ਫਰੀਦਾ ਜਿਨ੍ਹ ਲੋਇਣ ਜਗੁ ਮੋਹਿਆ ਸੇ ਲੋਇਣ ਮੈ ਡਿਠੁ ॥ ਕਜਲ ਰੇਖ ਨ ਸਹਦਿਆ ਸੇ ਪੰਖੀ ਸੂਇ ਬਹਿਠੁ ॥੧੪॥ ਫਰੀਦਾ ਕੂਕੇਦਿਆ ਚਾਂਗੇਦਿਆ ਮਤੀ ਦੇਦਿਆ ਨਿਤ ॥ ਜੋ ਸੈਤਾਨਿ ਵੰਞਾਇਆ ਸੇ ਕਿਤ ਫੇਰਹਿ ਚਿਤ ॥੧੫॥ ਫਰੀਦਾ ਥੀਉ ਪਵਾਹੀ ਦਭੁ ॥ ਜੇ ਸਾਂਈ ਲੋੜਹਿ ਸਭੁ ॥ ਇਕੁ ਛਿਜਹਿ ਬਿਆ ਲਤਾੜੀਅਹਿ ॥ ਤਾਂ ਸਾਈ ਦੈ ਦਰਿ ਵਾੜੀਅਹਿ ॥੧੬॥ ਫਰੀਦਾ ਖਾਕੁ ਨ ਨਿੰਦੀਐ ਖਾਕੂ ਜੇਡੁ ਨ ਕੋਇ ॥ ਜੀਵਦਿਆ ਪੈਰਾ ਤਲੈ ਮੁਇਆ ਉਪਰਿ ਹੋਇ ॥੧੭॥ ਫਰੀਦਾ ਜਾ ਲਬੁ ਤਾ ਨੇਹੁ ਕਿਆ ਲਬੁ ਤ ਕੂੜਾ ਨੇਹੁ ॥ ਕਿਚਰੁ ਝਤਿ ਲਘਾਈਐ ਛਪਰਿ ਤੁਟੈ ਮੇਹੁ ॥੧੮॥ ਫਰੀਦਾ ਜੰਗਲੁ ਜੰਗਲੁ ਕਿਆ ਭਵਹਿ ਵਣਿ ਕੰਡਾ ਮੋੜੇਹਿ ॥ ਵਸੀ ਰਬੁ ਹਿਆਲੀਐ ਜੰਗਲੁ ਕਿਆ ਢੂਢੇਹਿ ॥੧੯॥ ਫਰੀਦਾ ਇਨੀ ਨਿਕੀ ਜੰਘੀਐ ਥਲ ਡੂੰਗਰ ਭਵਿਓਮ੍ਹਿ ॥ ਅਜੁ ਫਰੀਦੈ ਕੂਜੜਾ ਸੈ ਕੋਹਾਂ ਥੀਓਮਿ ॥੨੦॥ ਫਰੀਦਾ ਰਾਤੀ ਵਡੀਆਂ ਧੁਖਿ ਧੁਖਿ ਉਠਨਿ ਪਾਸ ॥ ਧਿਗੁ ਤਿਨ੍ਹਾ ਦਾ ਜੀਵਿਆ ਜਿਨਾ ਵਿਡਾਣੀ ਆਸ ॥੨੧॥ ਫਰੀਦਾ ਜੇ ਮੈ ਹੋਦਾ ਵਾਰਿਆ ਮਿਤਾ ਆਇੜਿਆਂ ॥ ਹੇੜਾ ਜਲੈ ਮਜੀਠ ਜਿਉ ਉਪਰਿ ਅੰਗਾਰਾ ॥੨੨॥ ਫਰੀਦਾ ਲੋੜੈ ਦਾਖ ਬਿਜਉਰੀਆਂ ਕਿਕਰਿ ਬੀਜੈ ਜਟੁ ॥ ਹੰਢੈ ਉਂਨ ਕਤਾਇਦਾ ਪੈਧਾ ਲੋੜੈ ਪਟੁ ॥੨੩॥ ਫਰੀਦਾ ਗਲੀਏ ਚਿਕੜੁ ਦੂਰਿ ਘਰੁ ਨਾਲਿ ਪਿਆਰੇ ਨੇਹੁ ॥ ਚਲਾ ਤ ਭਿਜੈ ਕੰਬਲੀ ਰਹਾਂ ਤ ਤੁਟੈ ਨੇਹੁ ॥੨੪॥ ਭਿਜਉ ਸਿਜਉ ਕੰਬਲੀ ਅਲਹ ਵਰਸਉ ਮੇਹੁ ॥ ਜਾਇ ਮਿਲਾ ਤਿਨਾ ਸਜਣਾ ਤੁਟਉ ਨਾਹੀ ਨੇਹੁ ॥੨੫॥ ਫਰੀਦਾ ਮੈ ਭੋਲਾਵਾ ਪਗ ਦਾ ਮਤੁ ਮੈਲੀ ਹੋਇ ਜਾਇ ॥ ਗਹਿਲਾ ਰੂਹੁ ਨ ਜਾਣਈ ਸਿਰੁ ਭੀ ਮਿਟੀ ਖਾਇ ॥੨੬॥
Sri Guru Granth Sahib › Salok Sheikh Farid
Ang 1379
ਫਰੀਦਾ ਸਕਰ ਖੰਡੁ ਨਿਵਾਤ ਗੁੜੁ ਮਾਖਿਓੁ ਮਾਂਝਾ ਦੁਧੁ ॥ ਸਭੇ ਵਸਤੂ ਮਿਠੀਆਂ ਰਬ ਨ ਪੁਜਨਿ ਤੁਧੁ ॥੨੭॥ ਫਰੀਦਾ ਰੋਟੀ ਮੇਰੀ ਕਾਠ ਕੀ ਲਾਵਣੁ ਮੇਰੀ ਭੁਖ ॥ ਜਿਨਾ ਖਾਧੀ ਚੋਪੜੀ ਘਣੇ ਸਹਨਿਗੇ ਦੁਖ ॥੨੮॥ ਰੁਖੀ ਸੁਖੀ ਖਾਇ ਕੈ ਠੰਢਾ ਪਾਣੀ ਪੀਉ ॥ ਫਰੀਦਾ ਦੇਖਿ ਪਰਾਈ ਚੋਪੜੀ ਨਾ ਤਰਸਾਏ ਜੀਉ ॥੨੯॥ ਅਜੁ ਨ ਸੁਤੀ ਕੰਤ ਸਿਉ ਅੰਗੁ ਮੁੜੇ ਮੁੜਿ ਜਾਇ ॥ ਜਾਇ ਪੁਛਹੁ ਡੋਹਾਗਣੀ ਤੁਮ ਕਿਉ ਰੈਣਿ ਵਿਹਾਇ ॥੩੦॥ ਸਾਹੁਰੈ ਢੋਈ ਨਾ ਲਹੈ ਪੇਈਐ ਨਾਹੀ ਥਾਉ ॥ ਪਿਰੁ ਵਾਤੜੀ ਨ ਪੁਛਈ ਧਨ ਸੋਹਾਗਣਿ ਨਾਉ ॥੩੧॥ ਸਾਹੁਰੈ ਪੇਈਐ ਕੰਤ ਕੀ ਕੰਤੁ ਅਗੰਮੁ ਅਥਾਹੁ ॥ ਨਾਨਕ ਸੋ ਸੋਹਾਗਣੀ ਜੁ ਭਾਵੈ ਬੇਪਰਵਾਹ ॥੩੨॥ ਨਾਤੀ ਧੋਤੀ ਸੰਬਹੀ ਸੁਤੀ ਆਇ ਨਚਿੰਦੁ ॥ ਫਰੀਦਾ ਰਹੀ ਸੁ ਬੇੜੀ ਹਿੰਙੁ ਦੀ ਗਈ ਕਥੂਰੀ ਗੰਧੁ ॥੩੩॥ ਜੋਬਨ ਜਾਂਦੇ ਨਾ ਡਰਾਂ ਜੇ ਸਹ ਪ੍ਰੀਤਿ ਨ ਜਾਇ ॥ ਫਰੀਦਾ ਕਿਤੀਂ ਜੋਬਨ ਪ੍ਰੀਤਿ ਬਿਨੁ ਸੁਕਿ ਗਏ ਕੁਮਲਾਇ ॥੩੪॥ ਫਰੀਦਾ ਚਿੰਤ ਖਟੋਲਾ ਵਾਣੁ ਦੁਖੁ ਬਿਰਹਿ ਵਿਛਾਵਣ ਲੇਫੁ ॥ ਏਹੁ ਹਮਾਰਾ ਜੀਵਣਾ ਤੂ ਸਾਹਿਬ ਸਚੇ ਵੇਖੁ ॥੩੫॥ ਬਿਰਹਾ ਬਿਰਹਾ ਆਖੀਐ ਬਿਰਹਾ ਤੂ ਸੁਲਤਾਨੁ ॥ ਫਰੀਦਾ ਜਿਤੁ ਤਨਿ ਬਿਰਹੁ ਨ ਊਪਜੈ ਸੋ ਤਨੁ ਜਾਣੁ ਮਸਾਨੁ ॥੩੬॥ ਫਰੀਦਾ ਏ ਵਿਸੁ ਗੰਦਲਾ ਧਰੀਆਂ ਖੰਡੁ ਲਿਵਾੜਿ ॥ ਇਕਿ ਰਾਹੇਦੇ ਰਹਿ ਗਏ ਇਕਿ ਰਾਧੀ ਗਏ ਉਜਾੜਿ ॥੩੭॥ ਫਰੀਦਾ ਚਾਰਿ ਗਵਾਇਆ ਹੰਢਿ ਕੈ ਚਾਰਿ ਗਵਾਇਆ ਸੰਮਿ ॥ ਲੇਖਾ ਰਬੁ ਮੰਗੇਸੀਆ ਤੂ ਆਂਹੋ ਕੇ੍ਰਹੇ ਕੰਮਿ ॥੩੮॥ ਫਰੀਦਾ ਦਰਿ ਦਰਵਾਜੈ ਜਾਇ ਕੈ ਕਿਉ ਡਿਠੋ ਘੜੀਆਲੁ ॥ ਏਹੁ ਨਿਦੋਸਾਂ ਮਾਰੀਐ ਹਮ ਦੋਸਾਂ ਦਾ ਕਿਆ ਹਾਲੁ ॥੩੯॥
ਘੜੀਏ ਘੜੀਏ ਮਾਰੀਐ ਪਹਰੀ ਲਹੈ ਸਜਾਇ ॥ ਸੋ ਹੇੜਾ ਘੜੀਆਲ ਜਿਉ ਡੁਖੀ ਰੈਣਿ ਵਿਹਾਇ ॥੪੦॥ ਬੁਢਾ ਹੋਆ ਸੇਖ ਫਰੀਦੁ ਕੰਬਣਿ ਲਗੀ ਦੇਹ ॥ ਜੇ ਸਉ ਵਿ੍ਰਹਆ ਜੀਵਣਾ ਭੀ ਤਨੁ ਹੋਸੀ ਖੇਹ ॥੪੧॥ ਫਰੀਦਾ ਬਾਰਿ ਪਰਾਇਐ ਬੈਸਣਾ ਸਾਂਈ ਮੁਝੈ ਨ ਦੇਹਿ ॥ ਜੇ ਤੂ ਏਵੈ ਰਖਸੀ ਜੀਉ ਸਰੀਰਹੁ ਲੇਹਿ ॥੪੨॥ ਕੰਧਿ ਕੁਹਾੜਾ ਸਿਰਿ ਘੜਾ ਵਣਿ ਕੈ ਸਰੁ ਲੋਹਾਰੁ ॥ ਫਰੀਦਾ ਹਉ ਲੋੜੀ ਸਹੁ ਆਪਣਾ ਤੂ ਲੋੜਹਿ ਅੰਗਿਆਰ ॥੪੩॥ ਫਰੀਦਾ ਇਕਨਾ ਆਟਾ ਅਗਲਾ ਇਕਨਾ ਨਾਹੀ ਲੋਣੁ ॥ ਅਗੈ ਗਏ ਸਿੰਞਾਪਸਨਿ ਚੋਟਾਂ ਖਾਸੀ ਕਉਣੁ ॥੪੪॥ ਪਾਸਿ ਦਮਾਮੇ ਛਤੁ ਸਿਰਿ ਭੇਰੀ ਸਡੋ ਰਡ ॥ ਜਾਇ ਸੁਤੇ ਜੀਰਾਣ ਮਹਿ ਥੀਏ ਅਤੀਮਾ ਗਡ ॥੪੫॥ ਫਰੀਦਾ ਕੋਠੇ ਮੰਡਪ ਮਾੜੀਆ ਉਸਾਰੇਦੇ ਭੀ ਗਏ ॥ ਕੂੜਾ ਸਉਦਾ ਕਰਿ ਗਏ ਗੋਰੀ ਆਇ ਪਏ ॥੪੬॥ ਫਰੀਦਾ ਖਿੰਥੜਿ ਮੇਖਾ ਅਗਲੀਆ ਜਿੰਦੁ ਨ ਕਾਈ ਮੇਖ ॥ ਵਾਰੀ ਆਪੋ ਆਪਣੀ ਚਲੇ ਮਸਾਇਕ ਸੇਖ ॥੪੭॥ ਫਰੀਦਾ ਦੁਹੁ ਦੀਵੀ ਬਲੰਦਿਆ ਮਲਕੁ ਬਹਿਠਾ ਆਇ ॥ ਗੜੁ ਲੀਤਾ ਘਟੁ ਲੁਟਿਆ ਦੀਵੜੇ ਗਇਆ ਬੁਝਾਇ ॥੪੮॥ ਫਰੀਦਾ ਵੇਖੁ ਕਪਾਹੈ ਜਿ ਥੀਆ ਜਿ ਸਿਰਿ ਥੀਆ ਤਿਲਾਹ ॥ ਕਮਾਦੈ ਅਰੁ ਕਾਗਦੈ ਕੁੰਨੇ ਕੋਇਲਿਆਹ ॥ ਮੰਦੇ ਅਮਲ ਕਰੇਦਿਆ ਏਹ ਸਜਾਇ ਤਿਨਾਹ ॥੪੯॥ ਫਰੀਦਾ ਕੰਨਿ ਮੁਸਲਾ ਸੂਫੁ ਗਲਿ ਦਿਲਿ ਕਾਤੀ ਗੁੜੁ ਵਾਤਿ ॥ ਬਾਹਰਿ ਦਿਸੈ ਚਾਨਣਾ ਦਿਲਿ ਅੰਧਿਆਰੀ ਰਾਤਿ ॥੫੦॥ ਫਰੀਦਾ ਰਤੀ ਰਤੁ ਨ ਨਿਕਲੈ ਜੇ ਤਨੁ ਚੀਰੈ ਕੋਇ ॥ ਜੋ ਤਨ ਰਤੇ ਰਬ ਸਿਉ ਤਿਨ ਤਨਿ ਰਤੁ ਨ ਹੋਇ ॥੫੧॥
Text: Gurmukhi with English translation (Kulbir S Thind; English by Dr. Sant Singh Khalsa).