Sri Guru Granth Sahib › Phunhe, Mehl 5 · Chaubole, Mehl 5
Ang 1363
Ang 1362–1363Phunhe, Mehl 5 · ਫੁਨਹੇ ਮਹਲਾ ੫PHUNHAY, FIFTH MEHL
Guru Arjan Dev · composition · part 2 of 3
ਪਰ ਤ੍ਰਿਅ ਰਾਵਣਿ ਜਾਹਿ ਸੇਈ ਤਾ ਲਾਜੀਅਹਿ ॥ ਨਿਤਪ੍ਰਤਿ ਹਿਰਹਿ ਪਰ ਦਰਬੁ ਛਿਦ੍ਰ ਕਤ ਢਾਕੀਅਹਿ ॥ ਹਰਿ ਗੁਣ ਰਮਤ ਪਵਿਤ੍ਰ ਸਗਲ ਕੁਲ ਤਾਰਈ ॥ ਹਰਿਹਾਂ ਸੁਨਤੇ ਭਏ ਪੁਨੀਤ ਪਾਰਬ੍ਰਹਮੁ ਬੀਚਾਰਈ ॥੮॥ ਊਪਰਿ ਬਨੈ ਅਕਾਸੁ ਤਲੈ ਧਰ ਸੋਹਤੀ ॥ ਦਹ ਦਿਸ ਚਮਕੈ ਬੀਜੁਲਿ ਮੁਖ ਕਉ ਜੋਹਤੀ ॥ ਖੋਜਤ ਫਿਰਉ ਬਿਦੇਸਿ ਪੀਉ ਕਤ ਪਾਈਐ ॥ ਹਰਿਹਾਂ ਜੇ ਮਸਤਕਿ ਹੋਵੈ ਭਾਗੁ ਤ ਦਰਸਿ ਸਮਾਈਐ ॥੯॥ ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥ ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ ॥ ਵਸਦੀ ਸਘਨ ਅਪਾਰ ਅਨੂਪ ਰਾਮਦਾਸ ਪੁਰ ॥ ਹਰਿਹਾਂ ਨਾਨਕ ਕਸਮਲ ਜਾਹਿ ਨਾਇਐ ਰਾਮਦਾਸ ਸਰ ॥੧੦॥ ਚਾਤ੍ਰਿਕ ਚਿਤ ਸੁਚਿਤ ਸੁ ਸਾਜਨੁ ਚਾਹੀਐ ॥ ਜਿਸੁ ਸੰਗਿ ਲਾਗੇ ਪ੍ਰਾਣ ਤਿਸੈ ਕਉ ਆਹੀਐ ॥ ਬਨੁ ਬਨੁ ਫਿਰਤ ਉਦਾਸ ਬੂੰਦ ਜਲ ਕਾਰਣੇ ॥ ਹਰਿਹਾਂ ਤਿਉ ਹਰਿ ਜਨੁ ਮਾਂਗੈ ਨਾਮੁ ਨਾਨਕ ਬਲਿਹਾਰਣੇ ॥੧੧॥ ਮਿਤ ਕਾ ਚਿਤੁ ਅਨੂਪੁ ਮਰੰਮੁ ਨ ਜਾਨੀਐ ॥ ਗਾਹਕ ਗੁਨੀ ਅਪਾਰ ਸੁ ਤਤੁ ਪਛਾਨੀਐ ॥ ਚਿਤਹਿ ਚਿਤੁ ਸਮਾਇ ਤ ਹੋਵੈ ਰੰਗੁ ਘਨਾ ॥ ਹਰਿਹਾਂ ਚੰਚਲ ਚੋਰਹਿ ਮਾਰਿ ਤ ਪਾਵਹਿ ਸਚੁ ਧਨਾ ॥