ਕੰਧੀ ਉਤੈ ਰੁਖੜਾ ਕਿਚਰਕੁ ਬੰਨੈ ਧੀਰੁ ॥ ਫਰੀਦਾ ਕਚੈ ਭਾਂਡੈ ਰਖੀਐ ਕਿਚਰੁ ਤਾਈ ਨੀਰੁ ॥੯੬॥ ਫਰੀਦਾ ਮਹਲ ਨਿਸਖਣ ਰਹਿ ਗਏ ਵਾਸਾ ਆਇਆ ਤਲਿ ॥ ਗੋਰਾਂ ਸੇ ਨਿਮਾਣੀਆ ਬਹਸਨਿ ਰੂਹਾਂ ਮਲਿ ॥ ਆਖੀਂ ਸੇਖਾ ਬੰਦਗੀ ਚਲਣੁ ਅਜੁ ਕਿ ਕਲਿ ॥੯੭॥ ਫਰੀਦਾ ਮਉਤੈ ਦਾ ਬੰਨਾ ਏਵੈ ਦਿਸੈ ਜਿਉ ਦਰੀਆਵੈ ਢਾਹਾ ॥ ਅਗੈ ਦੋਜਕੁ ਤਪਿਆ ਸੁਣੀਐ ਹੂਲ ਪਵੈ ਕਾਹਾਹਾ ॥ ਇਕਨਾ ਨੋ ਸਭ ਸੋਝੀ ਆਈ ਇਕਿ ਫਿਰਦੇ ਵੇਪਰਵਾਹਾ ॥ ਅਮਲ ਜਿ ਕੀਤਿਆ ਦੁਨੀ ਵਿਚਿ ਸੇ ਦਰਗਹ ਓਗਾਹਾ ॥੯੮॥ ਫਰੀਦਾ ਦਰੀਆਵੈ ਕੰਨ੍ਹੈ ਬਗੁਲਾ ਬੈਠਾ ਕੇਲ ਕਰੇ ॥ ਕੇਲ ਕਰੇਦੇ ਹੰਝ ਨੋ ਅਚਿੰਤੇ ਬਾਜ ਪਏ ॥ ਬਾਜ ਪਏ ਤਿਸੁ ਰਬ ਦੇ ਕੇਲਾਂ ਵਿਸਰੀਆਂ ॥ ਜੋ ਮਨਿ ਚਿਤਿ ਨ ਚੇਤੇ ਸਨਿ ਸੋ ਗਾਲੀ ਰਬ ਕੀਆਂ ॥੯੯॥ ਸਾਢੇ ਤ੍ਰੈ ਮਣ ਦੇਹੁਰੀ ਚਲੈ ਪਾਣੀ ਅੰਨਿ ॥ ਆਇਓ ਬੰਦਾ ਦੁਨੀ ਵਿਚਿ ਵਤਿ ਆਸੂਣੀ ਬੰਨ੍ਹਿ ॥ ਮਲਕਲ ਮਉਤ ਜਾਂ ਆਵਸੀ ਸਭ ਦਰਵਾਜੇ ਭੰਨਿ ॥ ਤਿਨ੍ਹਾ ਪਿਆਰਿਆ ਭਾਈਆਂ ਅਗੈ ਦਿਤਾ ਬੰਨ੍ਹਿ ॥ ਵੇਖਹੁ ਬੰਦਾ ਚਲਿਆ ਚਹੁ ਜਣਿਆ ਦੈ ਕੰਨ੍ਹਿ ॥ ਫਰੀਦਾ ਅਮਲ ਜਿ ਕੀਤੇ ਦੁਨੀ ਵਿਚਿ ਦਰਗਹ ਆਏ ਕੰਮਿ ॥੧੦੦॥ ਫਰੀਦਾ ਹਉ ਬਲਿਹਾਰੀ ਤਿਨ੍ਹ ਪੰਖੀਆ ਜੰਗਲਿ ਜਿੰਨ੍ਹਾ ਵਾਸੁ ॥ ਕਕਰੁ ਚੁਗਨਿ ਥਲਿ ਵਸਨਿ ਰਬ ਨ ਛੋਡਨਿ ਪਾਸੁ ॥੧੦੧॥ ਫਰੀਦਾ ਰੁਤਿ ਫਿਰੀ ਵਣੁ ਕੰਬਿਆ ਪਤ ਝੜੇ ਝੜਿ ਪਾਹਿ ॥ ਚਾਰੇ ਕੁੰਡਾ ਢੂੰਢੀਆਂ ਰਹਣੁ ਕਿਥਾਊ ਨਾਹਿ ॥੧੦੨॥ ਫਰੀਦਾ ਪਾੜਿ ਪਟੋਲਾ ਧਜ ਕਰੀ ਕੰਬਲੜੀ ਪਹਿਰੇਉ ॥ ਜਿਨ੍ਹੀ ਵੇਸੀ ਸਹੁ ਮਿਲੈ ਸੇਈ ਵੇਸ ਕਰੇਉ ॥੧੦੩॥
