Sri Guru Granth Sahib › Savaiye Sri Mukhbak, Mehl 5

Ang 1387

Ang 1386–1387Savaiye Sri Mukhbak, Mehl 5 · ਸਵਯੇ ਸ੍ਰੀ ਮੁਖਬਾਕ੍ਯ ਮਹਲਾ ੫

SWAIYAS FROM THE MOUTH OF THE GREAT FIFTH MEHL

Guru Arjan Dev · savaiya · part 2 of 2

ਨਿਰੰਕਾਰੁ ਆਕਾਰ ਅਛਲ ਪੂਰਨ ਅਬਿਨਾਸੀ ॥ ਹਰਖਵੰਤ ਆਨੰਤ ਰੂਪ ਨਿਰਮਲ ਬਿਗਾਸੀ ॥ ਗੁਣ ਗਾਵਹਿ ਬੇਅੰਤ ਅੰਤੁ ਇਕੁ ਤਿਲੁ ਨਹੀ ਪਾਸੀ ॥ ਜਾ ਕਉ ਹੋਂਹਿ ਕ੍ਰਿਪਾਲ ਸੁ ਜਨੁ ਪ੍ਰਭ ਤੁਮਹਿ ਮਿਲਾਸੀ ॥ ਧੰਨਿ ਧੰਨਿ ਤੇ ਧੰਨਿ ਜਨ ਜਿਹ ਕ੍ਰਿਪਾਲੁ ਹਰਿ ਹਰਿ ਭਯਉ ॥ ਹਰਿ ਗੁਰੁ ਨਾਨਕੁ ਜਿਨ ਪਰਸਿਅਉ ਸਿ ਜਨਮ ਮਰਣ ਦੁਹ ਥੇ ਰਹਿਓ ॥੫॥ ਸਤਿ ਸਤਿ ਹਰਿ ਸਤਿ ਸਤਿ ਸਤੇ ਸਤਿ ਭਣੀਐ ॥ ਦੂਸਰ ਆਨ ਨ ਅਵਰੁ ਪੁਰਖੁ ਪਊਰਾਤਨੁ ਸੁਣੀਐ ॥ ਅੰਮ੍ਰਿਤੁ ਹਰਿ ਕੋ ਨਾਮੁ ਲੈਤ ਮਨਿ ਸਭ ਸੁਖ ਪਾਏ ॥ ਜੇਹ ਰਸਨ ਚਾਖਿਓ ਤੇਹ ਜਨ ਤ੍ਰਿਪਤਿ ਅਘਾਏ ॥ ਜਿਹ ਠਾਕੁਰੁ ਸੁਪ੍ਰਸੰਨੁ ਭਯੁੋ ਸਤਸੰਗਤਿ ਤਿਹ ਪਿਆਰੁ ॥ ਹਰਿ ਗੁਰੁ ਨਾਨਕੁ ਜਿਨ੍ਹ ਪਰਸਿਓ ਤਿਨ੍ਹ ਸਭ ਕੁਲ ਕੀਓ ਉਧਾਰੁ ॥੬॥ ਸਚੁ ਸਭਾ ਦੀਬਾਣੁ ਸਚੁ ਸਚੇ ਪਹਿ ਧਰਿਓ ॥ ਸਚੈ ਤਖਤਿ ਨਿਵਾਸੁ ਸਚੁ ਤਪਾਵਸੁ ਕਰਿਓ ॥ ਸਚਿ ਸਿਰਜ੍ਯਿਉ ਸੰਸਾਰੁ ਆਪਿ ਆਭੁਲੁ ਨ ਭੁਲਉ ॥ ਰਤਨ ਨਾਮੁ ਅਪਾਰੁ ਕੀਮ ਨਹੁ ਪਵੈ ਅਮੁਲਉ ॥ ਜਿਹ ਕ੍ਰਿਪਾਲੁ ਹੋਯਉ ਗੁੋਬਿੰਦੁ ਸਰਬ ਸੁਖ ਤਿਨਹੂ ਪਾਏ ॥ ਹਰਿ ਗੁਰੁ ਨਾਨਕੁ ਜਿਨ੍ਹ ਪਰਸਿਓ ਤੇ ਬਹੁੜਿ ਫਿਰਿ ਜੋਨਿ ਨ ਆਏ ॥੭॥ ਕਵਨੁ ਜੋਗੁ ਕਉਨੁ ਗ੍ਯਾਨੁ ਧ੍ਯਾਨੁ ਕਵਨ ਬਿਧਿ ਉਸ੍ਤਤਿ ਕਰੀਐ ॥ ਸਿਧ ਸਾਧਿਕ ਤੇਤੀਸ ਕੋਰਿ ਤਿਰੁ ਕੀਮ ਨ ਪਰੀਐ ॥ ਬ੍ਰਹਮਾਦਿਕ ਸਨਕਾਦਿ ਸੇਖ ਗੁਣ ਅੰਤੁ ਨ ਪਾਏ ॥ ਅਗਹੁ ਗਹਿਓ ਨਹੀ ਜਾਇ ਪੂਰਿ ਸ੍ਰਬ ਰਹਿਓ ਸਮਾਏ ॥ ਜਿਹ ਕਾਟੀ ਸਿਲਕ ਦਯਾਲ ਪ੍ਰਭਿ ਸੇਇ ਜਨ ਲਗੇ ਭਗਤੇ ॥ ਹਰਿ ਗੁਰੁ ਨਾਨਕੁ ਜਿਨ੍ਹ ਪਰਸਿਓ ਤੇ ਇਤ ਉਤ ਸਦਾ ਮੁਕਤੇ ॥੮॥ ਪ੍ਰਭ ਦਾਤਉ ਦਾਤਾਰ ਪਿ੍ਰਯਉ ਜਾਚਕੁ ਇਕੁ ਸਰਨਾ ॥ ਮਿਲੈ ਦਾਨੁ ਸੰਤ ਰੇਨ ਜੇਹ ਲਗਿ ਭਉਜਲੁ ਤਰਨਾ ॥ ਬਿਨਤਿ ਕਰਉ ਅਰਦਾਸਿ ਸੁਨਹੁ ਜੇ ਠਾਕੁਰ ਭਾਵੈ ॥ ਦੇਹੁ ਦਰਸੁ ਮਨਿ ਚਾਉ ਭਗਤਿ ਇਹੁ ਮਨੁ ਠਹਰਾਵੈ ॥ ਬਲਿਓ ਚਰਾਗੁ ਅੰਧ੍ਯਾਰ ਮਹਿ ਸਭ ਕਲਿ ਉਧਰੀ ਇਕ ਨਾਮ ਧਰਮ ॥ ਪ੍ਰਗਟੁ ਸਗਲ ਹਰਿ ਭਵਨ ਮਹਿ ਜਨੁ ਨਾਨਕੁ ਗੁਰੁ ਪਾਰਬ੍ਰਹਮ ॥੯॥

