Sri Guru Granth Sahib › Raag Prabhati

Ang 1349

Ang 1348–1349Raag Prabhati · ਪ੍ਰਭਾਤੀ › BIBHAAS, PRABHAATEE, FIFTH MEHL, ASHTAPADEES

PRABHAATEE, FIFTH MEHL

Guru Arjan Dev · ashtpadi

ਪ੍ਰਭਾਤੀ ਮਹਲਾ ੫ ॥ ਸਿਮਰਤ ਨਾਮੁ ਕਿਲਬਿਖ ਸਭਿ ਕਾਟੇ ॥ ਧਰਮ ਰਾਇ ਕੇ ਕਾਗਰ ਫਾਟੇ ॥ ਸਾਧਸੰਗਤਿ ਮਿਲਿ ਹਰਿ ਰਸੁ ਪਾਇਆ ॥ ਪਾਰਬ੍ਰਹਮੁ ਰਿਦ ਮਾਹਿ ਸਮਾਇਆ ॥੧॥ ਰਾਮ ਰਮਤ ਹਰਿ ਹਰਿ ਸੁਖੁ ਪਾਇਆ ॥ ਤੇਰੇ ਦਾਸ ਚਰਨ ਸਰਨਾਇਆ ॥੧॥ ਰਹਾਉ ॥ ਚੂਕਾ ਗਉਣੁ ਮਿਟਿਆ ਅੰਧਿਆਰੁ ॥ ਗੁਰਿ ਦਿਖਲਾਇਆ ਮੁਕਤਿ ਦੁਆਰੁ ॥ ਹਰਿ ਪ੍ਰੇਮ ਭਗਤਿ ਮਨੁ ਤਨੁ ਸਦ ਰਾਤਾ ॥ ਪ੍ਰਭੂ ਜਨਾਇਆ ਤਬ ਹੀ ਜਾਤਾ ॥੨॥ ਘਟਿ ਘਟਿ ਅੰਤਰਿ ਰਵਿਆ ਸੋਇ ॥ ਤਿਸੁ ਬਿਨੁ ਬੀਜੋ ਨਾਹੀ ਕੋਇ ॥ ਬੈਰ ਬਿਰੋਧ ਛੇਦੇ ਭੈ ਭਰਮਾਂ ॥ ਪ੍ਰਭਿ ਪੁੰਨਿ ਆਤਮੈ ਕੀਨੇ ਧਰਮਾ ॥੩॥ ਮਹਾ ਤਰੰਗ ਤੇ ਕਾਂਢੈ ਲਾਗਾ ॥ ਜਨਮ ਜਨਮ ਕਾ ਟੂਟਾ ਗਾਂਢਾ ॥ ਜਪੁ ਤਪੁ ਸੰਜਮੁ ਨਾਮੁ ਸਮ੍ਹਾਲਿਆ ॥ ਅਪੁਨੈ ਠਾਕੁਰਿ ਨਦਰਿ ਨਿਹਾਲਿਆ ॥੪॥ ਮੰਗਲ ਸੂਖ ਕਲਿਆਣ ਤਿਥਾਈਂ ॥ ਜਹ ਸੇਵਕ ਗੋਪਾਲ ਗੁਸਾਈ ॥ ਪ੍ਰਭ ਸੁਪ੍ਰਸੰਨ ਭਏ ਗੋਪਾਲ ॥ ਜਨਮ ਜਨਮ ਕੇ ਮਿਟੇ ਬਿਤਾਲ ॥੫॥ ਹੋਮ ਜਗ ਉਰਧ ਤਪ ਪੂਜਾ ॥ ਕੋਟਿ ਤੀਰਥ ਇਸਨਾਨੁ ਕਰੀਜਾ ॥ ਚਰਨ ਕਮਲ ਨਿਮਖ ਰਿਦੈ ਧਾਰੇ ॥ ਗੋਬਿੰਦ ਜਪਤ ਸਭਿ ਕਾਰਜ ਸਾਰੇ ॥੬॥ ਊਚੇ ਤੇ ਊਚਾ ਪ੍ਰਭ ਥਾਨੁ ॥ ਹਰਿ ਜਨ ਲਾਵਹਿ ਸਹਜਿ ਧਿਆਨੁ ॥ ਦਾਸ ਦਾਸਨ ਕੀ ਬਾਂਛਉ ਧੂਰਿ ॥ ਸਰਬ ਕਲਾ ਪ੍ਰੀਤਮ ਭਰਪੂਰਿ ॥੭॥ ਮਾਤ ਪਿਤਾ ਹਰਿ ਪ੍ਰੀਤਮੁ ਨੇਰਾ ॥ ਮੀਤ ਸਾਜਨ ਭਰਵਾਸਾ ਤੇਰਾ ॥ ਕਰੁ ਗਹਿ ਲੀਨੇ ਅਪੁਨੇ ਦਾਸ ॥ ਜਪਿ ਜੀਵੈ ਨਾਨਕੁ ਗੁਣਤਾਸ ॥੮॥੩॥੨॥੭॥੧੨॥

