KAANRAA, FIFTH MEHL
ਕਾਨੜਾ ਮਹਲਾ ੫ ॥ ਜਨ ਕੋ ਪ੍ਰਭੁ ਸੰਗੇ ਅਸਨੇਹੁ ॥ ਸਾਜਨੋ ਤੂ ਮੀਤੁ ਮੇਰਾ ਗ੍ਰਿਹਿ ਤੇਰੈ ਸਭੁ ਕੇਹੁ ॥੧॥ ਰਹਾਉ ॥ ਮਾਨੁ ਮਾਂਗਉ ਤਾਨੁ ਮਾਂਗਉ ਧਨੁ ਲਖਮੀ ਸੁਤ ਦੇਹ ॥੧॥ ਮੁਕਤਿ ਜੁਗਤਿ ਭੁਗਤਿ ਪੂਰਨ ਪਰਮਾਨੰਦ ਪਰਮ ਨਿਧਾਨ ॥ ਭੈ ਭਾਇ ਭਗਤਿ ਨਿਹਾਲ ਨਾਨਕ ਸਦਾ ਸਦਾ ਕੁਰਬਾਨ ॥੨॥੪॥੪੯॥
Sri Guru Granth Sahib › Raag Kanra
KAANRAA, FIFTH MEHL
ਕਾਨੜਾ ਮਹਲਾ ੫ ॥ ਜਨ ਕੋ ਪ੍ਰਭੁ ਸੰਗੇ ਅਸਨੇਹੁ ॥ ਸਾਜਨੋ ਤੂ ਮੀਤੁ ਮੇਰਾ ਗ੍ਰਿਹਿ ਤੇਰੈ ਸਭੁ ਕੇਹੁ ॥੧॥ ਰਹਾਉ ॥ ਮਾਨੁ ਮਾਂਗਉ ਤਾਨੁ ਮਾਂਗਉ ਧਨੁ ਲਖਮੀ ਸੁਤ ਦੇਹ ॥੧॥ ਮੁਕਤਿ ਜੁਗਤਿ ਭੁਗਤਿ ਪੂਰਨ ਪਰਮਾਨੰਦ ਪਰਮ ਨਿਧਾਨ ॥ ਭੈ ਭਾਇ ਭਗਤਿ ਨਿਹਾਲ ਨਾਨਕ ਸਦਾ ਸਦਾ ਕੁਰਬਾਨ ॥੨॥੪॥੪੯॥
KAANRAA, FIFTH MEHL
ਕਾਨੜਾ ਮਹਲਾ ੫ ॥ ਕਰਤ ਕਰਤ ਚਰਚ ਚਰਚ ਚਰਚਰੀ ॥ ਜੋਗ ਧਿਆਨ ਭੇਖ ਗਿਆਨ ਫਿਰਤ ਫਿਰਤ ਧਰਤ ਧਰਤ ਧਰਚਰੀ ॥੧॥ ਰਹਾਉ ॥ ਅਹੰ ਅਹੰ ਅਹੈ ਅਵਰ ਮੂੜ ਮੂੜ ਮੂੜ ਬਵਰਈ ॥ ਜਤਿ ਜਾਤ ਜਾਤ ਜਾਤ ਸਦਾ ਸਦਾ ਸਦਾ ਸਦਾ ਕਾਲ ਹਈ ॥੧॥ ਮਾਨੁ ਮਾਨੁ ਮਾਨੁ ਤਿਆਗਿ ਮਿਰਤੁ ਮਿਰਤੁ ਨਿਕਟਿ ਨਿਕਟਿ ਸਦਾ ਹਈ ॥ ਹਰਿ ਹਰੇ ਹਰੇ ਭਾਜੁ ਕਹਤੁ ਨਾਨਕੁ ਸੁਨਹੁ ਰੇ ਮੂੜ ਬਿਨੁ ਭਜਨ ਭਜਨ ਭਜਨ ਅਹਿਲਾ ਜਨਮੁ ਗਈ ॥੨॥੫॥੫੦॥੧੨॥੬੨॥
KAANRAA, ASHTAPADEES, FOURTH MEHL, FIRST HOUSE
