Sri Guru Granth Sahib › Raag Kanra

Ang 1311

Ang 1310–1311Raag Kanra · ਕਾਨੜਾ › KAANRAA, ASHTAPADEES, FOURTH MEHL, FIRST HOUSE

KAANRAA, FOURTH MEHL

Guru Ram Das · ashtpadi

ਕਾਨੜਾ ਮਹਲਾ ੪ ॥ ਮਨ ਗੁਰਮਤਿ ਚਾਲ ਚਲਾਵੈਗੋ ॥ ਜਿਉ ਮੈਗਲੁ ਮਸਤੁ ਦੀਜੈ ਤਲਿ ਕੁੰਡੇ ਗੁਰ ਅੰਕਸੁ ਸਬਦੁ ਦ੍ਰਿੜਾਵੈਗੋ ॥੧॥ ਰਹਾਉ ॥ ਚਲਤੌ ਚਲੈ ਚਲੈ ਦਹ ਦਹ ਦਿਸਿ ਗੁਰੁ ਰਾਖੈ ਹਰਿ ਲਿਵ ਲਾਵੈਗੋ ॥ ਸਤਿਗੁਰੁ ਸਬਦੁ ਦੇਇ ਰਿਦ ਅੰਤਰਿ ਮੁਖਿ ਅੰਮ੍ਰਿਤੁ ਨਾਮੁ ਚੁਆਵੈਗੋ ॥੧॥ ਬਿਸੀਅਰ ਬਿਸੂ ਭਰੇ ਹੈ ਪੂਰਨ ਗੁਰੁ ਗਰੁੜ ਸਬਦੁ ਮੁਖਿ ਪਾਵੈਗੋ ॥ ਮਾਇਆ ਭੁਇਅੰਗ ਤਿਸੁ ਨੇੜਿ ਨ ਆਵੈ ਬਿਖੁ ਝਾਰਿ ਝਾਰਿ ਲਿਵ ਲਾਵੈਗੋ ॥੨॥ ਸੁਆਨੁ ਲੋਭੁ ਨਗਰ ਮਹਿ ਸਬਲਾ ਗੁਰੁ ਖਿਨ ਮਹਿ ਮਾਰਿ ਕਢਾਵੈਗੋ ॥ ਸਤੁ ਸੰਤੋਖੁ ਧਰਮੁ ਆਨਿ ਰਾਖੇ ਹਰਿ ਨਗਰੀ ਹਰਿ ਗੁਨ ਗਾਵੈਗੋ ॥੩॥ ਪੰਕਜ ਮੋਹ ਨਿਘਰਤੁ ਹੈ ਪ੍ਰਾਨੀ ਗੁਰੁ ਨਿਘਰਤ ਕਾਢਿ ਕਢਾਵੈਗੋ ॥ ਤ੍ਰਾਹਿ ਤ੍ਰਾਹਿ ਸਰਨਿ ਜਨ ਆਏ ਗੁਰੁ ਹਾਥੀ ਦੇ ਨਿਕਲਾਵੈਗੋ ॥੪॥ ਸੁਪਨੰਤਰੁ ਸੰਸਾਰੁ ਸਭੁ ਬਾਜੀ ਸਭੁ ਬਾਜੀ ਖੇਲੁ ਖਿਲਾਵੈਗੋ ॥ ਲਾਹਾ ਨਾਮੁ ਗੁਰਮਤਿ ਲੈ ਚਾਲਹੁ ਹਰਿ ਦਰਗਹ ਪੈਧਾ ਜਾਵੈਗੋ ॥੫॥ ਹਉਮੈ ਕਰੈ ਕਰਾਵੈ ਹਉਮੈ ਪਾਪ ਕੋਇਲੇ ਆਨਿ ਜਮਾਵੈਗੋ ॥ ਆਇਆ ਕਾਲੁ ਦੁਖਦਾਈ ਹੋਏ ਜੋ ਬੀਜੇ ਸੋ ਖਵਲਾਵੈਗੋ ॥੬॥ ਸੰਤਹੁ ਰਾਮ ਨਾਮੁ ਧਨੁ ਸੰਚਹੁ ਲੈ ਖਰਚੁ ਚਲੇ ਪਤਿ ਪਾਵੈਗੋ ॥ ਖਾਇ ਖਰਚਿ ਦੇਵਹਿ ਬਹੁਤੇਰਾ ਹਰਿ ਦੇਦੇ ਤੋਟਿ ਨ ਆਵੈਗੋ ॥੭॥ ਰਾਮ ਨਾਮ ਧਨੁ ਹੈ ਰਿਦ ਅੰਤਰਿ ਧਨੁ ਗੁਰ ਸਰਣਾਈ ਪਾਵੈਗੋ ॥ ਨਾਨਕ ਦਇਆ ਦਇਆ ਕਰਿ ਦੀਨੀ ਦੁਖੁ ਦਾਲਦੁ ਭੰਜਿ ਸਮਾਵੈਗੋ ॥੮॥੫॥

