SHALOK, FOURTH MEHL
ਸਲੋਕ ਮਃ ੪ ॥ ਹਰਿ ਜਨ ਹਰਿ ਹਰਿ ਚਉਦਿਆ ਸਰੁ ਸੰਧਿਆ ਗਾਵਾਰ ॥ ਨਾਨਕ ਹਰਿ ਜਨ ਹਰਿ ਲਿਵ ਉਬਰੇ ਜਿਨ ਸੰਧਿਆ ਤਿਸੁ ਫਿਰਿ ਮਾਰ ॥੧॥ ਮਃ ੪ ॥ ਅਖੀ ਪ੍ਰੇਮਿ ਕਸਾਈਆ ਹਰਿ ਹਰਿ ਨਾਮੁ ਪਿਖੰਨ੍ਹਿ ॥ ਜੇ ਕਰਿ ਦੂਜਾ ਦੇਖਦੇ ਜਨ ਨਾਨਕ ਕਢਿ ਦਿਚੰਨ੍ਹਿ ॥੨॥ ਪਉੜੀ ॥ ਜਲਿ ਥਲਿ ਮਹੀਅਲਿ ਪੂਰਨੋ ਅਪਰੰਪਰੁ ਸੋਈ ॥ ਜੀਅ ਜੰਤ ਪ੍ਰਤਿਪਾਲਦਾ ਜੋ ਕਰੇ ਸੁ ਹੋਈ ॥ ਮਾਤ ਪਿਤਾ ਸੁਤ ਭ੍ਰਾਤ ਮੀਤ ਤਿਸੁ ਬਿਨੁ ਨਹੀ ਕੋਈ ॥ ਘਟਿ ਘਟਿ ਅੰਤਰਿ ਰਵਿ ਰਹਿਆ ਜਪਿਅਹੁ ਜਨ ਕੋਈ ॥ ਸਗਲ ਜਪਹੁ ਗੋਪਾਲ ਗੁਨ ਪਰਗਟੁ ਸਭ ਲੋਈ ॥੧੩॥