Sri Guru Granth Sahib › Raag Prabhati

Ang 1328

Ang 1327–1328Raag Prabhati · ਪ੍ਰਭਾਤੀ › RAAG PARBHAATEE BIBHAAS, FIRST MEHL, CHAU-PADAS, FIRST HOUSE

PRABHAATEE, FIRST MEHL

Guru Nanak Dev · shabad

ਪ੍ਰਭਾਤੀ ਮਹਲਾ ੧ ॥ ਤੇਰਾ ਨਾਮੁ ਰਤਨੁ ਕਰਮੁ ਚਾਨਣੁ ਸੁਰਤਿ ਤਿਥੈ ਲੋਇ ॥ ਅੰਧੇਰੁ ਅੰਧੀ ਵਾਪਰੈ ਸਗਲ ਲੀਜੈ ਖੋਇ ॥੧॥ ਇਹੁ ਸੰਸਾਰੁ ਸਗਲ ਬਿਕਾਰੁ ॥ ਤੇਰਾ ਨਾਮੁ ਦਾਰੂ ਅਵਰੁ ਨਾਸਤਿ ਕਰਣਹਾਰੁ ਅਪਾਰੁ ॥੧॥ ਰਹਾਉ ॥ ਪਾਤਾਲ ਪੁਰੀਆ ਏਕ ਭਾਰ ਹੋਵਹਿ ਲਾਖ ਕਰੋੜਿ ॥ ਤੇਰੇ ਲਾਲ ਕੀਮਤਿ ਤਾ ਪਵੈ ਜਾਂ ਸਿਰੈ ਹੋਵਹਿ ਹੋਰਿ ॥੨॥ ਦੂਖਾ ਤੇ ਸੁਖ ਊਪਜਹਿ ਸੂਖੀ ਹੋਵਹਿ ਦੂਖ ॥ ਜਿਤੁ ਮੁਖਿ ਤੂ ਸਾਲਾਹੀਅਹਿ ਤਿਤੁ ਮੁਖਿ ਕੈਸੀ ਭੂਖ ॥੩॥ ਨਾਨਕ ਮੂਰਖੁ ਏਕੁ ਤੂ ਅਵਰੁ ਭਲਾ ਸੈਸਾਰੁ ॥ ਜਿਤੁ ਤਨਿ ਨਾਮੁ ਨ ਊਪਜੈ ਸੇ ਤਨ ਹੋਹਿ ਖੁਆਰ ॥੪॥੨॥

Ang 1328Raag Prabhati · ਪ੍ਰਭਾਤੀ › RAAG PARBHAATEE BIBHAAS, FIRST MEHL, CHAU-PADAS, FIRST HOUSE

PRABHAATEE, FIRST MEHL

Guru Nanak Dev · shabad

ਪ੍ਰਭਾਤੀ ਮਹਲਾ ੧ ॥ ਜੈ ਕਾਰਣਿ ਬੇਦ ਬ੍ਰਹਮੈ ਉਚਰੇ ਸੰਕਰਿ ਛੋਡੀ ਮਾਇਆ ॥ ਜੈ ਕਾਰਣਿ ਸਿਧ ਭਏ ਉਦਾਸੀ ਦੇਵੀ ਮਰਮੁ ਨ ਪਾਇਆ ॥੧॥ ਬਾਬਾ ਮਨਿ ਸਾਚਾ ਮੁਖਿ ਸਾਚਾ ਕਹੀਐ ਤਰੀਐ ਸਾਚਾ ਹੋਈ ॥ ਦੁਸਮਨੁ ਦੂਖੁ ਨ ਆਵੈ ਨੇੜੈ ਹਰਿ ਮਤਿ ਪਾਵੈ ਕੋਈ ॥੧॥ ਰਹਾਉ ॥ ਅਗਨਿ ਬਿੰਬ ਪਵਣੈ ਕੀ ਬਾਣੀ ਤੀਨਿ ਨਾਮ ਕੇ ਦਾਸਾ ॥ ਤੇ ਤਸਕਰ ਜੋ ਨਾਮੁ ਨ ਲੇਵਹਿ ਵਾਸਹਿ ਕੋਟ ਪੰਚਾਸਾ ॥੨॥ ਜੇ ਕੋ ਏਕ ਕਰੈ ਚੰਗਿਆਈ ਮਨਿ ਚਿਤਿ ਬਹੁਤੁ ਬਫਾਵੈ ॥ ਏਤੇ ਗੁਣ ਏਤੀਆ ਚੰਗਿਆਈਆ ਦੇਇ ਨ ਪਛੋਤਾਵੈ ॥੩॥ ਤੁਧੁ ਸਾਲਾਹਨਿ ਤਿਨ ਧਨੁ ਪਲੈ ਨਾਨਕ ਕਾ ਧਨੁ ਸੋਈ ॥ ਜੇ ਕੋ ਜੀਉ ਕਹੈ ਓਨਾ ਕਉ ਜਮ ਕੀ ਤਲਬ ਨ ਹੋਈ ॥੪॥੩॥

