Sri Guru Granth Sahib › Raag Prabhati

Ang 1337

Ang 1336–1337Raag Prabhati · ਪ੍ਰਭਾਤੀ › RAAG PRABHAATEE, THIRD MEHL, CHAU-PADAS

PRABHAATEE, FOURTH MEHL

Guru Ram Das · shabad

ਪ੍ਰਭਾਤੀ ਮਹਲਾ ੪ ॥ ਮਨਿ ਲਾਗੀ ਪ੍ਰੀਤਿ ਰਾਮ ਨਾਮ ਹਰਿ ਹਰਿ ਜਪਿਓ ਹਰਿ ਪ੍ਰਭੁ ਵਡਫਾ ॥ ਸਤਿਗੁਰ ਬਚਨ ਸੁਖਾਨੇ ਹੀਅਰੈ ਹਰਿ ਧਾਰੀ ਹਰਿ ਪ੍ਰਭ ਕ੍ਰਿਪਫਾ ॥੧॥ ਮੇਰੇ ਮਨ ਭਜੁ ਰਾਮ ਨਾਮ ਹਰਿ ਨਿਮਖਫਾ ॥ ਹਰਿ ਹਰਿ ਦਾਨੁ ਦੀਓ ਗੁਰਿ ਪੂਰੈ ਹਰਿ ਨਾਮਾ ਮਨਿ ਤਨਿ ਬਸਫਾ ॥੧॥ ਰਹਾਉ ॥ ਕਾਇਆ ਨਗਰਿ ਵਸਿਓ ਘਰਿ ਮੰਦਰਿ ਜਪਿ ਸੋਭਾ ਗੁਰਮੁਖਿ ਕਰਪਫਾ ॥ ਹਲਤਿ ਪਲਤਿ ਜਨ ਭਏ ਸੁਹੇਲੇ ਮੁਖ ਊਜਲ ਗੁਰਮੁਖਿ ਤਰਫਾ ॥੨॥ ਅਨਭਉ ਹਰਿ ਹਰਿ ਹਰਿ ਲਿਵ ਲਾਗੀ ਹਰਿ ਉਰ ਧਾਰਿਓ ਗੁਰਿ ਨਿਮਖਫਾ ॥ ਕੋਟਿ ਕੋਟਿ ਕੇ ਦੋਖ ਸਭ ਜਨ ਕੇ ਹਰਿ ਦੂਰਿ ਕੀਏ ਇਕ ਪਲਫਾ ॥੩॥ ਤੁਮਰੇ ਜਨ ਤੁਮ ਹੀ ਤੇ ਜਾਨੇ ਪ੍ਰਭ ਜਾਨਿਓ ਜਨ ਤੇ ਮੁਖਫਾ ॥ ਹਰਿ ਹਰਿ ਆਪੁ ਧਰਿਓ ਹਰਿ ਜਨ ਮਹਿ ਜਨ ਨਾਨਕੁ ਹਰਿ ਪ੍ਰਭੁ ਇਕਫਾ ॥੪॥੫॥

Ang 1337Raag Prabhati · ਪ੍ਰਭਾਤੀ › RAAG PRABHAATEE, THIRD MEHL, CHAU-PADAS

PRABHAATEE, FOURTH MEHL

Guru Ram Das · shabad

ਪ੍ਰਭਾਤੀ ਮਹਲਾ ੪ ॥ ਗੁਰ ਸਤਿਗੁਰਿ ਨਾਮੁ ਦ੍ਰਿੜਾਇਓ ਹਰਿ ਹਰਿ ਹਮ ਮੁਏ ਜੀਵੇ ਹਰਿ ਜਪਿਭਾ ॥ ਧਨੁ ਧੰਨੁ ਗੁਰੂ ਗੁਰੁ ਸਤਿਗੁਰੁ ਪੂਰਾ ਬਿਖੁ ਡੁਬਦੇ ਬਾਹ ਦੇਇ ਕਢਿਭਾ ॥੧॥ ਜਪਿ ਮਨ ਰਾਮ ਨਾਮੁ ਅਰਧਾਂਭਾ ॥ ਉਪਜੰਪਿ ਉਪਾਇ ਨ ਪਾਈਐ ਕਤਹੂ ਗੁਰਿ ਪੂਰੈ ਹਰਿ ਪ੍ਰਭੁ ਲਾਭਾ ॥੧॥ ਰਹਾਉ ॥ ਰਾਮ ਨਾਮੁ ਰਸੁ ਰਾਮ ਰਸਾਇਣੁ ਰਸੁ ਪੀਆ ਗੁਰਮਤਿ ਰਸਭਾ ॥ ਲੋਹ ਮਨੂਰ ਕੰਚਨੁ ਮਿਲਿ ਸੰਗਤਿ ਹਰਿ ਉਰ ਧਾਰਿਓ ਗੁਰਿ ਹਰਿਭਾ ॥੨॥ ਹਉਮੈ ਬਿਖਿਆ ਨਿਤ ਲੋਭਿ ਲੁਭਾਨੇ ਪੁਤ ਕਲਤ ਮੋਹਿ ਲੁਭਿਭਾ ॥ ਤਿਨ ਪਗ ਸੰਤ ਨ ਸੇਵੇ ਕਬਹੂ ਤੇ ਮਨਮੁਖ ਭੂੰਭਰ ਭਰਭਾ ॥੩॥ ਤੁਮਰੇ ਗੁਨ ਤੁਮ ਹੀ ਪ੍ਰਭ ਜਾਨਹੁ ਹਮ ਪਰੇ ਹਾਰਿ ਤੁਮ ਸਰਨਭਾ ॥ ਜਿਉ ਜਾਨਹੁ ਤਿਉ ਰਾਖਹੁ ਸੁਆਮੀ ਜਨ ਨਾਨਕੁ ਦਾਸੁ ਤੁਮਨਭਾ ॥੪॥੬॥ ਛਕਾ ੧ ॥

