Sri Guru Granth Sahib › Phunhe, Mehl 5

Ang 1362

Ang 1361–1362Phunhe, Mehl 5 · ਫੁਨਹੇ ਮਹਲਾ ੫

PHUNHAY, FIFTH MEHL

Guru Arjan Dev · composition · part 1 of 3

ਫੁਨਹੇ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਹਾਥਿ ਕਲੰਮ ਅਗੰਮ ਮਸਤਕਿ ਲੇਖਾਵਤੀ ॥ ਉਰਝਿ ਰਹਿਓ ਸਭ ਸੰਗਿ ਅਨੂਪ ਰੂਪਾਵਤੀ ॥ ਉਸਤਤਿ ਕਹਨੁ ਨ ਜਾਇ ਮੁਖਹੁ ਤੁਹਾਰੀਆ ॥ ਮੋਹੀ ਦੇਖਿ ਦਰਸੁ ਨਾਨਕ ਬਲਿਹਾਰੀਆ ॥੧॥ ਸੰਤ ਸਭਾ ਮਹਿ ਬੈਸਿ ਕਿ ਕੀਰਤਿ ਮੈ ਕਹਾਂ ॥ ਅਰਪੀ ਸਭੁ ਸੀਗਾਰੁ ਏਹੁ ਜੀਉ ਸਭੁ ਦਿਵਾ ॥ ਆਸ ਪਿਆਸੀ ਸੇਜ ਸੁ ਕੰਤਿ ਵਿਛਾਈਐ ॥ ਹਰਿਹਾਂ ਮਸਤਕਿ ਹੋਵੈ ਭਾਗੁ ਤ ਸਾਜਨੁ ਪਾਈਐ ॥੨॥ ਸਖੀ ਕਾਜਲ ਹਾਰ ਤੰਬੋਲ ਸਭੈ ਕਿਛੁ ਸਾਜਿਆ ॥ ਸੋਲਹ ਕੀਏ ਸੀਗਾਰ ਕਿ ਅੰਜਨੁ ਪਾਜਿਆ ॥ ਜੇ ਘਰਿ ਆਵੈ ਕੰਤੁ ਤ ਸਭੁ ਕਿਛੁ ਪਾਈਐ ॥ ਹਰਿਹਾਂ ਕੰਤੈ ਬਾਝੁ ਸੀਗਾਰੁ ਸਭੁ ਬਿਰਥਾ ਜਾਈਐ ॥੩॥ ਜਿਸੁ ਘਰਿ ਵਸਿਆ ਕੰਤੁ ਸਾ ਵਡਭਾਗਣੇ ॥ ਤਿਸੁ ਬਣਿਆ ਹਭੁ ਸੀਗਾਰੁ ਸਾਈ ਸੋਹਾਗਣੇ ॥ ਹਉ ਸੁਤੀ ਹੋਇ ਅਚਿੰਤ ਮਨਿ ਆਸ ਪੁਰਾਈਆ ॥ ਹਰਿਹਾਂ ਜਾ ਘਰਿ ਆਇਆ ਕੰਤੁ ਤ ਸਭੁ ਕਿਛੁ ਪਾਈਆ ॥੪॥ ਆਸਾ ਇਤੀ ਆਸ ਕਿ ਆਸ ਪੁਰਾਈਐ ॥ ਸਤਿਗੁਰ ਭਏ ਦਇਆਲ ਤ ਪੂਰਾ ਪਾਈਐ ॥ ਮੈ ਤਨਿ ਅਵਗਣ ਬਹੁਤੁ ਕਿ ਅਵਗਣ ਛਾਇਆ ॥ ਹਰਿਹਾਂ ਸਤਿਗੁਰ ਭਏ ਦਇਆਲ ਤ ਮਨੁ ਠਹਰਾਇਆ ॥੫॥ ਕਹੁ ਨਾਨਕ ਬੇਅੰਤੁ ਬੇਅੰਤੁ ਧਿਆਇਆ ॥ ਦੁਤਰੁ ਇਹੁ ਸੰਸਾਰੁ ਸਤਿਗੁਰੂ ਤਰਾਇਆ ॥ ਮਿਟਿਆ ਆਵਾ ਗਉਣੁ ਜਾਂ ਪੂਰਾ ਪਾਇਆ ॥ ਹਰਿਹਾਂ ਅੰਮ੍ਰਿਤੁ ਹਰਿ ਕਾ ਨਾਮੁ ਸਤਿਗੁਰ ਤੇ ਪਾਇਆ ॥੬॥ ਮੇਰੈ ਹਾਥਿ ਪਦਮੁ ਆਗਨਿ ਸੁਖ ਬਾਸਨਾ ॥ ਸਖੀ ਮੋਰੈ ਕੰਠਿ ਰਤੰਨੁ ਪੇਖਿ ਦੁਖੁ ਨਾਸਨਾ ॥ ਬਾਸਉ ਸੰਗਿ ਗੁਪਾਲ ਸਗਲ ਸੁਖ ਰਾਸਿ ਹਰਿ ॥ ਹਰਿਹਾਂ ਰਿਧਿ ਸਿਧਿ ਨਵ ਨਿਧਿ ਬਸਹਿ ਜਿਸੁ ਸਦਾ ਕਰਿ ॥੭॥