Ang 1387–1388Savaiye Sri Mukhbak, Mehl 5 · ਸਵਯੇ ਸ੍ਰੀ ਮੁਖਬਾਕ੍ਯ ਮਹਲਾ ੫

SWAIYAS FROM THE MOUTH OF THE GREAT FIFTH MEHL

Guru Arjan Dev · savaiya · part 1 of 3

ਸਵਯੇ ਸ੍ਰੀ ਮੁਖਬਾਕ੍ਯ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਕਾਚੀ ਦੇਹ ਮੋਹ ਫੁਨਿ ਬਾਂਧੀ ਸਠ ਕਠੋਰ ਕੁਚੀਲ ਕੁਗਿਆਨੀ ॥ ਧਾਵਤ ਭ੍ਰਮਤ ਰਹਨੁ ਨਹੀ ਪਾਵਤ ਪਾਰਬ੍ਰਹਮ ਕੀ ਗਤਿ ਨਹੀ ਜਾਨੀ ॥ ਜੋਬਨ ਰੂਪ ਮਾਇਆ ਮਦ ਮਾਤਾ ਬਿਚਰਤ ਬਿਕਲ ਬਡੌ ਅਭਿਮਾਨੀ ॥ ਪਰ ਧਨ ਪਰ ਅਪਵਾਦ ਨਾਰਿ ਨਿੰਦਾ ਯਹ ਮੀਠੀ ਜੀਅ ਮਾਹਿ ਹਿਤਾਨੀ ॥ ਬਲਬੰਚ ਛਪਿ ਕਰਤ ਉਪਾਵਾ ਪੇਖਤ ਸੁਨਤ ਪ੍ਰਭ ਅੰਤਰਜਾਮੀ ॥ ਸੀਲ ਧਰਮ ਦਯਾ ਸੁਚ ਨਾਸ੍ਤਿ ਆਇਓ ਸਰਨਿ ਜੀਅ ਕੇ ਦਾਨੀ ॥ ਕਾਰਣ ਕਰਣ ਸਮਰਥ ਸਿਰੀਧਰ ਰਾਖਿ ਲੇਹੁ ਨਾਨਕ ਕੇ ਸੁਆਮੀ ॥੧॥ ਕੀਰਤਿ ਕਰਨ ਸਰਨ ਮਨਮੋਹਨ ਜੋਹਨ ਪਾਪ ਬਿਦਾਰਨ ਕਉ ॥ ਹਰਿ ਤਾਰਨ ਤਰਨ ਸਮਰਥ ਸਭੈ ਬਿਧਿ ਕੁਲਹ ਸਮੂਹ ਉਧਾਰਨ ਸਉ ॥ ਚਿਤ ਚੇਤਿ ਅਚੇਤ ਜਾਨਿ ਸਤਸੰਗਤਿ ਭਰਮ ਅੰਧੇਰ ਮੋਹਿਓ ਕਤ ਧਂਉ ॥ ਮੂਰਤ ਘਰੀ ਚਸਾ ਪਲੁ ਸਿਮਰਨ ਰਾਮ ਨਾਮੁ ਰਸਨਾ ਸੰਗਿ ਲਉ ॥ ਹੋਛਉ ਕਾਜੁ ਅਲਪ ਸੁਖ ਬੰਧਨ ਕੋਟਿ ਜਨੰਮ ਕਹਾ ਦੁਖ ਭਂਉ ॥ ਸਿਖ੍ਯਾ ਸੰਤ ਨਾਮੁ ਭਜੁ ਨਾਨਕ ਰਾਮ ਰੰਗਿ ਆਤਮ ਸਿਉ ਰਂਉ ॥੨॥ ਰੰਚਕ ਰੇਤ ਖੇਤ ਤਨਿ ਨਿਰਮਿਤ ਦੁਰਲਭ ਦੇਹ ਸਵਾਰਿ ਧਰੀ ॥ ਖਾਨ ਪਾਨ ਸੋਧੇ ਸੁਖ ਭੁੰਚਤ ਸੰਕਟ ਕਾਟਿ ਬਿਪਤਿ ਹਰੀ ॥ ਮਾਤ ਪਿਤਾ ਭਾਈ ਅਰੁ ਬੰਧਪ ਬੂਝਨ ਕੀ ਸਭ ਸੂਝ ਪਰੀ ॥ ਬਰਧਮਾਨ ਹੋਵਤ ਦਿਨ ਪ੍ਰਤਿ ਨਿਤ ਆਵਤ ਨਿਕਟਿ ਬਿਖੰਮ ਜਰੀ ॥ ਰੇ ਗੁਨ ਹੀਨ ਦੀਨ ਮਾਇਆ ਕ੍ਰਿਮ ਸਿਮਰਿ ਸੁਆਮੀ ਏਕ ਘਰੀ ॥ ਕਰੁ ਗਹਿ ਲੇਹੁ ਕ੍ਰਿਪਾਲ ਕ੍ਰਿਪਾ ਨਿਧਿ ਨਾਨਕ ਕਾਟਿ ਭਰੰਮ ਭਰੀ ॥੩॥ ਰੇ ਮਨ ਮੂਸ ਬਿਲਾ ਮਹਿ ਗਰਬਤ ਕਰਤਬ ਕਰਤ ਮਹਾਂ ਮੁਘਨਾਂ ॥ ਸੰਪਤ ਦੋਲ ਝੋਲ ਸੰਗਿ ਝੂਲਤ ਮਾਇਆ ਮਗਨ ਭ੍ਰਮਤ ਘੁਘਨਾ ॥ ਸੁਤ ਬਨਿਤਾ ਸਾਜਨ ਸੁਖ ਬੰਧਪ ਤਾ ਸਿਉ ਮੋਹੁ ਬਢਿਓ ਸੁ ਘਨਾ ॥ ਬੋਇਓ ਬੀਜੁ ਅਹੰ ਮਮ ਅੰਕੁਰੁ ਬੀਤਤ ਅਉਧ ਕਰਤ ਅਘਨਾਂ ॥ ਮਿਰਤੁ ਮੰਜਾਰ ਪਸਾਰਿ ਮੁਖੁ ਨਿਰਖਤ ਭੁੰਚਤ ਭੁਗਤਿ ਭੂਖ ਭੁਖਨਾ ॥ ਸਿਮਰਿ ਗੁਪਾਲ ਦਇਆਲ ਸਤਸੰਗਤਿ ਨਾਨਕ ਜਗੁ ਜਾਨਤ ਸੁਪਨਾ ॥੪॥

Text: Gurmukhi with English translation (Kulbir S Thind; English by Dr. Sant Singh Khalsa).