SHALOK, FOURTH MEHL
ਸਲੋਕ ਮਃ ੪ ॥ ਸੁਤਿਆ ਹਰਿ ਪ੍ਰਭੁ ਚੇਤਿ ਮਨਿ ਹਰਿ ਸਹਜਿ ਸਮਾਧਿ ਸਮਾਇ ॥ ਜਨ ਨਾਨਕ ਹਰਿ ਹਰਿ ਚਾਉ ਮਨਿ ਗੁਰੁ ਤੁਠਾ ਮੇਲੇ ਮਾਇ ॥੧॥ ਮਃ ੪ ॥ ਹਰਿ ਇਕਸੁ ਸੇਤੀ ਪਿਰਹੜੀ ਹਰਿ ਇਕੋ ਮੇਰੈ ਚਿਤਿ ॥ ਜਨ ਨਾਨਕ ਇਕੁ ਅਧਾਰੁ ਹਰਿ ਪ੍ਰਭ ਇਕਸ ਤੇ ਗਤਿ ਪਤਿ ॥੨॥ ਪਉੜੀ ॥ ਪੰਚੇ ਸਬਦ ਵਜੇ ਮਤਿ ਗੁਰਮਤਿ ਵਡਭਾਗੀ ਅਨਹਦੁ ਵਜਿਆ ॥ ਆਨਦ ਮੂਲੁ ਰਾਮੁ ਸਭੁ ਦੇਖਿਆ ਗੁਰ ਸਬਦੀ ਗੋਵਿਦੁ ਗਜਿਆ ॥ ਆਦਿ ਜੁਗਾਦਿ ਵੇਸੁ ਹਰਿ ਏਕੋ ਮਤਿ ਗੁਰਮਤਿ ਹਰਿ ਪ੍ਰਭੁ ਭਜਿਆ ॥ ਹਰਿ ਦੇਵਹੁ ਦਾਨੁ ਦਇਆਲ ਪ੍ਰਭ ਜਨ ਰਾਖਹੁ ਹਰਿ ਪ੍ਰਭ ਲਜਿਆ ॥ ਸਭਿ ਧੰਨੁ ਕਹਹੁ ਗੁਰੁ ਸਤਿਗੁਰੂ ਗੁਰੁ ਸਤਿਗੁਰੂ ਜਿਤੁ ਮਿਲਿ ਹਰਿ ਪੜਦਾ ਕਜਿਆ ॥੭॥