Sri Guru Granth Sahib › Salok Bhagat Kabir · Salok Sheikh Farid

Ang 1377

Ang 1376–1377Salok Bhagat Kabir · ਸਲੋਕ ਭਗਤ ਕਬੀਰ ਜੀਉ ਕੇ › SHALOKS OF DEVOTEE KABEER JEE

Bhagat Kabir · salok · part 1 of 2

ਕਬੀਰ ਕਾਇਆ ਕਾਚੀ ਕਾਰਵੀ ਕੇਵਲ ਕਾਚੀ ਧਾਤੁ ॥ ਸਾਬਤੁ ਰਖਹਿ ਤ ਰਾਮ ਭਜੁ ਨਾਹਿ ਤ ਬਿਨਠੀ ਬਾਤ ॥੨੨੨॥ ਕਬੀਰ ਕੇਸੋ ਕੇਸੋ ਕੂਕੀਐ ਨ ਸੋਈਐ ਅਸਾਰ ॥ ਰਾਤਿ ਦਿਵਸ ਕੇ ਕੂਕਨੇ ਕਬਹੂ ਕੇ ਸੁਨੈ ਪੁਕਾਰ ॥੨੨੩॥ ਕਬੀਰ ਕਾਇਆ ਕਜਲੀ ਬਨੁ ਭਇਆ ਮਨੁ ਕੁੰਚਰੁ ਮਯ ਮੰਤੁ ॥ ਅੰਕਸੁ ਗ੍ਯਾਨੁ ਰਤਨੁ ਹੈ ਖੇਵਟੁ ਬਿਰਲਾ ਸੰਤੁ ॥੨੨੪॥ ਕਬੀਰ ਰਾਮ ਰਤਨੁ ਮੁਖੁ ਕੋਥਰੀ ਪਾਰਖ ਆਗੈ ਖੋਲਿ ॥ ਕੋਈ ਆਇ ਮਿਲੈਗੋ ਗਾਹਕੀ ਲੇਗੋ ਮਹਗੇ ਮੋਲਿ ॥੨੨੫॥ ਕਬੀਰ ਰਾਮ ਨਾਮੁ ਜਾਨਿਓ ਨਹੀ ਪਾਲਿਓ ਕਟਕੁ ਕੁਟੰਬੁ ॥ ਧੰਧੇ ਹੀ ਮਹਿ ਮਰਿ ਗਇਓ ਬਾਹਰਿ ਭਈ ਨ ਬੰਬ ॥੨੨੬॥ ਕਬੀਰ ਆਖੀ ਕੇਰੇ ਮਾਟੁਕੇ ਪਲੁ ਪਲੁ ਗਈ ਬਿਹਾਇ ॥ ਮਨੁ ਜੰਜਾਲੁ ਨ ਛੋਡਈ ਜਮ ਦੀਆ ਦਮਾਮਾ ਆਇ ॥੨੨੭॥ ਕਬੀਰ ਤਰਵਰ ਰੂਪੀ ਰਾਮੁ ਹੈ ਫਲ ਰੂਪੀ ਬੈਰਾਗੁ ॥ ਛਾਇਆ ਰੂਪੀ ਸਾਧੁ ਹੈ ਜਿਨਿ ਤਜਿਆ ਬਾਦੁ ਬਿਬਾਦੁ ॥੨੨੮॥ ਕਬੀਰ ਐਸਾ ਬੀਜੁ ਬੋਇ ਬਾਰਹ ਮਾਸ ਫਲੰਤ ॥ ਸੀਤਲ ਛਾਇਆ ਗਹਿਰ ਫਲ ਪੰਖੀ ਕੇਲ ਕਰੰਤ ॥੨੨੯॥ ਕਬੀਰ ਦਾਤਾ ਤਰਵਰੁ ਦਯਾ ਫਲੁ ਉਪਕਾਰੀ ਜੀਵੰਤ ॥ ਪੰਖੀ ਚਲੇ ਦਿਸਾਵਰੀ ਬਿਰਖਾ ਸੁਫਲ ਫਲੰਤ ॥੨੩੦॥ ਕਬੀਰ ਸਾਧੂ ਸੰਗੁ ਪਰਾਪਤੀ ਲਿਖਿਆ ਹੋਇ ਲਿਲਾਟ ॥ ਮੁਕਤਿ ਪਦਾਰਥੁ ਪਾਈਐ ਠਾਕ ਨ ਅਵਘਟ ਘਾਟ ॥੨੩੧॥ ਕਬੀਰ ਏਕ ਘੜੀ ਆਧੀ ਘਰੀ ਆਧੀ ਹੂੰ ਤੇ ਆਧ ॥ ਭਗਤਨ ਸੇਤੀ ਗੋਸਟੇ ਜੋ ਕੀਨੇ ਸੋ ਲਾਭ ॥੨੩੨॥