Ang 1362–1363Phunhe, Mehl 5 · ਫੁਨਹੇ ਮਹਲਾ ੫

PHUNHAY, FIFTH MEHL

Guru Arjan Dev · composition · part 2 of 3

ਪਰ ਤ੍ਰਿਅ ਰਾਵਣਿ ਜਾਹਿ ਸੇਈ ਤਾ ਲਾਜੀਅਹਿ ॥ ਨਿਤਪ੍ਰਤਿ ਹਿਰਹਿ ਪਰ ਦਰਬੁ ਛਿਦ੍ਰ ਕਤ ਢਾਕੀਅਹਿ ॥ ਹਰਿ ਗੁਣ ਰਮਤ ਪਵਿਤ੍ਰ ਸਗਲ ਕੁਲ ਤਾਰਈ ॥ ਹਰਿਹਾਂ ਸੁਨਤੇ ਭਏ ਪੁਨੀਤ ਪਾਰਬ੍ਰਹਮੁ ਬੀਚਾਰਈ ॥੮॥ ਊਪਰਿ ਬਨੈ ਅਕਾਸੁ ਤਲੈ ਧਰ ਸੋਹਤੀ ॥ ਦਹ ਦਿਸ ਚਮਕੈ ਬੀਜੁਲਿ ਮੁਖ ਕਉ ਜੋਹਤੀ ॥ ਖੋਜਤ ਫਿਰਉ ਬਿਦੇਸਿ ਪੀਉ ਕਤ ਪਾਈਐ ॥ ਹਰਿਹਾਂ ਜੇ ਮਸਤਕਿ ਹੋਵੈ ਭਾਗੁ ਤ ਦਰਸਿ ਸਮਾਈਐ ॥੯॥ ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥ ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ ॥ ਵਸਦੀ ਸਘਨ ਅਪਾਰ ਅਨੂਪ ਰਾਮਦਾਸ ਪੁਰ ॥ ਹਰਿਹਾਂ ਨਾਨਕ ਕਸਮਲ ਜਾਹਿ ਨਾਇਐ ਰਾਮਦਾਸ ਸਰ ॥੧੦॥ ਚਾਤ੍ਰਿਕ ਚਿਤ ਸੁਚਿਤ ਸੁ ਸਾਜਨੁ ਚਾਹੀਐ ॥ ਜਿਸੁ ਸੰਗਿ ਲਾਗੇ ਪ੍ਰਾਣ ਤਿਸੈ ਕਉ ਆਹੀਐ ॥ ਬਨੁ ਬਨੁ ਫਿਰਤ ਉਦਾਸ ਬੂੰਦ ਜਲ ਕਾਰਣੇ ॥ ਹਰਿਹਾਂ ਤਿਉ ਹਰਿ ਜਨੁ ਮਾਂਗੈ ਨਾਮੁ ਨਾਨਕ ਬਲਿਹਾਰਣੇ ॥੧੧॥ ਮਿਤ ਕਾ ਚਿਤੁ ਅਨੂਪੁ ਮਰੰਮੁ ਨ ਜਾਨੀਐ ॥ ਗਾਹਕ ਗੁਨੀ ਅਪਾਰ ਸੁ ਤਤੁ ਪਛਾਨੀਐ ॥ ਚਿਤਹਿ ਚਿਤੁ ਸਮਾਇ ਤ ਹੋਵੈ ਰੰਗੁ ਘਨਾ ॥ ਹਰਿਹਾਂ ਚੰਚਲ ਚੋਰਹਿ ਮਾਰਿ ਤ ਪਾਵਹਿ ਸਚੁ ਧਨਾ ॥੧੨॥ ਸੁਪਨੈ ਊਭੀ ਭਈ ਗਹਿਓ ਕੀ ਨ ਅੰਚਲਾ ॥ ਸੁੰਦਰ ਪੁਰਖ ਬਿਰਾਜਿਤ ਪੇਖਿ ਮਨੁ ਬੰਚਲਾ ॥ ਖੋਜਉ ਤਾ ਕੇ ਚਰਣ ਕਹਹੁ ਕਤ ਪਾਈਐ ॥ ਹਰਿਹਾਂ ਸੋਈ ਜਤੰਨੁ ਬਤਾਇ ਸਖੀ ਪ੍ਰਿਉ ਪਾਈਐ ॥੧੩॥ ਨੈਣ ਨ ਦੇਖਹਿ ਸਾਧ ਸਿ ਨੈਣ ਬਿਹਾਲਿਆ ॥ ਕਰਨ ਨ ਸੁਨਹੀ ਨਾਦੁ ਕਰਨ ਮੁੰਦਿ ਘਾਲਿਆ ॥ ਰਸਨਾ ਜਪੈ ਨ ਨਾਮੁ ਤਿਲੁ ਤਿਲੁ ਕਰਿ ਕਟੀਐ ॥ ਹਰਿਹਾਂ ਜਬ ਬਿਸਰੈ ਗੋਬਿਦ ਰਾਇ ਦਿਨੋ ਦਿਨੁ ਘਟੀਐ ॥੧੪॥ ਪੰਕਜ ਫਾਥੇ ਪੰਕ ਮਹਾ ਮਦ ਗੁੰਫਿਆ ॥ ਅੰਗ ਸੰਗ ਉਰਝਾਇ ਬਿਸਰਤੇ ਸੁੰਫਿਆ ॥ ਹੈ ਕੋਊ ਐਸਾ ਮੀਤੁ ਜਿ ਤੋਰੈ ਬਿਖਮ ਗਾਂਠਿ ॥ ਨਾਨਕ ਇਕੁ ਸ੍ਰੀਧਰ ਨਾਥੁ ਜਿ ਟੂਟੇ ਲੇਇ ਸਾਂਠਿ ॥੧੫॥

Text: Gurmukhi with English translation (Kulbir S Thind; English by Dr. Sant Singh Khalsa).