Ang 1349Raag Prabhati · ਪ੍ਰਭਾਤੀ

BIBHAAS, PRABHAATEE, THE WORD OF DEVOTEE KABEER JEE

Bhagat Kabir · shabad

ਬਿਭਾਸ ਪ੍ਰਭਾਤੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਮਰਨ ਜੀਵਨ ਕੀ ਸੰਕਾ ਨਾਸੀ ॥ ਆਪਨ ਰੰਗਿ ਸਹਜ ਪਰਗਾਸੀ ॥੧॥ ਪ੍ਰਗਟੀ ਜੋਤਿ ਮਿਟਿਆ ਅੰਧਿਆਰਾ ॥ ਰਾਮ ਰਤਨੁ ਪਾਇਆ ਕਰਤ ਬੀਚਾਰਾ ॥੧॥ ਰਹਾਉ ॥ ਜਹ ਅਨੰਦੁ ਦੁਖੁ ਦੂਰਿ ਪਇਆਨਾ ॥ ਮਨੁ ਮਾਨਕੁ ਲਿਵ ਤਤੁ ਲੁਕਾਨਾ ॥੨॥ ਜੋ ਕਿਛੁ ਹੋਆ ਸੁ ਤੇਰਾ ਭਾਣਾ ॥ ਜੋ ਇਵ ਬੂਝੈ ਸੁ ਸਹਜਿ ਸਮਾਣਾ ॥੩॥ ਕਹਤੁ ਕਬੀਰੁ ਕਿਲਬਿਖ ਗਏ ਖੀਣਾ ॥ ਮਨੁ ਭਇਆ ਜਗਜੀਵਨ ਲੀਣਾ ॥੪॥੧॥

Ang 1349Raag Prabhati · ਪ੍ਰਭਾਤੀ › BIBHAAS, PRABHAATEE, THE WORD OF DEVOTEE KABEER JEE

