SHALOK, FOURTH MEHL
ਸਲੋਕ ਮਃ ੪ ॥ ਹਰਿ ਹਰਿ ਨਾਮੁ ਧਿਆਇ ਮਨ ਹਰਿ ਦਰਗਹ ਪਾਵਹਿ ਮਾਨੁ ॥ ਜੋ ਇਛਹਿ ਸੋ ਫਲੁ ਪਾਇਸੀ ਗੁਰ ਸਬਦੀ ਲਗੈ ਧਿਆਨੁ ॥ ਕਿਲਵਿਖ ਪਾਪ ਸਭਿ ਕਟੀਅਹਿ ਹਉਮੈ ਚੁਕੈ ਗੁਮਾਨੁ ॥ ਗੁਰਮੁਖਿ ਕਮਲੁ ਵਿਗਸਿਆ ਸਭੁ ਆਤਮ ਬ੍ਰਹਮੁ ਪਛਾਨੁ ॥ ਹਰਿ ਹਰਿ ਕਿਰਪਾ ਧਾਰਿ ਪ੍ਰਭ ਜਨ ਨਾਨਕ ਜਪਿ ਹਰਿ ਨਾਮੁ ॥੧॥ ਮਃ ੪ ॥ ਹਰਿ ਹਰਿ ਨਾਮੁ ਪਵਿਤੁ ਹੈ ਨਾਮੁ ਜਪਤ ਦੁਖੁ ਜਾਇ ॥ ਜਿਨ ਕਉ ਪੂਰਬਿ ਲਿਖਿਆ ਤਿਨ ਮਨਿ ਵਸਿਆ ਆਇ ॥ ਸਤਿਗੁਰ ਕੈ ਭਾਣੈ ਜੋ ਚਲੈ ਤਿਨ ਦਾਲਦੁ ਦੁਖੁ ਲਹਿ ਜਾਇ ॥ ਆਪਣੈ ਭਾਣੈ ਕਿਨੈ ਨ ਪਾਇਓ ਜਨ ਵੇਖਹੁ ਮਨਿ ਪਤੀਆਇ ॥ ਜਨੁ ਨਾਨਕੁ ਦਾਸਨ ਦਾਸੁ ਹੈ ਜੋ ਸਤਿਗੁਰ ਲਾਗੇ ਪਾਇ ॥੨॥ ਪਉੜੀ ॥ ਤੂੰ ਥਾਨ ਥਨੰਤਰਿ ਭਰਪੂਰੁ ਹਹਿ ਕਰਤੇ ਸਭ ਤੇਰੀ ਬਣਤ ਬਣਾਵਣੀ ॥ ਰੰਗ ਪਰੰਗ ਸਿਸਟਿ ਸਭ ਸਾਜੀ ਬਹੁ ਬਹੁ ਬਿਧਿ ਭਾਂਤਿ ਉਪਾਵਣੀ ॥ ਸਭ ਤੇਰੀ ਜੋਤਿ ਜੋਤੀ ਵਿਚਿ ਵਰਤਹਿ ਗੁਰਮਤੀ ਤੁਧੈ ਲਾਵਣੀ ॥ ਜਿਨ ਹੋਹਿ ਦਇਆਲੁ ਤਿਨ ਸਤਿਗੁਰੁ ਮੇਲਹਿ ਮੁਖਿ ਗੁਰਮੁਖਿ ਹਰਿ ਸਮਝਾਵਣੀ ॥ ਸਭਿ ਬੋਲਹੁ ਰਾਮ ਰਮੋ ਸ੍ਰੀ ਰਾਮ ਰਮੋ ਜਿਤੁ ਦਾਲਦੁ ਦੁਖ ਭੁਖ ਸਭ ਲਹਿ ਜਾਵਣੀ ॥੩॥