Sri Guru Granth Sahib › Raag Malar

Ang 1290

Ang 1289–1290Raag Malar · ਮਲਾਰ › VAAR OF MALAAR, FIRST MEHL, SUNG TO THE TUNE OF RANA KAILAASH AND MALDA

SHALOK, FIRST MEHL

Guru Nanak Dev · vaar: saloks and pauri · part 2 of 2

ਮਃ ੧ ॥ ਮਾਸੁ ਮਾਸੁ ਕਰਿ ਮੂਰਖੁ ਝਗੜੇ ਗਿਆਨੁ ਧਿਆਨੁ ਨਹੀ ਜਾਣੈ ॥ ਕਉਣੁ ਮਾਸੁ ਕਉਣੁ ਸਾਗੁ ਕਹਾਵੈ ਕਿਸੁ ਮਹਿ ਪਾਪ ਸਮਾਣੇ ॥ ਗੈਂਡਾ ਮਾਰਿ ਹੋਮ ਜਗ ਕੀਏ ਦੇਵਤਿਆ ਕੀ ਬਾਣੇ ॥ ਮਾਸੁ ਛੋਡਿ ਬੈਸਿ ਨਕੁ ਪਕੜਹਿ ਰਾਤੀ ਮਾਣਸ ਖਾਣੇ ॥ ਫੜੁ ਕਰਿ ਲੋਕਾਂ ਨੋ ਦਿਖਲਾਵਹਿ ਗਿਆਨੁ ਧਿਆਨੁ ਨਹੀ ਸੂਝੈ ॥ ਨਾਨਕ ਅੰਧੇ ਸਿਉ ਕਿਆ ਕਹੀਐ ਕਹੈ ਨ ਕਹਿਆ ਬੂਝੈ ॥ ਅੰਧਾ ਸੋਇ ਜਿ ਅੰਧੁ ਕਮਾਵੈ ਤਿਸੁ ਰਿਦੈ ਸਿ ਲੋਚਨ ਨਾਹੀ ॥ ਮਾਤ ਪਿਤਾ ਕੀ ਰਕਤੁ ਨਿਪੰਨੇ ਮਛੀ ਮਾਸੁ ਨ ਖਾਂਹੀ ॥ ਇਸਤ੍ਰੀ ਪੁਰਖੈ ਜਾਂ ਨਿਸਿ ਮੇਲਾ ਓਥੈ ਮੰਧੁ ਕਮਾਹੀ ॥ ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥ ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥ ਬਾਹਰ ਕਾ ਮਾਸੁ ਮੰਦਾ ਸੁਆਮੀ ਘਰ ਕਾ ਮਾਸੁ ਚੰਗੇਰਾ ॥ ਜੀਅ ਜੰਤ ਸਭਿ ਮਾਸਹੁ ਹੋਏ ਜੀਇ ਲਇਆ ਵਾਸੇਰਾ ॥ ਅਭਖੁ ਭਖਹਿ ਭਖੁ ਤਜਿ ਛੋਡਹਿ ਅੰਧੁ ਗੁਰੂ ਜਿਨ ਕੇਰਾ ॥ ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥ ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥ ਮਾਸੁ ਪੁਰਾਣੀ ਮਾਸੁ ਕਤੇਬੀਂ ਚਹੁ ਜੁਗਿ ਮਾਸੁ ਕਮਾਣਾ ॥ ਜਜਿ ਕਾਜਿ ਵੀਆਹਿ ਸੁਹਾਵੈ ਓਥੈ ਮਾਸੁ ਸਮਾਣਾ ॥ ਇਸਤ੍ਰੀ ਪੁਰਖ ਨਿਪਜਹਿ ਮਾਸਹੁ ਪਾਤਿਸਾਹ ਸੁਲਤਾਨਾਂ ॥ ਜੇ ਓਇ ਦਿਸਹਿ ਨਰਕਿ ਜਾਂਦੇ ਤਾਂ ਉਨ੍ਹ ਕਾ ਦਾਨੁ ਨ ਲੈਣਾ ॥ ਦੇਂਦਾ ਨਰਕਿ ਸੁਰਗਿ ਲੈਦੇ ਦੇਖਹੁ ਏਹੁ ਧਿਙਾਣਾ ॥ ਆਪਿ ਨ ਬੂਝੈ ਲੋਕ ਬੁਝਾਏ ਪਾਂਡੇ ਖਰਾ ਸਿਆਣਾ ॥ ਪਾਂਡੇ ਤੂ ਜਾਣੈ ਹੀ ਨਾਹੀ ਕਿਥਹੁ ਮਾਸੁ ਉਪੰਨਾ ॥ ਤੋਇਅਹੁ ਅੰਨੁ ਕਮਾਦੁ ਕਪਾਹਾਂ ਤੋਇਅਹੁ ਤ੍ਰਿਭਵਣੁ ਗੰਨਾ ॥ ਤੋਆ ਆਖੈ ਹਉ ਬਹੁ ਬਿਧਿ ਹਛਾ ਤੋਐ ਬਹੁਤੁ ਬਿਕਾਰਾ ॥ ਏਤੇ ਰਸ ਛੋਡਿ ਹੋਵੈ ਸੰਨਿਆਸੀ ਨਾਨਕੁ ਕਹੈ ਵਿਚਾਰਾ ॥੨॥ ਪਉੜੀ ॥ ਹਉ ਕਿਆ ਆਖਾ ਇਕ ਜੀਭ ਤੇਰਾ ਅੰਤੁ ਨ ਕਿਨ ਹੀ ਪਾਇਆ ॥ ਸਚਾ ਸਬਦੁ ਵੀਚਾਰਿ ਸੇ ਤੁਝ ਹੀ ਮਾਹਿ ਸਮਾਇਆ ॥ ਇਕਿ ਭਗਵਾ ਵੇਸੁ ਕਰਿ ਭਰਮਦੇ ਵਿਣੁ ਸਤਿਗੁਰ ਕਿਨੈ ਨ ਪਾਇਆ ॥ ਦੇਸ ਦਿਸੰਤਰ ਭਵਿ ਥਕੇ ਤੁਧੁ ਅੰਦਰਿ ਆਪੁ ਲੁਕਾਇਆ ॥ ਗੁਰ ਕਾ ਸਬਦੁ ਰਤੰਨੁ ਹੈ ਕਰਿ ਚਾਨਣੁ ਆਪਿ ਦਿਖਾਇਆ ॥ ਆਪਣਾ ਆਪੁ ਪਛਾਣਿਆ ਗੁਰਮਤੀ ਸਚਿ ਸਮਾਇਆ ॥ ਆਵਾ ਗਉਣੁ ਬਜਾਰੀਆ ਬਾਜਾਰੁ ਜਿਨੀ ਰਚਾਇਆ ॥ ਇਕੁ ਥਿਰੁ ਸਚਾ ਸਾਲਾਹਣਾ ਜਿਨ ਮਨਿ ਸਚਾ ਭਾਇਆ ॥੨੫॥

