ਹਉ ਢੂਢੇਦੀ ਸਜਣਾ ਸਜਣੁ ਮੈਡੇ ਨਾਲਿ ॥ ਨਾਨਕ ਅਲਖੁ ਨ ਲਖੀਐ ਗੁਰਮੁਖਿ ਦੇਇ ਦਿਖਾਲਿ ॥੧੨੧॥ ਹੰਸਾ ਦੇਖਿ ਤਰੰਦਿਆ ਬਗਾ ਆਇਆ ਚਾਉ ॥ ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥੧੨੨॥ ਮੈ ਜਾਣਿਆ ਵਡ ਹੰਸੁ ਹੈ ਤਾਂ ਮੈ ਕੀਤਾ ਸੰਗੁ ॥ ਜੇ ਜਾਣਾ ਬਗੁ ਬਪੁੜਾ ਜਨਮਿ ਨ ਭੇੜੀ ਅੰਗੁ ॥੧੨੩॥ ਕਿਆ ਹੰਸੁ ਕਿਆ ਬਗੁਲਾ ਜਾ ਕਉ ਨਦਰਿ ਧਰੇ ॥ ਜੇ ਤਿਸੁ ਭਾਵੈ ਨਾਨਕਾ ਕਾਗਹੁ ਹੰਸੁ ਕਰੇ ॥੧੨੪॥ ਸਰਵਰ ਪੰਖੀ ਹੇਕੜੋ ਫਾਹੀਵਾਲ ਪਚਾਸ ॥ ਇਹੁ ਤਨੁ ਲਹਰੀ ਗਡੁ ਥਿਆ ਸਚੇ ਤੇਰੀ ਆਸ ॥੧੨੫॥ ਕਵਣੁ ਸੁ ਅਖਰੁ ਕਵਣੁ ਗੁਣੁ ਕਵਣੁ ਸੁ ਮਣੀਆ ਮੰਤੁ ॥ ਕਵਣੁ ਸੁ ਵੇਸੋ ਹਉ ਕਰੀ ਜਿਤੁ ਵਸਿ ਆਵੈ ਕੰਤੁ ॥੧੨੬॥ ਨਿਵਣੁ ਸੁ ਅਖਰੁ ਖਵਣੁ ਗੁਣੁ ਜਿਹਬਾ ਮਣੀਆ ਮੰਤੁ ॥ ਏ ਤ੍ਰੈ ਭੈਣੇ ਵੇਸ ਕਰਿ ਤਾਂ ਵਸਿ ਆਵੀ ਕੰਤੁ ॥੧੨੭॥ ਮਤਿ ਹੋਦੀ ਹੋਇ ਇਆਣਾ ॥ ਤਾਣ ਹੋਦੇ ਹੋਇ ਨਿਤਾਣਾ ॥ ਅਣਹੋਦੇ ਆਪੁ ਵੰਡਾਏ ॥ ਕੋ ਐਸਾ ਭਗਤੁ ਸਦਾਏ ॥੧੨੮॥ ਇਕੁ ਫਿਕਾ ਨ ਗਾਲਾਇ ਸਭਨਾ ਮੈ ਸਚਾ ਧਣੀ ॥ ਹਿਆਉ ਨ ਕੈਹੀ ਠਾਹਿ ਮਾਣਕ ਸਭ ਅਮੋਲਵੇ ॥੧੨੯॥ ਸਭਨਾ ਮਨ ਮਾਣਿਕ ਠਾਹਣੁ ਮੂਲਿ ਮਚਾਂਗਵਾ ॥ ਜੇ ਤਉ ਪਿਰੀਆ ਦੀ ਸਿਕ ਹਿਆਉ ਨ ਠਾਹੇ ਕਹੀ ਦਾ ॥੧੩੦॥
I search for my Friend, but my Friend is already with me. O Nanak, the Unseen Lord cannot be seen; He is revealed only to the Gurmukh. ||121|| Seeing the swans swimming, the cranes became excited. The poor cranes were drowned to death, with their heads below the water and their feet sticking out above. ||122|| I knew him as a great swan, so I associated with him. If I had known that he was a only wretched crane, I would never in my life have crossed paths with him. ||123|| Who is a swan, and who is a crane, if God blesses him with His Glance of Grace? ||124|| There is only one bird in the lake, but there are fifty trappers. This body is caught in the waves of desire. O my True Lord, You are my only hope! ||125|| What is that word, what is that virtue, and what is that magic mantra? What are those clothes, which I can wear to captivate my Husband Lord? ||126|| Humility is the word, forgiveness is the virtue, and sweet speech is the magic mantra. Wear these three robes, O sister, and you will captivate your Husband Lord. ||127|| If you are wise, be simple; if you are powerful, be weak; and when there is nothing to share, then share with others. How rare is one who known as such a devotee. ||128|| Do not utter even a single harsh word; your True Lord and Master abides in all. Do not break anyone’s heart; these are all priceless jewels. ||129|| The minds of all are like precious jewels; to harm them is not good at all. If you desire your Beloved, then do not break anyone’s heart. ||130||