Ang 1328Raag Prabhati · ਪ੍ਰਭਾਤੀ › RAAG PARBHAATEE BIBHAAS, FIRST MEHL, CHAU-PADAS, FIRST HOUSE

PRABHAATEE, FIRST MEHL

Guru Nanak Dev · shabad

ਪ੍ਰਭਾਤੀ ਮਹਲਾ ੧ ॥ ਜਾ ਕੈ ਰੂਪੁ ਨਾਹੀ ਜਾਤਿ ਨਾਹੀ ਨਾਹੀ ਮੁਖੁ ਮਾਸਾ ॥ ਸਤਿਗੁਰਿ ਮਿਲੇ ਨਿਰੰਜਨੁ ਪਾਇਆ ਤੇਰੈ ਨਾਮਿ ਹੈ ਨਿਵਾਸਾ ॥੧॥ ਅਉਧੂ ਸਹਜੇ ਤਤੁ ਬੀਚਾਰਿ ॥ ਜਾ ਤੇ ਫਿਰਿ ਨ ਆਵਹੁ ਸੈਸਾਰਿ ॥੧॥ ਰਹਾਉ ॥ ਜਾ ਕੈ ਕਰਮੁ ਨਾਹੀ ਧਰਮੁ ਨਾਹੀ ਨਾਹੀ ਸੁਚਿ ਮਾਲਾ ॥ ਸਿਵ ਜੋਤਿ ਕੰਨਹੁ ਬੁਧਿ ਪਾਈ ਸਤਿਗੁਰੂ ਰਖਵਾਲਾ ॥੨॥ ਜਾ ਕੈ ਬਰਤੁ ਨਾਹੀ ਨੇਮੁ ਨਾਹੀ ਨਾਹੀ ਬਕਬਾਈ ॥ ਗਤਿ ਅਵਗਤਿ ਕੀ ਚਿੰਤ ਨਾਹੀ ਸਤਿਗੁਰੂ ਫੁਰਮਾਈ ॥੩॥ ਜਾ ਕੈ ਆਸ ਨਾਹੀ ਨਿਰਾਸ ਨਾਹੀ ਚਿਤਿ ਸੁਰਤਿ ਸਮਝਾਈ ॥ ਤੰਤ ਕਉ ਪਰਮ ਤੰਤੁ ਮਿਲਿਆ ਨਾਨਕਾ ਬੁਧਿ ਪਾਈ ॥੪॥੪॥

Ang 1328Raag Prabhati · ਪ੍ਰਭਾਤੀ › RAAG PARBHAATEE BIBHAAS, FIRST MEHL, CHAU-PADAS, FIRST HOUSE

