Sri Guru Granth Sahib › Salok Sheikh Farid

Ang 1381

Ang 1380–1381Salok Sheikh Farid · ਸਲੋਕ ਸੇਖ ਫਰੀਦ ਕੇ › SHALOKS OF SHAYKH FAREED JEE

Sheikh Farid · salok · part 1 of 2

ਫਰੀਦਾ ਸੋਈ ਸਰਵਰੁ ਢੂਢਿ ਲਹੁ ਜਿਥਹੁ ਲਭੀ ਵਥੁ ॥ ਛਪੜਿ ਢੂਢੈ ਕਿਆ ਹੋਵੈ ਚਿਕੜਿ ਡੁਬੈ ਹਥੁ ॥੫੩॥ ਫਰੀਦਾ ਨੰਢੀ ਕੰਤੁ ਨ ਰਾਵਿਓ ਵਡੀ ਥੀ ਮੁਈਆਸੁ ॥ ਧਨ ਕੂਕੇਂਦੀ ਗੋਰ ਮੇਂ ਤੈ ਸਹ ਨਾ ਮਿਲੀਆਸੁ ॥੫੪॥ ਫਰੀਦਾ ਸਿਰੁ ਪਲਿਆ ਦਾੜੀ ਪਲੀ ਮੁਛਾਂ ਭੀ ਪਲੀਆਂ ॥ ਰੇ ਮਨ ਗਹਿਲੇ ਬਾਵਲੇ ਮਾਣਹਿ ਕਿਆ ਰਲੀਆਂ ॥੫੫॥ ਫਰੀਦਾ ਕੋਠੇ ਧੁਕਣੁ ਕੇਤੜਾ ਪਿਰ ਨੀਦੜੀ ਨਿਵਾਰਿ ॥ ਜੋ ਦਿਹ ਲਧੇ ਗਾਣਵੇ ਗਏ ਵਿਲਾੜਿ ਵਿਲਾੜਿ ॥੫੬॥ ਫਰੀਦਾ ਕੋਠੇ ਮੰਡਪ ਮਾੜੀਆ ਏਤੁ ਨ ਲਾਏ ਚਿਤੁ ॥ ਮਿਟੀ ਪਈ ਅਤੋਲਵੀ ਕੋਇ ਨ ਹੋਸੀ ਮਿਤੁ ॥੫੭॥ ਫਰੀਦਾ ਮੰਡਪ ਮਾਲੁ ਨ ਲਾਇ ਮਰਗ ਸਤਾਣੀ ਚਿਤਿ ਧਰਿ ॥ ਸਾਈ ਜਾਇ ਸਮ੍ਹਾਲਿ ਜਿਥੈ ਹੀ ਤਉ ਵੰਞਣਾ ॥੫੮॥ ਫਰੀਦਾ ਜਿਨ੍ਹੀ ਕੰਮੀ ਨਾਹਿ ਗੁਣ ਤੇ ਕੰਮੜੇ ਵਿਸਾਰਿ ॥ ਮਤੁ ਸਰਮਿੰਦਾ ਥੀਵਹੀ ਸਾਂਈ ਦੈ ਦਰਬਾਰਿ ॥੫੯॥ ਫਰੀਦਾ ਸਾਹਿਬ ਦੀ ਕਰਿ ਚਾਕਰੀ ਦਿਲ ਦੀ ਲਾਹਿ ਭਰਾਂਦਿ ॥ ਦਰਵੇਸਾਂ ਨੋ ਲੋੜੀਐ ਰੁਖਾਂ ਦੀ ਜੀਰਾਂਦਿ ॥੬੦॥ ਫਰੀਦਾ ਕਾਲੇ ਮੈਡੇ ਕਪੜੇ ਕਾਲਾ ਮੈਡਾ ਵੇਸੁ ॥ ਗੁਨਹੀ ਭਰਿਆ ਮੈ ਫਿਰਾ ਲੋਕੁ ਕਹੈ ਦਰਵੇਸੁ ॥੬੧॥ ਤਤੀ ਤੋਇ ਨ ਪਲਵੈ ਜੇ ਜਲਿ ਟੁਬੀ ਦੇਇ ॥ ਫਰੀਦਾ ਜੋ ਡੋਹਾਗਣਿ ਰਬ ਦੀ ਝੂਰੇਦੀ ਝੂਰੇਇ ॥੬੨॥ ਜਾਂ ਕੁਆਰੀ ਤਾ ਚਾਉ ਵੀਵਾਹੀ ਤਾਂ ਮਾਮਲੇ ॥ ਫਰੀਦਾ ਏਹੋ ਪਛੋਤਾਉ ਵਤਿ ਕੁਆਰੀ ਨ ਥੀਐ ॥੬੩॥