Sri Guru Granth Sahib › Salok Sheikh Farid
Ang 1383
THIRD MEHL
ਮਃ ੩ ॥ ਕਾਇ ਪਟੋਲਾ ਪਾੜਤੀ ਕੰਬਲੜੀ ਪਹਿਰੇਇ ॥ ਨਾਨਕ ਘਰ ਹੀ ਬੈਠਿਆ ਸਹੁ ਮਿਲੈ ਜੇ ਨੀਅਤਿ ਰਾਸਿ ਕਰੇਇ ॥੧੦੪॥
FIFTH MEHL
ਮਃ ੫ ॥ ਫਰੀਦਾ ਗਰਬੁ ਜਿਨ੍ਹਾ ਵਡਿਆਈਆ ਧਨਿ ਜੋਬਨਿ ਆਗਾਹ ॥ ਖਾਲੀ ਚਲੇ ਧਣੀ ਸਿਉ ਟਿਬੇ ਜਿਉ ਮੀਹਾਹੁ ॥੧੦੫॥
ਫਰੀਦਾ ਤਿਨਾ ਮੁਖ ਡਰਾਵਣੇ ਜਿਨਾ ਵਿਸਾਰਿਓਨੁ ਨਾਉ ॥ ਐਥੈ ਦੁਖ ਘਣੇਰਿਆ ਅਗੈ ਠਉਰ ਨ ਠਾਉ ॥੧੦੬॥ ਫਰੀਦਾ ਪਿਛਲ ਰਾਤਿ ਨ ਜਾਗਿਓਹਿ ਜੀਵਦੜੋ ਮੁਇਓਹਿ ॥ ਜੇ ਤੈ ਰਬੁ ਵਿਸਾਰਿਆ ਤ ਰਬਿ ਨ ਵਿਸਰਿਓਹਿ ॥੧੦੭॥
FIFTH MEHL
ਮਃ ੫ ॥ ਫਰੀਦਾ ਕੰਤੁ ਰੰਗਾਵਲਾ ਵਡਾ ਵੇਮੁਹਤਾਜੁ ॥ ਅਲਹ ਸੇਤੀ ਰਤਿਆ ਏਹੁ ਸਚਾਵਾਂ ਸਾਜੁ ॥੧੦੮॥
FIFTH MEHL
ਮਃ ੫ ॥ ਫਰੀਦਾ ਦੁਖੁ ਸੁਖੁ ਇਕੁ ਕਰਿ ਦਿਲ ਤੇ ਲਾਹਿ ਵਿਕਾਰੁ ॥ ਅਲਹ ਭਾਵੈ ਸੋ ਭਲਾ ਤਾਂ ਲਭੀ ਦਰਬਾਰੁ ॥੧੦੯॥
FIFTH MEHL
ਮਃ ੫ ॥ ਫਰੀਦਾ ਦੁਨੀ ਵਜਾਈ ਵਜਦੀ ਤੂੰ ਭੀ ਵਜਹਿ ਨਾਲਿ ॥ ਸੋਈ ਜੀਉ ਨ ਵਜਦਾ ਜਿਸੁ ਅਲਹੁ ਕਰਦਾ ਸਾਰ ॥੧੧੦॥
FIFTH MEHL
ਮਃ ੫ ॥ ਫਰੀਦਾ ਦਿਲੁ ਰਤਾ ਇਸੁ ਦੁਨੀ ਸਿਉ ਦੁਨੀ ਨ ਕਿਤੈ ਕੰਮਿ ॥ ਮਿਸਲ ਫਕੀਰਾਂ ਗਾਖੜੀ ਸੁ ਪਾਈਐ ਪੂਰ ਕਰੰਮਿ ॥੧੧੧॥
Text: Gurmukhi with English translation (Kulbir S Thind; English by Dr. Sant Singh Khalsa).