Sri Guru Granth Sahib › Salok Bhagat Kabir

Ang 1375

Ang 1374–1375Salok Bhagat Kabir · ਸਲੋਕ ਭਗਤ ਕਬੀਰ ਜੀਉ ਕੇ

SHALOKS OF DEVOTEE KABEER JEE

Bhagat Kabir · salok · part 13 of 13

ਕਬੀਰ ਗੂੰਗਾ ਹੂਆ ਬਾਵਰਾ ਬਹਰਾ ਹੂਆ ਕਾਨ ॥ ਪਾਵਹੁ ਤੇ ਪਿੰਗੁਲ ਭਇਆ ਮਾਰਿਆ ਸਤਿਗੁਰ ਬਾਨ ॥੧੯੩॥ ਕਬੀਰ ਸਤਿਗੁਰ ਸੂਰਮੇ ਬਾਹਿਆ ਬਾਨੁ ਜੁ ਏਕੁ ॥ ਲਾਗਤ ਹੀ ਭੁਇ ਗਿਰਿ ਪਰਿਆ ਪਰਾ ਕਰੇਜੇ ਛੇਕੁ ॥੧੯੪॥ ਕਬੀਰ ਨਿਰਮਲ ਬੂੰਦ ਅਕਾਸ ਕੀ ਪਰਿ ਗਈ ਭੂਮਿ ਬਿਕਾਰ ॥ ਬਿਨੁ ਸੰਗਤਿ ਇਉ ਮਾਂਨਈ ਹੋਇ ਗਈ ਭਠ ਛਾਰ ॥੧੯੫॥ ਕਬੀਰ ਨਿਰਮਲ ਬੂੰਦ ਅਕਾਸ ਕੀ ਲੀਨੀ ਭੂਮਿ ਮਿਲਾਇ ॥ ਅਨਿਕ ਸਿਆਨੇ ਪਚਿ ਗਏ ਨਾ ਨਿਰਵਾਰੀ ਜਾਇ ॥੧੯੬॥ ਕਬੀਰ ਹਜ ਕਾਬੇ ਹਉ ਜਾਇ ਥਾ ਆਗੈ ਮਿਲਿਆ ਖੁਦਾਇ ॥ ਸਾਂਈ ਮੁਝ ਸਿਉ ਲਰਿ ਪਰਿਆ ਤੁਝੈ ਕਿਨ੍ਹਿ ਫੁਰਮਾਈ ਗਾਇ ॥੧੯੭॥ ਕਬੀਰ ਹਜ ਕਾਬੈ ਹੋਇ ਹੋਇ ਗਇਆ ਕੇਤੀ ਬਾਰ ਕਬੀਰ ॥ ਸਾਂਈ ਮੁਝ ਮਹਿ ਕਿਆ ਖਤਾ ਮੁਖਹੁ ਨ ਬੋਲੈ ਪੀਰ ॥੧੯੮॥ ਕਬੀਰ ਜੀਅ ਜੁ ਮਾਰਹਿ ਜੋਰੁ ਕਰਿ ਕਹਤੇ ਹਹਿ ਜੁ ਹਲਾਲੁ ॥ ਦਫਤਰੁ ਦਈ ਜਬ ਕਾਢਿ ਹੈ ਹੋਇਗਾ ਕਉਨੁ ਹਵਾਲੁ ॥੧੯੯॥ ਕਬੀਰ ਜੋਰੁ ਕੀਆ ਸੋ ਜੁਲਮੁ ਹੈ ਲੇਇ ਜਬਾਬੁ ਖੁਦਾਇ ॥ ਦਫਤਰਿ ਲੇਖਾ ਨੀਕਸੈ ਮਾਰ ਮੁਹੈ ਮੁਹਿ ਖਾਇ ॥੨੦੦॥ ਕਬੀਰ ਲੇਖਾ ਦੇਨਾ ਸੁਹੇਲਾ ਜਉ ਦਿਲ ਸੂਚੀ ਹੋਇ ॥ ਉਸੁ ਸਾਚੇ ਦੀਬਾਨ ਮਹਿ ਪਲਾ ਨ ਪਕਰੈ ਕੋਇ ॥੨੦੧॥ ਕਬੀਰ ਧਰਤੀ ਅਰੁ ਆਕਾਸ ਮਹਿ ਦੁਇ ਤੂੰ ਬਰੀ ਅਬਧ ॥ ਖਟ ਦਰਸਨ ਸੰਸੇ ਪਰੇ ਅਰੁ ਚਉਰਾਸੀਹ ਸਿਧ ॥੨੦੨॥ ਕਬੀਰ ਮੇਰਾ ਮੁਝ ਮਹਿ ਕਿਛੁ ਨਹੀ ਜੋ ਕਿਛੁ ਹੈ ਸੋ ਤੇਰਾ ॥ ਤੇਰਾ ਤੁਝ ਕਉ ਸਉਪਤੇ ਕਿਆ ਲਾਗੈ ਮੇਰਾ ॥੨੦੩॥ ਕਬੀਰ ਤੂੰ ਤੂੰ ਕਰਤਾ ਤੂ ਹੂਆ ਮੁਝ ਮਹਿ ਰਹਾ ਨ ਹੂੰ ॥ ਜਬ ਆਪਾ ਪਰ ਕਾ ਮਿਟਿ ਗਇਆ ਜਤ ਦੇਖਉ ਤਤ ਤੂ ॥੨੦੪॥ ਕਬੀਰ ਬਿਕਾਰਹ ਚਿਤਵਤੇ ਝੂਠੇ ਕਰਤੇ ਆਸ ॥ ਮਨੋਰਥੁ ਕੋਇ ਨ ਪੂਰਿਓ ਚਾਲੇ ਊਠਿ ਨਿਰਾਸ ॥੨੦੫॥ ਕਬੀਰ ਹਰਿ ਕਾ ਸਿਮਰਨੁ ਜੋ ਕਰੈ ਸੋ ਸੁਖੀਆ ਸੰਸਾਰਿ ॥ ਇਤ ਉਤ ਕਤਹਿ ਨ ਡੋਲਈ ਜਿਸ ਰਾਖੈ ਸਿਰਜਨਹਾਰ ॥੨੦੬॥ ਕਬੀਰ ਘਾਣੀ ਪੀੜਤੇ ਸਤਿਗੁਰ ਲੀਏ ਛਡਾਇ ॥ ਪਰਾ ਪੂਰਬਲੀ ਭਾਵਨੀ ਪਰਗਟੁ ਹੋਈ ਆਇ ॥੨੦੭॥ ਕਬੀਰ ਟਾਲੈ ਟੋਲੈ ਦਿਨੁ ਗਇਆ ਬਿਆਜੁ ਬਢੰਤਉ ਜਾਇ ॥ ਨਾ ਹਰਿ ਭਜਿਓ ਨ ਖਤੁ ਫਟਿਓ ਕਾਲੁ ਪਹੂੰਚੋ ਆਇ ॥੨੦੮॥

