Sri Guru Granth Sahib › Raag Prabhati

Ang 1347

Ang 1346–1347Raag Prabhati · ਪ੍ਰਭਾਤੀ › PRABHAATEE, ASHTAPADEES, FIRST MEHL, BIBHAAS

PRABHAATEE, THIRD MEHL

Guru Amar Das · ashtpadi

ਪ੍ਰਭਾਤੀ ਮਹਲਾ ੩ ॥ ਭੈ ਭਾਇ ਜਾਗੇ ਸੇ ਜਨ ਜਾਗ੍ਰਣ ਕਰਹਿ ਹਉਮੈ ਮੈਲੁ ਉਤਾਰਿ ॥ ਸਦਾ ਜਾਗਹਿ ਘਰੁ ਅਪਣਾ ਰਾਖਹਿ ਪੰਚ ਤਸਕਰ ਕਾਢਹਿ ਮਾਰਿ ॥੧॥ ਮਨ ਮੇਰੇ ਗੁਰਮੁਖਿ ਨਾਮੁ ਧਿਆਇ ॥ ਜਿਤੁ ਮਾਰਗਿ ਹਰਿ ਪਾਈਐ ਮਨ ਸੇਈ ਕਰਮ ਕਮਾਇ ॥੧॥ ਰਹਾਉ ॥ ਗੁਰਮੁਖਿ ਸਹਜ ਧੁਨਿ ਊਪਜੈ ਦੁਖੁ ਹਉਮੈ ਵਿਚਹੁ ਜਾਇ ॥ ਹਰਿ ਨਾਮਾ ਹਰਿ ਮਨਿ ਵਸੈ ਸਹਜੇ ਹਰਿ ਗੁਣ ਗਾਇ ॥੨॥ ਗੁਰਮਤੀ ਮੁਖ ਸੋਹਣੇ ਹਰਿ ਰਾਖਿਆ ਉਰਿ ਧਾਰਿ ॥ ਐਥੈ ਓਥੈ ਸੁਖੁ ਘਣਾ ਜਪਿ ਹਰਿ ਹਰਿ ਉਤਰੇ ਪਾਰਿ ॥੩॥ ਹਉਮੈ ਵਿਚਿ ਜਾਗ੍ਰਣੁ ਨ ਹੋਵਈ ਹਰਿ ਭਗਤਿ ਨ ਪਵਈ ਥਾਇ ॥ ਮਨਮੁਖ ਦਰਿ ਢੋਈ ਨਾ ਲਹਹਿ ਭਾਇ ਦੂਜੈ ਕਰਮ ਕਮਾਇ ॥੪॥ ਧ੍ਰਿਗੁ ਖਾਣਾ ਧ੍ਰਿਗੁ ਪੈਨ੍ਹਣਾ ਜਿਨ੍ਹਾ ਦੂਜੈ ਭਾਇ ਪਿਆਰੁ ॥ ਬਿਸਟਾ ਕੇ ਕੀੜੇ ਬਿਸਟਾ ਰਾਤੇ ਮਰਿ ਜੰਮਹਿ ਹੋਹਿ ਖੁਆਰੁ ॥੫॥ ਜਿਨ ਕਉ ਸਤਿਗੁਰੁ ਭੇਟਿਆ ਤਿਨਾ ਵਿਟਹੁ ਬਲਿ ਜਾਉ ॥ ਤਿਨ ਕੀ ਸੰਗਤਿ ਮਿਲਿ ਰਹਾਂ ਸਚੇ ਸਚਿ ਸਮਾਉ ॥੬॥ ਪੂਰੈ ਭਾਗਿ ਗੁਰੁ ਪਾਈਐ ਉਪਾਇ ਕਿਤੈ ਨ ਪਾਇਆ ਜਾਇ ॥ ਸਤਿਗੁਰ ਤੇ ਸਹਜੁ ਊਪਜੈ ਹਉਮੈ ਸਬਦਿ ਜਲਾਇ ॥੭॥ ਹਰਿ ਸਰਣਾਈ ਭਜੁ ਮਨ ਮੇਰੇ ਸਭ ਕਿਛੁ ਕਰਣੈ ਜੋਗੁ ॥ ਨਾਨਕ ਨਾਮੁ ਨ ਵੀਸਰੈ ਜੋ ਕਿਛੁ ਕਰੈ ਸੁ ਹੋਗੁ ॥੮॥੨॥੭॥੨॥੯॥

