Sri Guru Granth Sahib › Gatha, Mehl 5 · Phunhe, Mehl 5
Ang 1361
Ang 1360–1361Gatha, Mehl 5 · ਗਾਥਾ ਮਹਲਾ ੫FIFTH MEHL, GAAT’HAA
Guru Arjan Dev · composition · part 2 of 2
ਹਰਿ ਲਬਧੋ ਮਿਤ੍ਰ ਸੁਮਿਤੋ ॥ ਬਿਦਾਰਣ ਕਦੇ ਨ ਚਿਤੋ ॥ ਜਾ ਕਾ ਅਸਥਲੁ ਤੋਲੁ ਅਮਿਤੋ ॥ ਸੁੋਈ ਨਾਨਕ ਸਖਾ ਜੀਅ ਸੰਗਿ ਕਿਤੋ ॥੧੩॥ ਅਪਜਸੰ ਮਿਟੰਤ ਸਤ ਪੁਤ੍ਰਹ ॥ ਸਿਮਰਤਬ੍ਯ ਰਿਦੈ ਗੁਰ ਮੰਤ੍ਰਣਹ ॥ ਪ੍ਰੀਤਮ ਭਗਵਾਨ ਅਚੁਤ ॥ ਨਾਨਕ ਸੰਸਾਰ ਸਾਗਰ ਤਾਰਣਹ ॥੧੪॥ ਮਰਣੰ ਬਿਸਰਣੰ ਗੋਬਿੰਦਹ ॥ ਜੀਵਣੰ ਹਰਿ ਨਾਮ ਧ੍ਯਾਵਣਹ ॥ ਲਭਣੰ ਸਾਧ ਸੰਗੇਣ ॥ ਨਾਨਕ ਹਰਿ ਪੂਰਬਿ ਲਿਖਣਹ ॥੧੫॥ ਦਸਨ ਬਿਹੂਨ ਭੁਯੰਗੰ ਮੰਤ੍ਰੰ ਗਾਰੁੜੀ ਨਿਵਾਰੰ ॥ ਬ੍ਯਾਧਿ ਉਪਾੜਣ ਸੰਤੰ ॥ ਨਾਨਕ ਲਬਧ ਕਰਮਣਹ ॥੧੬॥ ਜਥ ਕਥ ਰਮਣੰ ਸਰਣੰ ਸਰਬਤ੍ਰ ਜੀਅਣਹ ॥ ਤਥ ਲਗਣੰ ਪ੍ਰੇਮ ਨਾਨਕ ॥ ਪਰਸਾਦੰ ਗੁਰ ਦਰਸਨਹ ॥੧੭॥ ਚਰਣਾਰਬਿੰਦ ਮਨ ਬਿਧ੍ਯੰ ॥ ਸਿਧ੍ਯੰ ਸਰਬ ਕੁਸਲਣਹ ॥ ਗਾਥਾ ਗਾਵੰਤਿ ਨਾਨਕ ਭਬ੍ਯੰ ਪਰਾ ਪੂਰਬਣਹ ॥੧੮॥ ਸੁਭ ਬਚਨ ਰਮਣੰ ਗਵਣੰ ਸਾਧ ਸੰਗੇਣ ਉਧਰਣਹ ॥ ਸੰਸਾਰ ਸਾਗਰੰ ਨਾਨਕ ਪੁਨਰਪਿ ਜਨਮ ਨ ਲਭ੍ਯਤੇ ॥੧੯॥ ਬੇਦ ਪੁਰਾਣ ਸਾਸਤ੍ਰ ਬੀਚਾਰੰ ॥ ਏਕੰਕਾਰ ਨਾਮ ਉਰ ਧਾਰੰ ॥ ਕੁਲਹ ਸਮੂਹ ਸਗਲ ਉਧਾਰੰ ॥ ਬਡਭਾਗੀ ਨਾਨਕ ਕੋ ਤਾਰੰ ॥੨੦॥ ਸਿਮਰਣੰ ਗੋਬਿੰਦ ਨਾਮੰ ਉਧਰਣੰ ਕੁਲ ਸਮੂਹਣਹ ॥ ਲਬਧਿਅੰ ਸਾਧ ਸੰਗੇਣ ਨਾਨਕ ਵਡਭਾਗੀ ਭੇਟੰਤਿ ਦਰਸਨਹ ॥੨੧॥ ਸਰਬ ਦੋਖ ਪਰੰਤਿਆਗੀ ਸਰਬ ਧਰਮ ਦ੍ਰਿੜੰਤਣਃ ॥ ਲਬਧੇਣਿ ਸਾਧ ਸੰਗੇਣਿ ਨਾਨਕ ਮਸਤਕਿ ਲਿਖ੍ਯਣਃ ॥੨੨॥ ਹੋਯੋ ਹੈ ਹੋਵੰਤੋ ਹਰਣ ਭਰਣ ਸੰਪੂਰਣਃ ॥ ਸਾਧੂ ਸਤਮ ਜਾਣੋ ਨਾਨਕ ਪ੍ਰੀਤਿ ਕਾਰਣੰ ॥੨੩॥ ਸੁਖੇਣ ਬੈਣ ਰਤਨੰ ਰਚਨੰ ਕਸੁੰਭ ਰੰਗਣਃ ॥ ਰੋਗ ਸੋਗ ਬਿਓਗੰ ਨਾਨਕ ਸੁਖੁ ਨ ਸੁਪਨਹ ॥੨੪॥
Ang 1361–1362Phunhe, Mehl 5 · ਫੁਨਹੇ ਮਹਲਾ ੫PHUNHAY, FIFTH MEHL
