KALYAAN, FOURTH MEHL
ਕਲਿਆਨ ਮਹਲਾ ੪ ॥ ਰਾਮਾ ਮੈ ਸਾਧੂ ਚਰਨ ਧੁਵੀਜੈ ॥ ਕਿਲਬਿਖ ਦਹਨ ਹੋਹਿ ਖਿਨ ਅੰਤਰਿ ਮੇਰੇ ਠਾਕੁਰ ਕਿਰਪਾ ਕੀਜੈ ॥੧॥ ਰਹਾਉ ॥ ਮੰਗਤ ਜਨ ਦੀਨ ਖਰੇ ਦਰਿ ਠਾਢੇ ਅਤਿ ਤਰਸਨ ਕਉ ਦਾਨੁ ਦੀਜੈ ॥ ਤ੍ਰਾਹਿ ਤ੍ਰਾਹਿ ਸਰਨਿ ਪ੍ਰਭ ਆਏ ਮੋ ਕਉ ਗੁਰਮਤਿ ਨਾਮੁ ਦ੍ਰਿੜੀਜੈ ॥੧॥ ਕਾਮ ਕਰੋਧੁ ਨਗਰ ਮਹਿ ਸਬਲਾ ਨਿਤ ਉਠਿ ਉਠਿ ਜੂਝੁ ਕਰੀਜੈ ॥ ਅੰਗੀਕਾਰੁ ਕਰਹੁ ਰਖਿ ਲੇਵਹੁ ਗੁਰ ਪੂਰਾ ਕਾਢਿ ਕਢੀਜੈ ॥੨॥ ਅੰਤਰਿ ਅਗਨਿ ਸਬਲ ਅਤਿ ਬਿਖਿਆ ਹਿਵ ਸੀਤਲੁ ਸਬਦੁ ਗੁਰ ਦੀਜੈ ॥ ਤਨਿ ਮਨਿ ਸਾਂਤਿ ਹੋਇ ਅਧਿਕਾਈ ਰੋਗੁ ਕਾਟੈ ਸੂਖਿ ਸਵੀਜੈ ॥੩॥ ਜਿਉ ਸੂਰਜੁ ਕਿਰਣਿ ਰਵਿਆ ਸਰਬ ਠਾਈ ਸਭ ਘਟਿ ਘਟਿ ਰਾਮੁ ਰਵੀਜੈ ॥ ਸਾਧੂ ਸਾਧ ਮਿਲੇ ਰਸੁ ਪਾਵੈ ਤਤੁ ਨਿਜ ਘਰਿ ਬੈਠਿਆ ਪੀਜੈ ॥੪॥ ਜਨ ਕਉ ਪ੍ਰੀਤਿ ਲਗੀ ਗੁਰ ਸੇਤੀ ਜਿਉ ਚਕਵੀ ਦੇਖਿ ਸੂਰੀਜੈ ॥ ਨਿਰਖਤ ਨਿਰਖਤ ਰੈਨਿ ਸਭ ਨਿਰਖੀ ਮੁਖੁ ਕਾਢੈ ਅੰਮ੍ਰਿਤੁ ਪੀਜੈ ॥੫॥ ਸਾਕਤ ਸੁਆਨ ਕਹੀਅਹਿ ਬਹੁ ਲੋਭੀ ਬਹੁ ਦੁਰਮਤਿ ਮੈਲੁ ਭਰੀਜੈ ॥ ਆਪਨ ਸੁਆਇ ਕਰਹਿ ਬਹੁ ਬਾਤਾ ਤਿਨਾ ਕਾ ਵਿਸਾਹੁ ਕਿਆ ਕੀਜੈ ॥੬॥ ਸਾਧੂ ਸਾਧ ਸਰਨਿ ਮਿਲਿ ਸੰਗਤਿ ਜਿਤੁ ਹਰਿ ਰਸੁ ਕਾਢਿ ਕਢੀਜੈ ॥ ਪਰਉਪਕਾਰ ਬੋਲਹਿ ਬਹੁ ਗੁਣੀਆ ਮੁਖਿ ਸੰਤ ਭਗਤ ਹਰਿ ਦੀਜੈ ॥੭॥ ਤੂ ਅਗਮ ਦਇਆਲ ਦਇਆ ਪਤਿ ਦਾਤਾ ਸਭ ਦਇਆ ਧਾਰਿ ਰਖਿ ਲੀਜੈ ॥ ਸਰਬ ਜੀਅ ਜਗਜੀਵਨੁ ਏਕੋ ਨਾਨਕ ਪ੍ਰਤਿਪਾਲ ਕਰੀਜੈ ॥੮॥੫॥
KALYAAN, FOURTH MEHL: O Lord, I wash the feet of the Holy. May the residues of my sinful mistakes be burnt away in an instant; O my Lord and Master, please bless me with Your Mercy. ||1|| Pause|| The meek and humble beggars stand begging at Your Door. Please be generous and give to those who are yearning. Save me, save me, O God — I have come to Your Sanctuary. Please implant the Guru’s Teachings, and the Naam within me. ||1|| Sexual desire and anger are very powerful in the body-village; I rise up to fight the battle against them. Please make me Your Own and save me; through the Perfect Guru, I drive them out. ||2|| The powerful fire of corruption is raging violently within; the Word of the Guru’s Shabad is the ice water which cools and soothes. My mind and body are calm and tranquil; the disease has been cured, and now I sleep in peace. ||3|| As the rays of the sun spread out everywhere, the Lord pervades each and every heart. Meeting the Holy Saint, one drinks in the Sublime Essence of the Lord; sitting in the home of your own inner being, drink in the essence. ||4|| The humble being is in love with the Guru, like the chakvi bird which loves to see the sun. She watches, and keeps on watching all through the night; and when the sun shows its face, she drinks in the Amrit. ||5|| The faithless cynic is said to be very greedy — he is a dog. He is overflowing with the filth and pollution of evil-mindedness. He talks excessively about his own interests. How can he be trusted? ||6|| I have sought the Sanctuary of the Saadh Sangat, the Company of the Holy; I have found the Sublime Essence of the Lord. They do good deeds for others, and speak of the Lord’s many Glorious Virtues; please bless me to meet these Saints, these devotees of the Lord. ||7|| You are the Inaccessible Lord, Kind and Compassionate, the Great Giver; please shower us with Your Mercy, and save us. You are the Life of all the beings of the world; please cherish and sustain Nanak. ||8||5||