Ang 1337Raag Prabhati · ਪ੍ਰਭਾਤੀ

PRABHAATEE, BIBHAAS, PARTAAL, FOURTH MEHL

Guru Ram Das · shabad

ਪ੍ਰਭਾਤੀ ਬਿਭਾਸ ਪੜਤਾਲ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਜਪਿ ਮਨ ਹਰਿ ਹਰਿ ਨਾਮੁ ਨਿਧਾਨ ॥ ਹਰਿ ਦਰਗਹ ਪਾਵਹਿ ਮਾਨ ॥ ਜਿਨਿ ਜਪਿਆ ਤੇ ਪਾਰਿ ਪਰਾਨ ॥੧॥ ਰਹਾਉ ॥ ਸੁਨਿ ਮਨ ਹਰਿ ਹਰਿ ਨਾਮੁ ਕਰਿ ਧਿਆਨੁ ॥ ਸੁਨਿ ਮਨ ਹਰਿ ਕੀਰਤਿ ਅਠਸਠਿ ਮਜਾਨੁ ॥ ਸੁਨਿ ਮਨ ਗੁਰਮੁਖਿ ਪਾਵਹਿ ਮਾਨੁ ॥੧॥ ਜਪਿ ਮਨ ਪਰਮੇਸੁਰੁ ਪਰਧਾਨੁ ॥ ਖਿਨ ਖੋਵੈ ਪਾਪ ਕੋਟਾਨ ॥ ਮਿਲੁ ਨਾਨਕ ਹਰਿ ਭਗਵਾਨ ॥੨॥੧॥੭॥

Ang 1337–1338Raag Prabhati · ਪ੍ਰਭਾਤੀ › PRABHAATEE, BIBHAAS, PARTAAL, FOURTH MEHL

PRABHAATEE, FIFTH MEHL, BIBHAAS

Guru Arjan Dev · shabad

ਪ੍ਰਭਾਤੀ ਮਹਲਾ ੫ ਬਿਭਾਸ ੴ ਸਤਿਗੁਰ ਪ੍ਰਸਾਦਿ ॥ ਮਨੁ ਹਰਿ ਕੀਆ ਤਨੁ ਸਭੁ ਸਾਜਿਆ ॥ ਪੰਚ ਤਤ ਰਚਿ ਜੋਤਿ ਨਿਵਾਜਿਆ ॥ ਸਿਹਜਾ ਧਰਤਿ ਬਰਤਨ ਕਉ ਪਾਨੀ ॥ ਨਿਮਖ ਨ ਵਿਸਾਰਹੁ ਸੇਵਹੁ ਸਾਰਿਗਪਾਨੀ ॥੧॥ ਮਨ ਸਤਿਗੁਰੁ ਸੇਵਿ ਹੋਇ ਪਰਮ ਗਤੇ ॥ ਹਰਖ ਸੋਗ ਤੇ ਰਹਹਿ ਨਿਰਾਰਾ ਤਾਂ ਤੂ ਪਾਵਹਿ ਪ੍ਰਾਨਪਤੇ ॥੧॥ ਰਹਾਉ ॥ ਕਾਪੜ ਭੋਗ ਰਸ ਅਨਿਕ ਭੁੰਚਾਏ ॥ ਮਾਤ ਪਿਤਾ ਕੁਟੰਬ ਸਗਲ ਬਨਾਏ ॥ ਰਿਜਕੁ ਸਮਾਹੇ ਜਲਿ ਥਲਿ ਮੀਤ ॥ ਸੋ ਹਰਿ ਸੇਵਹੁ ਨੀਤਾ ਨੀਤ ॥੨॥ ਤਹਾ ਸਖਾਈ ਜਹ ਕੋਇ ਨ ਹੋਵੈ ॥ ਕੋਟਿ ਅਪ੍ਰਾਧ ਇਕ ਖਿਨ ਮਹਿ ਧੋਵੈ ॥ ਦਾਤਿ ਕਰੈ ਨਹੀ ਪਛੁੋਤਾਵੈ ॥ ਏਕਾ ਬਖਸ ਫਿਰਿ ਬਹੁਰਿ ਨ ਬੁਲਾਵੈ ॥੩॥ ਕਿਰਤ ਸੰਜੋਗੀ ਪਾਇਆ ਭਾਲਿ ॥ ਸਾਧਸੰਗਤਿ ਮਹਿ ਬਸੇ ਗੁਪਾਲ ॥ ਗੁਰ ਮਿਲਿ ਆਏ ਤੁਮਰੈ ਦੁਆਰ ॥ ਜਨ ਨਾਨਕ ਦਰਸਨੁ ਦੇਹੁ ਮੁਰਾਰਿ ॥੪॥੧॥

Text: Gurmukhi with English translation (Kulbir S Thind; English by Dr. Sant Singh Khalsa).