Sri Guru Granth Sahib › Raag Kalyan

Ang 1324

Ang 1323–1324Raag Kalyan · ਕਲਿਆਨ

KALYAAN, FOURTH MEHL, ASHTAPADEES

Guru Ram Das · ashtpadi

ਕਲਿਆਨ ਮਹਲਾ ੪ ਅਸਟਪਦੀਆ ॥ ੴ ਸਤਿਗੁਰ ਪ੍ਰਸਾਦਿ ॥ ਰਾਮਾ ਰਮ ਰਾਮੋ ਸੁਨਿ ਮਨੁ ਭੀਜੈ ॥ ਹਰਿ ਹਰਿ ਨਾਮੁ ਅੰਮ੍ਰਿਤੁ ਰਸੁ ਮੀਠਾ ਗੁਰਮਤਿ ਸਹਜੇ ਪੀਜੈ ॥੧॥ ਰਹਾਉ ॥ ਕਾਸਟ ਮਹਿ ਜਿਉ ਹੈ ਬੈਸੰਤਰੁ ਮਥਿ ਸੰਜਮਿ ਕਾਢਿ ਕਢੀਜੈ ॥ ਰਾਮ ਨਾਮੁ ਹੈ ਜੋਤਿ ਸਬਾਈ ਤਤੁ ਗੁਰਮਤਿ ਕਾਢਿ ਲਈਜੈ ॥੧॥ ਨਉ ਦਰਵਾਜ ਨਵੇ ਦਰ ਫੀਕੇ ਰਸੁ ਅੰਮ੍ਰਿਤੁ ਦਸਵੇ ਚੁਈਜੈ ॥ ਕ੍ਰਿਪਾ ਕ੍ਰਿਪਾ ਕਿਰਪਾ ਕਰਿ ਪਿਆਰੇ ਗੁਰ ਸਬਦੀ ਹਰਿ ਰਸੁ ਪੀਜੈ ॥੨॥ ਕਾਇਆ ਨਗਰੁ ਨਗਰੁ ਹੈ ਨੀਕੋ ਵਿਚਿ ਸਉਦਾ ਹਰਿ ਰਸੁ ਕੀਜੈ ॥ ਰਤਨ ਲਾਲ ਅਮੋਲ ਅਮੋਲਕ ਸਤਿਗੁਰ ਸੇਵਾ ਲੀਜੈ ॥੩॥ ਸਤਿਗੁਰੁ ਅਗਮੁ ਅਗਮੁ ਹੈ ਠਾਕੁਰੁ ਭਰਿ ਸਾਗਰ ਭਗਤਿ ਕਰੀਜੈ ॥ ਕ੍ਰਿਪਾ ਕ੍ਰਿਪਾ ਕਰਿ ਦੀਨ ਹਮ ਸਾਰਿੰਗ ਇਕ ਬੂੰਦ ਨਾਮੁ ਮੁਖਿ ਦੀਜੈ ॥੪॥ ਲਾਲਨੁ ਲਾਲੁ ਲਾਲੁ ਹੈ ਰੰਗਨੁ ਮਨੁ ਰੰਗਨ ਕਉ ਗੁਰ ਦੀਜੈ ॥ ਰਾਮ ਰਾਮ ਰਾਮ ਰੰਗਿ ਰਾਤੇ ਰਸ ਰਸਿਕ ਗਟਕ ਨਿਤ ਪੀਜੈ ॥੫॥ ਬਸੁਧਾ ਸਪਤ ਦੀਪ ਹੈ ਸਾਗਰ ਕਢਿ ਕੰਚਨੁ ਕਾਢਿ ਧਰੀਜੈ ॥ ਮੇਰੇ ਠਾਕੁਰ ਕੇ ਜਨ ਇਨਹੁ ਨ ਬਾਛਹਿ ਹਰਿ ਮਾਗਹਿ ਹਰਿ ਰਸੁ ਦੀਜੈ ॥੬॥ ਸਾਕਤ ਨਰ ਪ੍ਰਾਨੀ ਸਦ ਭੂਖੇ ਨਿਤ ਭੂਖਨ ਭੂਖ ਕਰੀਜੈ ॥ ਧਾਵਤੁ ਧਾਇ ਧਾਵਹਿ ਪ੍ਰੀਤਿ ਮਾਇਆ ਲਖ ਕੋਸਨ ਕਉ ਬਿਥਿ ਦੀਜੈ ॥੭॥ ਹਰਿ ਹਰਿ ਹਰਿ ਹਰਿ ਹਰਿ ਜਨ ਊਤਮ ਕਿਆ ਉਪਮਾ ਤਿਨ੍ਹ ਦੀਜੈ ॥ ਰਾਮ ਨਾਮ ਤੁਲਿ ਅਉਰੁ ਨ ਉਪਮਾ ਜਨ ਨਾਨਕ ਕ੍ਰਿਪਾ ਕਰੀਜੈ ॥੮॥੧॥

