Sri Guru Granth Sahib › Raag Prabhati

Ang 1330

Ang 1329–1330Raag Prabhati · ਪ੍ਰਭਾਤੀ › RAAG PARBHAATEE BIBHAAS, FIRST MEHL, CHAU-PADAS, FIRST HOUSE

PRABHAATEE, FIRST MEHL

Guru Nanak Dev · shabad

ਪ੍ਰਭਾਤੀ ਮਹਲਾ ੧ ॥ ਦਿਸਟਿ ਬਿਕਾਰੀ ਬੰਧਨਿ ਬਾਂਧੈ ਹਉ ਤਿਸ ਕੈ ਬਲਿ ਜਾਈ ॥ ਪਾਪ ਪੁੰਨ ਕੀ ਸਾਰ ਨ ਜਾਣੈ ਭੂਲਾ ਫਿਰੈ ਅਜਾਈ ॥੧॥ ਬੋਲਹੁ ਸਚੁ ਨਾਮੁ ਕਰਤਾਰ ॥ ਫੁਨਿ ਬਹੁੜਿ ਨ ਆਵਣ ਵਾਰ ॥੧॥ ਰਹਾਉ ॥ ਊਚਾ ਤੇ ਫੁਨਿ ਨੀਚੁ ਕਰਤੁ ਹੈ ਨੀਚ ਕਰੈ ਸੁਲਤਾਨੁ ॥ ਜਿਨੀ ਜਾਣੁ ਸੁਜਾਣਿਆ ਜਗਿ ਤੇ ਪੂਰੇ ਪਰਵਾਣੁ ॥੨॥ ਤਾ ਕਉ ਸਮਝਾਵਣ ਜਾਈਐ ਜੇ ਕੋ ਭੂਲਾ ਹੋਈ ॥ ਆਪੇ ਖੇਲ ਕਰੇ ਸਭ ਕਰਤਾ ਐਸਾ ਬੂਝੈ ਕੋਈ ॥੩॥ ਨਾਉ ਪ੍ਰਭਾਤੈ ਸਬਦਿ ਧਿਆਈਐ ਛੋਡਹੁ ਦੁਨੀ ਪਰੀਤਾ ॥ ਪ੍ਰਣਵਤਿ ਨਾਨਕ ਦਾਸਨਿ ਦਾਸਾ ਜਗਿ ਹਾਰਿਆ ਤਿਨਿ ਜੀਤਾ ॥੪॥੯॥

Ang 1330Raag Prabhati · ਪ੍ਰਭਾਤੀ › RAAG PARBHAATEE BIBHAAS, FIRST MEHL, CHAU-PADAS, FIRST HOUSE

PRABHAATEE, FIRST MEHL

Guru Nanak Dev · shabad

ਪ੍ਰਭਾਤੀ ਮਹਲਾ ੧ ॥ ਮਨੁ ਮਾਇਆ ਮਨੁ ਧਾਇਆ ਮਨੁ ਪੰਖੀ ਆਕਾਸਿ ॥ ਤਸਕਰ ਸਬਦਿ ਨਿਵਾਰਿਆ ਨਗਰੁ ਵੁਠਾ ਸਾਬਾਸਿ ॥ ਜਾ ਤੂ ਰਾਖਹਿ ਰਾਖਿ ਲੈਹਿ ਸਾਬਤੁ ਹੋਵੈ ਰਾਸਿ ॥੧॥ ਐਸਾ ਨਾਮੁ ਰਤਨੁ ਨਿਧਿ ਮੇਰੈ ॥ ਗੁਰਮਤਿ ਦੇਹਿ ਲਗਉ ਪਗਿ ਤੇਰੈ ॥੧॥ ਰਹਾਉ ॥ ਮਨੁ ਜੋਗੀ ਮਨੁ ਭੋਗੀਆ ਮਨੁ ਮੂਰਖੁ ਗਾਵਾਰੁ ॥ ਮਨੁ ਦਾਤਾ ਮਨੁ ਮੰਗਤਾ ਮਨ ਸਿਰਿ ਗੁਰੁ ਕਰਤਾਰੁ ॥ ਪੰਚ ਮਾਰਿ ਸੁਖੁ ਪਾਇਆ ਐਸਾ ਬ੍ਰਹਮੁ ਵੀਚਾਰੁ ॥੨॥ ਘਟਿ ਘਟਿ ਏਕੁ ਵਖਾਣੀਐ ਕਹਉ ਨ ਦੇਖਿਆ ਜਾਇ ॥ ਖੋਟੋ ਪੂਠੋ ਰਾਲੀਐ ਬਿਨੁ ਨਾਵੈ ਪਤਿ ਜਾਇ ॥ ਜਾ ਤੂ ਮੇਲਹਿ ਤਾ ਮਿਲਿ ਰਹਾਂ ਜਾਂ ਤੇਰੀ ਹੋਇ ਰਜਾਇ ॥੩॥ ਜਾਤਿ ਜਨਮੁ ਨਹ ਪੂਛੀਐ ਸਚ ਘਰੁ ਲੇਹੁ ਬਤਾਇ ॥ ਸਾ ਜਾਤਿ ਸਾ ਪਤਿ ਹੈ ਜੇਹੇ ਕਰਮ ਕਮਾਇ ॥ ਜਨਮ ਮਰਨ ਦੁਖੁ ਕਾਟੀਐ ਨਾਨਕ ਛੂਟਸਿ ਨਾਇ ॥੪॥੧੦॥

Ang 1330Raag Prabhati · ਪ੍ਰਭਾਤੀ › RAAG PARBHAATEE BIBHAAS, FIRST MEHL, CHAU-PADAS, FIRST HOUSE