ਕਾਨੜਾ ਅਸਟਪਦੀਆ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਪਿ ਮਨ ਰਾਮ ਨਾਮੁ ਸੁਖੁ ਪਾਵੈਗੋ ॥ ਜਿਉ ਜਿਉ ਜਪੈ ਤਿਵੈ ਸੁਖੁ ਪਾਵੈ ਸਤਿਗੁਰੁ ਸੇਵਿ ਸਮਾਵੈਗੋ ॥੧॥ ਰਹਾਉ ॥ ਭਗਤ ਜਨਾਂ ਕੀ ਖਿਨੁ ਖਿਨੁ ਲੋਚਾ ਨਾਮੁ ਜਪਤ ਸੁਖੁ ਪਾਵੈਗੋ ॥ ਅਨ ਰਸ ਸਾਦ ਗਏ ਸਭ ਨੀਕਰਿ ਬਿਨੁ ਨਾਵੈ ਕਿਛੁ ਨ ਸੁਖਾਵੈਗੋ ॥੧॥ ਗੁਰਮਤਿ ਹਰਿ ਹਰਿ ਮੀਠਾ ਲਾਗਾ ਗੁਰੁ ਮੀਠੇ ਬਚਨ ਕਢਾਵੈਗੋ ॥ ਸਤਿਗੁਰ ਬਾਣੀ ਪੁਰਖੁ ਪੁਰਖੋਤਮ ਬਾਣੀ ਸਿਉ ਚਿਤੁ ਲਾਵੈਗੋ ॥੨॥ ਗੁਰਬਾਣੀ ਸੁਨਤ ਮੇਰਾ ਮਨੁ ਦ੍ਰਵਿਆ ਮਨੁ ਭੀਨਾ ਨਿਜ ਘਰਿ ਆਵੈਗੋ ॥ ਤਹ ਅਨਹਤ ਧੁਨੀ ਬਾਜਹਿ ਨਿਤ ਬਾਜੇ ਨੀਝਰ ਧਾਰ ਚੁਆਵੈਗੋ ॥੩॥ ਰਾਮ ਨਾਮੁ ਇਕੁ ਤਿਲ ਤਿਲ ਗਾਵੈ ਮਨੁ ਗੁਰਮਤਿ ਨਾਮਿ ਸਮਾਵੈਗੋ ॥ ਨਾਮੁ ਸੁਣੈ ਨਾਮੋ ਮਨਿ ਭਾਵੈ ਨਾਮੇ ਹੀ ਤ੍ਰਿਪਤਾਵੈਗੋ ॥੪॥ ਕਨਿਕ ਕਨਿਕ ਪਹਿਰੇ ਬਹੁ ਕੰਗਨਾ ਕਾਪਰੁ ਭਾਂਤਿ ਬਨਾਵੈਗੋ ॥ ਨਾਮ ਬਿਨਾ ਸਭਿ ਫੀਕ ਫਿਕਾਨੇ ਜਨਮਿ ਮਰੈ ਫਿਰਿ ਆਵੈਗੋ ॥੫॥ ਮਾਇਆ ਪਟਲ ਪਟਲ ਹੈ ਭਾਰੀ ਘਰੁ ਘੂਮਨਿ ਘੇਰਿ ਘੁਲਾਵੈਗੋ ॥ ਪਾਪ ਬਿਕਾਰ ਮਨੂਰ ਸਭਿ ਭਾਰੇ ਬਿਖੁ ਦੁਤਰੁ ਤਰਿਓ ਨ ਜਾਵੈਗੋ ॥੬॥ ਭਉ ਬੈਰਾਗੁ ਭਇਆ ਹੈ ਬੋਹਿਥੁ ਗੁਰੁ ਖੇਵਟੁ ਸਬਦਿ ਤਰਾਵੈਗੋ ॥ ਰਾਮ ਨਾਮੁ ਹਰਿ ਭੇਟੀਐ ਹਰਿ ਰਾਮੈ ਨਾਮਿ ਸਮਾਵੈਗੋ ॥੭॥ ਅਗਿਆਨਿ ਲਾਇ ਸਵਾਲਿਆ ਗੁਰ ਗਿਆਨੈ ਲਾਇ ਜਗਾਵੈਗੋ ॥ ਨਾਨਕ ਭਾਣੈ ਆਪਣੈ ਜਿਉ ਭਾਵੈ ਤਿਵੈ ਚਲਾਵੈਗੋ ॥੮॥੧॥
KAANRAA, FOURTH MEHL
