SHALOK, FIRST MEHL
ਸਲੋਕ ਮਃ ੧ ॥ ਘਰ ਮਹਿ ਘਰੁ ਦੇਖਾਇ ਦੇਇ ਸੋ ਸਤਿਗੁਰੁ ਪੁਰਖੁ ਸੁਜਾਣੁ ॥ ਪੰਚ ਸਬਦ ਧੁਨਿਕਾਰ ਧੁਨਿ ਤਹ ਬਾਜੈ ਸਬਦੁ ਨੀਸਾਣੁ ॥ ਦੀਪ ਲੋਅ ਪਾਤਾਲ ਤਹ ਖੰਡ ਮੰਡਲ ਹੈਰਾਨੁ ॥ ਤਾਰ ਘੋਰ ਬਾਜਿੰਤ੍ਰ ਤਹ ਸਾਚਿ ਤਖਤਿ ਸੁਲਤਾਨੁ ॥ ਸੁਖਮਨ ਕੈ ਘਰਿ ਰਾਗੁ ਸੁਨਿ ਸੁੰਨਿ ਮੰਡਲਿ ਲਿਵ ਲਾਇ ॥ ਅਕਥ ਕਥਾ ਬੀਚਾਰੀਐ ਮਨਸਾ ਮਨਹਿ ਸਮਾਇ ॥ ਉਲਟਿ ਕਮਲੁ ਅੰਮ੍ਰਿਤਿ ਭਰਿਆ ਇਹੁ ਮਨੁ ਕਤਹੁ ਨ ਜਾਇ ॥ ਅਜਪਾ ਜਾਪੁ ਨ ਵੀਸਰੈ ਆਦਿ ਜੁਗਾਦਿ ਸਮਾਇ ॥ ਸਭਿ ਸਖੀਆ ਪੰਚੇ ਮਿਲੇ ਗੁਰਮੁਖਿ ਨਿਜ ਘਰਿ ਵਾਸੁ ॥ ਸਬਦੁ ਖੋਜਿ ਇਹੁ ਘਰੁ ਲਹੈ ਨਾਨਕੁ ਤਾ ਕਾ ਦਾਸੁ ॥੧॥ ਮਃ ੧ ॥ ਚਿਲਿਮਿਲਿ ਬਿਸੀਆਰ ਦੁਨੀਆ ਫਾਨੀ ॥ ਕਾਲੂਬਿ ਅਕਲ ਮਨ ਗੋਰ ਨ ਮਾਨੀ ॥ ਮਨ ਕਮੀਨ ਕਮਤਰੀਨ ਤੂ ਦਰੀਆਉ ਖੁਦਾਇਆ ॥ ਏਕੁ ਚੀਜੁ ਮੁਝੈ ਦੇਹਿ ਅਵਰ ਜਹਰ ਚੀਜ ਨ ਭਾਇਆ ॥ ਪੁਰਾਬ ਖਾਮ ਕੂਜੈ ਹਿਕਮਤਿ ਖੁਦਾਇਆ ॥ ਮਨ ਤੁਆਨਾ ਤੂ ਕੁਦਰਤੀ ਆਇਆ ॥ ਸਗ ਨਾਨਕ ਦੀਬਾਨ ਮਸਤਾਨਾ ਨਿਤ ਚੜੈ ਸਵਾਇਆ ॥ ਆਤਸ ਦੁਨੀਆ ਖੁਨਕ ਨਾਮੁ ਖੁਦਾਇਆ ॥੨॥ ਪਉੜੀ ਨਵੀ ਮਃ ੫ ॥ ਸਭੋ ਵਰਤੈ ਚਲਤੁ ਚਲਤੁ ਵਖਾਣਿਆ ॥ ਪਾਰਬ੍ਰਹਮੁ ਪਰਮੇਸਰੁ ਗੁਰਮੁਖਿ ਜਾਣਿਆ ॥ ਲਥੇ ਸਭਿ ਵਿਕਾਰ ਸਬਦਿ ਨੀਸਾਣਿਆ ॥ ਸਾਧੂ ਸੰਗਿ ਉਧਾਰੁ ਭਏ ਨਿਕਾਣਿਆ ॥ ਸਿਮਰਿ ਸਿਮਰਿ ਦਾਤਾਰੁ ਸਭਿ ਰੰਗ ਮਾਣਿਆ ॥ ਪਰਗਟੁ ਭਇਆ ਸੰਸਾਰਿ ਮਿਹਰ ਛਾਵਾਣਿਆ ॥ ਆਪੇ ਬਖਸਿ ਮਿਲਾਏ ਸਦ ਕੁਰਬਾਣਿਆ ॥ ਨਾਨਕ ਲਏ ਮਿਲਾਇ ਖਸਮੈ ਭਾਣਿਆ ॥੨੭॥