Sri Guru Granth Sahib › Raag Kanra

Ang 1312

Ang 1312Raag Kanra · ਕਾਨੜਾ › KAANRAA, ASHTAPADEES, FOURTH MEHL, FIRST HOUSE

KAANRAA, CHHANT, FIFTH MEHL

Guru Arjan Dev · chhant

ਕਾਨੜਾ ਛੰਤ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਸੇ ਉਧਰੇ ਜਿਨ ਰਾਮ ਧਿਆਏ ॥ ਜਤਨ ਮਾਇਆ ਕੇ ਕਾਮਿ ਨ ਆਏ ॥ ਰਾਮ ਧਿਆਏ ਸਭਿ ਫਲ ਪਾਏ ਧਨਿ ਧੰਨਿ ਤੇ ਬਡਭਾਗੀਆ ॥ ਸਤਸੰਗਿ ਜਾਗੇ ਨਾਮਿ ਲਾਗੇ ਏਕ ਸਿਉ ਲਿਵ ਲਾਗੀਆ ॥ ਤਜਿ ਮਾਨ ਮੋਹ ਬਿਕਾਰ ਸਾਧੂ ਲਗਿ ਤਰਉ ਤਿਨ ਕੈ ਪਾਏ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਬਡਭਾਗਿ ਦਰਸਨੁ ਪਾਏ ॥੧॥ ਮਿਲਿ ਸਾਧੂ ਨਿਤ ਭਜਹ ਨਾਰਾਇਣ ॥ ਰਸਕਿ ਰਸਕਿ ਸੁਆਮੀ ਗੁਣ ਗਾਇਣ ॥ ਗੁਣ ਗਾਇ ਜੀਵਹ ਹਰਿ ਅਮਿਉ ਪੀਵਹ ਜਨਮ ਮਰਣਾ ਭਾਗਏ ॥ ਸਤਸੰਗਿ ਪਾਈਐ ਹਰਿ ਧਿਆਈਐ ਬਹੁੜਿ ਦੂਖੁ ਨ ਲਾਗਏ ॥ ਕਰਿ ਦਇਆ ਦਾਤੇ ਪੁਰਖ ਬਿਧਾਤੇ ਸੰਤ ਸੇਵ ਕਮਾਇਣ ॥ ਬਿਨਵੰਤਿ ਨਾਨਕ ਜਨ ਧੂਰਿ ਬਾਂਛਹਿ ਹਰਿ ਦਰਸਿ ਸਹਜਿ ਸਮਾਇਣ ॥੨॥ ਸਗਲੇ ਜੰਤ ਭਜਹੁ ਗੋਪਾਲੈ ॥ ਜਪ ਤਪ ਸੰਜਮ ਪੂਰਨ ਘਾਲੈ ॥ ਨਿਤ ਭਜਹੁ ਸੁਆਮੀ ਅੰਤਰਜਾਮੀ ਸਫਲ ਜਨਮੁ ਸਬਾਇਆ ॥ ਗੋਬਿਦੁ ਗਾਈਐ ਨਿਤ ਧਿਆਈਐ ਪਰਵਾਣੁ ਸੋਈ ਆਇਆ ॥ ਜਪ ਤਾਪ ਸੰਜਮ ਹਰਿ ਹਰਿ ਨਿਰੰਜਨ ਗੋਬਿੰਦ ਧਨੁ ਸੰਗਿ ਚਾਲੈ ॥ ਬਿਨਵੰਤਿ ਨਾਨਕ ਕਰਿ ਦਇਆ ਦੀਜੈ ਹਰਿ ਰਤਨੁ ਬਾਧਉ ਪਾਲੈ ॥੩॥ ਮੰਗਲਚਾਰ ਚੋਜ ਆਨੰਦਾ ॥ ਕਰਿ ਕਿਰਪਾ ਮਿਲੇ ਪਰਮਾਨੰਦਾ ॥ ਪ੍ਰਭ ਮਿਲੇ ਸੁਆਮੀ ਸੁਖਹਗਾਮੀ ਇਛ ਮਨ ਕੀ ਪੁੰਨੀਆ ॥ ਬਜੀ ਬਧਾਈ ਸਹਜੇ ਸਮਾਈ ਬਹੁੜਿ ਦੂਖਿ ਨ ਰੁੰਨੀਆ ॥ ਲੇ ਕੰਠਿ ਲਾਏ ਸੁਖ ਦਿਖਾਏ ਬਿਕਾਰ ਬਿਨਸੇ ਮੰਦਾ ॥ ਬਿਨਵੰਤਿ ਨਾਨਕ ਮਿਲੇ ਸੁਆਮੀ ਪੁਰਖ ਪਰਮਾਨੰਦਾ ॥੪॥੧॥