ਕਾਨੜਾ ਮਹਲਾ ੪ ॥ ਜਪਿ ਮਨ ਹਰਿ ਹਰਿ ਨਾਮੁ ਤਰਾਵੈਗੋ ॥ ਜੋ ਜੋ ਜਪੈ ਸੋਈ ਗਤਿ ਪਾਵੈ ਜਿਉ ਧ੍ਰੂ ਪ੍ਰਹਿਲਾਦੁ ਸਮਾਵੈਗੋ ॥੧॥ ਰਹਾਉ ॥ ਕ੍ਰਿਪਾ ਕ੍ਰਿਪਾ ਕ੍ਰਿਪਾ ਕਰਿ ਹਰਿ ਜੀਉ ਕਰਿ ਕਿਰਪਾ ਨਾਮਿ ਲਗਾਵੈਗੋ ॥ ਕਰਿ ਕਿਰਪਾ ਸਤਿਗੁਰੂ ਮਿਲਾਵਹੁ ਮਿਲਿ ਸਤਿਗੁਰ ਨਾਮੁ ਧਿਆਵੈਗੋ ॥੧॥ ਜਨਮ ਜਨਮ ਕੀ ਹਉਮੈ ਮਲੁ ਲਾਗੀ ਮਿਲਿ ਸੰਗਤਿ ਮਲੁ ਲਹਿ ਜਾਵੈਗੋ ॥ ਜਿਉ ਲੋਹਾ ਤਰਿਓ ਸੰਗਿ ਕਾਸਟ ਲਗਿ ਸਬਦਿ ਗੁਰੂ ਹਰਿ ਪਾਵੈਗੋ ॥੨॥ ਸੰਗਤਿ ਸੰਤ ਮਿਲਹੁ ਸਤਸੰਗਤਿ ਮਿਲਿ ਸੰਗਤਿ ਹਰਿ ਰਸੁ ਆਵੈਗੋ ॥ ਬਿਨੁ ਸੰਗਤਿ ਕਰਮ ਕਰੈ ਅਭਿਮਾਨੀ ਕਢਿ ਪਾਣੀ ਚੀਕੜੁ ਪਾਵੈਗੋ ॥੩॥ ਭਗਤ ਜਨਾ ਕੇ ਹਰਿ ਰਖਵਾਰੇ ਜਨ ਹਰਿ ਰਸੁ ਮੀਠ ਲਗਾਵੈਗੋ ॥ ਖਿਨੁ ਖਿਨੁ ਨਾਮੁ ਦੇਇ ਵਡਿਆਈ ਸਤਿਗੁਰ ਉਪਦੇਸਿ ਸਮਾਵੈਗੋ ॥੪॥ ਭਗਤ ਜਨਾ ਕਉ ਸਦਾ ਨਿਵਿ ਰਹੀਐ ਜਨ ਨਿਵਹਿ ਤਾ ਫਲ ਗੁਨ ਪਾਵੈਗੋ ॥ ਜੋ ਨਿੰਦਾ ਦੁਸਟ ਕਰਹਿ ਭਗਤਾ ਕੀ ਹਰਨਾਖਸ ਜਿਉ ਪਚਿ ਜਾਵੈਗੋ ॥੫॥ ਬ੍ਰਹਮ ਕਮਲ ਪੁਤੁ ਮੀਨ ਬਿਆਸਾ ਤਪੁ ਤਾਪਨ ਪੂਜ ਕਰਾਵੈਗੋ ॥ ਜੋ ਜੋ ਭਗਤੁ ਹੋਇ ਸੋ ਪੂਜਹੁ ਭਰਮਨ ਭਰਮੁ ਚੁਕਾਵੈਗੋ ॥੬॥ ਜਾਤ ਨਜਾਤਿ ਦੇਖਿ ਮਤ ਭਰਮਹੁ ਸੁਕ ਜਨਕ ਪਗੀਂ ਲਗਿ ਧਿਆਵੈਗੋ ॥ ਜੂਠਨ ਜੂਠਿ ਪਈ ਸਿਰ ਊਪਰਿ ਖਿਨੁ ਮਨੂਆ ਤਿਲੁ ਨ ਡੁਲਾਵੈਗੋ ॥੭॥ ਜਨਕ ਜਨਕ ਬੈਠੇ ਸਿੰਘਾਸਨਿ ਨਉ ਮੁਨੀ ਧੂਰਿ ਲੈ ਲਾਵੈਗੋ ॥ ਨਾਨਕ ਕ੍ਰਿਪਾ ਕ੍ਰਿਪਾ ਕਰਿ ਠਾਕੁਰ ਮੈ ਦਾਸਨਿ ਦਾਸ ਕਰਾਵੈਗੋ ॥੮॥੨॥
Text: Gurmukhi with English translation (Kulbir S Thind; English by Dr. Sant Singh Khalsa).