Sri Guru Granth Sahib › Salok Sheikh Farid

Ang 1378

Ang 1377–1378Salok Sheikh Farid · ਸਲੋਕ ਸੇਖ ਫਰੀਦ ਕੇ

SHALOKS OF SHAYKH FAREED JEE

Sheikh Farid · salok

ਸਲੋਕ ਸੇਖ ਫਰੀਦ ਕੇ ੴ ਸਤਿਗੁਰ ਪ੍ਰਸਾਦਿ ॥ ਜਿਤੁ ਦਿਹਾੜੈ ਧਨ ਵਰੀ ਸਾਹੇ ਲਏ ਲਿਖਾਇ ॥ ਮਲਕੁ ਜਿ ਕੰਨੀ ਸੁਣੀਦਾ ਮੁਹੁ ਦੇਖਾਲੇ ਆਇ ॥ ਜਿੰਦੁ ਨਿਮਾਣੀ ਕਢੀਐ ਹਡਾ ਕੂ ਕੜਕਾਇ ॥ ਸਾਹੇ ਲਿਖੇ ਨ ਚਲਨੀ ਜਿੰਦੂ ਕੂੰ ਸਮਝਾਇ ॥ ਜਿੰਦੁ ਵਹੁਟੀ ਮਰਣੁ ਵਰੁ ਲੈ ਜਾਸੀ ਪਰਣਾਇ ॥ ਆਪਣ ਹਥੀ ਜੋਲਿ ਕੈ ਕੈ ਗਲਿ ਲਗੈ ਧਾਇ ॥ ਵਾਲਹੁ ਨਿਕੀ ਪੁਰਸਲਾਤ ਕੰਨੀ ਨ ਸੁਣੀ ਆਇ ॥ ਫਰੀਦਾ ਕਿੜੀ ਪਵੰਦੀਈ ਖੜਾ ਨ ਆਪੁ ਮੁਹਾਇ ॥੧॥ ਫਰੀਦਾ ਦਰ ਦਰਵੇਸੀ ਗਾਖੜੀ ਚਲਾਂ ਦੁਨੀਆਂ ਭਤਿ ॥ ਬੰਨ੍ਹਿ ਉਠਾਈ ਪੋਟਲੀ ਕਿਥੈ ਵੰਞਾ ਘਤਿ ॥੨॥ ਕਿਝੁ ਨ ਬੁਝੈ ਕਿਝੁ ਨ ਸੁਝੈ ਦੁਨੀਆ ਗੁਝੀ ਭਾਹਿ ॥ ਸਾਂਈਂ ਮੇਰੈ ਚੰਗਾ ਕੀਤਾ ਨਾਹੀ ਤ ਹੰ ਭੀ ਦਝਾਂ ਆਹਿ ॥੩॥ ਫਰੀਦਾ ਜੇ ਜਾਣਾ ਤਿਲ ਥੋੜੜੇ ਸੰਮਲਿ ਬੁਕੁ ਭਰੀ ॥ ਜੇ ਜਾਣਾ ਸਹੁ ਨੰਢੜਾ ਤਾਂ ਥੋੜਾ ਮਾਣੁ ਕਰੀ ॥੪॥ ਜੇ ਜਾਣਾ ਲੜੁ ਛਿਜਣਾ ਪੀਡੀ ਪਾਈਂ ਗੰਢਿ ॥ ਤੈ ਜੇਵਡੁ ਮੈ ਨਾਹਿ ਕੋ ਸਭੁ ਜਗੁ ਡਿਠਾ ਹੰਢਿ ॥੫॥ ਫਰੀਦਾ ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਨ ਲੇਖ ॥ ਆਪਨੜੇ ਗਿਰੀਵਾਨ ਮਹਿ ਸਿਰੁ ਨੀਂਵਾਂ ਕਰਿ ਦੇਖੁ ॥੬॥ ਫਰੀਦਾ ਜੋ ਤੈ ਮਾਰਨਿ ਮੁਕੀਆਂ ਤਿਨ੍ਹਾ ਨ ਮਾਰੇ ਘੁੰਮਿ ॥ ਆਪਨੜੈ ਘਰਿ ਜਾਈਐ ਪੈਰ ਤਿਨ੍ਹਾ ਦੇ ਚੁੰਮਿ ॥੭॥ ਫਰੀਦਾ ਜਾਂ ਤਉ ਖਟਣ ਵੇਲ ਤਾਂ ਤੂ ਰਤਾ ਦੁਨੀ ਸਿਉ ॥ ਮਰਗ ਸਵਾਈ ਨੀਹਿ ਜਾਂ ਭਰਿਆ ਤਾਂ ਲਦਿਆ ॥੮॥ ਦੇਖੁ ਫਰੀਦਾ ਜੁ ਥੀਆ ਦਾੜੀ ਹੋਈ ਭੂਰ ॥ ਅਗਹੁ ਨੇੜਾ ਆਇਆ ਪਿਛਾ ਰਹਿਆ ਦੂਰਿ ॥੯॥ ਦੇਖੁ ਫਰੀਦਾ ਜਿ ਥੀਆ ਸਕਰ ਹੋਈ ਵਿਸੁ ॥ ਸਾਂਈ ਬਾਝਹੁ ਆਪਣੇ ਵੇਦਣ ਕਹੀਐ ਕਿਸੁ ॥੧੦॥ ਫਰੀਦਾ ਅਖੀ ਦੇਖਿ ਪਤੀਣੀਆਂ ਸੁਣਿ ਸੁਣਿ ਰੀਣੇ ਕੰਨ ॥ ਸਾਖ ਪਕੰਦੀ ਆਈਆ ਹੋਰ ਕਰੇਂਦੀ ਵੰਨ ॥੧੧॥ ਫਰੀਦਾ ਕਾਲੀਂ ਜਿਨੀ ਨ ਰਾਵਿਆ ਧਉਲੀ ਰਾਵੈ ਕੋਇ ॥ ਕਰਿ ਸਾਂਈ ਸਿਉ ਪਿਰਹੜੀ ਰੰਗੁ ਨਵੇਲਾ ਹੋਇ ॥੧੨॥

