Sri Guru Granth Sahib › Raag Prabhati

Ang 1339

Ang 1338–1339Raag Prabhati · ਪ੍ਰਭਾਤੀ › PRABHAATEE, BIBHAAS, PARTAAL, FOURTH MEHL

PRABHAATEE, FIFTH MEHL

Guru Arjan Dev · shabad

ਪ੍ਰਭਾਤੀ ਮਹਲਾ ੫ ॥ ਸਗਲੇ ਦੂਖ ਮਿਟੇ ਸੁਖ ਦੀਏ ਅਪਨਾ ਨਾਮੁ ਜਪਾਇਆ ॥ ਕਰਿ ਕਿਰਪਾ ਅਪਨੀ ਸੇਵਾ ਲਾਏ ਸਗਲਾ ਦੁਰਤੁ ਮਿਟਾਇਆ ॥੧॥ ਹਮ ਬਾਰਿਕ ਸਰਨਿ ਪ੍ਰਭ ਦਇਆਲ ॥ ਅਵਗਣ ਕਾਟਿ ਕੀਏ ਪ੍ਰਭਿ ਅਪੁਨੇ ਰਾਖਿ ਲੀਏ ਮੇਰੈ ਗੁਰ ਗੋਪਾਲਿ ॥੧॥ ਰਹਾਉ ॥ ਤਾਪ ਪਾਪ ਬਿਨਸੇ ਖਿਨ ਭੀਤਰਿ ਭਏ ਕ੍ਰਿਪਾਲ ਗੁਸਾਈ ॥ ਸਾਸਿ ਸਾਸਿ ਪਾਰਬ੍ਰਹਮੁ ਅਰਾਧੀ ਅਪੁਨੇ ਸਤਿਗੁਰ ਕੈ ਬਲਿ ਜਾਈ ॥੨॥ ਅਗਮ ਅਗੋਚਰੁ ਬਿਅੰਤੁ ਸੁਆਮੀ ਤਾ ਕਾ ਅੰਤੁ ਨ ਪਾਈਐ ॥ ਲਾਹਾ ਖਾਟਿ ਹੋਈਐ ਧਨਵੰਤਾ ਅਪੁਨਾ ਪ੍ਰਭੂ ਧਿਆਈਐ ॥੩॥ ਆਠ ਪਹਰ ਪਾਰਬ੍ਰਹਮੁ ਧਿਆਈ ਸਦਾ ਸਦਾ ਗੁਨ ਗਾਇਆ ॥ ਕਹੁ ਨਾਨਕ ਮੇਰੇ ਪੂਰੇ ਮਨੋਰਥ ਪਾਰਬ੍ਰਹਮੁ ਗੁਰੁ ਪਾਇਆ ॥੪॥੪॥

Ang 1339Raag Prabhati · ਪ੍ਰਭਾਤੀ › PRABHAATEE, BIBHAAS, PARTAAL, FOURTH MEHL

PRABHAATEE, FIFTH MEHL

Guru Arjan Dev · shabad

ਪ੍ਰਭਾਤੀ ਮਹਲਾ ੫ ॥ ਸਿਮਰਤ ਨਾਮੁ ਕਿਲਬਿਖ ਸਭਿ ਨਾਸੇ ॥ ਸਚੁ ਨਾਮੁ ਗੁਰਿ ਦੀਨੀ ਰਾਸੇ ॥ ਪ੍ਰਭ ਕੀ ਦਰਗਹ ਸੋਭਾਵੰਤੇ ॥ ਸੇਵਕ ਸੇਵਿ ਸਦਾ ਸੋਹੰਤੇ ॥੧॥ ਹਰਿ ਹਰਿ ਨਾਮੁ ਜਪਹੁ ਮੇਰੇ ਭਾਈ ॥ ਸਗਲੇ ਰੋਗ ਦੋਖ ਸਭਿ ਬਿਨਸਹਿ ਅਗਿਆਨੁ ਅੰਧੇਰਾ ਮਨ ਤੇ ਜਾਈ ॥੧॥ ਰਹਾਉ ॥ ਜਨਮ ਮਰਨ ਗੁਰਿ ਰਾਖੇ ਮੀਤ ॥ ਹਰਿ ਕੇ ਨਾਮ ਸਿਉ ਲਾਗੀ ਪ੍ਰੀਤਿ ॥ ਕੋਟਿ ਜਨਮ ਕੇ ਗਏ ਕਲੇਸ ॥ ਜੋ ਤਿਸੁ ਭਾਵੈ ਸੋ ਭਲ ਹੋਸ ॥੨॥ ਤਿਸੁ ਗੁਰ ਕਉ ਹਉ ਸਦ ਬਲਿ ਜਾਈ ॥ ਜਿਸੁ ਪ੍ਰਸਾਦਿ ਹਰਿ ਨਾਮੁ ਧਿਆਈ ॥ ਐਸਾ ਗੁਰੁ ਪਾਈਐ ਵਡਭਾਗੀ ॥ ਜਿਸੁ ਮਿਲਤੇ ਰਾਮ ਲਿਵ ਲਾਗੀ ॥੩॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥ ਆਠ ਪਹਰ ਅਪੁਨੀ ਲਿਵ ਲਾਇ ॥ ਜਨੁ ਨਾਨਕੁ ਪ੍ਰਭ ਕੀ ਸਰਨਾਇ ॥੪॥੫॥

