Sri Guru Granth Sahib › Raag Prabhati

Ang 1331

Ang 1330–1331Raag Prabhati · ਪ੍ਰਭਾਤੀ › RAAG PARBHAATEE BIBHAAS, FIRST MEHL, CHAU-PADAS, FIRST HOUSE

PRABHAATEE, FIRST MEHL

Guru Nanak Dev · shabad

ਪ੍ਰਭਾਤੀ ਮਹਲਾ ੧ ॥ ਮਸਟਿ ਕਰਉ ਮੂਰਖੁ ਜਗਿ ਕਹੀਆ ॥ ਅਧਿਕ ਬਕਉ ਤੇਰੀ ਲਿਵ ਰਹੀਆ ॥ ਭੂਲ ਚੂਕ ਤੇਰੈ ਦਰਬਾਰਿ ॥ ਨਾਮ ਬਿਨਾ ਕੈਸੇ ਆਚਾਰ ॥੧॥ ਐਸੇ ਝੂਠਿ ਮੁਠੇ ਸੰਸਾਰਾ ॥ ਨਿੰਦਕੁ ਨਿੰਦੈ ਮੁਝੈ ਪਿਆਰਾ ॥੧॥ ਰਹਾਉ ॥ ਜਿਸੁ ਨਿੰਦਹਿ ਸੋਈ ਬਿਧਿ ਜਾਣੈ ॥ ਗੁਰ ਕੈ ਸਬਦੇ ਦਰਿ ਨੀਸਾਣੈ ॥ ਕਾਰਣ ਨਾਮੁ ਅੰਤਰਗਤਿ ਜਾਣੈ ॥ ਜਿਸ ਨੋ ਨਦਰਿ ਕਰੇ ਸੋਈ ਬਿਧਿ ਜਾਣੈ ॥੨॥ ਮੈ ਮੈਲੌ ਊਜਲੁ ਸਚੁ ਸੋਇ ॥ ਊਤਮੁ ਆਖਿ ਨ ਊਚਾ ਹੋਇ ॥ ਮਨਮੁਖੁ ਖੂਲ੍ਹਿ ਮਹਾ ਬਿਖੁ ਖਾਇ ॥ ਗੁਰਮੁਖਿ ਹੋਇ ਸੁ ਰਾਚੈ ਨਾਇ ॥੩॥ ਅੰਧੌ ਬੋਲੌ ਮੁਗਧੁ ਗਵਾਰੁ ॥ ਹੀਣੌ ਨੀਚੁ ਬੁਰੌ ਬੁਰਿਆਰੁ ॥ ਨੀਧਨ ਕੌ ਧਨੁ ਨਾਮੁ ਪਿਆਰੁ ॥ ਇਹੁ ਧਨੁ ਸਾਰੁ ਹੋਰੁ ਬਿਖਿਆ ਛਾਰੁ ॥੪॥ ਉਸਤਤਿ ਨਿੰਦਾ ਸਬਦੁ ਵੀਚਾਰੁ ॥ ਜੋ ਦੇਵੈ ਤਿਸ ਕਉ ਜੈਕਾਰੁ ॥ ਤੂ ਬਖਸਹਿ ਜਾਤਿ ਪਤਿ ਹੋਇ ॥ ਨਾਨਕੁ ਕਹੈ ਕਹਾਵੈ ਸੋਇ ॥੫॥੧੨॥

Ang 1331Raag Prabhati · ਪ੍ਰਭਾਤੀ › RAAG PARBHAATEE BIBHAAS, FIRST MEHL, CHAU-PADAS, FIRST HOUSE