Ang 1375Salok Bhagat Kabir · ਸਲੋਕ ਭਗਤ ਕਬੀਰ ਜੀਉ ਕੇ › SHALOKS OF DEVOTEE KABEER JEE

FIFTH MEHL

Guru Arjan Dev · salok

ਮਹਲਾ ੫ ॥ ਕਬੀਰ ਕੂਕਰੁ ਭਉਕਨਾ ਕਰੰਗ ਪਿਛੈ ਉਠਿ ਧਾਇ ॥ ਕਰਮੀ ਸਤਿਗੁਰੁ ਪਾਇਆ ਜਿਨਿ ਹਉ ਲੀਆ ਛਡਾਇ ॥੨੦੯॥

Ang 1375Salok Bhagat Kabir · ਸਲੋਕ ਭਗਤ ਕਬੀਰ ਜੀਉ ਕੇ › SHALOKS OF DEVOTEE KABEER JEE

FIFTH MEHL

Guru Arjan Dev · salok

ਮਹਲਾ ੫ ॥ ਕਬੀਰ ਧਰਤੀ ਸਾਧ ਕੀ ਤਸਕਰ ਬੈਸਹਿ ਗਾਹਿ ॥ ਧਰਤੀ ਭਾਰਿ ਨ ਬਿਆਪਈ ਉਨ ਕਉ ਲਾਹੂ ਲਾਹਿ ॥੨੧੦॥

Ang 1375Salok Bhagat Kabir · ਸਲੋਕ ਭਗਤ ਕਬੀਰ ਜੀਉ ਕੇ › SHALOKS OF DEVOTEE KABEER JEE

FIFTH MEHL

Guru Arjan Dev · salok

ਮਹਲਾ ੫ ॥ ਕਬੀਰ ਚਾਵਲ ਕਾਰਨੇ ਤੁਖ ਕਉ ਮੁਹਲੀ ਲਾਇ ॥ ਸੰਗਿ ਕੁਸੰਗੀ ਬੈਸਤੇ ਤਬ ਪੂਛੈ ਧਰਮ ਰਾਇ ॥੨੧੧॥

Ang 1375–1376Salok Bhagat Kabir · ਸਲੋਕ ਭਗਤ ਕਬੀਰ ਜੀਉ ਕੇ › SHALOKS OF DEVOTEE KABEER JEE

Bhagat Kabir · salok

ਨਾਮਾ ਮਾਇਆ ਮੋਹਿਆ ਕਹੈ ਤਿਲੋਚਨੁ ਮੀਤ ॥ ਕਾਹੇ ਛੀਪਹੁ ਛਾਇਲੈ ਰਾਮ ਨ ਲਾਵਹੁ ਚੀਤੁ ॥੨੧੨॥ ਨਾਮਾ ਕਹੈ ਤਿਲੋਚਨਾ ਮੁਖ ਤੇ ਰਾਮੁ ਸੰਮ੍ਹਾਲਿ ॥ ਹਾਥ ਪਾਉ ਕਰਿ ਕਾਮੁ ਸਭੁ ਚੀਤੁ ਨਿਰੰਜਨ ਨਾਲਿ ॥੨੧੩॥

Text: Gurmukhi with English translation (Kulbir S Thind; English by Dr. Sant Singh Khalsa).