Sri Guru Granth Sahib › Raag Prabhati

Ang 1327

Ang 1327Raag Prabhati · ਪ੍ਰਭਾਤੀ

RAAG PARBHAATEE BIBHAAS, FIRST MEHL, CHAU-PADAS, FIRST HOUSE

Guru Nanak Dev · shabad

ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਪਰਭਾਤੀ ਬਿਭਾਸ ਮਹਲਾ ੧ ਚਉਪਦੇ ਘਰੁ ੧ ॥ ਨਾਇ ਤੇਰੈ ਤਰਣਾ ਨਾਇ ਪਤਿ ਪੂਜ ॥ ਨਾਉ ਤੇਰਾ ਗਹਣਾ ਮਤਿ ਮਕਸੂਦੁ ॥ ਨਾਇ ਤੇਰੈ ਨਾਉ ਮੰਨੇ ਸਭ ਕੋਇ ॥ ਵਿਣੁ ਨਾਵੈ ਪਤਿ ਕਬਹੁ ਨ ਹੋਇ ॥੧॥ ਅਵਰ ਸਿਆਣਪ ਸਗਲੀ ਪਾਜੁ ॥ ਜੈ ਬਖਸੇ ਤੈ ਪੂਰਾ ਕਾਜੁ ॥੧॥ ਰਹਾਉ ॥ ਨਾਉ ਤੇਰਾ ਤਾਣੁ ਨਾਉ ਦੀਬਾਣੁ ॥ ਨਾਉ ਤੇਰਾ ਲਸਕਰੁ ਨਾਉ ਸੁਲਤਾਨੁ ॥ ਨਾਇ ਤੇਰੈ ਮਾਣੁ ਮਹਤ ਪਰਵਾਣੁ ॥ ਤੇਰੀ ਨਦਰੀ ਕਰਮਿ ਪਵੈ ਨੀਸਾਣੁ ॥੨॥ ਨਾਇ ਤੇਰੈ ਸਹਜੁ ਨਾਇ ਸਾਲਾਹ ॥ ਨਾਉ ਤੇਰਾ ਅੰਮ੍ਰਿਤੁ ਬਿਖੁ ਉਠਿ ਜਾਇ ॥ ਨਾਇ ਤੇਰੈ ਸਭਿ ਸੁਖ ਵਸਹਿ ਮਨਿ ਆਇ ॥ ਬਿਨੁ ਨਾਵੈ ਬਾਧੀ ਜਮ ਪੁਰਿ ਜਾਇ ॥੩॥ ਨਾਰੀ ਬੇਰੀ ਘਰ ਦਰ ਦੇਸ ॥ ਮਨ ਕੀਆ ਖੁਸੀਆ ਕੀਚਹਿ ਵੇਸ ॥ ਜਾਂ ਸਦੇ ਤਾਂ ਢਿਲ ਨ ਪਾਇ ॥ ਨਾਨਕ ਕੂੜੁ ਕੂੜੋ ਹੋਇ ਜਾਇ ॥੪॥੧॥

Ang 1327–1328Raag Prabhati · ਪ੍ਰਭਾਤੀ › RAAG PARBHAATEE BIBHAAS, FIRST MEHL, CHAU-PADAS, FIRST HOUSE

PRABHAATEE, FIRST MEHL

Guru Nanak Dev · shabad

ਪ੍ਰਭਾਤੀ ਮਹਲਾ ੧ ॥ ਤੇਰਾ ਨਾਮੁ ਰਤਨੁ ਕਰਮੁ ਚਾਨਣੁ ਸੁਰਤਿ ਤਿਥੈ ਲੋਇ ॥ ਅੰਧੇਰੁ ਅੰਧੀ ਵਾਪਰੈ ਸਗਲ ਲੀਜੈ ਖੋਇ ॥੧॥ ਇਹੁ ਸੰਸਾਰੁ ਸਗਲ ਬਿਕਾਰੁ ॥ ਤੇਰਾ ਨਾਮੁ ਦਾਰੂ ਅਵਰੁ ਨਾਸਤਿ ਕਰਣਹਾਰੁ ਅਪਾਰੁ ॥੧॥ ਰਹਾਉ ॥ ਪਾਤਾਲ ਪੁਰੀਆ ਏਕ ਭਾਰ ਹੋਵਹਿ ਲਾਖ ਕਰੋੜਿ ॥ ਤੇਰੇ ਲਾਲ ਕੀਮਤਿ ਤਾ ਪਵੈ ਜਾਂ ਸਿਰੈ ਹੋਵਹਿ ਹੋਰਿ ॥੨॥ ਦੂਖਾ ਤੇ ਸੁਖ ਊਪਜਹਿ ਸੂਖੀ ਹੋਵਹਿ ਦੂਖ ॥ ਜਿਤੁ ਮੁਖਿ ਤੂ ਸਾਲਾਹੀਅਹਿ ਤਿਤੁ ਮੁਖਿ ਕੈਸੀ ਭੂਖ ॥੩॥ ਨਾਨਕ ਮੂਰਖੁ ਏਕੁ ਤੂ ਅਵਰੁ ਭਲਾ ਸੈਸਾਰੁ ॥ ਜਿਤੁ ਤਨਿ ਨਾਮੁ ਨ ਊਪਜੈ ਸੇ ਤਨ ਹੋਹਿ ਖੁਆਰ ॥੪॥੨॥

Text: Gurmukhi with English translation (Kulbir S Thind; English by Dr. Sant Singh Khalsa).