Sri Guru Granth Sahib › Raag Prabhati

Ang 1351

Ang 1350–1351Raag Prabhati · ਪ੍ਰਭਾਤੀ

PRABHAATEE, THE WORD OF DEVOTEE NAAM DAYV JEE

Bhagat Namdev · shabad

ਪ੍ਰਭਾਤੀ ਬਾਣੀ ਭਗਤ ਨਾਮਦੇਵ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਮਨ ਕੀ ਬਿਰਥਾ ਮਨੁ ਹੀ ਜਾਨੈ ਕੈ ਬੂਝਲ ਆਗੈ ਕਹੀਐ ॥ ਅੰਤਰਜਾਮੀ ਰਾਮੁ ਰਵਾਂਈ ਮੈ ਡਰੁ ਕੈਸੇ ਚਹੀਐ ॥੧॥ ਬੇਧੀਅਲੇ ਗੋਪਾਲ ਗੁੋਸਾਈ ॥ ਮੇਰਾ ਪ੍ਰਭੁ ਰਵਿਆ ਸਰਬੇ ਠਾਈ ॥੧॥ ਰਹਾਉ ॥ ਮਾਨੈ ਹਾਟੁ ਮਾਨੈ ਪਾਟੁ ਮਾਨੈ ਹੈ ਪਾਸਾਰੀ ॥ ਮਾਨੈ ਬਾਸੈ ਨਾਨਾ ਭੇਦੀ ਭਰਮਤੁ ਹੈ ਸੰਸਾਰੀ ॥੨॥ ਗੁਰ ਕੈ ਸਬਦਿ ਏਹੁ ਮਨੁ ਰਾਤਾ ਦੁਬਿਧਾ ਸਹਜਿ ਸਮਾਣੀ ॥ ਸਭੋ ਹੁਕਮੁ ਹੁਕਮੁ ਹੈ ਆਪੇ ਨਿਰਭਉ ਸਮਤੁ ਬੀਚਾਰੀ ॥੩॥ ਜੋ ਜਨ ਜਾਨਿ ਭਜਹਿ ਪੁਰਖੋਤਮੁ ਤਾ ਚੀ ਅਬਿਗਤੁ ਬਾਣੀ ॥ ਨਾਮਾ ਕਹੈ ਜਗਜੀਵਨੁ ਪਾਇਆ ਹਿਰਦੈ ਅਲਖ ਬਿਡਾਣੀ ॥੪॥੧॥

Ang 1351Raag Prabhati · ਪ੍ਰਭਾਤੀ › PRABHAATEE, THE WORD OF DEVOTEE NAAM DAYV JEE

PRABHAATEE

Bhagat Namdev · shabad

ਪ੍ਰਭਾਤੀ ॥ ਆਦਿ ਜੁਗਾਦਿ ਜੁਗਾਦਿ ਜੁਗੋ ਜੁਗੁ ਤਾ ਕਾ ਅੰਤੁ ਨ ਜਾਨਿਆ ॥ ਸਰਬ ਨਿਰੰਤਰਿ ਰਾਮੁ ਰਹਿਆ ਰਵਿ ਐਸਾ ਰੂਪੁ ਬਖਾਨਿਆ ॥੧॥ ਗੋਬਿਦੁ ਗਾਜੈ ਸਬਦੁ ਬਾਜੈ ॥ ਆਨਦ ਰੂਪੀ ਮੇਰੋ ਰਾਮਈਆ ॥੧॥ ਰਹਾਉ ॥ ਬਾਵਨ ਬੀਖੂ ਬਾਨੈ ਬੀਖੇ ਬਾਸੁ ਤੇ ਸੁਖ ਲਾਗਿਲਾ ॥ ਸਰਬੇ ਆਦਿ ਪਰਮਲਾਦਿ ਕਾਸਟ ਚੰਦਨੁ ਭੈਇਲਾ ॥੨॥ ਤੁਮ੍ਹ ਚੇ ਪਾਰਸੁ ਹਮ ਚੇ ਲੋਹਾ ਸੰਗੇ ਕੰਚਨੁ ਭੈਇਲਾ ॥ ਤੂ ਦਇਆਲੁ ਰਤਨੁ ਲਾਲੁ ਨਾਮਾ ਸਾਚਿ ਸਮਾਇਲਾ ॥੩॥੨॥

