Sri Guru Granth Sahib › Raag Prabhati

Ang 1334

Ang 1333–1334Raag Prabhati · ਪ੍ਰਭਾਤੀ › RAAG PRABHAATEE, THIRD MEHL, CHAU-PADAS

PRABHAATEE, THIRD MEHL

Guru Amar Das · shabad

ਪ੍ਰਭਾਤੀ ਮਹਲਾ ੩ ॥ ਜੋ ਤੇਰੀ ਸਰਣਾਈ ਹਰਿ ਜੀਉ ਤਿਨ ਤੂ ਰਾਖਨ ਜੋਗੁ ॥ ਤੁਧੁ ਜੇਵਡੁ ਮੈ ਅਵਰੁ ਨ ਸੂਝੈ ਨਾ ਕੋ ਹੋਆ ਨ ਹੋਗੁ ॥੧॥ ਹਰਿ ਜੀਉ ਸਦਾ ਤੇਰੀ ਸਰਣਾਈ ॥ ਜਿਉ ਭਾਵੈ ਤਿਉ ਰਾਖਹੁ ਮੇਰੇ ਸੁਆਮੀ ਏਹ ਤੇਰੀ ਵਡਿਆਈ ॥੧॥ ਰਹਾਉ ॥ ਜੋ ਤੇਰੀ ਸਰਣਾਈ ਹਰਿ ਜੀਉ ਤਿਨ ਕੀ ਕਰਹਿ ਪ੍ਰਤਿਪਾਲ ॥ ਆਪਿ ਕ੍ਰਿਪਾ ਕਰਿ ਰਾਖਹੁ ਹਰਿ ਜੀਉ ਪੋਹਿ ਨ ਸਕੈ ਜਮਕਾਲੁ ॥੨॥ ਤੇਰੀ ਸਰਣਾਈ ਸਚੀ ਹਰਿ ਜੀਉ ਨਾ ਓਹ ਘਟੈ ਨ ਜਾਇ ॥ ਜੋ ਹਰਿ ਛੋਡਿ ਦੂਜੈ ਭਾਇ ਲਾਗੈ ਓਹੁ ਜੰਮੈ ਤੈ ਮਰਿ ਜਾਇ ॥੩॥ ਜੋ ਤੇਰੀ ਸਰਣਾਈ ਹਰਿ ਜੀਉ ਤਿਨਾ ਦੂਖ ਭੂਖ ਕਿਛੁ ਨਾਹਿ ॥ ਨਾਨਕ ਨਾਮੁ ਸਲਾਹਿ ਸਦਾ ਤੂ ਸਚੈ ਸਬਦਿ ਸਮਾਹਿ ॥੪॥੪॥