Ang 1312–1313Raag Kanra · ਕਾਨੜਾ › VAAR OF KAANRAA, FOURTH MEHL, SUNG TO THE TUNE OF THE BALLAD OF MUSA

VAAR OF KAANRAA, FOURTH MEHL, SUNG TO THE TUNE OF THE BALLAD OF MUSA: SHALOK, FOURTH MEHL

Guru Ram Das · vaar: saloks and pauri

ਕਾਨੜੇ ਕੀ ਵਾਰ ਮਹਲਾ ੪ ਮੂਸੇ ਕੀ ਵਾਰ ਕੀ ਧੁਨੀ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੪ ॥ ਰਾਮ ਨਾਮੁ ਨਿਧਾਨੁ ਹਰਿ ਗੁਰਮਤਿ ਰਖੁ ਉਰ ਧਾਰਿ ॥ ਦਾਸਨ ਦਾਸਾ ਹੋਇ ਰਹੁ ਹਉਮੈ ਬਿਖਿਆ ਮਾਰਿ ॥ ਜਨਮੁ ਪਦਾਰਥੁ ਜੀਤਿਆ ਕਦੇ ਨ ਆਵੈ ਹਾਰਿ ॥ ਧਨੁ ਧਨੁ ਵਡਭਾਗੀ ਨਾਨਕਾ ਜਿਨ ਗੁਰਮਤਿ ਹਰਿ ਰਸੁ ਸਾਰਿ ॥੧॥ ਮਃ ੪ ॥ ਗੋਵਿੰਦੁ ਗੋਵਿਦੁ ਗੋਵਿਦੁ ਹਰਿ ਗੋਵਿਦੁ ਗੁਣੀ ਨਿਧਾਨੁ ॥ ਗੋਵਿਦੁ ਗੋਵਿਦੁ ਗੁਰਮਤਿ ਧਿਆਈਐ ਤਾਂ ਦਰਗਹ ਪਾਈਐ ਮਾਨੁ ॥ ਗੋਵਿਦੁ ਗੋਵਿਦੁ ਗੋਵਿਦੁ ਜਪਿ ਮੁਖੁ ਊਜਲਾ ਪਰਧਾਨੁ ॥ ਨਾਨਕ ਗੁਰੁ ਗੋਵਿੰਦੁ ਹਰਿ ਜਿਤੁ ਮਿਲਿ ਹਰਿ ਪਾਇਆ ਨਾਮੁ ॥੨॥ ਪਉੜੀ ॥ ਤੂੰ ਆਪੇ ਹੀ ਸਿਧ ਸਾਧਿਕੋ ਤੂ ਆਪੇ ਹੀ ਜੁਗ ਜੋਗੀਆ ॥ ਤੂ ਆਪੇ ਹੀ ਰਸ ਰਸੀਅੜਾ ਤੂ ਆਪੇ ਹੀ ਭੋਗ ਭੋਗੀਆ ॥ ਤੂ ਆਪੇ ਆਪਿ ਵਰਤਦਾ ਤੂ ਆਪੇ ਕਰਹਿ ਸੁ ਹੋਗੀਆ ॥ ਸਤਸੰਗਤਿ ਸਤਿਗੁਰ ਧੰਨੁ ਧਨੁੋ ਧੰਨ ਧੰਨ ਧਨੋ ਜਿਤੁ ਮਿਲਿ ਹਰਿ ਬੁਲਗ ਬੁਲੋਗੀਆ ॥ ਸਭਿ ਕਹਹੁ ਮੁਖਹੁ ਹਰਿ ਹਰਿ ਹਰੇ ਹਰਿ ਹਰਿ ਹਰੇ ਹਰਿ ਬੋਲਤ ਸਭਿ ਪਾਪ ਲਹੋਗੀਆ ॥੧॥

Text: Gurmukhi with English translation (Kulbir S Thind; English by Dr. Sant Singh Khalsa).