Sri Guru Granth Sahib › Raag Prabhati

Ang 1345

Ang 1344–1345Raag Prabhati · ਪ੍ਰਭਾਤੀ › PRABHAATEE, ASHTAPADEES, FIRST MEHL, BIBHAAS

PRABHAATEE, FIRST MEHL

Guru Nanak Dev · ashtpadi

ਪ੍ਰਭਾਤੀ ਮਹਲਾ ੧ ॥ ਆਖਣਾ ਸੁਨਣਾ ਨਾਮੁ ਅਧਾਰੁ ॥ ਧੰਧਾ ਛੁਟਕਿ ਗਇਆ ਵੇਕਾਰੁ ॥ ਜਿਉ ਮਨਮੁਖਿ ਦੂਜੈ ਪਤਿ ਖੋਈ ॥ ਬਿਨੁ ਨਾਵੈ ਮੈ ਅਵਰੁ ਨ ਕੋਈ ॥੧॥ ਸੁਣਿ ਮਨ ਅੰਧੇ ਮੂਰਖ ਗਵਾਰ ॥ ਆਵਤ ਜਾਤ ਲਾਜ ਨਹੀ ਲਾਗੈ ਬਿਨੁ ਗੁਰ ਬੂਡੈ ਬਾਰੋ ਬਾਰ ॥੧॥ ਰਹਾਉ ॥ ਇਸੁ ਮਨ ਮਾਇਆ ਮੋਹਿ ਬਿਨਾਸੁ ॥ ਧੁਰਿ ਹੁਕਮੁ ਲਿਖਿਆ ਤਾਂ ਕਹੀਐ ਕਾਸੁ ॥ ਗੁਰਮੁਖਿ ਵਿਰਲਾ ਚੀਨ੍ਹੈ ਕੋਈ ॥ ਨਾਮ ਬਿਹੂਨਾ ਮੁਕਤਿ ਨ ਹੋਈ ॥੨॥ ਭ੍ਰਮਿ ਭ੍ਰਮਿ ਡੋਲੈ ਲਖ ਚਉਰਾਸੀ ॥ ਬਿਨੁ ਗੁਰ ਬੂਝੇ ਜਮ ਕੀ ਫਾਸੀ ॥ ਇਹੁ ਮਨੂਆ ਖਿਨੁ ਖਿਨੁ ਊਭਿ ਪਇਆਲਿ ॥ ਗੁਰਮੁਖਿ ਛੂਟੈ ਨਾਮੁ ਸਮ੍ਹਾਲਿ ॥੩॥ ਆਪੇ ਸਦੇ ਢਿਲ ਨ ਹੋਇ ॥ ਸਬਦਿ ਮਰੈ ਸਹਿਲਾ ਜੀਵੈ ਸੋਇ ॥ ਬਿਨੁ ਗੁਰ ਸੋਝੀ ਕਿਸੈ ਨ ਹੋਇ ॥ ਆਪੇ ਕਰੈ ਕਰਾਵੈ ਸੋਇ ॥੪॥ ਝਗੜੁ ਚੁਕਾਵੈ ਹਰਿ ਗੁਣ ਗਾਵੈ ॥ ਪੂਰਾ ਸਤਿਗੁਰੁ ਸਹਜਿ ਸਮਾਵੈ ॥ ਇਹੁ ਮਨੁ ਡੋਲਤ ਤਉ ਠਹਰਾਵੈ ॥ ਸਚੁ ਕਰਣੀ ਕਰਿ ਕਾਰ ਕਮਾਵੈ ॥੫॥ ਅੰਤਰਿ ਜੂਠਾ ਕਿਉ ਸੁਚਿ ਹੋਇ ॥ ਸਬਦੀ ਧੋਵੈ ਵਿਰਲਾ ਕੋਇ ॥ ਗੁਰਮੁਖਿ ਕੋਈ ਸਚੁ ਕਮਾਵੈ ॥ ਆਵਣੁ ਜਾਣਾ ਠਾਕਿ ਰਹਾਵੈ ॥੬॥ ਭਉ ਖਾਣਾ ਪੀਣਾ ਸੁਖੁ ਸਾਰੁ ॥ ਹਰਿ ਜਨ ਸੰਗਤਿ ਪਾਵੈ ਪਾਰੁ ॥ ਸਚੁ ਬੋਲੈ ਬੋਲਾਵੈ ਪਿਆਰੁ ॥ ਗੁਰ ਕਾ ਸਬਦੁ ਕਰਣੀ ਹੈ ਸਾਰੁ ॥੭॥ ਹਰਿ ਜਸੁ ਕਰਮੁ ਧਰਮੁ ਪਤਿ ਪੂਜਾ ॥ ਕਾਮ ਕ੍ਰੋਧ ਅਗਨੀ ਮਹਿ ਭੂੰਜਾ ॥ ਹਰਿ ਰਸੁ ਚਾਖਿਆ ਤਉ ਮਨੁ ਭੀਜਾ ॥ ਪ੍ਰਣਵਤਿ ਨਾਨਕੁ ਅਵਰੁ ਨ ਦੂਜਾ ॥੮॥੫॥