Ang 1381Salok Sheikh Farid · ਸਲੋਕ ਸੇਖ ਫਰੀਦ ਕੇ › SHALOKS OF SHAYKH FAREED JEE

Sheikh Farid · salok · part 2 of 2

ਕਲਰ ਕੇਰੀ ਛਪੜੀ ਆਇ ਉਲਥੇ ਹੰਝ ॥ ਚਿੰਜੂ ਬੋੜਨ੍ਹਿ ਨਾ ਪੀਵਹਿ ਉਡਣ ਸੰਦੀ ਡੰਝ ॥੬੪॥ ਹੰਸੁ ਉਡਰਿ ਕੋਧ੍ਰੈ ਪਇਆ ਲੋਕੁ ਵਿਡਾਰਣਿ ਜਾਇ ॥ ਗਹਿਲਾ ਲੋਕੁ ਨ ਜਾਣਦਾ ਹੰਸੁ ਨ ਕੋਧ੍ਰਾ ਖਾਇ ॥੬੫॥ ਚਲਿ ਚਲਿ ਗਈਆਂ ਪੰਖੀਆਂ ਜਿਨ੍ਹੀ ਵਸਾਏ ਤਲ ॥ ਫਰੀਦਾ ਸਰੁ ਭਰਿਆ ਭੀ ਚਲਸੀ ਥਕੇ ਕਵਲ ਇਕਲ ॥੬੬॥ ਫਰੀਦਾ ਇਟ ਸਿਰਾਣੇ ਭੁਇ ਸਵਣੁ ਕੀੜਾ ਲੜਿਓ ਮਾਸਿ ॥ ਕੇਤੜਿਆ ਜੁਗ ਵਾਪਰੇ ਇਕਤੁ ਪਇਆ ਪਾਸਿ ॥੬੭॥ ਫਰੀਦਾ ਭੰਨੀ ਘੜੀ ਸਵੰਨਵੀ ਟੁਟੀ ਨਾਗਰ ਲਜੁ ॥ ਅਜਰਾਈਲੁ ਫਰੇਸਤਾ ਕੈ ਘਰਿ ਨਾਠੀ ਅਜੁ ॥੬੮॥ ਫਰੀਦਾ ਭੰਨੀ ਘੜੀ ਸਵੰਨਵੀ ਟੂਟੀ ਨਾਗਰ ਲ���ੁ ॥ ਜੋ ਸਜਣ ਭੁਇ ਭਾਰੁ ਥੇ ਸੇ ਕਿਉ ਆਵਹਿ ਅਜੁ ॥੬੯॥ ਫਰੀਦਾ ਬੇ ਨਿਵਾਜਾ ਕੁਤਿਆ ਏਹ ਨ ਭਲੀ ਰੀਤਿ ॥ ਕਬਹੀ ਚਲਿ ਨ ਆਇਆ ਪੰਜੇ ਵਖਤ ਮਸੀਤਿ ॥੭੦॥ ਉਠੁ ਫਰੀਦਾ ਉਜੂ ਸਾਜਿ ਸੁਬਹ ਨਿਵਾਜ ਗੁਜਾਰਿ ॥ ਜੋ ਸਿਰੁ ਸਾਂਈ ਨਾ ਨਿਵੈ ਸੋ ਸਿਰੁ ਕਪਿ ਉਤਾਰਿ ॥੭੧॥ ਜੋ ਸਿਰੁ ਸਾਈ ਨਾ ਨਿਵੈ ਸੋ ਸਿਰੁ ਕੀਜੈ ਕਾਂਇ ॥ ਕੁੰਨੇ ਹੇਠਿ ਜਲਾਈਐ ਬਾਲਣ ਸੰਦੈ ਥਾਇ ॥੭੨॥ ਫਰੀਦਾ ਕਿਥੈ ਤੈਡੇ ਮਾਪਿਆ ਜਿਨ੍ਹੀ ਤੂ ਜਣਿਓਹਿ ॥ ਤੈ ਪਾਸਹੁ ਓਇ ਲਦਿ ਗਏ ਤੂੰ ਅਜੈ ਨ ਪਤੀਣੋਹਿ ॥੭੩॥ ਫਰੀਦਾ ਮਨੁ ਮੈਦਾਨੁ ਕਰਿ ਟੋਏ ਟਿਬੇ ਲਾਹਿ ॥ ਅਗੈ ਮੂਲਿ ਨ ਆਵਸੀ ਦੋਜਕ ਸੰਦੀ ਭਾਹਿ ॥੭੪॥