PRABHAATEE, FIRST MEHL

Guru Nanak Dev · shabad

ਪ੍ਰਭਾਤੀ ਮਹਲਾ ੧ ॥ ਜਾਗਤੁ ਬਿਗਸੈ ਮੂਠੋ ਅੰਧਾ ॥ ਗਲਿ ਫਾਹੀ ਸਿਰਿ ਮਾਰੇ ਧੰਧਾ ॥ ਆਸਾ ਆਵੈ ਮਨਸਾ ਜਾਇ ॥ ਉਰਝੀ ਤਾਣੀ ਕਿਛੁ ਨ ਬਸਾਇ ॥੧॥ ਜਾਗਸਿ ਜੀਵਣ ਜਾਗਣਹਾਰਾ ॥ ਸੁਖ ਸਾਗਰ ਅੰਮ੍ਰਿਤ ਭੰਡਾਰਾ ॥੧॥ ਰਹਾਉ ॥ ਕਹਿਓ ਨ ਬੂਝੈ ਅੰਧੁ ਨ ਸੂਝੈ ਭੋਂਡੀ ਕਾਰ ਕਮਾਈ ॥ ਆਪੇ ਪ੍ਰੀਤਿ ਪ੍ਰੇਮ ਪਰਮੇਸੁਰੁ ਕਰਮੀ ਮਿਲੈ ਵਡਾਈ ॥੨॥ ਦਿਨੁ ਦਿਨੁ ਆਵੈ ਤਿਲੁ ਤਿਲੁ ਛੀਜੈ ਮਾਇਆ ਮੋਹੁ ਘਟਾਈ ॥ ਬਿਨੁ ਗੁਰ ਬੂਡੋ ਠਉਰ ਨ ਪਾਵੈ ਜਬ ਲਗ ਦੂਜੀ ਰਾਈ ॥੩॥ ਅਹਿਨਿਸਿ ਜੀਆ ਦੇਖਿ ਸਮ੍ਹਾਲੈ ਸੁਖੁ ਦੁਖੁ ਪੁਰਬਿ ਕਮਾਈ ॥ ਕਰਮਹੀਣੁ ਸਚੁ ਭੀਖਿਆ ਮਾਂਗੈ ਨਾਨਕ ਮਿਲੈ ਵਡਾਈ ॥੪॥੧੧॥

Ang 1330–1331Raag Prabhati · ਪ੍ਰਭਾਤੀ › RAAG PARBHAATEE BIBHAAS, FIRST MEHL, CHAU-PADAS, FIRST HOUSE

PRABHAATEE, FIRST MEHL

Guru Nanak Dev · shabad

ਪ੍ਰਭਾਤੀ ਮਹਲਾ ੧ ॥ ਮਸਟਿ ਕਰਉ ਮੂਰਖੁ ਜਗਿ ਕਹੀਆ ॥ ਅਧਿਕ ਬਕਉ ਤੇਰੀ ਲਿਵ ਰਹੀਆ ॥ ਭੂਲ ਚੂਕ ਤੇਰੈ ਦਰਬਾਰਿ ॥ ਨਾਮ ਬਿਨਾ ਕੈਸੇ ਆਚਾਰ ॥੧॥ ਐਸੇ ਝੂਠਿ ਮੁਠੇ ਸੰਸਾਰਾ ॥ ਨਿੰਦਕੁ ਨਿੰਦੈ ਮੁਝੈ ਪਿਆਰਾ ॥੧॥ ਰਹਾਉ ॥ ਜਿਸੁ ਨਿੰਦਹਿ ਸੋਈ ਬਿਧਿ ਜਾਣੈ ॥ ਗੁਰ ਕੈ ਸਬਦੇ ਦਰਿ ਨੀਸਾਣੈ ॥ ਕਾਰਣ ਨਾਮੁ ਅੰਤਰਗਤਿ ਜਾਣੈ ॥ ਜਿਸ ਨੋ ਨਦਰਿ ਕਰੇ ਸੋਈ ਬਿਧਿ ਜਾਣੈ ॥੨॥ ਮੈ ਮੈਲੌ ਊਜਲੁ ਸਚੁ ਸੋਇ ॥ ਊਤਮੁ ਆਖਿ ਨ ਊਚਾ ਹੋਇ ॥ ਮਨਮੁਖੁ ਖੂਲ੍ਹਿ ਮਹਾ ਬਿਖੁ ਖਾਇ ॥ ਗੁਰਮੁਖਿ ਹੋਇ ਸੁ ਰਾਚੈ ਨਾਇ ॥੩॥ ਅੰਧੌ ਬੋਲੌ ਮੁਗਧੁ ਗਵਾਰੁ ॥ ਹੀਣੌ ਨੀਚੁ ਬੁਰੌ ਬੁਰਿਆਰੁ ॥ ਨੀਧਨ ਕੌ ਧਨੁ ਨਾਮੁ ਪਿਆਰੁ ॥ ਇਹੁ ਧਨੁ ਸਾਰੁ ਹੋਰੁ ਬਿਖਿਆ ਛਾਰੁ ॥੪॥ ਉਸਤਤਿ ਨਿੰਦਾ ਸਬਦੁ ਵੀਚਾਰੁ ॥ ਜੋ ਦੇਵੈ ਤਿਸ ਕਉ ਜੈਕਾਰੁ ॥ ਤੂ ਬਖਸਹਿ ਜਾਤਿ ਪਤਿ ਹੋਇ ॥ ਨਾਨਕੁ ਕਹੈ ਕਹਾਵੈ ਸੋਇ ॥੫॥੧੨॥

Text: Gurmukhi with English translation (Kulbir S Thind; English by Dr. Sant Singh Khalsa).