Sri Guru Granth Sahib › Savaiye Sri Mukhbak, Mehl 5

Ang 1388

Ang 1387–1388Savaiye Sri Mukhbak, Mehl 5 · ਸਵਯੇ ਸ੍ਰੀ ਮੁਖਬਾਕ੍ਯ ਮਹਲਾ ੫

SWAIYAS FROM THE MOUTH OF THE GREAT FIFTH MEHL

Guru Arjan Dev · savaiya · part 1 of 3

ਸਵਯੇ ਸ੍ਰੀ ਮੁਖਬਾਕ੍ਯ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਕਾਚੀ ਦੇਹ ਮੋਹ ਫੁਨਿ ਬਾਂਧੀ ਸਠ ਕਠੋਰ ਕੁਚੀਲ ਕੁਗਿਆਨੀ ॥ ਧਾਵਤ ਭ੍ਰਮਤ ਰਹਨੁ ਨਹੀ ਪਾਵਤ ਪਾਰਬ੍ਰਹਮ ਕੀ ਗਤਿ ਨਹੀ ਜਾਨੀ ॥ ਜੋਬਨ ਰੂਪ ਮਾਇਆ ਮਦ ਮਾਤਾ ਬਿਚਰਤ ਬਿਕਲ ਬਡੌ ਅਭਿਮਾਨੀ ॥ ਪਰ ਧਨ ਪਰ ਅਪਵਾਦ ਨਾਰਿ ਨਿੰਦਾ ਯਹ ਮੀਠੀ ਜੀਅ ਮਾਹਿ ਹਿਤਾਨੀ ॥ ਬਲਬੰਚ ਛਪਿ ਕਰਤ ਉਪਾਵਾ ਪੇਖਤ ਸੁਨਤ ਪ੍ਰਭ ਅੰਤਰਜਾਮੀ ॥ ਸੀਲ ਧਰਮ ਦਯਾ ਸੁਚ ਨਾਸ੍ਤਿ ਆਇਓ ਸਰਨਿ ਜੀਅ ਕੇ ਦਾਨੀ ॥ ਕਾਰਣ ਕਰਣ ਸਮਰਥ ਸਿਰੀਧਰ ਰਾਖਿ ਲੇਹੁ ਨਾਨਕ ਕੇ ਸੁਆਮੀ ॥੧॥ ਕੀਰਤਿ ਕਰਨ ਸਰਨ ਮਨਮੋਹਨ ਜੋਹਨ ਪਾਪ ਬਿਦਾਰਨ ਕਉ ॥ ਹਰਿ ਤਾਰਨ ਤਰਨ ਸਮਰਥ ਸਭੈ ਬਿਧਿ ਕੁਲਹ ਸਮੂਹ ਉਧਾਰਨ ਸਉ ॥ ਚਿਤ ਚੇਤਿ ਅਚੇਤ ਜਾਨਿ ਸਤਸੰਗਤਿ ਭਰਮ ਅੰਧੇਰ ਮੋਹਿਓ ਕਤ ਧਂਉ ॥ ਮੂਰਤ ਘਰੀ ਚਸਾ ਪਲੁ ਸਿਮਰਨ ਰਾਮ ਨਾਮੁ ਰਸਨਾ ਸੰਗਿ ਲਉ ॥ ਹੋਛਉ ਕਾਜੁ ਅਲਪ ਸੁਖ ਬੰਧਨ ਕੋਟਿ ਜਨੰਮ ਕਹਾ ਦੁਖ ਭਂਉ ॥ ਸਿਖ੍ਯਾ ਸੰਤ ਨਾਮੁ ਭਜੁ ਨਾਨਕ ਰਾਮ ਰੰਗਿ ਆਤਮ ਸਿਉ ਰਂਉ ॥੨॥ ਰੰਚਕ ਰੇਤ ਖੇਤ ਤਨਿ ਨਿਰਮਿਤ ਦੁਰਲਭ ਦੇਹ ਸਵਾਰਿ ਧਰੀ ॥ ਖਾਨ ਪਾਨ ਸੋਧੇ ਸੁਖ ਭੁੰਚਤ ਸੰਕਟ ਕਾਟਿ ਬਿਪਤਿ ਹਰੀ ॥ ਮਾਤ ਪਿਤਾ ਭਾਈ ਅਰੁ ਬੰਧਪ ਬੂਝਨ ਕੀ ਸਭ ਸੂਝ ਪਰੀ ॥ ਬਰਧਮਾਨ ਹੋਵਤ ਦਿਨ ਪ੍ਰਤਿ ਨਿਤ ਆਵਤ ਨਿਕਟਿ ਬਿਖੰਮ ਜਰੀ ॥ ਰੇ ਗੁਨ ਹੀਨ ਦੀਨ ਮਾਇਆ ਕ੍ਰਿਮ ਸਿਮਰਿ ਸੁਆਮੀ ਏਕ ਘਰੀ ॥ ਕਰੁ ਗਹਿ ਲੇਹੁ ਕ੍ਰਿਪਾਲ ਕ੍ਰਿਪਾ ਨਿਧਿ ਨਾਨਕ ਕਾਟਿ ਭਰੰਮ ਭਰੀ ॥੩॥ ਰੇ ਮਨ ਮੂਸ ਬਿਲਾ ਮਹਿ ਗਰਬਤ ਕਰਤਬ ਕਰਤ ਮਹਾਂ ਮੁਘਨਾਂ ॥ ਸੰਪਤ ਦੋਲ ਝੋਲ ਸੰਗਿ ਝੂਲਤ ਮਾਇਆ ਮਗਨ ਭ੍ਰਮਤ ਘੁਘਨਾ ॥ ਸੁਤ ਬਨਿਤਾ ਸਾਜਨ ਸੁਖ ਬੰਧਪ ਤਾ ਸਿਉ ਮੋਹੁ ਬਢਿਓ ਸੁ ਘਨਾ ॥ ਬੋਇਓ ਬੀਜੁ ਅਹੰ ਮਮ ਅੰਕੁਰੁ ਬੀਤਤ ਅਉਧ ਕਰਤ ਅਘਨਾਂ ॥ ਮਿਰਤੁ ਮੰਜਾਰ ਪਸਾਰਿ ਮੁਖੁ ਨਿਰਖਤ ਭੁੰਚਤ ਭੁਗਤਿ ਭੂਖ ਭੁਖਨਾ ॥ ਸਿਮਰਿ ਗੁਪਾਲ ਦਇਆਲ ਸਤਸੰਗਤਿ ਨਾਨਕ ਜਗੁ ਜਾਨਤ ਸੁਪਨਾ ॥੪॥

