PRABHAATEE, FIRST MEHL, DAKHNEE
ਪ੍ਰਭਾਤੀ ਮਹਲਾ ੧ ਦਖਣੀ ॥ ਗੋਤਮੁ ਤਪਾ ਅਹਿਲਿਆ ਇਸਤ੍ਰੀ ਤਿਸੁ ਦੇਖਿ ਇੰਦ੍ਰੁ ਲੁਭਾਇਆ ॥ ਸਹਸ ਸਰੀਰ ਚਿਹਨ ਭਗ ਹੂਏ ਤਾ ਮਨਿ ਪਛੋਤਾਇਆ ॥੧॥ ਕੋਈ ਜਾਣਿ ਨ ਭੂਲੈ ਭਾਈ ॥ ਸੋ ਭੂਲੈ ਜਿਸੁ ਆਪਿ ਭੁਲਾਏ ਬੂਝੈ ਜਿਸੈ ਬੁਝਾਈ ॥੧॥ ਰਹਾਉ ॥ ਤਿਨਿ ਹਰੀ ਚੰਦਿ ਪ੍ਰਿਥਮੀ ਪਤਿ ਰਾਜੈ ਕਾਗਦਿ ਕੀਮ ਨ ਪਾਈ ॥ ਅਉਗਣੁ ਜਾਣੈ ਤ ਪੁੰਨ ਕਰੇ ਕਿਉ ਕਿਉ ਨੇਖਾਸਿ ਬਿਕਾਈ ॥੨॥ ਕਰਉ ਅਢਾਈ ਧਰਤੀ ਮਾਂਗੀ ਬਾਵਨ ਰੂਪਿ ਬਹਾਨੈ ॥ ਕਿਉ ਪਇਆਲਿ ਜਾਇ ਕਿਉ ਛਲੀਐ ਜੇ ਬਲਿ ਰੂਪੁ ਪਛਾਨੈ ॥੩॥ ਰਾਜਾ ਜਨਮੇਜਾ ਦੇ ਮਤੀਂ ਬਰਜਿ ਬਿਆਸਿ ਪੜ੍ਹਾਇਆ ॥ ਤਿਨ੍ਹਿ ਕਰਿ ਜਗ ਅਠਾਰਹ ਘਾਏ ਕਿਰਤੁ ਨ ਚਲੈ ਚਲਾਇਆ ॥੪॥ ਗਣਤ ਨ ਗਣੀਂ ਹੁਕਮੁ ਪਛਾਣਾ ਬੋਲੀ ਭਾਇ ਸੁਭਾਈ ॥ ਜੋ ਕਿਛੁ ਵਰਤੈ ਤੁਧੈ ਸਲਾਹੀਂ ਸਭ ਤੇਰੀ ਵਡਿਆਈ ॥੫॥ ਗੁਰਮੁਖਿ ਅਲਿਪਤੁ ਲੇਪੁ ਕਦੇ ਨ ਲਾਗੈ ਸਦਾ ਰਹੈ ਸਰਣਾਈ ॥ ਮਨਮੁਖੁ ਮੁਗਧੁ ਆਗੈ ਚੇਤੈ ਨਾਹੀ ਦੁਖਿ ਲਾਗੈ ਪਛੁਤਾਈ ॥੬॥ ਆਪੇ ਕਰੇ ਕਰਾਏ ਕਰਤਾ ਜਿਨਿ ਏਹ ਰਚਨਾ ਰਚੀਐ ॥ ਹਰਿ ਅਭਿਮਾਨੁ ਨ ਜਾਈ ਜੀਅਹੁ ਅਭਿਮਾਨੇ ਪੈ ਪਚੀਐ ॥੭॥ ਭੁਲਣ ਵਿਚਿ ਕੀਆ ਸਭੁ ਕੋਈ ਕਰਤਾ ਆਪਿ ਨ ਭੁਲੈ ॥ ਨਾਨਕ ਸਚਿ ਨਾਮਿ ਨਿਸਤਾਰਾ ਕੋ ਗੁਰ ਪਰਸਾਦਿ ਅਘੁਲੈ ॥੮॥੪॥
PRABHAATEE, FIRST MEHL, DAKHNEE: Ahalyaa was the wife of Gautam the seer. Seeing her, Indra was enticed. When he received a thousand marks of disgrace on his body, then he felt regret in his mind. ||1|| O Siblings of Destiny, no one knowingly makes mistakes. He alone is mistaken, whom the Lord Himself makes so. He alone understands, whom the Lord causes to understand. ||1|| Pause|| Harichand, the king and ruler of his land, did not appreciate the value of his pre-ordained destiny. If he had known that it was a mistake, he would not have made such a show of giving in charity, and he would not have been sold in the market. ||2|| The Lord took the form of a dwarf, and asked for some land. If Bal the king has recognized Him, he would not have been deceived, and sent to the underworld. ||3|| Vyaas taught and warned the king Janmayjaa not to do three things. But he performed the sacred feast and killed eighteen Brahmins; the record of one’s past deeds cannot be erased. ||4|| I do not try to calculate the account; I accept the Hukam of God’s Command. I speak with intuitive love and respect. No matter what happens, I will praise the Lord. It is all Your Glorious Greatness, O Lord. ||5|| The Gurmukh remains detached; filth never attaches itself to him. He remains forever in God’s Sanctuary. The foolish self-willed manmukh does not think of the future; he is overtaken by pain, and then he regrets. ||6|| The Creator who created this creation acts, and causes all to act. O Lord, egotistical pride does not depart from the soul. Falling into egotistical pride, one is ruined. ||7|| Everyone makes mistakes; only the Creator does not make mistakes. O Nanak, salvation comes through the True Name. By Guru’s Grace, one is released. ||8||4||