Ang 1345Raag Prabhati · ਪ੍ਰਭਾਤੀ › PRABHAATEE, ASHTAPADEES, FIRST MEHL, BIBHAAS

PRABHAATEE, FIRST MEHL

Guru Nanak Dev · ashtpadi

ਪ੍ਰਭਾਤੀ ਮਹਲਾ ੧ ॥ ਰਾਮ ਨਾਮੁ ਜਪਿ ਅੰਤਰਿ ਪੂਜਾ ॥ ਗੁਰ ਸਬਦੁ ਵੀਚਾਰਿ ਅਵਰੁ ਨਹੀ ਦੂਜਾ ॥੧॥ ਏਕੋ ਰਵਿ ਰਹਿਆ ਸਭ ਠਾਈ ॥ ਅਵਰੁ ਨ ਦੀਸੈ ਕਿਸੁ ਪੂਜ ਚੜਾਈ ॥੧॥ ਰਹਾਉ ॥ ਮਨੁ ਤਨੁ ਆਗੈ ਜੀਅੜਾ ਤੁਝ ਪਾਸਿ ॥ ਜਿਉ ਭਾਵੈ ਤਿਉ ਰਖਹੁ ਅਰਦਾਸਿ ॥੨॥ ਸਚੁ ਜਿਹਵਾ ਹਰਿ ਰਸਨ ਰਸਾਈ ॥ ਗੁਰਮਤਿ ਛੂਟਸਿ ਪ੍ਰਭ ਸਰਣਾਈ ॥੩॥ ਕਰਮ ਧਰਮ ਪ੍ਰਭਿ ਮੇਰੈ ਕੀਏ ॥ ਨਾਮੁ ਵਡਾਈ ਸਿਰਿ ਕਰਮਾਂ ਕੀਏ ॥੪॥ ਸਤਿਗੁਰ ਕੈ ਵਸਿ ਚਾਰਿ ਪਦਾਰਥ ॥ ਤੀਨਿ ਸਮਾਏ ਏਕ ਕ੍ਰਿਤਾਰਥ ॥੫॥ ਸਤਿਗੁਰਿ ਦੀਏ ਮੁਕਤਿ ਧਿਆਨਾਂ ॥ ਹਰਿ ਪਦੁ ਚੀਨ੍ਹਿ ਭਏ ਪਰਧਾਨਾ ॥੬॥ ਮਨੁ ਤਨੁ ਸੀਤਲੁ ਗੁਰਿ ਬੂਝ ਬੁਝਾਈ ॥ ਪ੍ਰਭੁ ਨਿਵਾਜੇ ਕਿਨਿ ਕੀਮਤਿ ਪਾਈ ॥੭॥ ਕਹੁ ਨਾਨਕ ਗੁਰਿ ਬੂਝ ਬੁਝਾਈ ॥ ਨਾਮ ਬਿਨਾ ਗਤਿ ਕਿਨੈ ਨ ਪਾਈ ॥੮॥੬॥

Ang 1345–1346Raag Prabhati · ਪ੍ਰਭਾਤੀ › PRABHAATEE, ASHTAPADEES, FIRST MEHL, BIBHAAS