Ang 1311Raag Kanra · ਕਾਨੜਾ › KAANRAA, ASHTAPADEES, FOURTH MEHL, FIRST HOUSE

KAANRAA, FOURTH MEHL

Guru Ram Das · ashtpadi

ਕਾਨੜਾ ਮਹਲਾ ੪ ॥ ਮਨੁ ਸਤਿਗੁਰ ਸਰਨਿ ਧਿਆਵੈਗੋ ॥ ਲੋਹਾ ਹਿਰਨੁ ਹੋਵੈ ਸੰਗਿ ਪਾਰਸ ਗੁਨੁ ਪਾਰਸ ਕੋ ਹੋਇ ਆਵੈਗੋ ॥੧॥ ਰਹਾਉ ॥ ਸਤਿਗੁਰੁ ਮਹਾ ਪੁਰਖੁ ਹੈ ਪਾਰਸੁ ਜੋ ਲਾਗੈ ਸੋ ਫਲੁ ਪਾਵੈਗੋ ॥ ਜਿਉ ਗੁਰ ਉਪਦੇਸਿ ਤਰੇ ਪ੍ਰਹਿਲਾਦਾ ਗੁਰੁ ਸੇਵਕ ਪੈਜ ਰਖਾਵੈਗੋ ॥੧॥ ਸਤਿਗੁਰ ਬਚਨੁ ਬਚਨੁ ਹੈ ਨੀਕੋ ਗੁਰ ਬਚਨੀ ਅੰਮ੍ਰਿਤੁ ਪਾਵੈਗੋ ॥ ਜਿਉ ਅੰਬਰੀਕਿ ਅਮਰਾ ਪਦ ਪਾਏ ਸਤਿਗੁਰ ਮੁਖ ਬਚਨ ਧਿਆਵੈਗੋ ॥੨॥ ਸਤਿਗੁਰ ਸਰਨਿ ਸਰਨਿ ਮਨਿ ਭਾਈ ਸੁਧਾ ਸੁਧਾ ਕਰਿ ਧਿਆਵੈਗੋ ॥ ਦਇਆਲ ਦੀਨ ਭਏ ਹੈ ਸਤਿਗੁਰ ਹਰਿ ਮਾਰਗੁ ਪੰਥੁ ਦਿਖਾਵੈਗੋ ॥੩॥ ਸਤਿਗੁਰ ਸਰਨਿ ਪਏ ਸੇ ਥਾਪੇ ਤਿਨ ਰਾਖਨ ਕਉ ਪ੍ਰਭੁ ਆਵੈਗੋ ॥ ਜੇ ਕੋ ਸਰੁ ਸੰਧੈ ਜਨ ਊਪਰਿ ਫਿਰਿ ਉਲਟੋ ਤਿਸੈ ਲਗਾਵੈਗੋ ॥੪॥ ਹਰਿ ਹਰਿ ਹਰਿ ਹਰਿ ਹਰਿ ਸਰੁ ਸੇਵਹਿ ਤਿਨ ਦਰਗਹ ਮਾਨੁ ਦਿਵਾਵੈਗੋ ॥ ਗੁਰਮਤਿ ਗੁਰਮਤਿ ਗੁਰਮਤਿ ਧਿਆਵਹਿ ਹਰਿ ਗਲਿ ਮਿਲਿ ਮੇਲਿ ਮਿਲਾਵੈਗੋ ॥੫॥ ਗੁਰਮੁਖਿ ਨਾਦੁ ਬੇਦੁ ਹੈ ਗੁਰਮੁਖਿ ਗੁਰ ਪਰਚੈ ਨਾਮੁ ਧਿਆਵੈਗੋ ॥ ਹਰਿ ਹਰਿ ਰੂਪੁ ਹਰਿ ਰੂਪੋ ਹੋਵੈ ਹਰਿ ਜਨ ਕਉ ਪੂਜ ਕਰਾਵੈਗੋ ॥੬॥ ਸਾਕਤ ਨਰ ਸਤਿਗੁਰੁ ਨਹੀ ਕੀਆ ਤੇ ਬੇਮੁਖ ਹਰਿ ਭਰਮਾਵੈਗੋ ॥ ਲੋਭ ਲਹਰਿ ਸੁਆਨ ਕੀ ਸੰਗਤਿ ਬਿਖੁ ਮਾਇਆ ਕਰੰਗਿ ਲਗਾਵੈਗੋ ॥੭॥ ਰਾਮ ਨਾਮੁ ਸਭ ਜਗ ਕਾ ਤਾਰਕੁ ਲਗਿ ਸੰਗਤਿ ਨਾਮੁ ਧਿਆਵੈਗੋ ॥ ਨਾਨਕ ਰਾਖੁ ਰਾਖੁ ਪ੍ਰਭ ਮੇਰੇ ਸਤਸੰਗਤਿ ਰਾਖਿ ਸਮਾਵੈਗੋ ॥੮॥੬॥ ਛਕਾ ੧ ॥

Text: Gurmukhi with English translation (Kulbir S Thind; English by Dr. Sant Singh Khalsa).