Ang 1324Raag Kalyan · ਕਲਿਆਨ › KALYAAN, FOURTH MEHL, ASHTAPADEES

KALYAAN, FOURTH MEHL

Guru Ram Das · ashtpadi

ਕਲਿਆਨ ਮਹਲਾ ੪ ॥ ਰਾਮ ਗੁਰੁ ਪਾਰਸੁ ਪਰਸੁ ਕਰੀਜੈ ॥ ਹਮ ਨਿਰਗੁਣੀ ਮਨੂਰ ਅਤਿ ਫੀਕੇ ਮਿਲਿ ਸਤਿਗੁਰ ਪਾਰਸੁ ਕੀਜੈ ॥੧॥ ਰਹਾਉ ॥ ਸੁਰਗ ਮੁਕਤਿ ਬੈਕੁੰਠ ਸਭਿ ਬਾਂਛਹਿ ਨਿਤਿ ਆਸਾ ਆਸ ਕਰੀਜੈ ॥ ਹਰਿ ਦਰਸਨ ਕੇ ਜਨ ਮੁਕਤਿ ਨ ਮਾਂਗਹਿ ਮਿਲਿ ਦਰਸਨ ਤ੍ਰਿਪਤਿ ਮਨੁ ਧੀਜੈ ॥੧॥ ਮਾਇਆ ਮੋਹੁ ਸਬਲੁ ਹੈ ਭਾਰੀ ਮੋਹੁ ਕਾਲਖ ਦਾਗ ਲਗੀਜੈ ॥ ਮੇਰੇ ਠਾਕੁਰ ਕੇ ਜਨ ਅਲਿਪਤ ਹੈ ਮੁਕਤੇ ਜਿਉ ਮੁਰਗਾਈ ਪੰਕੁ ਨ ਭੀਜੈ ॥੨॥ ਚੰਦਨ ਵਾਸੁ ਭੁਇਅੰਗਮ ਵੇੜੀ ਕਿਵ ਮਿਲੀਐ ਚੰਦਨੁ ਲੀਜੈ ॥ ਕਾਢਿ ਖੜਗੁ ਗੁਰ ਗਿਆਨੁ ਕਰਾਰਾ ਬਿਖੁ ਛੇਦਿ ਛੇਦਿ ਰਸੁ ਪੀਜੈ ॥੩॥ ਆਨਿ ਆਨਿ ਸਮਧਾ ਬਹੁ ਕੀਨੀ ਪਲੁ ਬੈਸੰਤਰ ਭਸਮ ਕਰੀਜੈ ॥ ਮਹਾ ਉਗ੍ਰ ਪਾਪ ਸਾਕਤ ਨਰ ਕੀਨੇ ਮਿਲਿ ਸਾਧੂ ਲੂਕੀ ਦੀਜੈ ॥੪॥ ਸਾਧੂ ਸਾਧ ਸਾਧ ਜਨ ਨੀਕੇ ਜਿਨ ਅੰਤਰਿ ਨਾਮੁ ਧਰੀਜੈ ॥ ਪਰਸ ਨਿਪਰਸੁ ਭਏ ਸਾਧੂ ਜਨ ਜਨੁ ਹਰਿ ਭਗਵਾਨੁ ਦਿਖੀਜੈ ॥੫॥ ਸਾਕਤ ਸੂਤੁ ਬਹੁ ਗੁਰਝੀ ਭਰਿਆ ਕਿਉ ਕਰਿ ਤਾਨੁ ਤਨੀਜੈ ॥ ਤੰਤੁ ਸੂਤੁ ਕਿਛੁ ਨਿਕਸੈ ਨਾਹੀ ਸਾਕਤ ਸੰਗੁ ਨ ਕੀਜੈ ॥੬॥ ਸਤਿਗੁਰ ਸਾਧਸੰਗਤਿ ਹੈ ਨੀਕੀ ਮਿਲਿ ਸੰਗਤਿ ਰਾਮੁ ਰਵੀਜੈ ॥ ਅੰਤਰਿ ਰਤਨ ਜਵੇਹਰ ਮਾਣਕ ਗੁਰ ਕਿਰਪਾ ਤੇ ਲੀਜੈ ॥੭॥ ਮੇਰਾ ਠਾਕੁਰੁ ਵਡਾ ਵਡਾ ਹੈ ਸੁਆਮੀ ਹਮ ਕਿਉ ਕਰਿ ਮਿਲਹ ਮਿਲੀਜੈ ॥ ਨਾਨਕ ਮੇਲਿ ਮਿਲਾਏ ਗੁਰੁ ਪੂਰਾ ਜਨ ਕਉ ਪੂਰਨੁ ਦੀਜੈ ॥੮॥੨॥

