MAAJH, FIFTH MEHL: DAY AND NIGHT
ਮਾਝ ਮਹਲਾ ੫ ਦਿਨ ਰੈਣਿ ੴ ਸਤਿਗੁਰ ਪ੍ਰਸਾਦਿ ॥ ਸੇਵੀ ਸਤਿਗੁਰੁ ਆਪਣਾ ਹਰਿ ਸਿਮਰੀ ਦਿਨ ਸਭਿ ਰੈਣ ॥ ਆਪੁ ਤਿਆਗਿ ਸਰਣੀ ਪਵਾਂ ਮੁਖਿ ਬੋਲੀ ਮਿਠੜੇ ਵੈਣ ॥ ਜਨਮ ਜਨਮ ਕਾ ਵਿਛੁੜਿਆ ਹਰਿ ਮੇਲਹੁ ਸਜਣੁ ਸੈਣ ॥ ਜੋ ਜੀਅ ਹਰਿ ਤੇ ਵਿਛੁੜੇ ਸੇ ਸੁਖਿ ਨ ਵਸਨਿ ਭੈਣ ॥ ਹਰਿ ਪਿਰ ਬਿਨੁ ਚੈਨੁ ਨ ਪਾਈਐ ਖੋਜਿ ਡਿਠੇ ਸਭਿ ਗੈਣ ॥ ਆਪ ਕਮਾਣੈ ਵਿਛੁੜੀ ਦੋਸੁ ਨ ਕਾਹੂ ਦੇਣ ॥ ਕਰਿ ਕਿਰਪਾ ਪ੍ਰਭ ਰਾਖਿ ਲੇਹੁ ਹੋਰੁ ਨਾਹੀ ਕਰਣ ਕਰੇਣ ॥ ਹਰਿ ਤੁਧੁ ਵਿਣੁ ਖਾਕੂ ਰੂਲਣਾ ਕਹੀਐ ਕਿਥੈ ਵੈਣ ॥ ਨਾਨਕ ਕੀ ਬੇਨੰਤੀਆ ਹਰਿ ਸੁਰਜਨੁ ਦੇਖਾ ਨੈਣ ॥੧॥ ਜੀਅ ਕੀ ਬਿਰਥਾ ਸੋ ਸੁਣੇ ਹਰਿ ਸੰਮ੍ਰਿਥ ਪੁਰਖੁ ਅਪਾਰੁ ॥ ਮਰਣਿ ਜੀਵਣਿ ਆਰਾਧਣਾ ਸਭਨਾ ਕਾ ਆਧਾਰੁ ॥ ਸਸੁਰੈ ਪੇਈਐ ਤਿਸੁ ਕੰਤ ਕੀ ਵਡਾ ਜਿਸੁ ਪਰਵਾਰੁ ॥ ਊਚਾ ਅਗਮ ਅਗਾਧਿ ਬੋਧ ਕਿਛੁ ਅੰਤੁ ਨ ਪਾਰਾਵਾਰੁ ॥ ਸੇਵਾ ਸਾ ਤਿਸੁ ਭਾਵਸੀ ਸੰਤਾ ਕੀ ਹੋਇ ਛਾਰੁ ॥ ਦੀਨਾ ਨਾਥ ਦੈਆਲ ਦੇਵ ਪਤਿਤ ਉਧਾਰਣਹਾਰੁ ॥ ਆਦਿ ਜੁਗਾਦੀ ਰਖਦਾ ਸਚੁ ਨਾਮੁ ਕਰਤਾਰੁ ॥ ਕੀਮਤਿ ਕੋਇ ਨ ਜਾਣਈ ਕੋ ਨਾਹੀ ਤੋਲਣਹਾਰੁ ॥ ਮਨ ਤਨ ਅੰਤਰਿ ਵਸਿ ਰਹੇ ਨਾਨਕ ਨਹੀ ਸੁਮਾਰੁ ॥ ਦਿਨੁ ਰੈਣਿ ਜਿ ਪ੍ਰਭ ਕੰਉ ਸੇਵਦੇ ਤਿਨ ਕੈ ਸਦ ਬਲਿਹਾਰ ॥੨॥