Ang 1377Salok Bhagat Kabir · ਸਲੋਕ ਭਗਤ ਕਬੀਰ ਜੀਉ ਕੇ › SHALOKS OF DEVOTEE KABEER JEE

Bhagat Kabir · salok · part 2 of 2

ਕਬੀਰ ਭਾਂਗ ਮਾਛੁਲੀ ਸੁਰਾ ਪਾਨਿ ਜੋ ਜੋ ਪ੍ਰਾਨੀ ਖਾਂਹਿ ॥ ਤੀਰਥ ਬਰਤ ਨੇਮ ਕੀਏ ਤੇ ਸਭੈ ਰਸਾਤਲਿ ਜਾਂਹਿ ॥੨੩੩॥ ਨੀਚੇ ਲੋਇਨ ਕਰਿ ਰਹਉ ਲੇ ਸਾਜਨ ਘਟ ਮਾਹਿ ॥ ਸਭ ਰਸ ਖੇਲਉ ਪੀਅ ਸਉ ਕਿ���ੀ ਲਖਾਵਉ ਨਾਹਿ ॥੨੩੪॥ ਆਠ ਜਾਮ ਚਉਸਠਿ ਘਰੀ ਤੁਅ ਨਿਰਖਤ ਰਹੈ ਜੀਉ ॥ ਨੀਚੇ ਲੋਇਨ ਕਿਉ ਕਰਉ ਸਭ ਘਟ ਦੇਖਉ ਪੀਉ ॥੨੩੫॥ ਸੁਨੁ ਸਖੀ ਪੀਅ ਮਹਿ ਜੀਉ ਬਸੈ ਜੀਅ ਮਹਿ ਬਸੈ ਕਿ ਪੀਉ ॥ ਜੀਉ ਪੀਉ ਬੂਝਉ ਨਹੀ ਘਟ ਮਹਿ ਜੀਉ ਕਿ ਪੀਉ ॥੨੩੬॥ ਕਬੀਰ ਬਾਮਨੁ ਗੁਰੂ ਹੈ ਜਗਤ ਕਾ ਭਗਤਨ ਕਾ ਗੁਰੁ ਨਾਹਿ ॥ ਅਰਝਿ ਉਰਝਿ ਕੈ ਪਚਿ ਮੂਆ ਚਾਰਉ ਬੇਦਹੁ ਮਾਹਿ ॥੨੩੭॥ ਹਰਿ ਹੈ ਖਾਂਡੁ ਰੇਤੁ ਮਹਿ ਬਿਖਰੀ ਹਾਥੀ ਚੁਨੀ ਨ ਜਾਇ ॥ ਕਹਿ ਕਬੀਰ ਗੁਰਿ ਭਲੀ ਬੁਝਾਈ ਕੀਟੀ ਹੋਇ ਕੈ ਖਾਇ ॥੨੩੮॥ ਕਬੀਰ ਜਉ ਤੁਹਿ ਸਾਧ ਪਿਰੰਮ ਕੀ ਸੀਸੁ ਕਾਟਿ ਕਰਿ ਗੋਇ ॥ ਖੇਲਤ ਖੇਲਤ ਹਾਲ ਕਰਿ ਜੋ ਕਿਛੁ ਹੋਇ ਤ ਹੋਇ ॥੨੩੯॥ ਕਬੀਰ ਜਉ ਤੁਹਿ ਸਾਧ ਪਿਰੰਮ ਕੀ ਪਾਕੇ ਸੇਤੀ ਖੇਲੁ ॥ ਕਾਚੀ ਸਰਸਉਂ ਪੇਲਿ ਕੈ ਨਾ ਖਲਿ ਭਈ ਨ ਤੇਲੁ ॥੨੪੦॥ ਢੂੰਢਤ ਡੋਲਹਿ ਅੰਧ ਗਤਿ ਅਰੁ ਚੀਨਤ ਨਾਹੀ ਸੰਤ ॥ ਕਹਿ ਨਾਮਾ ਕਿਉ ਪਾਈਐ ਬਿਨੁ ਭਗਤਹੁ ਭਗਵੰਤੁ ॥੨੪੧॥ ਹਰਿ ਸੋ ਹੀਰਾ ਛਾਡਿ ਕੈ ਕਰਹਿ ਆਨ ਕੀ ਆਸ ॥ ਤੇ ਨਰ ਦੋਜਕ ਜਾਹਿਗੇ ਸਤਿ ਭਾਖੈ ਰਵਿਦਾਸ ॥੨੪੨॥ ਕਬੀਰ ਜਉ ਗ੍ਰਿਹੁ ਕਰਹਿ ਤ ਧਰਮੁ ਕਰੁ ਨਾਹੀ ਤ ਕਰੁ ਬੈਰਾਗੁ ॥ ਬੈਰਾਗੀ ਬੰਧਨੁ ਕਰੈ ਤਾ ਕੋ ਬਡੋ ਅਭਾਗੁ ॥੨੪੩॥