੧੨॥ ਸੁਪਨੈ ਊਭੀ ਭਈ ਗਹਿਓ ਕੀ ਨ ਅੰਚਲਾ ॥ ਸੁੰਦਰ ਪੁਰਖ ਬਿਰਾਜਿਤ ਪੇਖਿ ਮਨੁ ਬੰਚਲਾ ॥ ਖੋਜਉ ਤਾ ਕੇ ਚਰਣ ਕਹਹੁ ਕਤ ਪਾਈਐ ॥ ਹਰਿਹਾਂ ਸੋਈ ਜਤੰਨੁ ਬਤਾਇ ਸਖੀ ਪ੍ਰਿਉ ਪਾਈਐ ॥੧੩॥ ਨੈਣ ਨ ਦੇਖਹਿ ਸਾਧ ਸਿ ਨੈਣ ਬਿਹਾਲਿਆ ॥ ਕਰਨ ਨ ਸੁਨਹੀ ਨਾਦੁ ਕਰਨ ਮੁੰਦਿ ਘਾਲਿਆ ॥ ਰਸਨਾ ਜਪੈ ਨ ਨਾਮੁ ਤਿਲੁ ਤਿਲੁ ਕਰਿ ਕਟੀਐ ॥ ਹਰਿਹਾਂ ਜਬ ਬਿਸਰੈ ਗੋਬਿਦ ਰਾਇ ਦਿਨੋ ਦਿਨੁ ਘਟੀਐ ॥੧੪॥ ਪੰਕਜ ਫਾਥੇ ਪੰਕ ਮਹਾ ਮਦ ਗੁੰਫਿਆ ॥ ਅੰਗ ਸੰਗ ਉਰਝਾਇ ਬਿਸਰਤੇ ਸੁੰਫਿਆ ॥ ਹੈ ਕੋਊ ਐਸਾ ਮੀਤੁ ਜਿ ਤੋਰੈ ਬਿਖਮ ਗਾਂਠਿ ॥ ਨਾਨਕ ਇਕੁ ਸ੍ਰੀਧਰ ਨਾਥੁ ਜਿ ਟੂਟੇ ਲੇਇ ਸਾਂਠਿ ॥੧੫॥
Ang 1363Phunhe, Mehl 5 · ਫੁਨਹੇ ਮਹਲਾ ੫PHUNHAY, FIFTH MEHL
Guru Arjan Dev · composition · part 3 of 3
ਧਾਵਉ ਦਸਾ ਅਨੇਕ ਪ੍ਰੇਮ ਪ੍ਰਭ ਕਾਰਣੇ ॥ ਪੰਚ ਸਤਾਵਹਿ ਦੂਤ ਕਵਨ ਬਿਧਿ ਮਾਰਣੇ ॥ ਤੀਖਣ ਬਾਣ ਚਲਾਇ ਨਾਮੁ ਪ੍ਰਭ ਧ੍ਯਾਈਐ ॥ ਹਰਿਹਾਂ ਮਹਾਂ ਬਿਖਾਦੀ ਘਾਤ ਪੂਰਨ ਗੁਰੁ ਪਾਈਐ ॥੧੬॥ ਸਤਿਗੁਰ ਕੀਨੀ ਦਾਤਿ ਮੂਲਿ ਨ ਨਿਖੁਟਈ ॥ ਖਾਵਹੁ ਭੁੰਚਹੁ ਸਭਿ ਗੁਰਮੁਖਿ ਛੁਟਈ ॥ ਅੰਮ੍ਰਿਤੁ ਨਾਮੁ ਨਿਧਾਨੁ ਦਿਤਾ ਤੁਸਿ ਹਰਿ ॥ ਨਾਨਕ ਸਦਾ ਅਰਾਧਿ ਕਦੇ ਨ ਜਾਂਹਿ ਮਰਿ ॥੧੭॥ ਜਿਥੈ ਜਾਏ ਭਗਤੁ ਸੁ ਥਾਨੁ ਸੁਹਾਵਣਾ ॥ ਸਗਲੇ ਹੋਏ ਸੁਖ ਹਰਿ ਨਾਮੁ ਧਿਆਵਣਾ ॥ ਜੀਅ ਕਰਨਿ ਜੈਕਾਰੁ ਨਿੰਦਕ ਮੁਏ ਪਚਿ ॥ ਸਾਜਨ ਮਨਿ ਆਨੰਦੁ ਨਾਨਕ ਨਾਮੁ ਜਪਿ ॥੧੮॥ ਪਾਵਨ ਪਤਿਤ ਪੁਨੀਤ ਕਤਹ ਨਹੀ ਸੇਵੀਐ ॥ ਝੂਠੈ ਰੰਗਿ ਖੁਆਰੁ ਕਹਾਂ ਲਗੁ ਖੇਵੀਐ ॥ ਹਰਿਚੰਦਉਰੀ ਪੇਖਿ ਕਾਹੇ ਸੁਖੁ ਮਾਨਿਆ ॥ ਹਰਿਹਾਂ ਹਉ ਬਲਿਹਾਰੀ ਤਿੰਨ ਜਿ ਦਰਗਹਿ ਜਾਨਿਆ ॥੧੯॥ ਕੀਨੇ ਕਰਮ ਅਨੇਕ ਗਵਾਰ ਬਿਕਾਰ ਘਨ ॥ ਮਹਾ ਦ੍ਰੁਗੰਧਤ ਵਾਸੁ ਸਠ ਕਾ ਛਾਰੁ ਤਨ ॥ ਫਿਰਤਉ ਗਰਬ ਗੁਬਾਰਿ ਮਰਣੁ ਨਹ ਜਾਨਈ ॥ ਹਰਿਹਾਂ ਹਰਿਚੰਦਉਰੀ ਪੇਖਿ ਕਾਹੇ ਸਚੁ ਮਾਨਈ ॥੨੦॥ ਜਿਸ ਕੀ ਪੂਜੈ ਅਉਧ ਤਿਸੈ ਕਉਣੁ ਰਾਖਈ ॥ ਬੈਦਕ ਅਨਿਕ ਉਪਾਵ ਕਹਾਂ ਲਉ ਭਾਖਈ ॥ ਏਕੋ ਚੇਤਿ ਗਵਾਰ ਕਾਜਿ ਤੇਰੈ ਆਵਈ ॥ ਹਰਿਹਾਂ ਬਿਨੁ ਨਾਵੈ ਤਨੁ ਛਾਰੁ ਬ੍ਰਿਥਾ ਸਭੁ ਜਾਵਈ ॥੨੧॥ ਅਉਖਧੁ ਨਾਮੁ ਅਪਾਰੁ ਅਮੋਲਕੁ ਪੀਜਈ ॥ ਮਿਲਿ ਮਿਲਿ ਖਾਵਹਿ ਸੰਤ ਸਗਲ ਕਉ ਦੀਜਈ ॥ ਜਿਸੈ ਪਰਾਪਤਿ ਹੋਇ ਤਿਸੈ ਹੀ ਪਾਵਣੇ ॥ ਹਰਿਹਾਂ ਹਉ ਬਲਿਹਾਰੀ ਤਿੰਨ੍ਹ ਜਿ ਹਰਿ ਰੰਗੁ ਰਾਵਣੇ ॥੨੨॥ ਵੈਦਾ ਸੰਦਾ ਸੰਗੁ ਇਕਠਾ ਹੋਇਆ ॥ ਅਉਖਦ ਆਏ ਰਾਸਿ ਵਿਚਿ ਆਪਿ ਖਲੋਇਆ ॥ ਜੋ ਜੋ ਓਨਾ ਕਰਮ ਸੁਕਰਮ ਹੋਇ ਪਸਰਿਆ ॥ ਹਰਿਹਾਂ ਦੂਖ ਰੋਗ ਸਭਿ ਪਾਪ ਤਨ ਤੇ ਖਿਸਰਿਆ ॥੨੩॥
Ang 1363–1364Chaubole, Mehl 5 · ਚਉਬੋਲੇ ਮਹਲਾ ੫CHAUBOLAS, FIFTH MEHL
Guru Arjan Dev · composition
