ਫਰੀਦਾ ਜਿ ਦਿਹਿ ਨਾਲਾ ਕਪਿਆ ਜੇ ਗਲੁ ਕਪਹਿ ਚੁਖ ॥ ਪਵਨਿ ਨ ਇਤੀ ਮਾਮਲੇ ਸਹਾਂ ਨ ਇਤੀ ਦੁਖ ॥੭੬॥ ਚਬਣ ਚਲਣ ਰਤੰਨ ਸੇ ਸੁਣੀਅਰ ਬਹਿ ਗਏ ॥ ਹੇੜੇ ਮੁਤੀ ਧਾਹ ਸੇ ਜਾਨੀ ਚਲਿ ਗਏ ॥੭੭॥ ਫਰੀਦਾ ਬੁਰੇ ਦਾ ਭਲਾ ਕਰਿ ਗੁਸਾ ਮਨਿ ਨ ਹਢਾਇ ॥ ਦੇਹੀ ਰੋਗੁ ਨ ਲਗਈ ਪਲੈ ਸਭੁ ਕਿਛੁ ਪਾਇ ॥੭੮॥ ਫਰੀਦਾ ਪੰਖ ਪਰਾਹੁਣੀ ਦੁਨੀ ਸੁਹਾਵਾ ਬਾਗੁ ॥ ਨਉਬਤਿ ਵਜੀ ਸੁਬਹ ਸਿਉ ਚਲਣ ਕਾ ਕਰਿ ਸਾਜੁ ॥੭੯॥ ਫਰੀਦਾ ਰਾਤਿ ਕਥੂਰੀ ਵੰਡੀਐ ਸੁਤਿਆ ਮਿਲੈ ਨ ਭਾਉ ॥ ਜਿੰਨ੍ਹਾ ਨੈਣ ਨੀਂਦ੍ਰਾਵਲੇ ਤਿੰਨ੍ਹਾ ਮਿਲਣੁ ਕੁਆਉ ॥੮੦॥ ਫਰੀਦਾ ਮੈ ਜਾਨਿਆ ਦੁਖੁ ਮੁਝ ਕੂ ਦੁਖੁ ਸਬਾਇਐ ਜਗਿ ॥ ਊਚੇ ਚੜਿ ਕੈ ਦੇਖਿਆ ਤਾਂ ਘਰਿ ਘਰਿ ਏਹਾ ਅਗਿ ॥੮੧॥
Sri Guru Granth Sahib › Salok Sheikh Farid
Ang 1382
FIFTH MEHL
ਮਹਲਾ ੫ ॥ ਫਰੀਦਾ ਭੂਮਿ ਰੰਗਾਵਲੀ ਮੰਝਿ ਵਿਸੂਲਾ ਬਾਗ ॥ ਜੋ ਜਨ ਪੀਰਿ ਨਿਵਾਜਿਆ ਤਿੰਨ੍ਹਾ ਅੰਚ ਨ ਲਾਗ ॥੮੨॥
FIFTH MEHL
ਮਹਲਾ ੫ ॥ ਫਰੀਦਾ ਉਮਰ ਸੁਹਾਵੜੀ ਸੰਗਿ ਸੁਵੰਨੜੀ ਦੇਹ ॥ ਵਿਰਲੇ ਕੇਈ ਪਾਈਅਨਿ ਜਿੰਨ੍ਹਾ ਪਿਆਰੇ ਨੇਹ ॥੮੩॥
ਕੰਧੀ ਵਹਣ ਨ ਢਾਹਿ ਤਉ ਭੀ ਲੇਖਾ ਦੇਵਣਾ ॥ ਜਿਧਰਿ ਰਬ ਰਜਾਇ ਵਹਣੁ ਤਿਦਾਊ ਗੰਉ ਕਰੇ ॥੮੪॥ ਫਰੀਦਾ ਡੁਖਾ ਸੇਤੀ ਦਿਹੁ ਗਇਆ ਸੂਲਾਂ ਸੇਤੀ ਰਾਤਿ ॥ ਖੜਾ ਪੁਕਾਰੇ ਪਾਤਣੀ ਬੇੜਾ ਕਪਰ ਵਾਤਿ ॥੮੫॥ ਲੰਮੀ ਲੰਮੀ ਨਦੀ ਵਹੈ ਕੰਧੀ ਕੇਰੈ ਹੇਤਿ ॥ ਬੇੜੇ ਨੋ ਕਪਰੁ ਕਿਆ ਕਰੇ ਜੇ ਪਾਤਣ ਰਹੈ ਸੁਚੇਤਿ ॥੮੬॥ ਫਰੀਦਾ ਗਲੀਂ ਸੁ ਸਜਣ ਵੀਹ ਇਕੁ ਢੂੰਢੇਦੀ ਨ ਲਹਾਂ ॥ ਧੁਖਾਂ ਜਿਉ ਮਾਂਲੀਹ ਕਾਰਣਿ ਤਿੰਨ੍ਹਾ ਮਾ ਪਿਰੀ ॥੮੭॥ ਫਰੀਦਾ ਇਹੁ ਤਨੁ ਭਉਕਣਾ ਨਿਤ ਨਿਤ ਦੁਖੀਐ ਕਉਣੁ ॥ ਕੰਨੀ ਬੁਜੇ ਦੇ ਰਹਾਂ ਕਿਤੀ ਵਗੈ ਪਉਣੁ ॥੮੮॥ ਫਰੀਦਾ ਰਬ ਖਜੂਰੀ ਪਕੀਆਂ ਮਾਖਿਅ ਨਈ ਵਹੰਨ੍ਹਿ ॥ ਜੋ ਜੋ ਵੰਞੈਂ ਡੀਹੜਾ ਸੋ ਉਮਰ ਹਥ ਪਵੰਨਿ ॥੮੯॥ ਫਰੀਦਾ ਤਨੁ ਸੁਕਾ ਪਿੰਜਰੁ ਥੀਆ ਤਲੀਆਂ ਖੂੰਡਹਿ ਕਾਗ ॥ ਅਜੈ ਸੁ ਰਬੁ ਨ ਬਾਹੁੜਿਓ ਦੇਖੁ ਬੰਦੇ ਕੇ ਭਾਗ ॥੯੦॥ ਕਾਗਾ ਕਰੰਗ ਢੰਢੋਲਿਆ ਸਗਲਾ ਖਾਇਆ ਮਾਸੁ ॥ ਏ ਦੁਇ ਨੈਨਾ ਮਤਿ ਛੁਹਉ ਪਿਰ ਦੇਖਨ ਕੀ ਆਸ ॥੯੧॥ ਕਾਗਾ ਚੂੰਡਿ ਨ ਪਿੰਜਰਾ ਬਸੈ ਤ ਉਡਰਿ ਜਾਹਿ ॥ ਜਿਤੁ ਪਿੰਜਰੈ ਮੇਰਾ ਸਹੁ ਵਸੈ ਮਾਸੁ ਨ ਤਿਦੂ ਖਾਹਿ ॥੯੨॥ ਫਰੀਦਾ ਗੋਰ ਨਿਮਾਣੀ ਸਡੁ ਕਰੇ ਨਿਘਰਿਆ ਘਰਿ ਆਉ ॥ ਸਰਪਰ ਮੈਥੈ ਆਵਣਾ ਮਰਣਹੁ ਨਾ ਡਰਿਆਹੁ ॥੯੩॥ ਏਨੀ ਲੋਇਣੀ ਦੇਖਦਿਆ ਕੇਤੀ ਚਲਿ ਗਈ ॥ ਫਰੀਦਾ ਲੋਕਾਂ ਆਪੋ ਆਪਣੀ ਮੈ ਆਪਣੀ ਪਈ ॥੯੪॥ ਆਪੁ ਸਵਾਰਹਿ ਮੈ ਮਿਲਹਿ ਮੈ ਮਿਲਿਆ ਸੁਖੁ ਹੋਇ ॥ ਫਰੀਦਾ ਜੇ ਤੂ ਮੇਰਾ ਹੋਇ ਰਹਹਿ ਸਭੁ ਜਗੁ ਤੇਰਾ ਹੋਇ ॥੯੫॥
ਕੰਧੀ ਉਤੈ ਰੁਖੜਾ ਕਿਚਰਕੁ ਬੰਨੈ ਧੀਰੁ ॥ ਫਰੀਦਾ ਕਚੈ ਭਾਂਡੈ ਰਖੀਐ ਕਿਚਰੁ ਤਾਈ ਨੀਰੁ ॥੯੬॥ ਫਰੀਦਾ ਮਹਲ ਨਿਸਖਣ ਰਹਿ ਗਏ ਵਾਸਾ ਆਇਆ ਤਲਿ ॥ ਗੋਰਾਂ ਸੇ ਨਿਮਾਣੀਆ ਬਹਸਨਿ ਰੂਹਾਂ ਮਲਿ ॥ ਆਖੀਂ ਸੇਖਾ ਬੰਦਗੀ ਚਲਣੁ ਅਜੁ ਕਿ ਕਲਿ ॥੯੭॥ ਫਰੀਦਾ ਮਉਤੈ ਦਾ ਬੰਨਾ ਏਵੈ ਦਿਸੈ ਜਿਉ ਦਰੀਆਵੈ ਢਾਹਾ ॥ ਅਗੈ ਦੋਜਕੁ ਤਪਿਆ ਸੁਣੀਐ ਹੂਲ ਪਵੈ ਕਾਹਾਹਾ ॥ ਇਕਨਾ ਨੋ ਸਭ ਸੋਝੀ ਆਈ ਇਕਿ ਫਿਰਦੇ ਵੇਪਰਵਾਹਾ ॥ ਅਮਲ ਜਿ ਕੀਤਿਆ ਦੁਨੀ ਵਿਚਿ ਸੇ ਦਰਗਹ ਓਗਾਹਾ ॥੯੮॥ ਫਰੀਦਾ ਦਰੀਆਵੈ ਕੰਨ੍ਹੈ ਬਗੁਲਾ ਬੈਠਾ ਕੇਲ ਕਰੇ ॥ ਕੇਲ ਕਰੇਦੇ ਹੰਝ ਨੋ ਅਚਿੰਤੇ ਬਾਜ ਪਏ ॥ ਬਾਜ ਪਏ ਤਿਸੁ ਰਬ ਦੇ ਕੇਲਾਂ ਵਿਸਰੀਆਂ ॥ ਜੋ ਮਨਿ ਚਿਤਿ ਨ ਚੇਤੇ ਸਨਿ ਸੋ ਗਾਲੀ ਰਬ ਕੀਆਂ ॥੯੯॥ ਸਾਢੇ ਤ੍ਰੈ ਮਣ ਦੇਹੁਰੀ ਚਲੈ ਪਾਣੀ ਅੰਨਿ ॥ ਆਇਓ ਬੰਦਾ ਦੁਨੀ ਵਿਚਿ ਵਤਿ ਆਸੂਣੀ ਬੰਨ੍ਹਿ ॥ ਮਲਕਲ ਮਉਤ ਜਾਂ ਆਵਸੀ ਸਭ ਦਰਵਾਜੇ ਭੰਨਿ ॥ ਤਿਨ੍ਹਾ ਪਿਆਰਿਆ ਭਾਈਆਂ ਅਗੈ ਦਿਤਾ ਬੰਨ੍ਹਿ ॥ ਵੇਖਹੁ ਬੰਦਾ ਚਲਿਆ ਚਹੁ ਜਣਿਆ ਦੈ ਕੰਨ੍ਹਿ ॥ ਫਰੀਦਾ ਅਮਲ ਜਿ ਕੀਤੇ ਦੁਨੀ ਵਿਚਿ ਦਰਗਹ ਆਏ ਕੰਮਿ ॥੧੦੦॥ ਫਰੀਦਾ ਹਉ ਬਲਿਹਾਰੀ ਤਿਨ੍ਹ ਪੰਖੀਆ ਜੰਗਲਿ ਜਿੰਨ੍ਹਾ ਵਾਸੁ ॥ ਕਕਰੁ ਚੁਗਨਿ ਥਲਿ ਵਸਨਿ ਰਬ ਨ ਛੋਡਨਿ ਪਾਸੁ ॥੧੦੧॥ ਫਰੀਦਾ ਰੁਤਿ ਫਿਰੀ ਵਣੁ ਕੰਬਿਆ ਪਤ ਝੜੇ ਝੜਿ ਪਾਹਿ ॥ ਚਾਰੇ ਕੁੰਡਾ ਢੂੰਢੀਆਂ ਰਹਣੁ ਕਿਥਾਊ ਨਾਹਿ ॥੧੦੨॥ ਫਰੀਦਾ ਪਾੜਿ ਪਟੋਲਾ ਧਜ ਕਰੀ ਕੰਬਲੜੀ ਪਹਿਰੇਉ ॥ ਜਿਨ੍ਹੀ ਵੇਸੀ ਸਹੁ ਮਿਲੈ ਸੇਈ ਵੇਸ ਕਰੇਉ ॥੧੦੩॥
Text: Gurmukhi with English translation (Kulbir S Thind; English by Dr. Sant Singh Khalsa).