Sri Guru Granth Sahib › Raag Kanra

Ang 1313

Ang 1312–1313Raag Kanra · ਕਾਨੜਾ › VAAR OF KAANRAA, FOURTH MEHL, SUNG TO THE TUNE OF THE BALLAD OF MUSA

VAAR OF KAANRAA, FOURTH MEHL, SUNG TO THE TUNE OF THE BALLAD OF MUSA: SHALOK, FOURTH MEHL

Guru Ram Das · vaar: saloks and pauri

ਕਾਨੜੇ ਕੀ ਵਾਰ ਮਹਲਾ ੪ ਮੂਸੇ ਕੀ ਵਾਰ ਕੀ ਧੁਨੀ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੪ ॥ ਰਾਮ ਨਾਮੁ ਨਿਧਾਨੁ ਹਰਿ ਗੁਰਮਤਿ ਰਖੁ ਉਰ ਧਾਰਿ ॥ ਦਾਸਨ ਦਾਸਾ ਹੋਇ ਰਹੁ ਹਉਮੈ ਬਿਖਿਆ ਮਾਰਿ ॥ ਜਨਮੁ ਪਦਾਰਥੁ ਜੀਤਿਆ ਕਦੇ ਨ ਆਵੈ ਹਾਰਿ ॥ ਧਨੁ ਧਨੁ ਵਡਭਾਗੀ ਨਾਨਕਾ ਜਿਨ ਗੁਰਮਤਿ ਹਰਿ ਰਸੁ ਸਾਰਿ ॥੧॥ ਮਃ ੪ ॥ ਗੋਵਿੰਦੁ ਗੋਵਿਦੁ ਗੋਵਿਦੁ ਹਰਿ ਗੋਵਿਦੁ ਗੁਣੀ ਨਿਧਾਨੁ ॥ ਗੋਵਿਦੁ ਗੋਵਿਦੁ ਗੁਰਮਤਿ ਧਿਆਈਐ ਤਾਂ ਦਰਗਹ ਪਾਈਐ ਮਾਨੁ ॥ ਗੋਵਿਦੁ ਗੋਵਿਦੁ ਗੋਵਿਦੁ ਜਪਿ ਮੁਖੁ ਊਜਲਾ ਪਰਧਾਨੁ ॥ ਨਾਨਕ ਗੁਰੁ ਗੋਵਿੰਦੁ ਹਰਿ ਜਿਤੁ ਮਿਲਿ ਹਰਿ ਪਾਇਆ ਨਾਮੁ ॥੨॥ ਪਉੜੀ ॥ ਤੂੰ ਆਪੇ ਹੀ ਸਿਧ ਸਾਧਿਕੋ ਤੂ ਆਪੇ ਹੀ ਜੁਗ ਜੋਗੀਆ ॥ ਤੂ ਆਪੇ ਹੀ ਰਸ ਰਸੀਅੜਾ ਤੂ ਆਪੇ ਹੀ ਭੋਗ ਭੋਗੀਆ ॥ ਤੂ ਆਪੇ ਆਪਿ ਵਰਤਦਾ ਤੂ ਆਪੇ ਕਰਹਿ ਸੁ ਹੋਗੀਆ ॥ ਸਤਸੰਗਤਿ ਸਤਿਗੁਰ ਧੰਨੁ ਧਨੁੋ ਧੰਨ ਧੰਨ ਧਨੋ ਜਿਤੁ ਮਿਲਿ ਹਰਿ ਬੁਲਗ ਬੁਲੋਗੀਆ ॥ ਸਭਿ ਕਹਹੁ ਮੁਖਹੁ ਹਰਿ ਹਰਿ ਹਰੇ ਹਰਿ ਹਰਿ ਹਰੇ ਹਰਿ ਬੋਲਤ ਸਭਿ ਪਾਪ ਲਹੋਗੀਆ ॥੧॥