Ang 1381Salok Sheikh Farid · ਸਲੋਕ ਸੇਖ ਫਰੀਦ ਕੇ › SHALOKS OF SHAYKH FAREED JEE

FIFTH MEHL

Guru Arjan Dev · salok

ਮਹਲਾ ੫ ॥ ਫਰੀਦਾ ਖਾਲਕੁ ਖਲਕ ਮਹਿ ਖਲਕ ਵਸੈ ਰਬ ਮਾਹਿ ॥ ਮੰਦਾ ਕਿਸ ਨੋ ਆਖੀਐ ਜਾਂ ਤਿਸੁ ਬਿਨੁ ਕੋਈ ਨਾਹਿ ॥੭੫॥

Ang 1381–1382Salok Sheikh Farid · ਸਲੋਕ ਸੇਖ ਫਰੀਦ ਕੇ › SHALOKS OF SHAYKH FAREED JEE

Sheikh Farid · salok

ਫਰੀਦਾ ਜਿ ਦਿਹਿ ਨਾਲਾ ਕਪਿਆ ਜੇ ਗਲੁ ਕਪਹਿ ਚੁਖ ॥ ਪਵਨਿ ਨ ਇਤੀ ਮਾਮਲੇ ਸਹਾਂ ਨ ਇਤੀ ਦੁਖ ॥੭੬॥ ਚਬਣ ਚਲਣ ਰਤੰਨ ਸੇ ਸੁਣੀਅਰ ਬਹਿ ਗਏ ॥ ਹੇੜੇ ਮੁਤੀ ਧਾਹ ਸੇ ਜਾਨੀ ਚਲਿ ਗਏ ॥੭੭॥ ਫਰੀਦਾ ਬੁਰੇ ਦਾ ਭਲਾ ਕਰਿ ਗੁਸਾ ਮਨਿ ਨ ਹਢਾਇ ॥ ਦੇਹੀ ਰੋਗੁ ਨ ਲਗਈ ਪਲੈ ਸਭੁ ਕਿਛੁ ਪਾਇ ॥੭੮॥ ਫਰੀਦਾ ਪੰਖ ਪਰਾਹੁਣੀ ਦੁਨੀ ਸੁਹਾਵਾ ਬਾਗੁ ॥ ਨਉਬਤਿ ਵਜੀ ਸੁਬਹ ਸਿਉ ਚਲਣ ਕਾ ਕਰਿ ਸਾਜੁ ॥੭੯॥ ਫਰੀਦਾ ਰਾਤਿ ਕਥੂਰੀ ਵੰਡੀਐ ਸੁਤਿਆ ਮਿਲੈ ਨ ਭਾਉ ॥ ਜਿੰਨ੍ਹਾ ਨੈਣ ਨੀਂਦ੍ਰਾਵਲੇ ਤਿੰਨ੍ਹਾ ਮਿਲਣੁ ਕੁਆਉ ॥੮੦॥ ਫਰੀਦਾ ਮੈ ਜਾਨਿਆ ਦੁਖੁ ਮੁਝ ਕੂ ਦੁਖੁ ਸਬਾਇਐ ਜਗਿ ॥ ਊਚੇ ਚੜਿ ਕੈ ਦੇਖਿਆ ਤਾਂ ਘਰਿ ਘਰਿ ਏਹਾ ਅਗਿ ॥੮੧॥

Text: Gurmukhi with English translation (Kulbir S Thind; English by Dr. Sant Singh Khalsa).