Ang 1378Salok Sheikh Farid · ਸਲੋਕ ਸੇਖ ਫਰੀਦ ਕੇ › SHALOKS OF SHAYKH FAREED JEE

THIRD MEHL

Guru Amar Das · salok

ਮਃ ੩ ॥ ਫਰੀਦਾ ਕਾਲੀ ਧਉਲੀ ਸਾਹਿਬੁ ਸਦਾ ਹੈ ਜੇ ਕੋ ਚਿਤਿ ਕਰੇ ॥ ਆਪਣਾ ਲਾਇਆ ਪਿਰਮੁ ਨ ਲਗਈ ਜੇ ਲੋਚੈ ਸਭੁ ਕੋਇ ॥ ਏਹੁ ਪਿਰਮੁ ਪਿਆਲਾ ਖਸਮ ਕਾ ਜੈ ਭਾਵੈ ਤੈ ਦੇਇ ॥੧੩॥

Ang 1378–1379Salok Sheikh Farid · ਸਲੋਕ ਸੇਖ ਫਰੀਦ ਕੇ › SHALOKS OF SHAYKH FAREED JEE

Sheikh Farid · salok · part 1 of 3

ਫਰੀਦਾ ਜਿਨ੍ਹ ਲੋਇਣ ਜਗੁ ਮੋਹਿਆ ਸੇ ਲੋਇਣ ਮੈ ਡਿਠੁ ॥ ਕਜਲ ਰੇਖ ਨ ਸਹਦਿਆ ਸੇ ਪੰਖੀ ਸੂਇ ਬਹਿਠੁ ॥੧੪॥ ਫਰੀਦਾ ਕੂਕੇਦਿਆ ਚਾਂਗੇਦਿਆ ਮਤੀ ਦੇਦਿਆ ਨਿਤ ॥ ਜੋ ਸੈਤਾਨਿ ਵੰਞਾਇਆ ਸੇ ਕਿਤ ਫੇਰਹਿ ਚਿਤ ॥੧੫॥ ਫਰੀਦਾ ਥੀਉ ਪਵਾਹੀ ਦਭੁ ॥ ਜੇ ਸਾਂਈ ਲੋੜਹਿ ਸਭੁ ॥ ਇਕੁ ਛਿਜਹਿ ਬਿਆ ਲਤਾੜੀਅਹਿ ॥ ਤਾਂ ਸਾਈ ਦੈ ਦਰਿ ਵਾੜੀਅਹਿ ॥੧੬॥ ਫਰੀਦਾ ਖਾਕੁ ਨ ਨਿੰਦੀਐ ਖਾਕੂ ਜੇਡੁ ਨ ਕੋਇ ॥ ਜੀਵਦਿਆ ਪੈਰਾ ਤਲੈ ਮੁਇਆ ਉਪਰਿ ਹੋਇ ॥੧੭॥ ਫਰੀਦਾ ਜਾ ਲਬੁ ਤਾ ਨੇਹੁ ਕਿਆ ਲਬੁ ਤ ਕੂੜਾ ਨੇਹੁ ॥ ਕਿਚਰੁ ਝਤਿ ਲਘਾਈਐ ਛਪਰਿ ਤੁਟੈ ਮੇਹੁ ॥੧੮॥ ਫਰੀਦਾ ਜੰਗਲੁ ਜੰਗਲੁ ਕਿਆ ਭਵਹਿ ਵਣਿ ਕੰਡਾ ਮੋੜੇਹਿ ॥ ਵਸੀ ਰਬੁ ਹਿਆਲੀਐ ਜੰਗਲੁ ਕਿਆ ਢੂਢੇਹਿ ॥੧੯॥ ਫਰੀਦਾ ਇਨੀ ਨਿਕੀ ਜੰਘੀਐ ਥਲ ਡੂੰਗਰ ਭਵਿਓਮ੍ਹਿ ॥ ਅਜੁ ਫਰੀਦੈ ਕੂਜੜਾ ਸੈ ਕੋਹਾਂ ਥੀਓਮਿ ॥੨੦॥ ਫਰੀਦਾ ਰਾਤੀ ਵਡੀਆਂ ਧੁਖਿ ਧੁਖਿ ਉਠਨਿ ਪਾਸ ॥ ਧਿਗੁ ਤਿਨ੍ਹਾ ਦਾ ਜੀਵਿਆ ਜਿਨਾ ਵਿਡਾਣੀ ਆਸ ॥੨੧॥ ਫਰੀਦਾ ਜੇ ਮੈ ਹੋਦਾ ਵਾਰਿਆ ਮਿਤਾ ਆਇੜਿਆਂ ॥ ਹੇੜਾ ਜਲੈ ਮਜੀਠ ਜਿਉ ਉਪਰਿ ਅੰਗਾਰਾ ॥੨੨॥ ਫਰੀਦਾ ਲੋੜੈ ਦਾਖ ਬਿਜਉਰੀਆਂ ਕਿਕਰਿ ਬੀਜੈ ਜਟੁ ॥ ਹੰਢੈ ਉਂਨ ਕਤਾਇਦਾ ਪੈਧਾ ਲੋੜੈ ਪਟੁ ॥੨੩॥ ਫਰੀਦਾ ਗਲੀਏ ਚਿਕੜੁ ਦੂਰਿ ਘਰੁ ਨਾਲਿ ਪਿਆਰੇ ਨੇਹੁ ॥ ਚਲਾ ਤ ਭਿਜੈ ਕੰਬਲੀ ਰਹਾਂ ਤ ਤੁਟੈ ਨੇਹੁ ॥੨੪॥ ਭਿਜਉ ਸਿਜਉ ਕੰਬਲੀ ਅਲਹ ਵਰਸਉ ਮੇਹੁ ॥ ਜਾਇ ਮਿਲਾ ਤਿਨਾ ਸਜਣਾ ਤੁਟਉ ਨਾਹੀ ਨੇਹੁ ॥੨੫॥ ਫਰੀਦਾ ਮੈ ਭੋਲਾਵਾ ਪਗ ਦਾ ਮਤੁ ਮੈਲੀ ਹੋਇ ਜਾਇ ॥ ਗਹਿਲਾ ਰੂਹੁ ਨ ਜਾਣਈ ਸਿਰੁ ਭੀ ਮਿਟੀ ਖਾਇ ॥੨੬॥

Text: Gurmukhi with English translation (Kulbir S Thind; English by Dr. Sant Singh Khalsa).