Ang 1388Savaiye Sri Mukhbak, Mehl 5 · ਸਵਯੇ ਸ੍ਰੀ ਮੁਖਬਾਕ੍ਯ ਮਹਲਾ ੫

SWAIYAS FROM THE MOUTH OF THE GREAT FIFTH MEHL

Guru Arjan Dev · savaiya · part 2 of 3

ਦੇਹ ਨ ਗੇਹ ਨ ਨੇਹ ਨ ਨੀਤਾ ਮਾਇਆ ਮਤ ਕਹਾ ਲਉ ਗਾਰਹੁ ॥ ਛਤ੍ਰ ਨ ਪਤ੍ਰ ਨ ਚਉਰ ਨ ਚਾਵਰ ਬਹਤੀ ਜਾਤ ਰਿਦੈ ਨ ਬਿਚਾਰਹੁ ॥ ਰਥ ਨ ਅਸ੍ਵ ਨ ਗਜ ਸਿੰਘਾਸਨ ਛਿਨ ਮਹਿ ਤਿਆਗਤ ਨਾਂਗ ਸਿਧਾਰਹੁ ॥ ਸੂਰ ਨ ਬੀਰ ਨ ਮੀਰ ਨ ਖਾਨਮ ਸੰਗਿ ਨ ਕੋਊ ਦ੍ਰਿਸਟਿ ਨਿਹਾਰਹੁ ॥ ਕੋਟ ਨ ਓਟ ਨ ਕੋਸ ਨ ਛੋਟਾ ਕਰਤ ਬਿਕਾਰ ਦੋਊ ਕਰ ਝਾਰਹੁ ॥ ਮਿਤ੍ਰ ਨ ਪੁਤ੍ਰ ਕਲਤ੍ਰ ਸਾਜਨ ਸਖ ਉਲਟਤ ਜਾਤ ਬਿਰਖ ਕੀ ਛਾਂਰਹੁ ॥ ਦੀਨ ਦਯਾਲ ਪੁਰਖ ਪ੍ਰਭ ਪੂਰਨ ਛਿਨ ਛਿਨ ਸਿਮਰਹੁ ਅਗਮ ਅਪਾਰਹੁ ॥ ਸ੍ਰੀਪਤਿ ਨਾਥ ਸਰਣਿ ਨਾਨਕ ਜਨ ਹੇ ਭਗਵੰਤ ਕ੍ਰਿਪਾ ਕਰਿ ਤਾਰਹੁ ॥੫॥ ਪ੍ਰਾਨ ਮਾਨ ਦਾਨ ਮਗ ਜੋਹਨ ਹੀਤੁ ਚੀਤੁ ਦੇ ਲੇ ਲੇ ਪਾਰੀ ॥ ਸਾਜਨ ਸੈਨ ਮੀਤ ਸੁਤ ਭਾਈ ਤਾਹੂ ਤੇ ਲੇ ਰਖੀ ਨਿਰਾਰੀ ॥ ਧਾਵਨ ਪਾਵਨ ਕੂਰ ਕਮਾਵਨ ਇਹ ਬਿਧਿ ਕਰਤ ਅਉਧ ਤਨ ਜਾਰੀ ॥ ਕਰਮ ਧਰਮ ਸੰਜਮ ਸੁਚ ਨੇਮਾ ਚੰਚਲ ਸੰਗਿ ਸਗਲ ਬਿਧਿ ਹਾਰੀ ॥ ਪਸੁ ਪੰਖੀ ਬਿਰਖ ਅਸਥਾਵਰ ਬਹੁ ਬਿਧਿ ਜੋਨਿ ਭ੍ਰਮਿਓ ਅਤਿ ਭਾਰੀ ॥ ਖਿਨੁ ਪਲੁ ਚਸਾ ਨਾਮੁ ਨਹੀ ਸਿਮਰਿਓ ਦੀਨਾ ਨਾਥ ਪ੍ਰਾਨਪਤਿ ਸਾਰੀ ॥ ਖਾਨ ਪਾਨ ਮੀਠ ਰਸ ਭੋਜਨ ਅੰਤ ਕੀ ਬਾਰ ਹੋਤ ਕਤ ਖਾਰੀ ॥ ਨਾਨਕ ਸੰਤ ਚਰਨ ਸੰਗਿ ਉਧਰੇ ਹੋਰਿ ਮਾਇਆ ਮਗਨ ਚਲੇ ਸਭਿ ਡਾਰੀ ॥੬॥ ਬ੍ਰਹਮਾਦਿਕ ਸਿਵ ਛੰਦ ਮੁਨੀਸੁਰ ਰਸਕਿ ਰਸਕਿ ਠਾਕੁਰ ਗੁਨ ਗਾਵਤ ॥ ਇੰਦ੍ਰ ਮੁਨਿੰਦ੍ਰ ਖੋਜਤੇ ਗੋਰਖ ਧਰਣਿ ਗਗਨ ਆਵਤ ਫੁਨਿ ਧਾਵਤ ॥ ਸਿਧ ਮਨੁਖ੍ਯ ਦੇਵ ਅਰੁ ਦਾਨਵ ਇਕੁ ਤਿਲੁ ਤਾ ਕੋ ਮਰਮੁ ਨ ਪਾਵਤ ॥ ਪ੍ਰਿਅ ਪ੍ਰਭ ਪ੍ਰੀਤਿ ਪ੍ਰੇਮ ਰਸ ਭਗਤੀ ਹਰਿ ਜਨ ਤਾ ਕੈ ਦਰਸਿ ਸਮਾਵਤ ॥ ਤਿਸਹਿ ਤਿਆਗਿ ਆਨ ਕਉ ਜਾਚਹਿ ਮੁਖ ਦੰਤ ਰਸਨ ਸਗਲ ਘਸਿ ਜਾਵਤ ॥ ਰੇ ਮਨ ਮੂੜ ਸਿਮਰਿ ਸੁਖਦਾਤਾ ਨਾਨਕ ਦਾਸ ਤੁਝਹਿ ਸਮਝਾਵਤ ॥੭॥