Ang 1347Raag Prabhati · ਪ੍ਰਭਾਤੀ

BIBHAAS, PRABHAATEE, FIFTH MEHL, ASHTAPADEES

Guru Arjan Dev · ashtpadi

ਬਿਭਾਸ ਪ੍ਰਭਾਤੀ ਮਹਲਾ ੫ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਮਾਤ ਪਿਤਾ ਭਾਈ ਸੁਤੁ ਬਨਿਤਾ ॥ ਚੂਗਹਿ ਚੋਗ ਅਨੰਦ ਸਿਉ ਜੁਗਤਾ ॥ ਉਰਝਿ ਪਰਿਓ ਮਨ ਮੀਠ ਮੁੋਹਾਰਾ ॥ ਗੁਨ ਗਾਹਕ ਮੇਰੇ ਪ੍ਰਾਨ ਅਧਾਰਾ ॥੧॥ ਏਕੁ ਹਮਾਰਾ ਅੰਤਰਜਾਮੀ ॥ ਧਰ ਏਕਾ ਮੈ ਟਿਕ ਏਕਸੁ ਕੀ ਸਿਰਿ ਸਾਹਾ ਵਡ ਪੁਰਖੁ ਸੁਆਮੀ ॥੧॥ ਰਹਾਉ ॥ ਛਲ ਨਾਗਨਿ ਸਿਉ ਮੇਰੀ ਟੂਟਨਿ ਹੋਈ ॥ ਗੁਰਿ ਕਹਿਆ ਇਹ ਝੂਠੀ ਧੋਹੀ ॥ ਮੁਖਿ ਮੀਠੀ ਖਾਈ ਕਉਰਾਇ ॥ ਅੰਮ੍ਰਿਤ ਨਾਮਿ ਮਨੁ ਰਹਿਆ ਅਘਾਇ ॥੨॥ ਲੋਭ ਮੋਹ ਸਿਉ ਗਈ ਵਿਖੋਟਿ ॥ ਗੁਰਿ ਕ੍ਰਿਪਾਲਿ ਮੋਹਿ ਕੀਨੀ ਛੋਟਿ ॥ ਇਹ ਠਗਵਾਰੀ ਬਹੁਤੁ ਘਰ ਗਾਲੇ ॥ ਹਮ ਗੁਰਿ ਰਾਖਿ ਲੀਏ ਕਿਰਪਾਲੇ ॥੩॥ ਕਾਮ ਕ੍ਰੋਧ ਸਿਉ ਠਾਟੁ ਨ ਬਨਿਆ ॥ ਗੁਰ ਉਪਦੇਸੁ ਮੋਹਿ ਕਾਨੀ ਸੁਨਿਆ ॥ ਜਹ ਦੇਖਉ ਤਹ ਮਹਾ ਚੰਡਾਲ ॥ ਰਾਖਿ ਲੀਏ ਅਪੁਨੈ ਗੁਰਿ ਗੋਪਾਲ ॥੪॥ ਦਸ ਨਾਰੀ ਮੈ ਕਰੀ ਦੁਹਾਗਨਿ ॥ ਗੁਰਿ ਕਹਿਆ ਏਹ ਰਸਹਿ ਬਿਖਾਗਨਿ ॥ ਇਨ ਸਨਬੰਧੀ ਰਸਾਤਲਿ ਜਾਇ ॥ ਹਮ ਗੁਰਿ ਰਾਖੇ ਹਰਿ ਲਿਵ ਲਾਇ ॥੫॥ ਅਹੰਮੇਵ ਸਿਉ ਮਸਲਤਿ ਛੋਡੀ ॥ ਗੁਰਿ ਕਹਿਆ ਇਹੁ ਮੂਰਖੁ ਹੋਡੀ ॥ ਇਹੁ ਨੀਘਰੁ ਘਰੁ ਕਹੀ ਨ ਪਾਏ ॥ ਹਮ ਗੁਰਿ ਰਾਖਿ ਲੀਏ ਲਿਵ ਲਾਏ ॥੬॥ ਇਨ ਲੋਗਨ ਸਿਉ ਹਮ ਭਏ ਬੈਰਾਈ ॥ ਏਕ ਗ੍ਰਿਹ ਮਹਿ ਦੁਇ ਨ ਖਟਾਂਈ ॥ ਆਏ ਪ੍ਰਭ ਪਹਿ ਅੰਚਰਿ ਲਾਗਿ ॥ ਕਰਹੁ ਤਪਾਵਸੁ ਪ੍ਰਭ ਸਰਬਾਗਿ ॥੭॥ ਪ੍ਰਭ ਹਸਿ ਬੋਲੇ ਕੀਏ ਨਿਆਂਏਂ ॥ ਸਗਲ ਦੂਤ ਮੇਰੀ ਸੇਵਾ ਲਾਏ ॥ ਤੂੰ ਠਾਕੁਰੁ ਇਹੁ ਗ੍ਰਿਹੁ ਸਭੁ ਤੇਰਾ ॥ ਕਹੁ ਨਾਨਕ ਗੁਰਿ ਕੀਆ ਨਿਬੇਰਾ ॥੮॥੧॥

Text: Gurmukhi with English translation (Kulbir S Thind; English by Dr. Sant Singh Khalsa).