Ang 1334Raag Prabhati · ਪ੍ਰਭਾਤੀ › RAAG PRABHAATEE, THIRD MEHL, CHAU-PADAS

PRABHAATEE, THIRD MEHL

Guru Amar Das · shabad

ਪ੍ਰਭਾਤੀ ਮਹਲਾ ੩ ॥ ਗੁਰਮੁਖਿ ਹਰਿ ਜੀਉ ਸਦਾ ਧਿਆਵਹੁ ਜਬ ਲਗੁ ਜੀਅ ਪਰਾਨ ॥ ਗੁਰ ਸਬਦੀ ਮਨੁ ਨਿਰਮਲੁ ਹੋਆ ਚੂਕਾ ਮਨਿ ਅਭਿਮਾਨੁ ॥ ਸਫਲੁ ਜਨਮੁ ਤਿਸੁ ਪ੍ਰਾਨੀ ਕੇਰਾ ਹਰਿ ਕੈ ਨਾਮਿ ਸਮਾਨ ॥੧॥ ਮੇਰੇ ਮਨ ਗੁਰ ਕੀ ਸਿਖ ਸੁਣੀਜੈ ॥ ਹਰਿ ਕਾ ਨਾਮੁ ਸਦਾ ਸੁਖਦਾਤਾ ਸਹਜੇ ਹਰਿ ਰਸੁ ਪੀਜੈ ॥੧॥ ਰਹਾਉ ॥ ਮੂਲੁ ਪਛਾਣਨਿ ਤਿਨ ਨਿਜ ਘਰਿ ਵਾਸਾ ਸਹਜੇ ਹੀ ਸੁਖੁ ਹੋਈ ॥ ਗੁਰ ਕੈ ਸਬਦਿ ਕਮਲੁ ਪਰਗਾਸਿਆ ਹਉਮੈ ਦੁਰਮਤਿ ਖੋਈ ॥ ਸਭਨਾ ਮਹਿ ਏਕੋ ਸਚੁ ਵਰਤੈ ਵਿਰਲਾ ਬੂਝੈ ਕੋਈ ॥੨॥ ਗੁਰਮਤੀ ਮਨੁ ਨਿਰਮਲੁ ਹੋਆ ਅੰਮ੍ਰਿਤੁ ਤਤੁ ਵਖਾਨੈ ॥ ਹਰਿ ਕਾ ਨਾਮੁ ਸਦਾ ਮਨਿ ਵਸਿਆ ਵਿਚਿ ਮਨ ਹੀ ਮਨੁ ਮਾਨੈ ॥ ਸਦ ਬਲਿਹਾਰੀ ਗੁਰ ਅਪੁਨੇ ਵਿਟਹੁ ਜਿਤੁ ਆਤਮ ਰਾਮੁ ਪਛਾਨੈ ॥੩॥ ਮਾਨਸ ਜਨਮਿ ਸਤਿਗੁਰੂ ਨ ਸੇਵਿਆ ਬਿਰਥਾ ਜਨਮੁ ਗਵਾਇਆ ॥ ਨਦਰਿ ਕਰੇ ਤਾਂ ਸਤਿਗੁਰੁ ਮੇਲੇ ਸਹਜੇ ਸਹਜਿ ਸਮਾਇਆ ॥ ਨਾਨਕ ਨਾਮੁ ਮਿਲੈ ਵਡਿਆਈ ਪੂਰੈ ਭਾਗਿ ਧਿਆਇਆ ॥੪॥੫॥

Ang 1334Raag Prabhati · ਪ੍ਰਭਾਤੀ › RAAG PRABHAATEE, THIRD MEHL, CHAU-PADAS

PRABHAATEE, THIRD MEHL

Guru Amar Das · shabad

ਪ੍ਰਭਾਤੀ ਮਹਲਾ ੩ ॥ ਆਪੇ ਭਾਂਤਿ ਬਣਾਏ ਬਹੁ ਰੰਗੀ ਸਿਸਟਿ ਉਪਾਇ ਪ੍ਰਭਿ ਖੇਲੁ ਕੀਆ ॥ ਕਰਿ ਕਰਿ ਵੇਖੈ ਕਰੇ ਕਰਾਏ ਸਰਬ ਜੀਆ ਨੋ ਰਿਜਕੁ ਦੀਆ ॥੧॥ ਕਲੀ ਕਾਲ ਮਹਿ ਰਵਿਆ ਰਾਮੁ ॥ ਘਟਿ ਘਟਿ ਪੂਰਿ ਰਹਿਆ ਪ੍ਰਭੁ ਏਕੋ ਗੁਰਮੁਖਿ ਪਰਗਟੁ ਹਰਿ ਹਰਿ ਨਾਮੁ ॥੧॥ ਰਹਾਉ ॥ ਗੁਪਤਾ ਨਾਮੁ ਵਰਤੈ ਵਿਚਿ ਕਲਜੁਗਿ ਘਟਿ ਘਟਿ ਹਰਿ ਭਰਪੂਰਿ ਰਹਿਆ ॥ ਨਾਮੁ ਰਤਨੁ ਤਿਨਾ ਹਿਰਦੈ ਪ੍ਰਗਟਿਆ ਜੋ ਗੁਰ ਸਰਣਾਈ ਭਜਿ ਪਇਆ ॥੨॥ ਇੰਦ੍ਰੀ ਪੰਚ ਪੰਚੇ ਵਸਿ ਆਣੈ ਖਿਮਾ ਸੰਤੋਖੁ ਗੁਰਮਤਿ ਪਾਵੈ ॥ ਸੋ ਧਨੁ ਧਨੁ ਹਰਿ ਜਨੁ ਵਡ ਪੂਰਾ ਜੋ ਭੈ ਬੈਰਾਗਿ ਹਰਿ ਗੁਣ ਗਾਵੈ ॥੩॥ ਗੁਰ ਤੇ ਮੁਹੁ ਫੇਰੇ ਜੇ ਕੋਈ ਗੁਰ ਕਾ ਕਹਿਆ ਨ ਚਿਤਿ ਧਰੈ ॥ ਕਰਿ ਆਚਾਰ ਬਹੁ ਸੰਪਉ ਸੰਚੈ ਜੋ ਕਿਛੁ ਕਰੈ ਸੁ ਨਰਕਿ ਪਰੈ ॥੪॥ ਏਕੋ ਸਬਦੁ ਏਕੋ ਪ੍ਰਭੁ ਵਰਤੈ ਸਭ ਏਕਸੁ ਤੇ ਉਤਪਤਿ ਚਲੈ ॥ ਨਾਨਕ ਗੁਰਮੁਖਿ ਮੇਲਿ ਮਿਲਾਏ ਗੁਰਮੁਖਿ ਹਰਿ ਹਰਿ ਜਾਇ ਰਲੈ ॥੫॥੬॥