Ang 1324–1325Raag Kalyan · ਕਲਿਆਨ › KALYAAN, FOURTH MEHL, ASHTAPADEES

KALYAAN, FOURTH MEHL

Guru Ram Das · ashtpadi

ਕਲਿਆਨੁ ਮਹਲਾ ੪ ॥ ਰਾਮਾ ਰਮ ਰਾਮੋ ਰਾਮੁ ਰਵੀਜੈ ॥ ਸਾਧੂ ਸਾਧ ਸਾਧ ਜਨ ਨੀਕੇ ਮਿਲਿ ਸਾਧੂ ਹਰਿ ਰੰਗੁ ਕੀਜੈ ॥੧॥ ਰਹਾਉ ॥ ਜੀਅ ਜੰਤ ਸਭੁ ਜਗੁ ਹੈ ਜੇਤਾ ਮਨੁ ਡੋਲਤ ਡੋਲ ਕਰੀਜੈ ॥ ਕ੍ਰਿਪਾ ਕ੍ਰਿਪਾ ਕਰਿ ਸਾਧੁ ਮਿਲਾਵਹੁ ਜਗੁ ਥੰਮਨ ਕਉ ਥੰਮੁ ਦੀਜੈ ॥੧॥ ਬਸੁਧਾ ਤਲੈ ਤਲੈ ਸਭ ਊਪਰਿ ਮਿਲਿ ਸਾਧੂ ਚਰਨ ਰੁਲੀਜੈ ॥ ਅਤਿ ਊਤਮ ਅਤਿ ਊਤਮ ਹੋਵਹੁ ਸਭ ਸਿਸਟਿ ਚਰਨ ਤਲ ਦੀਜੈ ॥੨॥ ਗੁਰਮੁਖਿ ਜੋਤਿ ਭਲੀ ਸਿਵ ਨੀਕੀ ਆਨਿ ਪਾਨੀ ਸਕਤਿ ਭਰੀਜੈ ॥ ਮੈਨਦੰਤ ਨਿਕਸੇ ਗੁਰ ਬਚਨੀ ਸਾਰੁ ਚਬਿ ਚਬਿ ਹਰਿ ਰਸੁ ਪੀਜੈ ॥੩॥ ਰਾਮ ਨਾਮ ਅਨੁਗ੍ਰਹੁ ਬਹੁ ਕੀਆ ਗੁਰ ਸਾਧੂ ਪੁਰਖ ਮਿਲੀਜੈ ॥ ਗੁਨ ਰਾਮ ਨਾਮ ਬਿਸਥੀਰਨ ਕੀਏ ਹਰਿ ਸਗਲ ਭਵਨ ਜਸੁ ਦੀਜੈ ॥੪॥ ਸਾਧੂ ਸਾਧ ਸਾਧ ਮਨਿ ਪ੍ਰੀਤਮ ਬਿਨੁ ਦੇਖੇ ਰਹਿ ਨ ਸਕੀਜੈ ॥ ਜਿਉ ਜਲ ਮੀਨ ਜਲੰ ਜਲ ਪ੍ਰੀਤਿ ਹੈ ਖਿਨੁ ਜਲ ਬਿਨੁ ਫੂਟਿ ਮਰੀਜੈ ॥੫॥ ਮਹਾ ਅਭਾਗ ਅਭਾਗ ਹੈ ਜਿਨ ਕੇ ਤਿਨ ਸਾਧੂ ਧੂਰਿ ਨ ਪੀਜੈ ॥ ਤਿਨਾ ਤਿਸਨਾ ਜਲਤ ਜਲਤ ਨਹੀ ਬੂਝਹਿ ਡੰਡੁ ਧਰਮ ਰਾਇ ਕਾ ਦੀਜੈ ॥੬॥ ਸਭਿ ਤੀਰਥ ਬਰਤ ਜਗ੍ਯ ਪੁੰਨ ਕੀਏ ਹਿਵੈ ਗਾਲਿ ਗਾਲਿ ਤਨੁ ਛੀਜੈ ॥ ਅਤੁਲਾ ਤੋਲੁ ਰਾਮ ਨਾਮੁ ਹੈ ਗੁਰਮਤਿ ਕੋ ਪੁਜੈ ਨ ਤੋਲ ਤੁਲੀਜੈ ॥੭॥ ਤਵ ਗੁਨ ਬ੍ਰਹਮ ਬ੍ਰਹਮ ਤੂ ਜਾਨਹਿ ਜਨ ਨਾਨਕ ਸਰਨਿ ਪਰੀਜੈ ॥ ਤੂ ਜਲ ਨਿਧਿ ਮੀਨ ਹਮ ਤੇਰੇ ਕਰਿ ਕਿਰਪਾ ਸੰਗਿ ਰਖੀਜੈ ॥੮॥੩॥

Text: Gurmukhi with English translation (Kulbir S Thind; English by Dr. Sant Singh Khalsa).