ਚਉਬੋਲੇ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਸੰਮਨ ਜਉ ਇਸ ਪ੍ਰੇਮ ਕੀ ਦਮ ਕ੍ਯਿਹੁ ਹੋਤੀ ਸਾਟ ॥ ਰਾਵਨ ਹੁਤੇ ਸੁ ਰੰਕ ਨਹਿ ਜਿਨਿ ਸਿਰ ਦੀਨੇ ਕਾਟਿ ॥੧॥ ਪ੍ਰੀਤਿ ਪ੍ਰੇਮ ਤਨੁ ਖਚਿ ਰਹਿਆ ਬੀਚੁ ਨ ਰਾਈ ਹੋਤ ॥ ਚਰਨ ਕਮਲ ਮਨੁ ਬੇਧਿਓ ਬੂਝਨੁ ਸੁਰਤਿ ਸੰਜੋਗ ॥੨॥ ਸਾਗਰ ਮੇਰ ਉਦਿਆਨ ਬਨ ਨਵ ਖੰਡ ਬਸੁਧਾ ਭਰਮ ॥ ਮੂਸਨ ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ ॥੩॥ ਮੂਸਨ ਮਸਕਰ ਪ੍ਰੇਮ ਕੀ ਰਹੀ ਜੁ ਅੰਬਰੁ ਛਾਇ ॥ ਬੀਧੇ ਬਾਂਧੇ ਕਮਲ ਮਹਿ ਭਵਰ ਰਹੇ ਲਪਟਾਇ ॥੪॥ ਜਪ ਤਪ ਸੰਜਮ ਹਰਖ ਸੁਖ ਮਾਨ ਮਹਤ ਅਰੁ ਗਰਬ ॥ ਮੂਸਨ ਨਿਮਖਕ ਪ੍ਰੇਮ ਪਰਿ ਵਾਰਿ ਵਾਰਿ ਦੇਂਉ ਸਰਬ ॥੫॥ ਮੂਸਨ ਮਰਮੁ ਨ ਜਾਨਈ ਮਰਤ ਹਿਰਤ ਸੰਸਾਰ ॥ ਪ੍ਰੇਮ ਪਿਰੰਮ ਨ ਬੇਧਿਓ ਉਰਝਿਓ ਮਿਥ ਬਿਉਹਾਰ ॥੬॥ ਘਬੁ ਦਬੁ ਜਬ ਜਾਰੀਐ ਬਿਛੁਰਤ ਪ੍ਰੇਮ ਬਿਹਾਲ ॥ ਮੂਸਨ ਤਬ ਹੀ ਮੂਸੀਐ ਬਿਸਰਤ ਪੁਰਖ ਦਇਆਲ ॥੭॥ ਜਾ ਕੋ ਪ੍ਰੇਮ ਸੁਆਉ ਹੈ ਚਰਨ ਚਿਤਵ ਮਨ ਮਾਹਿ ॥ ਨਾਨਕ ਬਿਰਹੀ ਬ੍ਰਹਮ ਕੇ ਆਨ ਨ ਕਤਹੂ ਜਾਹਿ ॥੮॥ ਲਖ ਘਾਟੀਂ ਊਂਚੌ ਘਨੋ ਚੰਚਲ ਚੀਤ ਬਿਹਾਲ ॥ ਨੀਚ ਕੀਚ ਨਿਮ੍ਰਿਤ ਘਨੀ ਕਰਨੀ ਕਮਲ ਜਮਾਲ ॥੯॥ ਕਮਲ ਨੈਨ ਅੰਜਨ ਸਿਆਮ ਚੰਦ੍ਰ ਬਦਨ ਚਿਤ ਚਾਰ ॥ ਮੂਸਨ ਮਗਨ ਮਰੰਮ ਸਿਉ ਖੰਡ ਖੰਡ ਕਰਿ ਹਾਰ ॥੧੦॥ ਮਗਨੁ ਭਇਓ ਪ੍ਰਿਅ ਪ੍ਰੇਮ ਸਿਉ ਸੂਧ ਨ ��ਿਮਰਤ ਅੰਗ ॥ ਪ੍ਰਗਟਿ ਭਇਓ ਸਭ ਲੋਅ ਮਹਿ ਨਾਨਕ ਅਧਮ ਪਤੰਗ ॥੧੧॥
Text: Gurmukhi with English translation (Kulbir S Thind; English by Dr. Sant Singh Khalsa).