PRABHAATEE, FIRST MEHL

Guru Nanak Dev · shabad

ਪ੍ਰਭਾਤੀ ਮਹਲਾ ੧ ॥ ਖਾਇਆ ਮੈਲੁ ਵਧਾਇਆ ਪੈਧੈ ਘਰ ਕੀ ਹਾਣਿ ॥ ਬਕਿ ਬਕਿ ਵਾਦੁ ਚਲਾਇਆ ਬਿਨੁ ਨਾਵੈ ਬਿਖੁ ਜਾਣਿ ॥੧॥ ਬਾਬਾ ਐਸਾ ਬਿਖਮ ਜਾਲਿ ਮਨੁ ਵਾਸਿਆ ॥ ਬਿਬਲੁ ਝਾਗਿ ਸਹਜਿ ਪਰਗਾਸਿਆ ॥੧॥ ਰਹਾਉ ॥ ਬਿਖੁ ਖਾਣਾ ਬਿਖੁ ਬੋਲਣਾ ਬਿਖੁ ਕੀ ਕਾਰ ਕਮਾਇ ॥ ਜਮ ਦਰਿ ਬਾਧੇ ਮਾਰੀਅਹਿ ਛੂਟਸਿ ਸਾਚੈ ਨਾਇ ॥੨॥ ਜਿਵ ਆਇਆ ਤਿਵ ਜਾਇਸੀ ਕੀਆ ਲਿਖਿ ਲੈ ਜਾਇ ॥ ਮਨਮੁਖਿ ਮੂਲੁ ਗਵਾਇਆ ਦਰਗਹ ਮਿਲੈ ਸਜਾਇ ॥੩॥ ਜਗੁ ਖੋਟੌ ਸਚੁ ਨਿਰਮਲੌ ਗੁਰ ਸਬਦੀਂ ਵੀਚਾਰਿ ॥ ਤੇ ਨਰ ਵਿਰਲੇ ਜਾਣੀਅਹਿ ਜਿਨ ਅੰਤਰਿ ਗਿਆਨੁ ਮੁਰਾਰਿ ॥੪॥ ਅਜਰੁ ਜਰੈ ਨੀਝਰੁ ਝਰੈ ਅਮਰ ਅਨੰਦ ਸਰੂਪ ॥ ਨਾਨਕੁ ਜਲ ਕੌ ਮੀਨੁ ਸੈ ਥੇ ਭਾਵੈ ਰਾਖਹੁ ਪ੍ਰੀਤਿ ॥੫॥੧੩॥

Ang 1331Raag Prabhati · ਪ੍ਰਭਾਤੀ › RAAG PARBHAATEE BIBHAAS, FIRST MEHL, CHAU-PADAS, FIRST HOUSE

PRABHAATEE, FIRST MEHL

Guru Nanak Dev · shabad

ਪ੍ਰਭਾਤੀ ਮਹਲਾ ੧ ॥ ਗੀਤ ਨਾਦ ਹਰਖ ਚਤੁਰਾਈ ॥ ਰਹਸ ਰੰਗ ਫੁਰਮਾਇਸਿ ਕਾਈ ॥ ਪੈਨ੍ਹਣੁ ਖਾਣਾ ਚੀਤਿ ਨ ਪਾਈ ॥ ਸਾਚੁ ਸਹਜੁ ਸੁਖੁ ਨਾਮਿ ਵਸਾਈ ॥੧॥ ਕਿਆ ਜਾਨਾਂ ਕਿਆ ਕਰੈ ਕਰਾਵੈ ॥ ਨਾਮ ਬਿਨਾ ਤਨਿ ਕਿਛੁ ਨ ਸੁਖਾਵੈ ॥੧॥ ਰਹਾਉ ॥ ਜੋਗ ਬਿਨੋਦ ਸ੍ਵਾਦ ਆਨੰਦਾ ॥ ਮਤਿ ਸਤ ਭਾਇ ਭਗਤਿ ਗੋਬਿੰਦਾ ॥ ਕੀਰਤਿ ਕਰਮ ਕਾਰ ਨਿਜ ਸੰਦਾ ॥ ਅੰਤਰਿ ਰਵਤੌ ਰਾਜ ਰਵਿੰਦਾ ॥੨॥ ਪ੍ਰਿਉ ਪ੍ਰਿਉ ਪ੍ਰੀਤਿ ਪ੍ਰੇਮਿ ਉਰ ਧਾਰੀ ॥ ਦੀਨਾ ਨਾਥੁ ਪੀਉ ਬਨਵਾਰੀ ॥ ਅਨਦਿਨੁ ਨਾਮੁ ਦਾਨੁ ਬ੍ਰਤਕਾਰੀ ॥ ਤ੍ਰਿਪਤਿ ਤਰੰਗ ਤਤੁ ਬੀਚਾਰੀ ॥੩॥ ਅਕਥੌ ਕਥਉ ਕਿਆ ਮੈ ਜੋਰੁ ॥ ਭਗਤਿ ਕਰੀ ਕਰਾਇਹਿ ਮੋਰ ॥ ਅੰਤਰਿ ਵਸੈ ਚੂਕੈ ਮੈ ਮੋਰ ॥ ਕਿਸੁ ਸੇਵੀ ਦੂਜਾ ਨਹੀ ਹੋਰੁ ॥੪॥ ਗੁਰ ਕਾ ਸਬਦੁ ਮਹਾ ਰਸੁ ਮੀਠਾ ॥ ਐਸਾ ਅੰਮ੍ਰਿਤੁ ਅੰਤਰਿ ਡੀਠਾ ॥ ਜਿਨਿ ਚਾਖਿਆ ਪੂਰਾ ਪਦੁ ਹੋਇ ॥ ਨਾਨਕ ਧ੍ਰਾਪਿਓ ਤਨਿ ਸੁਖੁ ਹੋਇ ॥੫॥੧੪॥

