SHALOK, FOURTH MEHL
ਸਲੋਕ ਮਃ ੪ ॥ ਰਾਮ ਨਾਮੁ ਰਮੁ ਰਵਿ ਰਹੇ ਰਮੁ ਰਾਮੋ ਰਾਮੁ ਰਮੀਤਿ ॥ ਘਟਿ ਘਟਿ ਆਤਮ ਰਾਮੁ ਹੈ ਪ੍ਰਭਿ ਖੇਲੁ ਕੀਓ ਰੰਗਿ ਰੀਤਿ ॥ ਹਰਿ ਨਿਕਟਿ ਵਸੈ ਜਗਜੀਵਨਾ ਪਰਗਾਸੁ ਕੀਓ ਗੁਰ ਮੀਤਿ ॥ ਹਰਿ ਸੁਆਮੀ ਹਰਿ ਪ੍ਰਭੁ ਤਿਨ ਮਿਲੇ ਜਿਨ ਲਿਖਿਆ ਧੁਰਿ ਹਰਿ ਪ੍ਰੀਤਿ ॥ ਜਨ ਨਾਨਕ ਨਾਮੁ ਧਿਆਇਆ ਗੁਰ ਬਚਨਿ ਜਪਿਓ ਮਨਿ ਚੀਤਿ ॥੧॥ ਮਃ ੪ ॥ ਹਰਿ ਪ੍ਰਭੁ ਸਜਣੁ ਲੋੜਿ ਲਹੁ ਭਾਗਿ ਵਸੈ ਵਡਭਾਗਿ ॥ ਗੁਰਿ ਪੂਰੈ ਦੇਖਾਲਿਆ ਨਾਨਕ ਹਰਿ ਲਿਵ ਲਾਗਿ ॥੨॥ ਪਉੜੀ ॥ ਧਨੁ ਧਨੁ ਸੁਹਾਵੀ ਸਫਲ ਘੜੀ ਜਿਤੁ ਹਰਿ ਸੇਵਾ ਮਨਿ ਭਾਣੀ ॥ ਹਰਿ ਕਥਾ ਸੁਣਾਵਹੁ ਮੇਰੇ ਗੁਰਸਿਖਹੁ ਮੇਰੇ ਹਰਿ ਪ੍ਰਭ ਅਕਥ ਕਹਾਣੀ ॥ ਕਿਉ ਪਾਈਐ ਕਿਉ ਦੇਖੀਐ ਮੇਰਾ ਹਰਿ ਪ੍ਰਭੁ ਸੁਘੜੁ ਸੁਜਾਣੀ ॥ ਹਰਿ ਮੇਲਿ ਦਿਖਾਏ ਆਪਿ ਹਰਿ ਗੁਰ ਬਚਨੀ ਨਾਮਿ ਸਮਾਣੀ ॥ ਤਿਨ ਵਿਟਹੁ ਨਾਨਕੁ ਵਾਰਿਆ ਜੋ ਜਪਦੇ ਹਰਿ ਨਿਰਬਾਣੀ ॥੧੦॥