Ang 1290Raag Malar · ਮਲਾਰ › VAAR OF MALAAR, FIRST MEHL, SUNG TO THE TUNE OF RANA KAILAASH AND MALDA

SHALOK, FIRST MEHL

Guru Nanak Dev, Guru Angad Dev · vaar: saloks and pauri

ਸਲੋਕ ਮਃ ੧ ॥ ਨਾਨਕ ਮਾਇਆ ਕਰਮ ਬਿਰਖੁ ਫਲ ਅੰਮ੍ਰਿਤ ਫਲ ਵਿਸੁ ॥ ਸਭ ਕਾਰਣ ਕਰਤਾ ਕਰੇ ਜਿਸੁ ਖਵਾਲੇ ਤਿਸੁ ॥੧॥ ਮਃ ੨ ॥ ਨਾਨਕ ਦੁਨੀਆ ਕੀਆਂ ਵਡਿਆਈਆਂ ਅਗੀ ਸੇਤੀ ਜਾਲਿ ॥ ਏਨੀ ਜਲੀਈਂ ਨਾਮੁ ਵਿਸਾਰਿਆ ਇਕ ਨ ਚਲੀਆ ਨਾਲਿ ॥੨॥ ਪਉੜੀ ॥ ਸਿਰਿ ਸਿਰਿ ਹੋਇ ਨਿਬੇੜੁ ਹੁਕਮਿ ਚਲਾਇਆ ॥ ਤੇਰੈ ਹਥਿ ਨਿਬੇੜੁ ਤੂਹੈ ਮਨਿ ਭਾਇਆ ॥ ਕਾਲੁ ਚਲਾਏ ਬੰਨਿ ਕੋਇ ਨ ਰਖਸੀ ॥ ਜਰੁ ਜਰਵਾਣਾ ਕੰਨ੍ਹਿ ਚੜਿਆ ਨਚਸੀ ॥ ਸਤਿਗੁਰੁ ਬੋਹਿਥੁ ਬੇੜੁ ਸਚਾ ਰਖਸੀ ॥ ਅਗਨਿ ਭਖੈ ਭੜਹਾੜੁ ਅਨਦਿਨੁ ਭਖਸੀ ॥ ਫਾਥਾ ਚੁਗੈ ਚੋਗ ਹੁਕਮੀ ਛੁਟਸੀ ॥ ਕਰਤਾ ਕਰੇ ਸੁ ਹੋਗੁ ਕੂੜੁ ਨਿਖੁਟਸੀ ॥੨੬॥

Text: Gurmukhi with English translation (Kulbir S Thind; English by Dr. Sant Singh Khalsa).