Ang 1331–1332Raag Prabhati · ਪ੍ਰਭਾਤੀ › RAAG PARBHAATEE BIBHAAS, FIRST MEHL, CHAU-PADAS, FIRST HOUSE

PRABHAATEE, FIRST MEHL

Guru Nanak Dev · shabad

ਪ੍ਰਭਾਤੀ ਮਹਲਾ ੧ ॥ ਅੰਤਰਿ ਦੇਖਿ ਸਬਦਿ ਮਨੁ ਮਾਨਿਆ ਅਵਰੁ ਨ ਰਾਂਗਨਹਾਰਾ ॥ ਅਹਿਨਿਸਿ ਜੀਆ ਦੇਖਿ ਸਮਾਲੇ ਤਿਸ ਹੀ ਕੀ ਸਰਕਾਰਾ ॥੧॥ ਮੇਰਾ ਪ੍ਰਭੁ ਰਾਂਗਿ ਘਣੌ ਅਤਿ ਰੂੜੌ ॥ ਦੀਨ ਦਇਆਲੁ ਪ੍ਰੀਤਮ ਮਨਮੋਹਨੁ ਅਤਿ ਰਸ ਲਾਲ ਸਗੂੜੌ ॥੧॥ ਰਹਾਉ ॥ ਊਪਰਿ ਕੂਪੁ ਗਗਨ ਪਨਿਹਾਰੀ ਅੰਮ੍ਰਿਤੁ ਪੀਵਣਹਾਰਾ ॥ ਜਿਸ ਕੀ ਰਚਨਾ ਸੋ ਬਿਧਿ ਜਾਣੈ ਗੁਰਮੁਖਿ ਗਿਆਨੁ ਵੀਚਾਰਾ ॥੨॥ ਪਸਰੀ ਕਿਰਣਿ ਰਸਿ ਕਮਲ ਬਿਗਾਸੇ ਸਸਿ ਘਰਿ ਸੂਰੁ ਸਮਾਇਆ ॥ ਕਾਲੁ ਬਿਧੁੰਸਿ ਮਨਸਾ ਮਨਿ ਮਾਰੀ ਗੁਰ ਪ੍ਰਸਾਦਿ ਪ੍ਰਭੁ ਪਾਇਆ ॥੩॥ ਅਤਿ ਰਸਿ ਰੰਗਿ ਚਲੂਲੈ ਰਾਤੀ ਦੂਜਾ ਰੰਗੁ ਨ ਕੋਈ ॥ ਨਾਨਕ ਰਸਨਿ ਰਸਾਏ ਰਾਤੇ ਰਵਿ ਰਹਿਆ ਪ੍ਰਭੁ ਸੋਈ ॥੪॥੧੫॥

Text: Gurmukhi with English translation (Kulbir S Thind; English by Dr. Sant Singh Khalsa).