Ang 1339Raag Prabhati · ਪ੍ਰਭਾਤੀ › PRABHAATEE, BIBHAAS, PARTAAL, FOURTH MEHL

PRABHAATEE, FIFTH MEHL

Guru Arjan Dev · shabad

ਪ੍ਰਭਾਤੀ ਮਹਲਾ ੫ ॥ ਕਰਿ ਕਿਰਪਾ ਅਪੁਨੇ ਪ੍ਰਭਿ ਕੀਏ ॥ ਹਰਿ ਕਾ ਨਾਮੁ ਜਪਨ ਕਉ ਦੀਏ ॥ ਆਠ ਪਹਰ ਗੁਨ ਗਾਇ ਗੁਬਿੰਦ ॥ ਭੈ ਬਿਨਸੇ ਉਤਰੀ ਸਭ ਚਿੰਦ ॥੧॥ ਉਬਰੇ ਸਤਿਗੁਰ ਚਰਨੀ ਲਾਗਿ ॥ ਜੋ ਗੁਰੁ ਕਹੈ ਸੋਈ ਭਲ ਮੀਠਾ ਮਨ ਕੀ ਮਤਿ ਤਿਆਗਿ ॥੧॥ ਰਹਾਉ ॥ ਮਨਿ ਤਨਿ ਵਸਿਆ ਹਰਿ ਪ੍ਰਭੁ ਸੋਈ ॥ ਕਲਿ ਕਲੇਸ ਕਿਛੁ ਬਿਘਨੁ ਨ ਹੋਈ ॥ ਸਦਾ ਸਦਾ ਪ੍ਰਭੁ ਜੀਅ ਕੈ ਸੰਗਿ ॥ ਉਤਰੀ ਮੈਲੁ ਨਾਮ ਕੈ ਰੰਗਿ ॥੨॥ ਚਰਨ ਕਮਲ ਸਿਉ ਲਾਗੋ ਪਿਆਰੁ ॥ ਬਿਨਸੇ ਕਾਮ ਕ੍ਰੋਧ ਅਹੰਕਾਰ ॥ ਪ੍ਰਭ ਮਿਲਨ ਕਾ ਮਾਰਗੁ ਜਾਨਾਂ ॥ ਭਾਇ ਭਗਤਿ ਹਰਿ ਸਿਉ ਮਨੁ ਮਾਨਾਂ ॥੩॥ ਸੁਣਿ ਸਜਣ ਸੰਤ ਮੀਤ ਸੁਹੇਲੇ ॥ ਨਾਮੁ ਰਤਨੁ ਹਰਿ ਅਗਹ ਅਤੋਲੇ ॥ ਸਦਾ ਸਦਾ ਪ੍ਰਭੁ ਗੁਣ ਨਿਧਿ ਗਾਈਐ ॥ ਕਹੁ ਨਾਨਕ ਵਡਭਾਗੀ ਪਾਈਐ ॥੪॥੬॥