Guru Arjan Dev · composition · part 1 of 3
ਫੁਨਹੇ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਹਾਥਿ ਕਲੰਮ ਅਗੰਮ ਮਸਤਕਿ ਲੇਖਾਵਤੀ ॥ ਉਰਝਿ ਰਹਿਓ ਸਭ ਸੰਗਿ ਅਨੂਪ ਰੂਪਾਵਤੀ ॥ ਉਸਤਤਿ ਕਹਨੁ ਨ ਜਾਇ ਮੁਖਹੁ ਤੁਹਾਰੀਆ ॥ ਮੋਹੀ ਦੇਖਿ ਦਰਸੁ ਨਾਨਕ ਬਲਿਹਾਰੀਆ ॥੧॥ ਸੰਤ ਸਭਾ ਮਹਿ ਬੈਸਿ ਕਿ ਕੀਰਤਿ ਮੈ ਕਹਾਂ ॥ ਅਰਪੀ ਸਭੁ ਸੀਗਾਰੁ ਏਹੁ ਜੀਉ ਸਭੁ ਦਿਵਾ ॥ ਆਸ ਪਿਆਸੀ ਸੇਜ ਸੁ ਕੰਤਿ ਵਿਛਾਈਐ ॥ ਹਰਿਹਾਂ ਮਸਤਕਿ ਹੋਵੈ ਭਾਗੁ ਤ ਸਾਜਨੁ ਪਾਈਐ ॥੨॥ ਸਖੀ ਕਾਜਲ ਹਾਰ ਤੰਬੋਲ ਸਭੈ ਕਿਛੁ ਸਾਜਿਆ ॥ ਸੋਲਹ ਕੀਏ ਸੀਗਾਰ ਕਿ ਅੰਜਨੁ ਪਾਜਿਆ ॥ ਜੇ ਘਰਿ ਆਵੈ ਕੰਤੁ ਤ ਸਭੁ ਕਿਛੁ ਪਾਈਐ ॥ ਹਰਿਹਾਂ ਕੰਤੈ ਬਾਝੁ ਸੀਗਾਰੁ ਸਭੁ ਬਿਰਥਾ ਜਾਈਐ ॥੩॥ ਜਿਸੁ ਘਰਿ ਵਸਿਆ ਕੰਤੁ ਸਾ ਵਡਭਾਗਣੇ ॥ ਤਿਸੁ ਬਣਿਆ ਹਭੁ ਸੀਗਾਰੁ ਸਾਈ ਸੋਹਾਗਣੇ ॥ ਹਉ ਸੁਤੀ ਹੋਇ ਅਚਿੰਤ ਮਨਿ ਆਸ ਪੁਰਾਈਆ ॥ ਹਰਿਹਾਂ ਜਾ ਘਰਿ ਆਇਆ ਕੰਤੁ ਤ ਸਭੁ ਕਿਛੁ ਪਾਈਆ ॥੪॥ ਆਸਾ ਇਤੀ ਆਸ ਕਿ ਆਸ ਪੁਰਾਈਐ ॥ ਸਤਿਗੁਰ ਭਏ ਦਇਆਲ ਤ ਪੂਰਾ ਪਾਈਐ ॥ ਮੈ ਤਨਿ ਅਵਗਣ ਬਹੁਤੁ ਕਿ ਅਵਗਣ ਛਾਇਆ ॥ ਹਰਿਹਾਂ ਸਤਿਗੁਰ ਭਏ ਦਇਆਲ ਤ ਮਨੁ ਠਹਰਾਇਆ ॥੫॥ ਕਹੁ ਨਾਨਕ ਬੇਅੰਤੁ ਬੇਅੰਤੁ ਧਿਆਇਆ ॥ ਦੁਤਰੁ ਇਹੁ ਸੰਸਾਰੁ ਸਤਿਗੁਰੂ ਤਰਾਇਆ ॥ ਮਿਟਿਆ ਆਵਾ ਗਉਣੁ ਜਾਂ ਪੂਰਾ ਪਾਇਆ ॥ ਹਰਿਹਾਂ ਅੰਮ੍ਰਿਤੁ ਹਰਿ ਕਾ ਨਾਮੁ ਸਤਿਗੁਰ ਤੇ ਪਾਇਆ ॥੬॥ ਮੇਰੈ ਹਾਥਿ ਪਦਮੁ ਆਗਨਿ ਸੁਖ ਬਾਸਨਾ ॥ ਸਖੀ ਮੋਰੈ ਕੰਠਿ ਰਤੰਨੁ ਪੇਖਿ ਦੁਖੁ ਨਾਸਨਾ ॥ ਬਾਸਉ ਸੰਗਿ ਗੁਪਾਲ ਸਗਲ ਸੁਖ ਰਾਸਿ ਹਰਿ ॥ ਹਰਿਹਾਂ ਰਿਧਿ ਸਿਧਿ ਨਵ ਨਿਧਿ ਬਸਹਿ ਜਿਸੁ ਸਦਾ ਕਰਿ ॥੭॥
Text: Gurmukhi with English translation (Kulbir S Thind; English by Dr. Sant Singh Khalsa).