Ang 1334–1335Raag Prabhati · ਪ੍ਰਭਾਤੀ › RAAG PRABHAATEE, THIRD MEHL, CHAU-PADAS

PRABHAATEE, THIRD MEHL

Guru Amar Das · shabad

ਪ੍ਰਭਾਤੀ ਮਹਲਾ ੩ ॥ ਮੇਰੇ ਮਨ ਗੁਰੁ ਅਪਣਾ ਸਾਲਾਹਿ ॥ ਪੂਰਾ ਭਾਗੁ ਹੋਵੈ ਮੁਖਿ ਮਸਤਕਿ ਸਦਾ ਹਰਿ ਕੇ ਗੁਣ ਗਾਹਿ ॥੧॥ ਰਹਾਉ ॥ ਅੰਮ੍ਰਿਤ ਨਾਮੁ ਭੋਜਨੁ ਹਰਿ ਦੇਇ ॥ ਕੋਟਿ ਮਧੇ ਕੋਈ ਵਿਰਲਾ ਲੇਇ ॥ ਜਿਸ ਨੋ ਅਪਣੀ ਨਦਰਿ ਕਰੇਇ ॥੧॥ ਗੁਰ ਕੇ ਚਰਣ ਮਨ ਮਾਹਿ ਵਸਾਇ ॥ ਦੁਖੁ ਅਨ੍ਹੇਰਾ ਅੰਦਰਹੁ ਜਾਇ ॥ ਆਪੇ ਸਾਚਾ ਲਏ ਮਿਲਾਇ ॥੨॥ ਗੁਰ ਕੀ ਬਾਣੀ ਸਿਉ ਲਾਇ ਪਿਆਰੁ ॥ ਐਥੈ ਓਥੈ ਏਹੁ ਅਧਾਰੁ ॥ ਆਪੇ ਦੇਵੈ ਸਿਰਜਨਹਾਰੁ ॥੩॥ ਸਚਾ ਮਨਾਏ ਅਪਣਾ ਭਾਣਾ ॥ ਸੋਈ ਭਗਤੁ ਸੁਘੜੁ ਸੁੋਜਾਣਾ ॥ ਨਾਨਕੁ ਤਿਸ ਕੈ ਸਦ ਕੁਰਬਾਣਾ ॥੪॥੭॥੧੭॥੭॥੨੪॥

Text: Gurmukhi with English translation (Kulbir S Thind; English by Dr. Sant Singh Khalsa).