PRABHAATEE

Bhagat Kabir · shabad

ਪ੍ਰਭਾਤੀ ॥ ਅਲਹੁ ਏਕੁ ਮਸੀਤਿ ਬਸਤੁ ਹੈ ਅਵਰੁ ਮੁਲਖੁ ਕਿਸੁ ਕੇਰਾ ॥ ਹਿੰਦੂ ਮੂਰਤਿ ਨਾਮ ਨਿਵਾਸੀ ਦੁਹ ਮਹਿ ਤਤੁ ਨ ਹੇਰਾ ॥੧॥ ਅਲਹ ਰਾਮ ਜੀਵਉ ਤੇਰੇ ਨਾਈ ॥ ਤੂ ਕਰਿ ਮਿਹਰਾਮਤਿ ਸਾਈ ॥੧॥ ਰਹਾਉ ॥ ਦਖਨ ਦੇਸਿ ਹਰੀ ਕਾ ਬਾਸਾ ਪਛਿਮਿ ਅਲਹ ਮੁਕਾਮਾ ॥ ਦਿਲ ਮਹਿ ਖੋਜਿ ਦਿਲੈ ਦਿਲਿ ਖੋਜਹੁ ਏਹੀ ਠਉਰ ਮੁਕਾਮਾ ॥੨॥ ਬ੍ਰਹਮਨ ਗਿਆਸ ਕਰਹਿ ਚਉਬੀਸਾ ਕਾਜੀ ਮਹ ਰਮਜਾਨਾ ॥ ਗਿਆਰਹ ਮਾਸ ਪਾਸ ਕੈ ਰਾਖੇ ਏਕੈ ਮਾਹਿ ਨਿਧਾਨਾ ॥੩॥ ਕਹਾ ਉਡੀਸੇ ਮਜਨੁ ਕੀਆ ਕਿਆ ਮਸੀਤਿ ਸਿਰੁ ਨਾਂਏਂ ॥ ਦਿਲ ਮਹਿ ਕਪਟੁ ਨਿਵਾਜ ਗੁਜਾਰੈ ਕਿਆ ਹਜ ਕਾਬੈ ਜਾਂਏਂ ॥੪॥ ਏਤੇ ਅਉਰਤ ਮਰਦਾ ਸਾਜੇ ਏ ਸਭ ਰੂਪ ਤੁਮ੍ਹਾਰੇ ॥ ਕਬੀਰੁ ਪੂੰਗਰਾ ਰਾਮ ਅਲਹ ਕਾ ਸਭ ਗੁਰ ਪੀਰ ਹਮਾਰੇ ॥੫॥ ਕਹਤੁ ਕਬੀਰੁ ਸੁਨਹੁ ਨਰ ਨਰਵੈ ਪਰਹੁ ਏਕ ਕੀ ਸਰਨਾ ॥ ਕੇਵਲ ਨਾਮੁ ਜਪਹੁ ਰੇ ਪ੍ਰਾਨੀ ਤਬ ਹੀ ਨਿਹਚੈ ਤਰਨਾ ॥੬॥੨॥

Ang 1349–1350Raag Prabhati · ਪ੍ਰਭਾਤੀ › BIBHAAS, PRABHAATEE, THE WORD OF DEVOTEE KABEER JEE

PRABHAATEE

Bhagat Kabir · shabad

ਪ੍ਰਭਾਤੀ ॥ ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ ॥ ਏਕ ਨੂਰ ਤੇ ਸਭੁ ਜਗੁ ਉਪਜਿਆ ਕਉਨ ਭਲੇ ਕੋ ਮੰਦੇ ॥੧॥ ਲੋਗਾ ਭਰਮਿ ਨ ਭੂਲਹੁ ਭਾਈ ॥ ਖਾਲਿਕੁ ਖਲਕ ਖਲਕ ਮਹਿ ਖਾਲਿਕੁ ਪੂਰਿ ਰਹਿਓ ਸ੍ਰਬ ਠਾਂਈ ॥੧॥ ਰਹਾਉ ॥ ਮਾਟੀ ਏਕ ਅਨੇਕ ਭਾਂਤਿ ਕਰਿ ਸਾਜੀ ਸਾਜਨਹਾਰੈ ॥ ਨਾ ਕਛੁ ਪੋਚ ਮਾਟੀ ਕੇ ਭਾਂਡੇ ਨਾ ਕਛੁ ਪੋਚ ਕੁੰਭਾਰੈ ॥੨॥ ਸਭ ਮਹਿ ਸਚਾ ਏਕੋ ਸੋਈ ਤਿਸ ਕਾ ਕੀਆ ਸਭੁ ਕਛੁ ਹੋਈ ॥ ਹੁਕਮੁ ਪਛਾਨੈ ਸੁ ਏਕੋ ਜਾਨੈ ਬੰਦਾ ਕਹੀਐ ਸੋਈ ॥੩॥ ਅਲਹੁ ਅਲਖੁ ਨ ਜਾਈ ਲਖਿਆ ਗੁਰਿ ਗੁੜੁ ਦੀਨਾ ਮੀਠਾ ॥ ਕਹਿ ਕਬੀਰ ਮੇਰੀ ਸੰਕਾ ਨਾਸੀ ਸਰਬ ਨਿਰੰਜਨੁ ਡੀਠਾ ॥੪॥੩॥

Text: Gurmukhi with English translation (Kulbir S Thind; English by Dr. Sant Singh Khalsa).