Ang 1377–1378Salok Sheikh Farid · ਸਲੋਕ ਸੇਖ ਫਰੀਦ ਕੇ

SHALOKS OF SHAYKH FAREED JEE

Sheikh Farid · salok

ਸਲੋਕ ਸੇਖ ਫਰੀਦ ਕੇ ੴ ਸਤਿਗੁਰ ਪ੍ਰਸਾਦਿ ॥ ਜਿਤੁ ਦਿਹਾੜੈ ਧਨ ਵਰੀ ਸਾਹੇ ਲਏ ਲਿਖਾਇ ॥ ਮਲਕੁ ਜਿ ਕੰਨੀ ਸੁਣੀਦਾ ਮੁਹੁ ਦੇਖਾਲੇ ਆਇ ॥ ਜਿੰਦੁ ਨਿਮਾਣੀ ਕਢੀਐ ਹਡਾ ਕੂ ਕੜਕਾਇ ॥ ਸਾਹੇ ਲਿਖੇ ਨ ਚਲਨੀ ਜਿੰਦੂ ਕੂੰ ਸਮਝਾਇ ॥ ਜਿੰਦੁ ਵਹੁਟੀ ਮਰਣੁ ਵਰੁ ਲੈ ਜਾਸੀ ਪਰਣਾਇ ॥ ਆਪਣ ਹਥੀ ਜੋਲਿ ਕੈ ਕੈ ਗਲਿ ਲਗੈ ਧਾਇ ॥ ਵਾਲਹੁ ਨਿਕੀ ਪੁਰਸਲਾਤ ਕੰਨੀ ਨ ਸੁਣੀ ਆਇ ॥ ਫਰੀਦਾ ਕਿੜੀ ਪਵੰਦੀਈ ਖੜਾ ਨ ਆਪੁ ਮੁਹਾਇ ॥੧॥ ਫਰੀਦਾ ਦਰ ਦਰਵੇਸੀ ਗਾਖੜੀ ਚਲਾਂ ਦੁਨੀਆਂ ਭਤਿ ॥ ਬੰਨ੍ਹਿ ਉਠਾਈ ਪੋਟਲੀ ਕਿਥੈ ਵੰਞਾ ਘਤਿ ॥੨॥ ਕਿਝੁ ਨ ਬੁਝੈ ਕਿਝੁ ਨ ਸੁਝੈ ਦੁਨੀਆ ਗੁਝੀ ਭਾਹਿ ॥ ਸਾਂਈਂ ਮੇਰੈ ਚੰਗਾ ਕੀਤਾ ਨਾਹੀ ਤ ਹੰ ਭੀ ਦਝਾਂ ਆਹਿ ॥੩॥ ਫਰੀਦਾ ਜੇ ਜਾਣਾ ਤਿਲ ਥੋੜੜੇ ਸੰਮਲਿ ਬੁਕੁ ਭਰੀ ॥ ਜੇ ਜਾਣਾ ਸਹੁ ਨੰਢੜਾ ਤਾਂ ਥੋੜਾ ਮਾਣੁ ਕਰੀ ॥੪॥ ਜੇ ਜਾਣਾ ਲੜੁ ਛਿਜਣਾ ਪੀਡੀ ਪਾਈਂ ਗੰਢਿ ॥ ਤੈ ਜੇਵਡੁ ਮੈ ਨਾਹਿ ਕੋ ਸਭੁ ਜਗੁ ਡਿਠਾ ਹੰਢਿ ॥੫॥ ਫਰੀਦਾ ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਨ ਲੇਖ ॥ ਆਪਨੜੇ ਗਿਰੀਵਾਨ ਮਹਿ ਸਿਰੁ ਨੀਂਵਾਂ ਕਰਿ ਦੇਖੁ ॥੬॥ ਫਰੀਦਾ ਜੋ ਤੈ ਮਾਰਨਿ ਮੁਕੀਆਂ ਤਿਨ੍ਹਾ ਨ ਮਾਰੇ ਘੁੰਮਿ ॥ ਆਪਨੜੈ ਘਰਿ ਜਾਈਐ ਪੈਰ ਤਿਨ੍ਹਾ ਦੇ ਚੁੰਮਿ ॥੭॥ ਫਰੀਦਾ ਜਾਂ ਤਉ ਖਟਣ ਵੇਲ ਤਾਂ ਤੂ ਰਤਾ ਦੁਨੀ ਸਿਉ ॥ ਮਰਗ ਸਵਾਈ ਨੀਹਿ ਜਾਂ ਭਰਿਆ ਤਾਂ ਲਦਿਆ ॥੮॥ ਦੇਖੁ ਫਰੀਦਾ ਜੁ ਥੀਆ ਦਾੜੀ ਹੋਈ ਭੂਰ ॥ ਅਗਹੁ ਨੇੜਾ ਆਇਆ ਪਿਛਾ ਰਹਿਆ ਦੂਰਿ ॥੯॥ ਦੇਖੁ ਫਰੀਦਾ ਜਿ ਥੀਆ ਸਕਰ ਹੋਈ ਵਿਸੁ ॥ ਸਾਂਈ ਬਾਝਹੁ ਆਪਣੇ ਵੇਦਣ ਕਹੀਐ ਕਿਸੁ ॥੧੦॥ ਫਰੀਦਾ ਅਖੀ ਦੇਖਿ ਪਤੀਣੀਆਂ ਸੁਣਿ ਸੁਣਿ ਰੀਣੇ ਕੰਨ ॥ ਸਾਖ ਪਕੰਦੀ ਆਈਆ ਹੋਰ ਕਰੇਂਦੀ ਵੰਨ ॥੧੧॥ ਫਰੀਦਾ ਕਾਲੀਂ ਜਿਨੀ ਨ ਰਾਵਿਆ ਧਉਲੀ ਰਾਵੈ ਕੋਇ ॥ ਕਰਿ ਸਾਂਈ ਸਿਉ ਪਿਰਹੜੀ ਰੰਗੁ ਨਵੇਲਾ ਹੋਇ ॥੧੨॥

Text: Gurmukhi with English translation (Kulbir S Thind; English by Dr. Sant Singh Khalsa).