Ang 1339Raag Prabhati · ਪ੍ਰਭਾਤੀ › PRABHAATEE, BIBHAAS, PARTAAL, FOURTH MEHL

PRABHAATEE, FIFTH MEHL

Guru Arjan Dev · shabad

ਪ੍ਰਭਾਤੀ ਮਹਲਾ ੫ ॥ ਸੇ ਧਨਵੰਤ ਸੇਈ ਸਚੁ ਸਾਹਾ ॥ ਹਰਿ ਕੀ ਦਰਗਹ ਨਾਮੁ ਵਿਸਾਹਾ ॥੧॥ ਹਰਿ ਹਰਿ ਨਾਮੁ ਜਪਹੁ ਮਨ ਮੀਤ ॥ ਗੁਰੁ ਪੂਰਾ ਪਾਈਐ ਵਡਭਾਗੀ ਨਿਰਮਲ ਪੂਰਨ ਰੀਤਿ ॥੧॥ ਰਹਾਉ ॥ ਪਾਇਆ ਲਾਭੁ ਵਜੀ ਵਾਧਾਈ ॥ ਸੰਤ ਪ੍ਰਸਾਦਿ ਹਰਿ ਕੇ ਗੁਨ ਗਾਈ ॥੨॥ ਸਫਲ ਜਨਮੁ ਜੀਵਨ ਪਰਵਾਣੁ ॥ ਗੁਰ ਪਰਸਾਦੀ ਹਰਿ ਰੰਗੁ ਮਾਣੁ ॥੩॥ ਬਿਨਸੇ ਕਾਮ ਕ੍ਰੋਧ ਅਹੰਕਾਰ ॥ ਨਾਨਕ ਗੁਰਮੁਖਿ ਉਤਰਹਿ ਪਾਰਿ ॥੪॥੭॥

Ang 1339–1340Raag Prabhati · ਪ੍ਰਭਾਤੀ › PRABHAATEE, BIBHAAS, PARTAAL, FOURTH MEHL

PRABHAATEE, FIFTH MEHL

Guru Arjan Dev · shabad

ਪ੍ਰਭਾਤੀ ਮਹਲਾ ੫ ॥ ਗੁਰੁ ਪੂਰਾ ਪੂਰੀ ਤਾ ਕੀ ਕਲਾ ॥ ਗੁਰ ਕਾ ਸਬਦੁ ਸਦਾ ਸਦ ਅਟਲਾ ॥ ਗੁਰ ਕੀ ਬਾਣੀ ਜਿਸੁ ਮਨਿ ਵਸੈ ॥ ਦੂਖੁ ਦਰਦੁ ਸਭੁ ਤਾ ਕਾ ਨਸੈ ॥੧॥ ਹਰਿ ਰੰਗਿ ਰਾਤਾ ਮਨੁ ਰਾਮ ਗੁਨ ਗਾਵੈ ॥ ਮੁਕਤੁੋ ਸਾਧੂ ਧੂਰੀ ਨਾਵੈ ॥੧॥ ਰਹਾਉ ॥ ਗੁਰ ਪਰਸਾਦੀ ਉਤਰੇ ਪਾਰਿ ॥ ਭਉ ਭਰਮੁ ਬਿਨਸੇ ਬਿਕਾਰ ॥ ਮਨ ਤਨ ਅੰਤਰਿ ਬਸੇ ਗੁਰ ਚਰਨਾ ॥ ਨਿਰਭੈ ਸਾਧ ਪਰੇ ਹਰਿ ਸਰਨਾ ॥੨॥ ਅਨਦ ਸਹਜ ਰਸ ਸੂਖ ਘਨੇਰੇ ॥ ਦੁਸਮਨੁ ਦੂਖੁ ਨ ਆਵੈ ਨੇਰੇ ॥ ਗੁਰਿ ਪੂਰੈ ਅਪੁਨੇ ਕਰਿ ਰਾਖੇ ॥ ਹਰਿ ਨਾਮੁ ਜਪਤ ਕਿਲਬਿਖ ਸਭਿ ਲਾਥੇ ॥੩॥ ਸੰਤ ਸਾਜਨ ਸਿਖ ਭਏ ਸੁਹੇਲੇ ॥ ਗੁਰਿ ਪੂਰੈ ਪ੍ਰਭ ਸਿਉ ਲੈ ਮੇਲੇ ॥ ਜਨਮ ਮਰਨ ਦੁਖ ਫਾਹਾ ਕਾਟਿਆ ॥ ਕਹੁ ਨਾਨਕ ਗੁਰਿ ਪੜਦਾ ਢਾਕਿਆ ॥੪॥੮॥

Text: Gurmukhi with English translation (Kulbir S Thind; English by Dr. Sant Singh Khalsa).