Sri Guru Granth Sahib › Savaiye Sri Mukhbak, Mehl 5

Ang 1386

Ang 1385–1386Savaiye Sri Mukhbak, Mehl 5 · ਸਵਯੇ ਸ੍ਰੀ ਮੁਖਬਾਕ੍ਯ ਮਹਲਾ ੫

SWAIYAS FROM THE MOUTH OF THE GREAT FIFTH MEHL

Guru Arjan Dev · savaiya · part 1 of 2

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਸਵਯੇ ਸ੍ਰੀ ਮੁਖਬਾਕ੍ਯ ਮਹਲਾ ੫ ॥ ਆਦਿ ਪੁਰਖ ਕਰਤਾਰ ਕਰਣ ਕਾਰਣ ਸਭ ਆਪੇ ॥ ਸਰਬ ਰਹਿਓ ਭਰਪੂਰਿ ਸਗਲ ਘਟ ਰਹਿਓ ਬਿਆਪੇ ॥ ਬ੍ਯਾਪਤੁ ਦੇਖੀਐ ਜਗਤਿ ਜਾਨੈ ਕਉਨੁ ਤੇਰੀ ਗਤਿ ਸਰਬ ਕੀ ਰਖ੍ਯਾ ਕਰੈ ਆਪੇ ਹਰਿ ਪਤਿ ॥ ਅਬਿਨਾਸੀ ਅਬਿਗਤ ਆਪੇ ਆਪਿ ਉਤਪਤਿ ॥ ਏਕੈ ਤੂਹੀ ਏਕੈ ਅਨ ਨਾਹੀ ਤੁਮ ਭਤਿ ॥ ਹਰਿ ਅੰਤੁ ਨਾਹੀ ਪਾਰਾਵਾਰੁ ਕਉਨੁ ਹੈ ਕਰੈ ਬੀਚਾਰੁ ਜਗਤ ਪਿਤਾ ਹੈ ਸ੍ਰਬ ਪ੍ਰਾਨ ਕੋ ਅਧਾਰੁ ॥ ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੧॥ ਅੰਮ੍ਰਿਤ ਪ੍ਰਵਾਹ ਸਰਿ ਅਤੁਲ ਭੰਡਾਰ ਭਰਿ ਪਰੈ ਹੀ ਤੇ ਪਰੈ ਅਪਰ ਅਪਾਰ ਪਰਿ ॥ ਆਪੁਨੋ ਭਾਵਨੁ ਕਰਿ ਮੰਤ੍ਰਿ ਨ ਦੂਸਰੋ ਧਰਿ ਓਪਤਿ ਪਰਲੌ ਏਕੈ ਨਿਮਖ ਤੁ ਘਰਿ ॥ ਆਨ ਨਾਹੀ ਸਮਸਰਿ ਉਜੀਆਰੋ ਨਿਰਮਰਿ ਕੋਟਿ ਪਰਾਛਤ ਜਾਹਿ ਨਾਮ ਲੀਏ ਹਰਿ ਹਰਿ ॥ ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੨॥ ਸਗਲ ਭਵਨ ਧਾਰੇ ਏਕ ਥੇਂ ਕੀਏ ਬਿਸਥਾਰੇ ਪੂਰਿ ਰਹਿਓ ਸ੍ਰਬ ਮਹਿ ਆਪਿ ਹੈ ਨਿਰਾਰੇ ॥ ਹਰਿ ਗੁਨ ਨਾਹੀ ਅੰਤ ਪਾਰੇ ਜੀਅ ਜੰਤ ਸਭਿ ਥਾਰੇ ਸਗਲ ਕੋ ਦਾਤਾ ਏਕੈ ਅਲਖ ਮੁਰਾਰੇ ॥ ਆਪ ਹੀ ਧਾਰਨ ਧਾਰੇ ਕੁਦਰਤਿ ਹੈ ਦੇਖਾਰੇ ਬਰਨੁ ਚਿਹਨੁ ਨਾਹੀ ਮੁਖ ਨ ਮਸਾਰੇ ॥ ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੩॥ ਸਰਬ ਗੁਣ ਨਿਧਾਨੰ ਕੀਮਤਿ ਨ ਗ੍ਯਾਨੰ ਧ੍ਯਾਨੰ ਊਚੇ ਤੇ ਊਚੌ ਜਾਨੀਜੈ ਪ੍ਰਭ ਤੇਰੋ ਥਾਨੰ ॥ ਮਨੁ ਧਨੁ ਤੇਰੋ ਪ੍ਰਾਨੰ ਏਕੈ ਸੂਤਿ ਹੈ ਜਹਾਨੰ ਕਵਨ ਉਪਮਾ ਦੇਉ ਬਡੇ ਤੇ ਬਡਾਨੰ ॥ ਜਾਨੈ ਕਉਨੁ ਤੇਰੋ ਭੇਉ ਅਲਖ ਅਪਾਰ ਦੇਉ ਅਕਲ ਕਲਾ ਹੈ ਪ੍ਰਭ ਸਰਬ ਕੋ ਧਾਨੰ ॥ ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੪॥