PRABHAATEE, FIRST MEHL

Guru Nanak Dev · shabad

ਪ੍ਰਭਾਤੀ ਮਹਲਾ ੧ ॥ ਤਾ ਕਾ ਕਹਿਆ ਦਰਿ ਪਰਵਾਣੁ ॥ ਬਿਖੁ ਅੰਮ੍ਰਿਤੁ ਦੁਇ ਸਮ ਕਰਿ ਜਾਣੁ ॥੧॥ ਕਿਆ ਕਹੀਐ ਸਰਬੇ ਰਹਿਆ ਸਮਾਇ ॥ ਜੋ ਕਿਛੁ ਵਰਤੈ ਸਭ ਤੇਰੀ ਰਜਾਇ ॥੧॥ ਰਹਾਉ ॥ ਪ੍ਰਗਟੀ ਜੋਤਿ ਚੂਕਾ ਅਭਿਮਾਨੁ ॥ ਸਤਿਗੁਰਿ ਦੀਆ ਅੰਮ੍ਰਿਤ ਨਾਮੁ ॥੨॥ ਕਲਿ ਮਹਿ ਆਇਆ ਸੋ ਜਨੁ ਜਾਣੁ ॥ ਸਾਚੀ ਦਰਗਹ ਪਾਵੈ ਮਾਣੁ ॥੩॥ ਕਹਣਾ ਸੁਨਣਾ ਅਕਥ ਘਰਿ ਜਾਇ ॥ ਕਥਨੀ ਬਦਨੀ ਨਾਨਕ ਜਲਿ ਜਾਇ ॥੪॥੫॥

Ang 1328–1329Raag Prabhati · ਪ੍ਰਭਾਤੀ › RAAG PARBHAATEE BIBHAAS, FIRST MEHL, CHAU-PADAS, FIRST HOUSE

PRABHAATEE, FIRST MEHL

Guru Nanak Dev · shabad

ਪ੍ਰਭਾਤੀ ਮਹਲਾ ੧ ॥ ਅੰਮ੍ਰਿਤੁ ਨੀਰੁ ਗਿਆਨਿ ਮਨ ਮਜਨੁ ਅਠਸਠਿ ਤੀਰਥ ਸੰਗਿ ਗਹੇ ॥ ਗੁਰ ਉਪਦੇਸਿ ਜਵਾਹਰ ਮਾਣਕ ਸੇਵੇ ਸਿਖੁ ਸੁੋ ਖੋਜਿ ਲਹੈ ॥੧॥ ਗੁਰ ਸਮਾਨਿ ਤੀਰਥੁ ਨਹੀ ਕੋਇ ॥ ਸਰੁ ਸੰਤੋਖੁ ਤਾਸੁ ਗੁਰੁ ਹੋਇ ॥੧॥ ਰਹਾਉ ॥ ਗੁਰੁ ਦਰੀਆਉ ਸਦਾ ਜਲੁ ਨਿਰਮਲੁ ਮਿਲਿਆ ਦੁਰਮਤਿ ਮੈਲੁ ਹਰੈ ॥ ਸਤਿਗੁਰਿ ਪਾਇਐ ਪੂਰਾ ਨਾਵਣੁ ਪਸੂ ਪਰੇਤਹੁ ਦੇਵ ਕਰੈ ॥੨॥ ਰਤਾ ਸਚਿ ਨਾਮਿ ਤਲ ਹੀਅਲੁ ਸੋ ਗੁਰੁ ਪਰਮਲੁ ਕਹੀਐ ॥ ਜਾ ਕੀ ਵਾਸੁ ਬਨਾਸਪਤਿ ਸਉਰੈ ਤਾਸੁ ਚਰਣ ਲਿਵ ਰਹੀਐ ॥੩॥ ਗੁਰਮੁਖਿ ਜੀਅ ਪ੍ਰਾਨ ਉਪਜਹਿ ਗੁਰਮੁਖਿ ਸਿਵ ਘਰਿ ਜਾਈਐ ॥ ਗੁਰਮੁਖਿ ਨਾਨਕ ਸਚਿ ਸਮਾਈਐ ਗੁਰਮੁਖਿ ਨਿਜ ਪਦੁ ਪਾਈਐ ॥੪॥੬॥

Text: Gurmukhi with English translation (Kulbir S Thind; English by Dr. Sant Singh Khalsa).