਗਾਵਣਿਆ ॥੩॥ ਹਰਿ ਸਰੁ ਸਾਗਰੁ ਨਿਰਮਲੁ ਸੋਈ ॥ ਸੰਤ ਚੁਗਹਿ ਨਿਤ ਗੁਰਮੁਖਿ ਹੋਈ ॥ ਇਸਨਾਨੁ ਕਰਹਿ ਸਦਾ ਦਿਨੁ ਰਾਤੀ ਹਉਮੈ ਮੈਲੁ ਚੁਕਾਵਣਿਆ ॥੪॥ ਨਿਰਮਲ ਹੰਸਾ ਪ੍ਰੇਮ ਪਿਆਰਿ ॥ ਹਰਿ ਸਰਿ ਵਸੈ ਹਉਮੈ ਮਾਰਿ ॥ ਅਹਿਨਿਸਿ ਪ੍ਰੀਤਿ ਸਬਦਿ ਸਾਚੈ ਹਰਿ ਸਰਿ ਵਾਸਾ ਪਾਵਣਿਆ ॥੫॥ ਮਨਮੁਖੁ ਸਦਾ ਬਗੁ ਮੈਲਾ ਹਉਮੈ ਮਲੁ ਲਾਈ ॥ ਇਸਨਾਨੁ ਕਰੈ ਪਰੁ ਮੈਲੁ ਨ ਜਾਈ ॥ ਜੀਵਤੁ ਮਰੈ ਗੁਰ ਸਬਦੁ ਬੀਚਾਰੈ ਹਉਮੈ ਮੈਲੁ ਚੁਕਾਵਣਿਆ ॥੬॥ ਰਤਨੁ ਪਦਾਰਥੁ ਘਰ ਤੇ ਪਾਇਆ ॥ ਪੂਰੈ ਸਤਿਗੁਰਿ ਸਬਦੁ ਸੁਣਾਇਆ ॥ ਗੁਰ ਪਰਸਾਦਿ ਮਿਟਿਆ ਅੰਧਿਆਰਾ ਘਟਿ ਚਾਨਣੁ ਆਪੁ ਪਛਾਨਣਿਆ ॥੭॥ ਆਪਿ ਉਪਾਏ ਤੈ ਆਪੇ ਵੇਖੈ ॥ ਸਤਿਗੁਰੁ ਸੇਵੈ ਸੋ ਜਨੁ ਲੇਖੈ ॥ ਨਾਨਕ ਨਾਮੁ ਵਸੈ ਘਟ ਅੰਤਰਿ ਗੁਰ ਕਿਰਪਾ ਤੇ ਪਾਵਣਿਆ ॥੮॥੩੧॥੩੨॥

Text: Gurmukhi with English translation (Kulbir S Thind; English by Dr. Sant Singh Khalsa).