Ang 1386–1387Savaiye Sri Mukhbak, Mehl 5 · ਸਵਯੇ ਸ੍ਰੀ ਮੁਖਬਾਕ੍ਯ ਮਹਲਾ ੫

SWAIYAS FROM THE MOUTH OF THE GREAT FIFTH MEHL

Guru Arjan Dev · savaiya · part 2 of 2

ਨਿਰੰਕਾਰੁ ਆਕਾਰ ਅਛਲ ਪੂਰਨ ਅਬਿਨਾਸੀ ॥ ਹਰਖਵੰਤ ਆਨੰਤ ਰੂਪ ਨਿਰਮਲ ਬਿਗਾਸੀ ॥ ਗੁਣ ਗਾਵਹਿ ਬੇਅੰਤ ਅੰਤੁ ਇਕੁ ਤਿਲੁ ਨਹੀ ਪਾਸੀ ॥ ਜਾ ਕਉ ਹੋਂਹਿ ਕ੍ਰਿਪਾਲ ਸੁ ਜਨੁ ਪ੍ਰਭ ਤੁਮਹਿ ਮਿਲਾਸੀ ॥ ਧੰਨਿ ਧੰਨਿ ਤੇ ਧੰਨਿ ਜਨ ਜਿਹ ਕ੍ਰਿਪਾਲੁ ਹਰਿ ਹਰਿ ਭਯਉ ॥ ਹਰਿ ਗੁਰੁ ਨਾਨਕੁ ਜਿਨ ਪਰਸਿਅਉ ਸਿ ਜਨਮ ਮਰਣ ਦੁਹ ਥੇ ਰਹਿਓ ॥੫॥ ਸਤਿ ਸਤਿ ਹਰਿ ਸਤਿ ਸਤਿ ਸਤੇ ਸਤਿ ਭਣੀਐ ॥ ਦੂਸਰ ਆਨ ਨ ਅਵਰੁ ਪੁਰਖੁ ਪਊਰਾਤਨੁ ਸੁਣੀਐ ॥ ਅੰਮ੍ਰਿਤੁ ਹਰਿ ਕੋ ਨਾਮੁ ਲੈਤ ਮਨਿ ਸਭ ਸੁਖ ਪਾਏ ॥ ਜੇਹ ਰਸਨ ਚਾਖਿਓ ਤੇਹ ਜਨ ਤ੍ਰਿਪਤਿ ਅਘਾਏ ॥ ਜਿਹ ਠਾਕੁਰੁ ਸੁਪ੍ਰਸੰਨੁ ਭਯੁੋ ਸਤਸੰਗਤਿ ਤਿਹ ਪਿਆਰੁ ॥ ਹਰਿ ਗੁਰੁ ਨਾਨਕੁ ਜਿਨ੍ਹ ਪਰਸਿਓ ਤਿਨ੍ਹ ਸਭ ਕੁਲ ਕੀਓ ਉਧਾਰੁ ॥੬॥ ਸਚੁ ਸਭਾ ਦੀਬਾਣੁ ਸਚੁ ਸਚੇ ਪਹਿ ਧਰਿਓ ॥ ਸਚੈ ਤਖਤਿ ਨਿਵਾਸੁ ਸਚੁ ਤਪਾਵਸੁ ਕਰਿਓ ॥ ਸਚਿ ਸਿਰਜ੍ਯਿਉ ਸੰਸਾਰੁ ਆਪਿ ਆਭੁਲੁ ਨ ਭੁਲਉ ॥ ਰਤਨ ਨਾਮੁ ਅਪਾਰੁ ਕੀਮ ਨਹੁ ਪਵੈ ਅਮੁਲਉ ॥ ਜਿਹ ਕ੍ਰਿਪਾਲੁ ਹੋਯਉ ਗੁੋਬਿੰਦੁ ਸਰਬ ਸੁਖ ਤਿਨਹੂ ਪਾਏ ॥ ਹਰਿ ਗੁਰੁ ਨਾਨਕੁ ਜਿਨ੍ਹ ਪਰਸਿਓ ਤੇ ਬਹੁੜਿ ਫਿਰਿ ਜੋਨਿ ਨ ਆਏ ॥੭॥ ਕਵਨੁ ਜੋਗੁ ਕਉਨੁ ਗ੍ਯਾਨੁ ਧ੍ਯਾਨੁ ਕਵਨ ਬਿਧਿ ਉਸ੍ਤਤਿ ਕਰੀਐ ॥ ਸਿਧ ਸਾਧਿਕ ਤੇਤੀਸ ਕੋਰਿ ਤਿਰੁ ਕੀਮ ਨ ਪਰੀਐ ॥ ਬ੍ਰਹਮਾਦਿਕ ਸਨਕਾਦਿ ਸੇਖ ਗੁਣ ਅੰਤੁ ਨ ਪਾਏ ॥ ਅਗਹੁ ਗਹਿਓ ਨਹੀ ਜਾਇ ਪੂਰਿ ਸ੍ਰਬ ਰਹਿਓ ਸਮਾਏ ॥ ਜਿਹ ਕਾਟੀ ਸਿਲਕ ਦਯਾਲ ਪ੍ਰਭਿ ਸੇਇ ਜਨ ਲਗੇ ਭਗਤੇ ॥ ਹਰਿ ਗੁਰੁ ਨਾਨਕੁ ਜਿਨ੍ਹ ਪਰਸਿਓ ਤੇ ਇਤ ਉਤ ਸਦਾ ਮੁਕਤੇ ॥੮॥ ਪ੍ਰਭ ਦਾਤਉ ਦਾਤਾਰ ਪਿ੍ਰਯਉ ਜਾਚਕੁ ਇਕੁ ਸਰਨਾ ॥ ਮਿਲੈ ਦਾਨੁ ਸੰਤ ਰੇਨ ਜੇਹ ਲਗਿ ਭਉਜਲੁ ਤਰਨਾ ॥ ਬਿਨਤਿ ਕਰਉ ਅਰਦਾਸਿ ਸੁਨਹੁ ਜੇ ਠਾਕੁਰ ਭਾਵੈ ॥ ਦੇਹੁ ਦਰਸੁ ਮਨਿ ਚਾਉ ਭਗਤਿ ਇਹੁ ਮਨੁ ਠਹਰਾਵੈ ॥ ਬਲਿਓ ਚਰਾਗੁ ਅੰਧ੍ਯਾਰ ਮਹਿ ਸਭ ਕਲਿ ਉਧਰੀ ਇਕ ਨਾਮ ਧਰਮ ॥ ਪ੍ਰਗਟੁ ਸਗਲ ਹਰਿ ਭਵਨ ਮਹਿ ਜਨੁ ਨਾਨਕੁ ਗੁਰੁ ਪਾਰਬ੍ਰਹਮ ॥੯॥

Text: Gurmukhi with English translation (Kulbir S Thind; English by Dr. Sant Singh Khalsa).