Ang 1388–1389Savaiye Sri Mukhbak, Mehl 5 · ਸਵਯੇ ਸ੍ਰੀ ਮੁਖਬਾਕ੍ਯ ਮਹਲਾ ੫

SWAIYAS FROM THE MOUTH OF THE GREAT FIFTH MEHL

Guru Arjan Dev · savaiya · part 3 of 3

ਮਾਇਆ ਰੰਗ ਬਿਰੰਗ ਕਰਤ ਭ੍ਰਮ ਮੋਹ ਕੈ ਕੂਪਿ ਗੁਬਾਰਿ ਪਰਿਓ ਹੈ ॥ ਏਤਾ ਗਬੁ ਅਕਾਸਿ ਨ ਮਾਵਤ ਬਿਸਟਾ ਅਸ੍ਤ ਕ੍ਰਿਮਿ ਉਦਰੁ ਭਰਿਓ ਹੈ ॥ ਦਹ ਦਿਸ ਧਾਇ ਮਹਾ ਬਿਖਿਆ ਕਉ ਪਰ ਧਨ ਛੀਨਿ ਅਗਿਆਨ ਹਰਿਓ ਹੈ ॥ ਜੋਬਨ ਬੀਤਿ ਜਰਾ ਰੋਗਿ ਗ੍ਰਸਿਓ ਜਮਦੂਤਨ ਡੰਨੁ ਮਿਰਤੁ ਮਰਿਓ ਹੈ ॥ ਅਨਿਕ ਜੋਨਿ ਸੰਕਟ ਨਰਕ ਭੁੰਚਤ ਸਾਸਨ ਦੂਖ ਗਰਤਿ ਗਰਿਓ ਹੈ ॥ ਪ੍ਰੇਮ ਭਗਤਿ ਉਧਰਹਿ ਸੇ ਨਾਨਕ ਕਰਿ ਕਿਰਪਾ ਸੰਤੁ ਆਪਿ ਕਰਿਓ ਹੈ ॥੮॥ ਗੁਣ ਸਮੂਹ ਫਲ ਸਗਲ ਮਨੋਰਥ ਪੂਰਨ ਹੋਈ ਆਸ ਹਮਾਰੀ ॥ ਅਉਖਧ ਮੰਤ੍ਰ ਤੰਤ੍ਰ ਪਰ ਦੁਖ ਹਰ ਸਰਬ ਰੋਗ ਖੰਡਣ ਗੁਣਕਾਰੀ ॥ ਕਾਮ ਕ੍ਰੋਧ ਮਦ ਮਤਸਰ ਤ੍ਰਿਸਨਾ ਬਿਨਸਿ ਜਾਹਿ ਹਰਿ ਨਾਮੁ ਉਚਾਰੀ ॥ ਇਸਨਾਨ ਦਾਨ ਤਾਪਨ ਸੁਚਿ ਕਿਰਿਆ ਚਰਣ ਕਮਲ ਹਿਰਦੈ ਪ੍ਰਭ ਧਾਰੀ ॥ ਸਾਜਨ ਮੀਤ ਸਖਾ ਹਰਿ ਬੰਧਪ ਜੀਅ ਧਾਨ ਪ੍ਰਭ ਪ੍ਰਾਨ ਅਧਾਰੀ ॥ ਓਟ ਗਹੀ ਸੁਆਮੀ ਸਮਰਥਹ ਨਾਨਕ ਦਾਸ ਸਦਾ ਬਲਿਹਾਰੀ ॥੯॥ ਆਵਧ ਕਟਿਓ ਨ ਜਾਤ ਪ੍ਰੇਮ ਰਸ ਚਰਨ ਕਮਲ ਸੰਗਿ ॥ ਦਾਵਨਿ ਬੰਧਿਓ ਨ ਜਾਤ ਬਿਧੇ ਮਨ ਦਰਸ ਮਗਿ ॥ ਪਾਵਕ ਜਰਿਓ ਨ ਜਾਤ ਰਹਿਓ ਜਨ ਧੂਰਿ ਲਗਿ ॥ ਨੀਰੁ ਨ ਸਾਕਸਿ ਬੋਰਿ ਚਲਹਿ ਹਰਿ ਪੰਥਿ ਪਗਿ ॥ ਨਾਨਕ ਰੋਗ ਦੋਖ ਅਘ ਮੋਹ ਛਿਦੇ ਹਰਿ ਨਾਮ ਖਗਿ ॥੧॥੧੦॥ ਉਦਮੁ ਕਰਿ ਲਾਗੇ ਬਹੁ ਭਾਤੀ ਬਿਚਰਹਿ ਅਨਿਕ ਸਾਸਤ੍ਰ ਬਹੁ ਖਟੂਆ ॥ ਭਸਮ ਲਗਾਇ ਤੀਰਥ ਬਹੁ ਭ੍ਰਮਤੇ ਸੂਖਮ ਦੇਹ ਬੰਧਹਿ ਬਹੁ ਜਟੂਆ ॥ ਬਿਨੁ ਹਰਿ ਭਜਨ ਸਗਲ ਦੁਖ ਪਾਵਤ ਜਿਉ ਪ੍ਰੇਮ ਬਢਾਇ ਸੂਤ ਕੇ ਹਟੂਆ ॥ ਪੂਜਾ ਚਕ੍ਰ ਕਰਤ ਸੋਮਪਾਕਾ ਅਨਿਕ ਭਾਂਤਿ ਥਾਟਹਿ ਕਰਿ ਥਟੂਆ ॥੨॥੧੧॥੨੦॥

Text: Gurmukhi with English translation (Kulbir S Thind; English by Dr. Sant Singh Khalsa).