PRABHAATEE, FIRST MEHL

Guru Nanak Dev · ashtpadi

ਪ੍ਰਭਾਤੀ ਮਹਲਾ ੧ ॥ ਇਕਿ ਧੁਰਿ ਬਖਸਿ ਲਏ ਗੁਰਿ ਪੂਰੈ ਸਚੀ ਬਣਤ ਬਣਾਈ ॥ ਹਰਿ ਰੰਗ ਰਾਤੇ ਸਦਾ ਰੰਗੁ ਸਾਚਾ ਦੁਖ ਬਿਸਰੇ ਪਤਿ ਪਾਈ ॥੧॥ ਝੂਠੀ ਦੁਰਮਤਿ ਕੀ ਚਤੁਰਾਈ ॥ ਬਿਨਸਤ ਬਾਰ ਨ ਲਾਗੈ ਕਾਈ ॥੧॥ ਰਹਾਉ ॥ ਮਨਮੁਖ ਕਉ ਦੁਖੁ ਦਰਦੁ ਵਿਆਪਸਿ ਮਨਮੁਖਿ ਦੁਖੁ ਨ ਜਾਈ ॥ ਸੁਖ ਦੁਖ ਦਾਤਾ ਗੁਰਮੁਖਿ ਜਾਤਾ ਮੇਲਿ ਲਏ ਸਰਣਾਈ ॥੨॥ ਮਨਮੁਖ ਤੇ ਅਭ ਭਗਤਿ ਨ ਹੋਵਸਿ ਹਉਮੈ ਪਚਹਿ ਦਿਵਾਨੇ ॥ ਇਹੁ ਮਨੂਆ ਖਿਨੁ ਊਭਿ ਪਇਆਲੀ ਜਬ ਲਗਿ ਸਬਦ ਨ ਜਾਨੇ ॥੩॥ ਭੂਖ ਪਿਆਸਾ ਜਗੁ ਭਇਆ ਤਿਪਤਿ ਨਹੀ ਬਿਨੁ ਸਤਿਗੁਰ ਪਾਏ ॥ ਸਹਜੈ ਸਹਜੁ ਮਿਲੈ ਸੁਖੁ ਪਾਈਐ ਦਰਗਹ ਪੈਧਾ ਜਾਏ ॥੪॥ ਦਰਗਹ ਦਾਨਾ ਬੀਨਾ ਇਕੁ ਆਪੇ ਨਿਰਮਲ ਗੁਰ ਕੀ ਬਾਣੀ ॥ ਆਪੇ ਸੁਰਤਾ ਸਚੁ ਵੀਚਾਰਸਿ ਆਪੇ ਬੂਝੈ ਪਦੁ ਨਿਰਬਾਣੀ ॥੫॥ ਜਲੁ ਤਰੰਗ ਅਗਨੀ ਪਵਨੈ ਫੁਨਿ ਤ੍ਰੈ ਮਿਲਿ ਜਗਤੁ ਉਪਾਇਆ ॥ ਐਸਾ ਬਲੁ ਛਲੁ ਤਿਨ ਕਉ ਦੀਆ ਹੁਕਮੀ ਠਾਕਿ ਰਹਾਇਆ ॥੬॥ ਐਸੇ ਜਨ ਵਿਰਲੇ ਜਗ ਅੰਦਰਿ ਪਰਖਿ ਖਜਾਨੈ ਪਾਇਆ ॥ ਜਾਤਿ ਵਰਨ ਤੇ ਭਏ ਅਤੀਤਾ ਮਮਤਾ ਲੋਭੁ ਚੁਕਾਇਆ ॥੭॥ ਨਾਮਿ ਰਤੇ ਤੀਰਥ ਸੇ ਨਿਰਮਲ ਦੁਖੁ ਹਉਮੈ ਮੈਲੁ ਚੁਕਾਇਆ ॥ ਨਾਨਕੁ ਤਿਨ ਕੇ ਚਰਨ ਪਖਾਲੈ ਜਿਨਾ ਗੁਰਮੁਖਿ ਸਾਚਾ ਭਾਇਆ ॥੮॥੭॥

Text: Gurmukhi with English translation (Kulbir S Thind; English by Dr. Sant Singh Khalsa).