Ang 1351Raag Prabhati · ਪ੍ਰਭਾਤੀ › PRABHAATEE, THE WORD OF DEVOTEE NAAM DAYV JEE

PRABHAATEE

Bhagat Namdev · shabad

ਪ੍ਰਭਾਤੀ ॥ ਅਕੁਲ ਪੁਰਖ ਇਕੁ ਚਲਿਤੁ ਉਪਾਇਆ ॥ ਘਟਿ ਘਟਿ ਅੰਤਰਿ ਬ��ਰਹਮੁ ਲੁਕਾਇਆ ॥੧॥ ਜੀਅ ਕੀ ਜੋਤਿ ਨ ਜਾਨੈ ਕੋਈ ॥ ਤੈ ਮੈ ਕੀਆ ਸੁ ਮਾਲੂਮੁ ਹੋਈ ॥੧॥ ਰਹਾਉ ॥ ਜਿਉ ਪ੍ਰਗਾਸਿਆ ਮਾਟੀ ਕੁੰਭੇਉ ॥ ਆਪ ਹੀ ਕਰਤਾ ਬੀਠੁਲੁ ਦੇਉ ॥੨॥ ਜੀਅ ਕਾ ਬੰਧਨੁ ਕਰਮੁ ਬਿਆਪੈ ॥ ਜੋ ਕਿਛੁ ਕੀਆ ਸੁ ਆਪੈ ਆਪੈ ॥੩॥ ਪ੍ਰਣਵਤਿ ਨਾਮਦੇਉ ਇਹੁ ਜੀਉ ਚਿਤਵੈ ਸੁ ਲਹੈ ॥ ਅਮਰੁ ਹੋਇ ਸਦ ਆਕੁਲ ਰਹੈ ॥੪॥੩॥

Ang 1351Raag Prabhati · ਪ੍ਰਭਾਤੀ

PRABHAATEE, THE WORD OF DEVOTEE BAYNEE JEE

Bhagat Beni · shabad

ਪ੍ਰਭਾਤੀ ਭਗਤ ਬੇਣੀ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਤਨਿ ਚੰਦਨੁ ਮਸਤਕਿ ਪਾਤੀ ॥ ਰਿਦ ਅੰਤਰਿ ਕਰ ਤਲ ਕਾਤੀ ॥ ਠਗ ਦਿਸਟਿ ਬਗਾ ਲਿਵ ਲਾਗਾ ॥ ਦੇਖਿ ਬੈਸਨੋ ਪ੍ਰਾਨ ਮੁਖ ਭਾਗਾ ॥੧॥ ਕਲਿ ਭਗਵਤ ਬੰਦ ਚਿਰਾਂਮੰ ॥ ਕ੍ਰੂਰ ਦਿਸਟਿ ਰਤਾ ਨਿਸਿ ਬਾਦੰ ॥੧॥ ਰਹਾਉ ॥ ਨਿਤਪ੍ਰਤਿ ਇਸਨਾਨੁ ਸਰੀਰੰ ॥ ਦੁਇ ਧੋਤੀ ਕਰਮ ਮੁਖਿ ਖੀਰੰ ॥ ਰਿਦੈ ਛੁਰੀ ਸੰਧਿਆਨੀ ॥ ਪਰ ਦਰਬੁ ਹਿਰਨ ਕੀ ਬਾਨੀ ॥੨॥ ਸਿਲ ਪੂਜਸਿ ਚਕ੍ਰ ਗਣੇਸੰ ॥ ਨਿਸਿ ਜਾਗਸਿ ਭਗਤਿ ਪ੍ਰਵੇਸੰ ॥ ਪਗ ਨਾਚਸਿ ਚਿਤੁ ਅਕਰਮੰ ॥ ਏ ਲੰਪਟ ਨਾਚ ਅਧਰਮੰ ॥੩॥ ਮ੍ਰਿਗ ਆਸਣੁ ਤੁਲਸੀ ਮਾਲਾ ॥ ਕਰ ਊਜਲ ਤਿਲਕੁ ਕਪਾਲਾ ॥ ਰਿਦੈ ਕੂੜੁ ਕੰਠਿ ਰੁਦ੍ਰਾਖੰ ॥ ਰੇ ਲੰਪਟ ਕ੍ਰਿਸਨੁ ਅਭਾਖੰ ॥੪॥ ਜਿਨਿ ਆਤਮ ਤਤੁ ਨ ਚੀਨ੍ਹਿਆ ॥ ਸਭ ਫੋਕਟ ਧਰਮ ਅਬੀਨਿਆ ॥ ਕਹੁ ਬੇਣੀ ਗੁਰਮੁਖਿ ਧਿਆਵੈ ॥ ਬਿਨੁ ਸਤਿਗੁਰ ਬਾਟ ਨ ਪਾਵੈ ॥੫॥੧॥

Text: Gurmukhi with English translation (Kulbir S Thind; English by Dr. Sant Singh Khalsa).