SHALOKS OF DEVOTEE KABEER JEE
ਕਬੀਰ ਸਾਕਤੁ ਐਸਾ ਹੈ ਜੈਸੀ ਲਸਨ ਕੀ ਖਾਨਿ ॥ ਕੋਨੇ ਬੈਠੇ ਖਾਈਐ ਪਰਗਟ ਹੋਇ ਨਿਦਾਨਿ ॥੧੭॥ ਕਬੀਰ ਮਾਇਆ ਡੋਲਨੀ ਪਵਨੁ ਝਕੋਲਨਹਾਰੁ ॥ ਸੰਤਹੁ ਮਾਖਨੁ ਖਾਇਆ ਛਾਛਿ ਪੀਐ ਸੰਸਾਰੁ ॥੧੮॥ ਕਬੀਰ ਮਾਇਆ ਡੋਲਨੀ ਪਵਨੁ ਵਹੈ ਹਿਵ ਧਾਰ ॥ ਜਿਨਿ ਬਿਲੋਇਆ ਤਿਨਿ ਖਾਇਆ ਅਵਰ ਬਿਲੋਵਨਹਾਰ ॥੧੯॥ ਕਬੀਰ ਮਾਇਆ ਚੋਰਟੀ ਮੁਸਿ ਮੁਸਿ ਲਾਵੈ ਹਾਟਿ ॥ ਏਕੁ ਕਬੀਰਾ ਨਾ ਮੁਸੈ ਜਿਨਿ ਕੀਨੀ ਬਾਰਹ ਬਾਟ ॥੨੦॥ ਕਬੀਰ ਸੂਖੁ ਨ ਏਂਹ ਜੁਗਿ ਕਰਹਿ ਜੁ ਬਹੁਤੈ ਮੀਤ ॥ ਜੋ ਚਿਤੁ ਰਾਖਹਿ ਏਕ ਸਿਉ ਤੇ ਸੁਖੁ ਪਾਵਹਿ ਨੀਤ ॥੨੧॥ ਕਬੀਰ ਜਿਸੁ ਮਰਨੇ ਤੇ ਜਗੁ ਡਰੈ ਮੇਰੇ ਮਨਿ ਆਨੰਦੁ ॥ ਮਰਨੇ ਹੀ ਤੇ ਪਾਈਐ ਪੂਰਨੁ ਪਰਮਾਨੰਦੁ ॥੨੨॥ ਰਾਮ ਪਦਾਰਥੁ ਪਾਇ ਕੈ ਕਬੀਰਾ ਗਾਂਠਿ ਨ ਖੋਲ੍ਹ ॥ ਨਹੀ ਪਟਣੁ ਨਹੀ ਪਾਰਖੂ ਨਹੀ ਗਾਹਕੁ ਨਹੀ ਮੋਲੁ ॥੨੩॥ ਕਬੀਰ ਤਾ ਸਿਉ ਪ੍ਰੀਤਿ ਕਰਿ ਜਾ ਕੋ ਠਾਕੁਰੁ ਰਾਮੁ ॥ ਪੰਡਿਤ ਰਾਜੇ ਭੂਪਤੀ ਆਵਹਿ ਕਉਨੇ ਕਾਮ ॥੨੪॥ ਕਬੀਰ ਪ੍ਰੀਤਿ ਇਕ ਸਿਉ ਕੀਏ ਆਨ ਦੁਬਿਧਾ ਜਾਇ ॥ ਭਾਵੈ ਲਾਂਬੇ ਕੇਸ ਕਰੁ ਭਾਵੈ ਘਰਰਿ ਮੁਡਾਇ ॥੨੫॥ ਕਬੀਰ ਜਗੁ ਕਾਜਲ ਕੀ ਕੋਠਰੀ ਅੰਧ ਪਰੇ ਤਿਸ ਮਾਹਿ ॥ ਹਉ ਬਲਿਹਾਰੀ ਤਿਨ ਕਉ ਪੈਸਿ ਜੁ ਨੀਕਸਿ ਜਾਹਿ ॥੨੬॥ ਕਬੀਰ ਇਹੁ ਤਨੁ ਜਾਇਗਾ ਸਕਹੁ ਤ ਲੇਹੁ ਬਹੋਰਿ ॥ ਨਾਂਗੇ ਪਾਵਹੁ ਤੇ ਗਏ ਜਿਨ ਕੇ ਲਾਖ ਕਰੋਰਿ ॥੨੭॥ ਕਬੀਰ ਇਹੁ ਤਨੁ ਜਾਇਗਾ ਕਵਨੈ ਮਾਰਗਿ ਲਾਇ ॥ ਕੈ ਸੰਗਤਿ ਕਰਿ ਸਾਧ ਕੀ ਕੈ ਹਰਿ ਕੇ ਗੁਨ ਗਾਇ ॥੨੮॥ ਕਬੀਰ ਮਰਤਾ ਮਰਤਾ ਜਗੁ ਮੂਆ ਮਰਿ ਭੀ ਨ ਜਾਨਿਆ ਕੋਇ ॥ ਐਸੇ ਮਰਨੇ ਜੋ ਮਰੈ ਬਹੁਰਿ ਨ ਮਰਨਾ ਹੋਇ ॥੨੯॥ ਕਬੀਰ ਮਾਨਸ ਜਨਮੁ ਦੁਲੰਭੁ ਹੈ ਹੋਇ ਨ ਬਾਰੈ ਬਾਰ ॥ ਜਿਉ ਬਨ ਫਲ ਪਾਕੇ ਭੁਇ ਗਿਰਹਿ ਬਹੁਰਿ ਨ ਲਾਗਹਿ ਡਾਰ ॥੩੦॥ ਕਬੀਰਾ ਤੁਹੀ ਕਬੀਰੁ ਤੂ ਤੇਰੋ ਨਾਉ ਕਬੀਰੁ ॥ ਰਾਮ ਰਤਨੁ ਤਬ ਪਾਈਐ ਜਉ ਪਹਿਲੇ ਤਜਹਿ ਸਰੀਰੁ ॥੩੧॥ ਕਬੀਰ ਝੰਖੁ ਨ ਝੰਖੀਐ ਤੁਮਰੋ ਕਹਿਓ ਨ ਹੋਇ ॥ ਕਰਮ ਕਰੀਮ ਜੁ ਕਰਿ ਰਹੇ ਮੇਟਿ ਨ ਸਾਕੈ ਕੋਇ ॥੩੨॥ ਕਬੀਰ ਕਸਉਟੀ ਰਾਮ ਕੀ ਝੂਠਾ ਟਿਕੈ ਨ ਕੋਇ ॥ ਰਾਮ ਕਸਉਟੀ ਸੋ ਸਹੈ ਜੋ ਮਰਿ ਜੀਵਾ ਹੋਇ ॥੩੩॥