Sri Guru Granth Sahib › Raag Majh

Ang 135

Ang 134–135Raag Majh · ਮਾਝ › BAARAH MAAHAA ~ THE TWELVE MONTHS

BAARAH MAAHAA ~ THE TWELVE MONTHS: MAAJH, FIFTH MEHL, FOURTH HOUSE

Guru Arjan Dev · composition · part 3 of 4

ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥ ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥ ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥ ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥ ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥ ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥ ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥ ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥ ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥ ਪੋਖੁ ਸੁੋਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥

Ang 135–136Raag Majh · ਮਾਝ › BAARAH MAAHAA ~ THE TWELVE MONTHS

BAARAH MAAHAA ~ THE TWELVE MONTHS: MAAJH, FIFTH MEHL, FOURTH HOUSE

Guru Arjan Dev · composition · part 4 of 4

ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥ ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥ ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥ ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥ ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥ ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥ ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥ ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥ ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥ ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥ ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ ॥ ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹੀ ਜਾਇ ॥ ਇਛ ਪੁਨੀ ਵਡਭਾਗਣੀ ਵਰੁ ਪਾਇਆ ਹਰਿ ਰਾਇ ॥ ਮਿਲਿ ਸਹੀਆ ਮੰਗਲੁ ਗਾਵਹੀ ਗੀਤ ਗੋਵਿੰਦ ਅਲਾਇ ॥ ਹਰਿ ਜੇਹਾ ਅਵਰੁ ਨ ਦਿਸਈ ਕੋਈ ਦੂਜਾ ਲਵੈ ਨ ਲਾਇ ॥ ਹਲਤੁ ਪਲਤੁ ਸਵਾਰਿਓਨੁ ਨਿਹਚਲ ਦਿਤੀਅਨੁ ਜਾਇ ॥ ਸੰਸਾਰ ਸਾਗਰ ਤੇ ਰਖਿਅਨੁ ਬਹੁੜਿ ਨ ਜਨਮੈ ਧਾਇ ॥ ਜਿਹਵਾ ਏਕ ਅਨੇਕ ਗੁਣ ਤਰੇ ਨਾਨਕ ਚਰਣੀ ਪਾਇ ॥ ਫਲਗੁਣਿ ਨਿਤ ਸਲਾਹੀਐ ਜਿਸ ਨੋ ਤਿਲੁ ਨ ਤਮਾਇ ॥੧੩॥ ਜਿਨਿ ਜਿਨਿ ਨਾਮੁ ਧਿਆਇਆ ਤਿਨ ਕੇ ਕਾਜ ਸਰੇ ॥ ਹਰਿ ਗੁਰੁ ਪੂਰਾ ਆਰਾਧਿਆ ਦਰਗਹ ਸਚਿ ਖਰੇ ॥ ਸਰਬ ਸੁਖਾ ਨਿਧਿ ਚਰਣ ਹਰਿ ਭਉਜਲੁ ਬਿਖਮੁ ਤਰੇ ॥ ਪ੍ਰੇਮ ਭਗਤਿ ਤਿਨ ਪਾਈਆ ਬਿਖਿਆ ਨਾਹਿ ਜਰੇ ॥ ਕੂੜ ਗਏ ਦੁਬਿਧਾ ਨਸੀ ਪੂਰਨ ਸਚਿ ਭਰੇ ॥ ਪਾਰਬ੍ਰਹਮੁ ਪ੍ਰਭੁ ਸੇਵਦੇ ਮਨ ਅੰਦਰਿ ਏਕੁ ਧਰੇ ॥ ਮਾਹ ਦਿਵਸ ਮੂਰਤ ਭਲੇ ਜਿਸ ਕਉ ਨਦਰਿ ਕਰੇ ॥ ਨਾਨਕੁ ਮੰਗੈ ਦਰਸ ਦਾਨੁ ਕਿਰਪਾ ਕਰਹੁ ਹਰੇ ॥੧੪॥੧॥

Text: Gurmukhi with English translation (Kulbir S Thind; English by Dr. Sant Singh Khalsa).