Ang 1313Raag Kanra · ਕਾਨੜਾ › VAAR OF KAANRAA, FOURTH MEHL, SUNG TO THE TUNE OF THE BALLAD OF MUSA

SHALOK, FOURTH MEHL

Guru Ram Das · vaar: saloks and pauri

ਸਲੋਕ ਮਃ ੪ ॥ ਹਰਿ ਹਰਿ ਹਰਿ ਹਰਿ ਨਾਮੁ ਹੈ ਗੁਰਮੁਖਿ ਪਾਵੈ ਕੋਇ ॥ ਹਉਮੈ ਮਮਤਾ ਨਾਸੁ ਹੋਇ ਦੁਰਮਤਿ ਕਢੈ ਧੋਇ ॥ ਨਾਨਕ ਅਨਦਿਨੁ ਗੁਣ ਉਚਰੈ ਜਿਨ ਕਉ ਧੁਰਿ ਲਿਖਿਆ ਹੋਇ ॥੧॥ ਮਃ ੪ ॥ ਹਰਿ ਆਪੇ ਆਪਿ ਦਇਆਲੁ ਹਰਿ ਆਪੇ ਕਰੇ ਸੁ ਹੋਇ ॥ ਹਰਿ ਆਪੇ ਆਪਿ ਵਰਤਦਾ ਹਰਿ ਜੇਵਡੁ ਅਵਰੁ ਨ ਕੋਇ ॥ ਜੋ ਹਰਿ ਪ੍ਰਭ ਭਾਵੈ ਸੋ ਥੀਐ ਜੋ ਹਰਿ ਪ੍ਰਭੁ ਕਰੇ ਸੁ ਹੋਇ ॥ ਕੀਮਤਿ ਕਿਨੈ ਨ ਪਾਈਆ ਬੇਅੰਤੁ ਪ੍ਰਭੂ ਹਰਿ ਸੋਇ ॥ ਨਾਨਕ ਗੁਰਮੁਖਿ ਹਰਿ ਸਾਲਾਹਿਆ ਤਨੁ ਮਨੁ ਸੀਤਲੁ ਹੋਇ ॥੨॥ ਪਉੜੀ ॥ ਸਭ ਜੋਤਿ ਤੇਰੀ ਜਗਜੀਵਨਾ ਤੂ ਘਟਿ ਘਟਿ ਹਰਿ ਰੰਗ ਰੰਗਨਾ ॥ ਸਭਿ ਧਿਆਵਹਿ ਤੁਧੁ ਮੇਰੇ ਪ੍ਰੀਤਮਾ ਤੂ ਸਤਿ ਸਤਿ ਪੁਰਖ ਨਿਰੰਜਨਾ ॥ ਇਕੁ ਦਾਤਾ ਸਭੁ ਜਗਤੁ ਭਿਖਾਰੀਆ ਹਰਿ ਜਾਚਹਿ ਸਭ ਮੰਗ ਮੰਗਨਾ ॥ ਸੇਵਕੁ ਠਾਕੁਰੁ ਸਭੁ ਤੂਹੈ ਤੂਹੈ ਗੁਰਮਤੀ ਹਰਿ ਚੰਗ ਚੰਗਨਾ ॥ ਸਭਿ ਕਹਹੁ ਮੁਖਹੁ ਰਿਖੀਕੇਸੁ ਹਰੇ ਰਿਖੀਕੇਸੁ ਹਰੇ ਜਿਤੁ ਪਾਵਹਿ ਸਭ ਫਲ ਫਲਨਾ ॥੨॥

Ang 1313–1314Raag Kanra · ਕਾਨੜਾ › VAAR OF KAANRAA, FOURTH MEHL, SUNG TO THE TUNE OF THE BALLAD OF MUSA

SHALOK, FOURTH MEHL

Guru Ram Das · vaar: saloks and pauri

ਸਲੋਕ ਮਃ ੪ ॥ ਹਰਿ ਹਰਿ ਨਾਮੁ ਧਿਆਇ ਮਨ ਹਰਿ ਦਰਗਹ ਪਾਵਹਿ ਮਾਨੁ ॥ ਜੋ ਇਛਹਿ ਸੋ ਫਲੁ ਪਾਇਸੀ ਗੁਰ ਸਬਦੀ ਲਗੈ ਧਿਆਨੁ ॥ ਕਿਲਵਿਖ ਪਾਪ ਸਭਿ ਕਟੀਅਹਿ ਹਉਮੈ ਚੁਕੈ ਗੁਮਾਨੁ ॥ ਗੁਰਮੁਖਿ ਕਮਲੁ ਵਿਗਸਿਆ ਸਭੁ ਆਤਮ ਬ੍ਰਹਮੁ ਪਛਾਨੁ ॥ ਹਰਿ ਹਰਿ ਕਿਰਪਾ ਧਾਰਿ ਪ੍ਰਭ ਜਨ ਨਾਨਕ ਜਪਿ ਹਰਿ ਨਾਮੁ ॥੧॥ ਮਃ ੪ ॥ ਹਰਿ ਹਰਿ ਨਾਮੁ ਪਵਿਤੁ ਹੈ ਨਾਮੁ ਜਪਤ ਦੁਖੁ ਜਾਇ ॥ ਜਿਨ ਕਉ ਪੂਰਬਿ ਲਿਖਿਆ ਤਿਨ ਮਨਿ ਵਸਿਆ ਆਇ ॥ ਸਤਿਗੁਰ ਕੈ ਭਾਣੈ ਜੋ ਚਲੈ ਤਿਨ ਦਾਲਦੁ ਦੁਖੁ ਲਹਿ ਜਾਇ ॥ ਆਪਣੈ ਭਾਣੈ ਕਿਨੈ ਨ ਪਾਇਓ ਜਨ ਵੇਖਹੁ ਮਨਿ ਪਤੀਆਇ ॥ ਜਨੁ ਨਾਨਕੁ ਦਾਸਨ ਦਾਸੁ ਹੈ ਜੋ ਸਤਿਗੁਰ ਲਾਗੇ ਪਾਇ ॥੨॥ ਪਉੜੀ ॥ ਤੂੰ ਥਾਨ ਥਨੰਤਰਿ ਭਰਪੂਰੁ ਹਹਿ ਕਰਤੇ ਸਭ ਤੇਰੀ ਬਣਤ ਬਣਾਵਣੀ ॥ ਰੰਗ ਪਰੰਗ ਸਿਸਟਿ ਸਭ ਸਾਜੀ ਬਹੁ ਬਹੁ ਬਿਧਿ ਭਾਂਤਿ ਉਪਾਵਣੀ ॥ ਸਭ ਤੇਰੀ ਜੋਤਿ ਜੋਤੀ ਵਿਚਿ ਵਰਤਹਿ ਗੁਰਮਤੀ ਤੁਧੈ ਲਾਵਣੀ ॥ ਜਿਨ ਹੋਹਿ ਦਇਆਲੁ ਤਿਨ ਸਤਿਗੁਰੁ ਮੇਲਹਿ ਮੁਖਿ ਗੁਰਮੁਖਿ ਹਰਿ ਸਮਝਾਵਣੀ ॥ ਸਭਿ ਬੋਲਹੁ ਰਾਮ ਰਮੋ ਸ੍ਰੀ ਰਾਮ ਰਮੋ ਜਿਤੁ ਦਾਲਦੁ ਦੁਖ ਭੁਖ ਸਭ ਲਹਿ ਜਾਵਣੀ ॥੩॥

Text: Gurmukhi with English translation (Kulbir S Thind; English by Dr. Sant Singh Khalsa).